ਰਾਸ਼ੀਫਲ : ਸਿਹਤ ਦਾ ਰੱਖੋ ਧਿਆਨ, ਖਾਣ-ਪੀਣ ’ਚ ਨਾ ਵਰਤੋਂ ਲਾਪਰਵਾਹੀ

Tuesday, Aug 10, 2021 - 03:06 AM (IST)

ਰਾਸ਼ੀਫਲ : ਸਿਹਤ ਦਾ ਰੱਖੋ ਧਿਆਨ, ਖਾਣ-ਪੀਣ ’ਚ ਨਾ ਵਰਤੋਂ ਲਾਪਰਵਾਹੀ

ਮੇਖ- ਸੰਤਾਨ ਸਹਿਯੋਗ ਕਰੇਗੀ, ਸਪੋਰਟ ਕਰੇਗੀ ਅਤੇ ਤਾਲਮੇਲ ਬਣਾਈ ਰੱਖੇਗੀ, ਉਂਝ ਜਨਰਲ ਤੌਰ ’ਤੇ ਆਪ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰਹੋਗੇ।

ਬ੍ਰਿਖ- ਜ਼ਮੀਨੀ ਕੰਮਾਂ ’ਚ ਸਫਲਤਾ ਮਿਲੇਗੀ, ਵੱਡੇ ਲੋਕ ਆਪ ਦਾ ਲਿਹਾਜ਼ ਕਰਨਗੇ ਅਤੇ ਆਪ ਦੀ ਗੱਲ ਧਿਆਨ ਨਾਲ ਸੁਣਨਗੇ, ਤੇਜ ਪ੍ਰਭਾਵ ਬਣਿਆ ਰਹੇਗਾ।

ਮਿਥੁਨ- ਉਤਸ਼ਾਹ-ਹਿੰਮਤ ਅਤੇ ਕੰਮਕਾਜੀ ਭੱਜ-ਦੌੜ ਬਣੀ ਰਹੇਗੀ, ਦੂਸਰੇ ਅਤੇ ਕੰਮਕਾਜੀ ਲੋਕ ਵੀ ਲਿਹਾਜ਼ ਕਰਨਗੇ ਪਰ ਢਈਆ ਸਿਹਤ ਨੂੰ ਅਪਸੈੱਟ ਰੱਖ ਸਕਦਾ ਹੈ।

ਕਰਕ- ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ ਅਤੇ ਸੰਵਾਰਨ ਵਾਲਾ, ਜਨਰਲ ਤੌਰ ’ਤੇ ਹਰ ਕੰਮਕਾਜੀ ਫ੍ਰੰਟ ’ਤੇ ਕਦਮ ਬੜ੍ਹਤ ਵੱਲ ਰਹੇਗਾ।

ਸਿੰਘ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ ਜਾਂ ਮਨ ਬਣਾਉਗੇ, ਉਸ ’ਚ ਕੁਝ ਨਾ ਕੁਝ ਬਿਹਤਰੀ ਜ਼ਰੂਰ ਹੋਵੇਗੀ।

ਕੰਨਿਆ- ਕਿਉਂਕਿ ਜਨਰਲ ਸਿਤਾਰਾ ਕਮਜ਼ੋਰ ਹੈ, ਇਸ ਲਈ ਨਾ ਤਾਂ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ ਅਤੇ ਨਾ ਹੀ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ, ਨੁਕਸਾਨ ਦਾ ਡਰ।

ਤੁਲਾ- ਸਿਤਾਰਾ ਧਨ ਲਾਭ ਦੇਣ ਅਤੇ ਬਿਹਤਰੀ ਦੇ ਹਾਲਾਤ ਬਣਾਉਣ ਵਾਲਾ, ਮਾਣ-ਯਸ਼ ਦੀ ਪ੍ਰਾਪਤੀ, ਕੰਮਕਾਜੀ ਕੰਮਾਂ ’ਚ ਪੇਸ਼ਕਦਮੀ ਹੋਵੇਗੀ ਅਤੇ ਬਿਹਤਰ ਨਤੀਜਾ ਮਿਲੇਗਾ।

ਬ੍ਰਿਸ਼ਚਕ- ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਸ਼ਤਰੂ ਆਪਣੇ ਆਪ ਨੂੰ ਕਮਜ਼ੋਰ ਮਹਿਸੂਸ ਕਰਨਗੇ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।

ਧਨ- ਸਕੀਮਾਂ ਪ੍ਰੋਗਰਾਮ ਸਿਰੇ ਚੜ੍ਹਨਗੇ, ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਕੰਮਕਾਜੀ ਦਸ਼ਾ ਠੀਕ।

