ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ ''ਚ ਤੁਹਾਡੇ ਲਈ ਕੀ ਹੈ ਖਾਸ

Thursday, Aug 12, 2021 - 03:27 AM (IST)

ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ ''ਚ ਤੁਹਾਡੇ ਲਈ ਕੀ ਹੈ ਖਾਸ

ਮੇਖ- ਸ਼ਤਰੂ ਆਪ ਦੇ ਖਿਲਾਫ ਆਪਣੀਆਂ ਸ਼ਰਾਰਤਾਂ-ਸਰਗਰਮੀਆਂ ਵਧਾ ਸਕਦੇ ਹਨ, ਇਸ ਲਈ ਉਨ੍ਹਾਂ ਤੋਂ ਜਿੰਨਾ ਬਚਾਅ ਰੱਖ ਸਕੋ, ਓਨਾ ਹੀ ਬਿਹਤਰ ਹੋਵੇਗਾ।

ਬ੍ਰਿਖ- ਸਿਤਾਰਾ ਧਾਰਮਿਕ ਅਤੇ ਸਮਾਜਿਕ ਕੰਮਾਂ ਲਈ ਚੰਗਾ, ਸੰਤਾਨ ਦੇ ਪਾਜ਼ੇਟਿਵ ਰੁਖ ’ਤੇ ਭਰੋਸਾ ਕੀਤਾ ਜਾ ਸਕਦਾ ਹੈ, ਮਾਣ-ਯਸ਼ ਦੀ ਪ੍ਰਾਪਤੀ।

ਮਿਥੁਨ- ਕੋਰਟ-ਕਚਹਿਰੀ ’ਚ ਜਾਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋ ਸਕਦੀ ਹੈ, ਵੱਡੇ ਲੋਕਾਂ ’ਚ ਲਿਹਾਜ਼ਦਾਰੀ ਬਣੀ ਰਹੇਗੀ, ਤੇਜ ਪ੍ਰਭਾਵ ਬਣਿਆ ਰਹੇਗਾ।

ਕਰਕ- ਮਿੱਤਰਾਂ, ਸੱਜਣ-ਸਾਥੀਆਂ ਦੀ ਮਦਦ ’ਤੇ ਭਰੋਸਾ ਕੀਤਾ ਜਾ ਸਕਦਾ ਹੈ, ਇਸ ਲਈ ਕਿਸੇ ਪ੍ਰਾਬਲਮ ਨੂੰ ਸੁਲਝਾਉਣ ਲਈ ਉਨ੍ਹਾਂ ਦੀ ਮਦਦ ਲੈਣੀ ਚਾਹੀਦੀ ਹੈ।

ਸਿੰਘ- ਖੇਤੀ ਉਤਪਾਦਾਂ, ਖੇਤੀ ਉਪਕਰਣਾਂ, ਖਾਦਾਂ-ਬੀਜਾਂ-ਕਰਿਆਨਾ ਵਸਤਾਂ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲ ਸਕਦਾ ਹੈ।

ਕੰਨਿਆ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਵਿਜੇ ਮਿਲੇਗੀ ਪਰ ਗਲੇ ’ਚ ਖਰਾਬੀ ਦਾ ਡਰ, ਇਸ ਲਈ ਠੰਡੀਆਂ ਵਸਤਾਂ ਦੀ ਵਰਤੋਂ ਘੱਟ ਕਰੋ।

ਤੁਲਾ- ਉਲਝਣਾਂ ਕਰ ਕੇ ਆਪ ਦੀ ਪਲਾਨਿੰਗ ਦੇ ਵਿਗੜਣ ਦਾ ਡਰ ਰਹੇਗਾ, ਇਸ ਲਈ ਹਰ ਕੰਮ ਜਾਂ ਯਤਨ ਪੂਰੇ ਧਿਆਨ ਜਾਂ ਅਹਿਤਿਆਤ ਨਾਲ ਕਰੋ।

ਬ੍ਰਿਸ਼ਚਕ- ਸਿਤਾਰਾ ਧਨ ਲਾਭ ਵਾਲਾ ਅਤੇ ਕਿਸੇ ਉਲਝੇ ਵਿਗੜੇ ਕੰਮ ਨੂੰ ਸੰਵਾਰਨ ਵਾਲਾ, ਵੈਸੇ ਵੀ ਹਰ ਫਰੰਟ ’ਤੇ ਸਫਲਤਾ ਮਿਲੇਗੀ, ਬਿਹਤਰੀ ਹੋਵੇਗੀ।

