ਰਾਸ਼ੀਫਲ : ਸਿਹਤ ਦਾ ਰੱਖੋ ਧਿਆਨ, ਖਾਣ-ਪੀਣ ’ਚ ਨਾ ਵਰਤੋਂ ਲਾਪਰਵਾਹੀ
Friday, Aug 20, 2021 - 03:33 AM (IST)

ਮੇਖ : ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਵਿਜੇ ਮਿਲੇਗੀ, ਅਫਸਰਾਂ ਦੇ ਸੁਪੋਰਟਿਵ ਰੁਖ ਕਰ ਕੇ ਕਿਸੇ ਸਰਕਾਰੀ ਕੰਮ ’ਚੋਂ ਕੋਈ ਰੁਕਾਵਟ ਮੁਸ਼ਕਿਲ ਹਟੇਗੀ।
ਬ੍ਰਿਖ : ਧਾਰਮਿਕ ਕੰਮ ਕਰਨ, ਧਾਰਮਿਕ ਲਿਟਰੇਚਰ ਪੜ੍ਹਨ ਅਤੇ ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ, ਸੁਭਾਅ ’ਚ ਗੁਸੇ ਦਾ ਅਸਰ।
ਮਿਥੁਨ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣ-ਪੀਣ ’ਚ ਸੰਜਮ ਰੱਖਣਾ ਜ਼ਰੂਰੀ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਕਰਕ : ਵਪਾਰਕ ਅਤੇ ਕੰਮਕਾਜੀ ਦਸ਼ਾ ਸੁਖਦ, ਦੋਨੋਂ ਪਤੀ-ਪਤਨੀ ਇਕ-ਦੂਜੇ ਦਾ ਲਿਹਾਜ਼ ਕਰਨਗੇ ਅਤੇ ਇਕ ਦੂਜੇ ਦੀ ਗੱਲ ਧਿਆਨ ਨਾਲ ਸੁਣਨਗੇ।
ਸਿੰਘ : ਦੁਸ਼ਮਣਾਂ ਦੀਆਂ ਸ਼ਰਾਰਤਾਂ-ਹਰਕਤਾਂ ’ਤੇ ਨਜ਼ਰ ਰੱਖਣੀ ਚਾਹੀਦਾ ਹੈ, ਕਿਉਂਕਿ ਮੌਕਾ ਮਿਲਣ ’ਤੇ ਉਹ ਆਪ ਨੂੰ ਕਦੀ ਵੀ ਨਾ ਬਖਸ਼ਣਗੇ, ਮਨ ਵੀ ਟੈਂਸ ਜਿਹਾ ਰਹੇਗਾ।
ਕੰਨਿਆ : ਜਨਰਲ ਸਿਤਾਰਾ ਜ਼ੋਰਦਾਰ, ਸੰਤਾਨ ਦਾ ਰੋਲ ਆਪ ਦੀ ਕਿਸੇ ਸਮੱਸਿਆ ਸੁਲਝਾਉਣ ’ਚ ਮਦਦਗਾਰ ਹੋਵੇਗਾ, ਧਾਰਮਿਕ ਕੰਮਾਂ ’ਚ ਰੂਚੀ।
ਤੁਲਾ : ਕਿਸੇ ਅਦਾਲਤੀ ਕੰਮ ਨੂੰ ਅਟੈਂਡ ਕਰਨ ਲਈ ਸਿਤਾਰਾ ਚੰਗਾ, ਜੇ ਕੋਈ ਕੰਮ ਰੁਕਿਆ ਪਿਆ ਹੋਵੇ ਤਾਂ ਯਤਨ ਕਰ ਲੈਣਾ ਸਹੀ ਰਹੇਗਾ।
ਬ੍ਰਿਸ਼ਚਕ : ਕਿਸੇ ਸੱਜਣ ਮਿੱਤਰ ਦੀ ਮਦਦ ਨਾਲ ਕੋਈ ਪ੍ਰਾਬਲਮ ਸੁਲਝ ਸਕਦੀ ਹੈ, ਸ਼ਤਰੂ ਕਮਜ਼ੋਰ ਰਹਿਣਗੇ, ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਧਨ : ਲੋਹਾ,ਲੋਹਾ ਮਸ਼ੀਨਰੀ, ਸਰੀਆ, ਹਾਰਡ ਵੇਅਰ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ, ਮਾਣ-ਸਨਮਾਨ ਦੀ ਪ੍ਰਾਪਤੀ।
ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਵਿਜੇ ਮਿਲੇਗੀ, ਠੰਡੀਆਂ ਵਸਤਾਂ ਅਤੇ ਬਾਈ ਵਸਤਾਂ ਦੀ ਵਰਤੋਂ ਘੱਟ ਹੀ ਕਰੋ।
ਕੁੰਭ : ਧਿਆਨ ਰੱਖੋ ਕਿ ਕਿਸੇ ਉਲਝਣ ਮੁਸ਼ਕਲ ਕਰ ਕੇ ਆਪ ਦੀ ਸਮੱਸਿਆ ਪਲਾਨਿੰਗ ਉਲਝ ਵਿਗੜ ਨਾ ਜਾਵੇ, ਨੁਕਸਾਨ ਦਾ ਡਰ।
ਮੀਨ : ਵਪਾਰ ਕਾਰੋਬਾਰ ਦੇ ਕੰਮ ’ਚ ਲਾਭ, ਕਿਸੇ ਸਰਕਾਰੀ ਪ੍ਰੋਗਰਾਮ ਨੂੰ ਅੱਗੇ ਵਧਾਉਣਾ ਵੀ ਬਿਹਤਰ ਰਹੇਗਾ, ਵੈਸੇ ਵੀ ਹਰ ਫ੍ਰੰਟ ’ਤੇ ਯਤਨ ਕਰਨ ’ਤੇ ਸਫਲਤਾ ਮਿਲੇਗੀ।
20 ਅਗਸਤ 2021, ਸ਼ੁੱਕਰਵਾਰ
ਸਾਉਣ ਸੁਦੀ ਤਿਥੀ ਤਰੋਦਸ਼ੀ (ਰਾਤ 8.51 ਤੱਕ) ਅਤੇ ਮਗਰੋਂ ਤਿਥੀ ਚੌਦਸ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਸਿੰਘ ’ਚ
ਚੰਦਰਮਾ ਮਕਰ ’ਚ
ਮੰਗਲ ਸਿੰਘ ’ਚ
ਬੁੱਧ ਸਿੰਘ’ ਚ
ਗੁਰੂ ਕੁੰਭ ’ਚ
ਸ਼ੁੱਕਰ ਕੰਨਿਆ ’ਚ
ਸ਼ਨੀ ਮਕਰ ’ਚ
ਰਾਹੂ ਬ੍ਰਿਖ ’ਚ
ਕੇਤੂ ਬ੍ਰਿਸ਼ਚਕ ’ਚ
ਬਿਕ੍ਰਮੀ ਸੰਮਤ : 2078, ਭਾਦੋਂ ਪ੍ਰਵਿਸ਼ਟੇ 5, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 29 (ਸਾਉਣ), ਹਿਜਰੀ ਸਾਲ 1443, ਮਹੀਨਾ : ਮੁਹਰਰਮ ਤਰੀਕ : 11, ਸੂਰਜ ਉਦੇ ਸਵੇਰੇ 6 ਵਜੇ, ਸੂਰਜ ਅਸਤ ਸ਼ਾਮ 7.01 ਵਜੇ (ਜਲੰਧਰ ਟਾਈਮ) ਨਕਸ਼ੱਤਰ : ਉਤਰਾ ਖਾੜਾ (ਰਾਤ 9.25 ਤੱਕ) ਅਤੇ ਮਗਰੋਂ ਨਕਸ਼ੱਤਰ ਸ਼੍ਰਵਣ, ਯੋਗ : ਆਯੁਸ਼ਮਾਨ (ਬਾਅਦ ਦੁਪਹਿਰ 3.31 ਤੱਕ) ਅਤੇ ਮਗਰੋਂ ਯੋਗ ਸੌਭਾਗਿਯ। ਚੰਦਰਮਾ : ਮਕਰ ਰਾਸ਼ੀ ’ਤੇ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਪ੍ਰਦੋਸ਼ ਵਰਤ, ਸ਼੍ਰੀ ਰਾਜੀਵ ਗਾਂਧੀ ਜਨਮਦਿਨ, ਸੰਤ ਬਾਬਾ ਹਰ ਚੰਦ ਸਿੰਘ ਲੌਂਗੋਵਾਲ ਬਲੀਦਾਨ ਦਿਵਸ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)