ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ ''ਚ ਤੁਹਾਡੇ ਲਈ ਕੀ ਹੈ ਖਾਸ

Thursday, Aug 05, 2021 - 03:09 AM (IST)

ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ ''ਚ ਤੁਹਾਡੇ ਲਈ ਕੀ ਹੈ ਖਾਸ

ਮੇਖ- ਸਟ੍ਰਾਂਗ ਸਿਤਾਰੇ ਕਰ ਕੇ ਮਿੱਤਰ, ਸੱਜਣ ਸਾਥੀ ਆਪ ਦੇ ਕਿਸੇ ਕੰਮ ਨੂੰ ਸੰਵਾਰਨ ’ਚ ਹੈਲਪਫੁਲ ਹੋਣਗੇ, ਭੱਜ-ਦੌੜ ਵੀ ਪਾਜ਼ੇਟਿਵ ਨਤੀਜਾ ਦੇਵੇਗੀ।

ਬ੍ਰਿਖ- ਖੇਤੀ ਉਤਪਾਦਾਂ, ਖੇਤੀ ਉਪਕਰਣਾਂ, ਖਾਦਾਂ-ਬੀਜਾਂ ਕਰਿਆਨਾ ਵਸਤਾਂ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ, ਇੱਜ਼ਤਮਾਣ ਦੀ ਪ੍ਰਾਪਤੀ।

ਮਿਥੁਨ- ਵਪਾਰਕ ਅਤੇ ਕੰਮਕਾਜ ਦੀ ਸਥਿਤੀ ਚੰਗੀ, ਕੋਸ਼ਿਸ਼ਾਂ ਇਰਾਦਿਆਂ ’ਚ ਸਫਲਤਾ ਮਿਲੇਗੀ, ਮਾਣ-ਯਸ਼ ਦੀ ਪ੍ਰਾਪਤੀ ਪਰ ਠੰਡੀਅਾਂ ਵਸਤਾਂ ਦੀ ਵਰਤੋਂ ਘੱਟ ਕਰੋ।

ਕਰਕ- ਸਿਤਾਰਾ ਉਲਝਣਾਂ ਮੁਸ਼ਕਲਾਂ ਨੂੰ ਜਗਾਈ ਰੱਖਣ ਵਾਲਾ ਹੈ, ਇਸ ਲਈ ਕੋਈ ਵੀ ਨਵੀਂ ਕੋਸ਼ਿਸ਼ ਜਾਂ ਪ੍ਰੋਗਰਾਮ ਸ਼ੁਰੂ ਨਾ ਕਰੋ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।

ਸਿੰਘ- ਸਿਤਾਰਾ ਧਨ ਲਾਭ ਦੇ ਕੰਮਾਂ ਲਈ ਚੰਗਾ, ਯਤਨ ਕਰਨ ’ਤੇ ਕੋਈ ਕੰਮਕਾਜੀ ਮੁਸ਼ਕਲ ਹਟੇਗੀ, ਸ਼ਤਰੂ ਆਪ ਅੱਗੇ ਠਹਿਰਨ ਦੀ ਹਿੰਮਤ ਨਾ ਕਰ ਸਕਣਗੇ।

ਕੰਨਿਆ- ਸਰਕਾਰੀ ਤੇ ਗੈਰ ਸਰਕਾਰੀ ਕੰਮਾਂ ’ਚ ਵਿਜੇ ਮਿਲੇਗੀ, ਤੇਜ ਪ੍ਰਭਾਵ ਬਣਿਆ ਰਹੇਗਾ ਪਰ ਘਟੀਆ ਸਾਥੀ ਨੁਕਸਾਨ ਪਹੁੰਚਾਉਣ ਲਈ ਪੂਰੀ ਤਰ੍ਹਾਂ ਤਿਆਰ ਰਹਿਣਗੇ।

ਤੁਲਾ- ਧਾਰਮਿਕ ਕੰਮਾਂ ਨੂੰ ਕਰਨ, ਧਾਰਮਿਕ ਲਿਟਰੇਰ ਪੜ੍ਹਨ ਕਥਾ-ਵਾਰਤਾ, ਭਜਨ-ਕੀਰਤਨ ਸੁਣਨ ’ਚ ਜੀਅ ਲੱਗੇਗਾ, ਕਾਰੋਬਾਰੀ ਮੋਰਚੇ ’ਤੇ ਸਥਿਤੀ ਸੰਤੋਖਜਨਕ।