ਮਕਰ- ਪੂਰੀ ਸੰਭਾਲ ਰੱਖਣ ਦੇ ਬਾਵਜੂਦ ਵੀ ਪੇਟ ਕੁਝ ਅਪਸੈੱਟ ਰਹੇਗਾ, ਕਿਸੇ ਦੀ ਜ਼ਮਾਨਤ ਦੇਣ ਤੋਂ ਵੀ ਬਚਣਾ ਚਾਹੀਦਾ ਹੈ, ਟੈਨਸ਼ਨ ਪ੍ਰੇਸ਼ਾਨੀ ਬਣੀ ਰਹੇਗੀ।

ਕੁੰਭ- ਪੂਰੀ ਸੰਭਾਲ ਰੱਖਣ ਦੇ ਬਾਵਜੂਦ ਵੀ ਪੇਟ ਕੁਝ ਅਪਸੈੱਟ ਰਹੇਗਾ, ਕਿਸੇ ਦੀ ਜ਼ਮਾਨਤ ਦੇਣ ਤੋਂ ਵੀ ਬਚਣਾ ਚਾਹੀਦਾ ਹੈ, ਟੈਨਸ਼ਨ ਪ੍ਰੇਸ਼ਾਨੀ ਬਣੀ ਰਹੇਗੀ।

ਮੀਨ- ਜਿਹੜੇ ਲੋਕਾਂ ਦਾ ਆਪ ਨੇ ਕੁਝ ਵੀ ਕਦੀ ਨਾ ਵਿਗਾੜਿਆ ਹੋਵੇਗਾ, ਉਹ ਵੀ ਆਪ ਦੇ ਵਿਰੋਧੀਆਂ ਦੇ ਨਾਲ ਮਿਲ ਕੇ ਸ਼ਰਾਰਤਾਂ ਕਰਦੇ ਨਜ਼ਰ ਆ ਸਕਦੇ ਹਨ।

10 ਅਗਸਤ 2021, ਮੰਗਲਵਾਰ ਸਾਉਣ ਸੁਦੀ ਤਿਥੀ ਦੂਜ (ਸ਼ਾਮ 6.06 ਤਕ) ਅਤੇ ਮਗਰੋਂ ਤਿੱਥੀ ਤੀਜ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕਰਕ ’ਚ

ਚੰਦਰਮਾ ਸਿੰਘ ’ਚ

ਮੰਗਲ ਸਿੰਘ ’ਚ

ਬੁੱੱਧ ਸਿੰਘ ’ਚ

ਗੁਰੂ ਕੁੰਭ ’ਚ

ਸ਼ੁੱਕਰ ਸਿੰਘ ’ਚ

ਸ਼ਨੀ ਮਕਰ ’ਚ

ਰਾਹੂ ਬ੍ਰਿਖ ’ਚ                                                 

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2078, ਸਾਉਣ ਪ੍ਰਵਿਸ਼ਟੇ 26, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 19(ਸਾਉਣ), ਹਿਜਰੀ ਸਾਲ 1443, ਮਹੀਨਾ : ਮੁਹਰਰਮ ਤਰੀਕ : 1, ਸੂਰਜ ਉਦੇ ਸਵੇਰੇ 5.54 ਵਜੇ, ਸੂਰਜ ਅਸਤ ਸ਼ਾਮ 7.12 ਵਜੇ (ਜਲੰਧਰ ਟਾਈਮ) ਨਕਸ਼ੱਤਰ : ਮਘਾ (ਸਵੇਰੇ 9.53 ਤੱਕ) ਤੇ ਮਗਰੋਂ ਨਕਸ਼ੱਤਰ ਪੁਰਵਾ ਫਾਲਗੁਣੀ, ਯੋਗ : ਪਰਿਧ (ਰਾਤ 8.29 ਤਕ) ਅਤੇ ਮਗਰੋਂ ਯੋਗ ਸ਼ਿਵ, ਚੰਦਰਮਾ : ਸਿੰਘ ਰਾਸ਼ੀ ’ਤੇ (ਪੂਰਾ ਦਿਨ ਰਾਤ), ਸਵੇਰੇ 9.53 ਤੱਕ ਜੰਮੇ ਬੱਚੇ ਨੂੰ ਮਘਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਹਿਜਰੀ ਸਾਲ (ਮੁਸਲਿਮ) 1443 ਅਤੇ ਮੁਹਰਰਮ (ਮੁਸਲਿਮ) ਮਹੀਨਾ ਸ਼ੁਰੂ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Bharat Thapa

Content Editor

Related News