ਧਨ- ਜਿਹੜੇ ਕੰਮ ਨੂੰ ਹੱਥ ’ਚ ਲੈਣ ਦਾ ਮਨ ਬਣਾਓਗੇ, ਉਸ ’ਚ ਕਦਮ ਬੜ੍ਹਤ ਵੱਲ, ਮਾਣ-ਯਸ਼ ਦੀ ਪ੍ਰਾਪਤੀ ਪਰ ਡਿੱਗਣ-ਫਿਸਲਣ ਦਾ ਡਰ ਬਣਿਆ ਰਹੇਗਾ।

ਮਕਰ- ਤੇਜ ਪ੍ਰਭਾਵ ਬਣਿਆ ਰਹੇਗਾ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ, ਕੰਮਕਾਜੀ ਦਸ਼ਾ ਠੀਕ-ਠਾਕ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ।

ਕੁੰਭ- ਸਿਹਤ ਦੇ ਮਾਮਲੇ ’ਚ ਲਾਪਰਵਾਹ ਨਾ ਰਹਿਣਾ ਠੀਕ ਰਹੇਗਾ, ਕਿਉਂਕਿ ਸਿਹਤ ਵਿਗੜੀ ਰਹੇਗੀ ਪਰ ਕਾਰੋਬਾਰੀ ਦਸ਼ਾ ਸੰਤੋਖਜਨਕ ਰਹੇਗੀ।

ਮੀਨ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਵੈਸੇ ਫੈਮਿਲੀ ਫਰੰਟ ’ਤੇ ਮਿਠਾਸ-ਸਹਿਯੋਗ-ਤਾਲਮੇਲ ਬਣਿਆ ਰਹੇਗਾ।

2 ਅਗਸਤ 2021, ਵੀਰਵਾਰ ਸਾਉਣ ਵਦੀ ਤਿਥੀ ਚੌਥ (ਬਾਅਦ ਦੁਪਹਿਰ 3.25 ਤਕ) ਅਤੇ ਮਗਰੋਂ ਪੰਚਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕਰਕ ’ਚ

ਚੰਦਰਮਾ ਕੰਨਿਆ ’ਚ

ਮੰਗਲ ਸਿੰਘ ’ਚ

ਬੁੱੱਧ ਸਿੰਘ’ਚ

ਗੁਰੂ ਕੁੰਭ ’ਚ

ਸ਼ੁੱਕਰ ਕੰਨਿਆ ’ਚ

ਸ਼ਨੀ ਮਕਰ ’ਚ

ਰਾਹੂ ਬ੍ਰਿਖ ’ਚ                                                 

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2078, ਸਾਉਣ ਪ੍ਰਵਿਸ਼ਟੇ 28, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 21(ਸਾਉਣ), ਹਿਜਰੀ ਸਾਲ 1443, ਮਹੀਨਾ : ਮੁਹਰਰਮ ਤਰੀਕ : 3, ਸੂਰਜ ਉਦੇ ਸਵੇਰੇ 5.55 ਵਜੇ, ਸੂਰਜ ਅਸਤ ਸ਼ਾਮ 7.10 ਵਜੇ (ਜਲੰਧਰ ਟਾਈਮ) ਨਕਸ਼ੱਤਰ : ਉੱਤਰਾ ਫਾਲਗੁਣੀ (ਸਵੇਰੇ8.53 ਤਕ) ਅਤੇ ਮਗਰੋਂ ਨਕੱਸ਼ਤਰ ਹਸਤ ਯੋਗ : ਸਿੱਧ (ਸ਼ਾਮ 4.12 ਤਕ) ਅਤੇ ਮਗਰੋਂ ਯੋਗ ਸਾਧਿਯ, ਚੰਦਰਮਾ : ਕੰਨਿਆ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਰਹੇਗੀ (ਬਾਅਦ ਦੁਪਹਿਰ 3.25 ਤਕ) ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤਕ । ਪੁਰਬ, ਦਿਵਸ ਅਤੇ ਤਿਓਹਾਰ : ਦੁਰਗਾ ਗਣਪਤੀ ਵਰਤ, ਵਰਤ ਚੌਥ , ਸ਼੍ਰੀ ਸਿੱਧੀ ਵਿਨਾਇਕ ਚੌਥ ਵਰਤ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

 


author

Bharat Thapa

Content Editor

Related News