ਬ੍ਰਿਸ਼ਚਕ- ਸਿਹਤ ਦੇ ਮਾਮਲੇ ’ਚ ਸੁਚੇਤ ਰਹਿਣਾ ਦੀ ਲੋੜ,ਕਿਸੇ ’ਤੇ ਲੋੜ ਤੋਂ ਵੱਧ ਭਰੋਸਾ ਵੀ ਨਹੀਂ ਕਰਨਾ ਚਾਹੀਦਾ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।

ਧਨ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ,ਜਿਹੜੇ ਕੰਮ ਲਈ ਮਨ ਬਣਾਓਗੇ, ਉਸ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਤਾਲਮੇਲ ਬਣਿਆ ਰਹੇਗਾ।

ਮਕਰ- ਨਾ ਤਾਂ ਵਿਰੋਧੀਅਾਂ ਨੂੰ ਕਮਜ਼ੋਰ ਸਮਝੋ ਅਤੇ ਨਾ ਹੀ ਉਨ੍ਹਾਂ ’ਤੇ ਭਰੋਸਾ ਕਰੋ, ਕਿਉਂਕਿ ਉਹ ਆਪ ਨੂੰ ਕਿਸੇ ਚੱਕਰ ’ਚ ਫਸਾ ਸਕਦੇ ਹਨ।

ਕੁੰਭ- ਜਨਰਲ ਸਿਤਾਰਾ ਸਟ੍ਰਾਂਗ, ਯਤਨ ਕਰਨ ’ਤੇ ਉਦੇਸ਼ ਪ੍ਰੋਗਰਾਮ ਸਿਰੇ ਚੜ੍ਹਣਗੇ, ਕੰਮਕਾਜੀ ਦਸ਼ਾ ਸੰਤੋਖਜਨਕ, ਮਾਣ-ਯਸ਼ ਦੀ ਪ੍ਰਾਪਤੀ।

ਮੀਨ- ਕੋਰਟ-ਕਚਹਿਰੀ ’ਚ ਜਾਣ ’ਤੇ ਆਪ ਦੇ ਪੱਖ ਦੀ ਬਿਹਕਰ ਸੁਣਵਾਈ ਹੋਵੇਗੀ, ਵੱਡੇ ਲੋਕ ਆਪ ਦੇ ਪ੍ਰਤੀ ਸਾਫਟ-ਹਮਦਰਦਾਨਾ ਰੁਖ ਰੱਖਣਗੇ।

5 ਅਗਸਤ 2021, ਵੀਰਵਾਰ ਸਾਉਣ ਵਦੀ ਤਿਥੀ ਦੁਆਦਸ਼ੀ (ਸ਼ਾਮ 5.10 ਤਕ) ਅਤੇ ਮਗਰੋਂ ਤਰੋਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀਸੂਰਜ ਕਰਕ ’ਚ

ਚੰਦਰਮਾ ਮਿਥੁਨ ’ਚ

ਮੰਗਲ ਸਿੰਘ ’ਚ

ਬੁੱੱਧ ਕਰਕ ’ਚ

ਗੁਰੂ ਕੁੰਭ ’ਚ

ਸ਼ੁੱਕਰ ਸਿੰਘ ’ਚ

ਸ਼ਨੀ ਮਕਰ ’ਚ

ਰਾਹੂ ਬ੍ਰਿਖ ’ਚ                                                 

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2078, ਹਾੜ੍ਹ ਪ੍ਰਵਿਸ਼ਟੇ 21, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 14(ਹਾੜ੍ਹ), ਹਿਜਰੀ ਸਾਲ 1442, ਮਹੀਨਾ : ਜਿਲਹਿਜ਼ ਤਰੀਕ : 25, ਸੂਰਜ ਉਦੇ ਸਵੇਰੇ 5.51 ਵਜੇ, ਸੂਰਜ ਅਸਤ ਸ਼ਾਮ 7.16 ਵਜੇ (ਜਲੰਧਰ ਟਾਈਮ) ਨਕਸ਼ੱਤਰ :ਆਰਦਰਾ (ਪੂਰਾ ਦਿਨ ਰਾਤ) ਯੋਗ : ਹਰਸ਼ਣ (5-6 ਮੱਧ ਰਾਤ 1.13 ਤਕ) ਅਤੇ ਮਗਰੋਂ ਯੋਗ ਵਜਰ, ਚੰਦਰਮਾ : ਮਿਥੁਨ ਰਾਸ਼ੀ ’ਤੇ(ਪੂਰਾ ਦਿਨ ਰਾਤ) ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਓਹਾਰ : ਪ੍ਰਦੋਸ਼ ਵਰਤ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Bharat Thapa

Content Editor

Related News