ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਸਪੈਸ਼ਲ
Monday, Aug 23, 2021 - 03:31 AM (IST)

ਮੇਖ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਵਾਲਾ, ਯਤਨ ਕਰਨ ’ਤੇ ਕਿਸੇ ਕੰਮਕਾਜੀ ਪ੍ਰੋਗਰਾਮ ’ਚ ਥੋੜ੍ਹੀ ਬਹੁਤ ਪੇਸ਼ਕਦਮੀ ਹੋਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਬ੍ਰਿਖ : ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਤੇਜ ਪ੍ਰਭਾਵ ਬਣਿਆ ਰਹੇਗਾ, ਸ਼ਤਰੂ ਵੀ ਆਪ ਅੱਗੇ ਠਹਿਰ ਨਾ ਸਕਣਗੇ।
ਮਿਥੁਨ : ਜਨਰਲ ਸਿਤਾਰਾ ਸਟ੍ਰਾਂਗ ਜਿਹੜਾ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਅਰਥ ਦਸ਼ਾ ਵੀ ਪਹਿਲਾਂ ਦੀ ਤਰ੍ਹਾਂ ਬਣੀ ਰਹੇਗੀ ਪਰ ਸਿਹਤ ’ਚ ਗੜਬੜੀ ਦਾ ਡਰ।
ਕਰਕ : ਸਿਤਾਰਾ ਪੇਟ ਲਈ ਕਮਜ਼ੋਰ, ਮੌਸਮ ਦੇ ਐਕਸਪੋਜ਼ਰ ਤੋਂ ਬਚਣਾ ਸਹੀ ਰਹੇਗਾ, ਕੰਮਕਾਜੀ ਕੰਮ ਹੱਥ ’ਚ ਲੈਣ ’ਤੇ ਸਹੀ ਨਤੀਜਾ ਮਿਲੇਗਾ।
ਸਿੰਘ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਦੋਵੇਂ ਪਤੀ-ਪਤਨੀ ਇਕ-ਦੂਜੇ ਦੇ ਪ੍ਰਤੀ ਸਾਫਟ-ਸੁਪੋਰਟਿਵ, ਹਮਦਰਦਾਨਾ ਰੁਖ ਰੱਖਣਗੇ।
ਕੰਨਿਆ : ਨਾ ਚਾਹੁੰਦੇ ਹੋਏ ਵੀ ਆਪ ਦਾ ਵੈਰ ਵਿਰੋਧ ਬਣਿਆ ਰਹੇਗਾ, ਇਸ ਲਈ ਸ਼ਤਰੂਆਂ ਨਾਲ ਦੂਰੀ ਬਣਾ ਕੇ ਰੱਖੋ, ਨੁਕਸਾਨ ਪ੍ਰੇਸ਼ਾਨੀ ਦਾ ਵੀ ਡਰ ਬਣਿਆ ਰਹੇਗਾ।
ਤੁਲਾ : ਯਤਨ ਕਰਨ ’ਤੇ ਆਪ ਦੀ ਕੋਈ ਸਕੀਮ ਕੁਝ ਅੱਗੇ ਵਧੇਗੀ, ਜਾਇਦਾਦੀ ਕੰਮਾਂ ਲਈ ਆਪ ਦੇ ਯਤਨ ਚੰਗੀ ਰਿਟਰਨ ਦੇਣਗੇ, ਮਾਣ-ਯਸ਼ ਦੀ ਪ੍ਰਾਪਤੀ।
ਬ੍ਰਿਸ਼ਚਕ : ਪ੍ਰਾਪਰਟੀ ਦੇ ਕਿਸੇ ਕੰਮ ਨੂੰ ਹੱਥ ’ਚ ਲੈਣ ਲਈ ਸਿਤਾਰਾ ਜ਼ੋਰਦਾਰ, ਸ਼ਤਰੂ ਆਪ ਅੱਗੇ ਠਹਿਰਨ ਦੀ ਹਿੰਮਤ ਨਾ ਕਰ ਸਕਣਗੇ ਪਰ ਆਪਣੇ ਗੁੱਸੇ ’ਤੇ ਕਾਬੂ ਰੱਖੋ।
ਧਨ : ਉਤਸ਼ਾਹ- ਹਿੰਮਤ- ਕੰਮਕਾਜੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਜਨਰਲ ਹਾਲਾਤ ਵੀ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ ਪਰ ਮਨ ਕੁਝ ਟੈਂਸ ਜਿਹਾ ਰਹੇਗਾ।
ਮਕਰ : ਲੋਹਾ-ਮਸ਼ੀਨਰੀ, ਹਾਰਡਵੇਅਰ, ਵ੍ਹੀਕਲਸ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਸੁਖਦ ਰਹੇਗੀ ਪਰ ਸੁਭਾਅ ’ਚ ਗੁੱਸੇ ਦਾ ਅਸਰ ਬਣਿਆ ਰਹੇਗਾ।
ਕੁੰਭ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਵਿਜੇ ਸਾਥ ਦੇਵੇਗੀ, ਆਪ ਜਨਰਲ ਤੌਰ ’ਤੇ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰਹਿਣਗੇ।
ਮੀਨ : ਖਰਚਿਆਂ ਕਰ ਕੇ ਅਰਥ ਦਸ਼ਾ ਪਤਲੀ ਰਹੇਗੀ, ਉਂਝ ਜਿਹੜੇ ਖਰਚਿਆਂ ਨੂੰ ਟਾਲਿਆ ਜਾ ਸਕੇ, ਟਾਲ ਦੇਣਾ ਚਾਹੀਦਾ ਹੈ, ਨੁਕਸਾਨ ਦਾ ਡਰ, ਅਹਿਤਿਆਤ ਰੱਖੋ।
23 ਅਗਸਤ 2021, ਸੋਮਵਾਰ ਭਾਦੋਂ ਵਦੀ ਤਿਥੀ ਏਕਮ (ਸ਼ਾਮ 4.31 ਤੱਕ) ਅਤੇ ਮਗਰੋਂ ਤਿਥੀ ਦੂਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਸਿੰਘ ’ਚ
ਚੰਦਰਮਾ ਕੁੰਭ ’ਚ
ਮੰਗਲ ਸਿੰਘ ’ਚ
ਬੁੱਧ ਸਿੰਘ ’ਚ
ਗੁਰੂ ਕੁੰਭ ’ਚ
ਸ਼ੁੱਕਰ ਕੰਨਿਆ ’ਚ
ਸ਼ਨੀ ਮਕਰ ’ਚ
ਰਾਹੂ ਬ੍ਰਿਖ ’ਚ
ਕੇਤੂ ਬ੍ਰਿਸ਼ਚਕ ’ਚ
ਬਿਕ੍ਰਮੀ ਸੰਮਤ : 2078, ਭਾਦੋਂ ਪ੍ਰਵਿਸ਼ਟੇ 8, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 1(ਭਾਦੋਂ), ਹਿਜਰੀ ਸਾਲ 1443, ਮਹੀਨਾ : ਮੁਹੱਰਮ ਤਰੀਕ : 14, ਸੂਰਜ ਉਦੇ ਸਵੇਰੇ 6.02 ਵਜੇ, ਸੂਰਜ ਅਸਤ ਸ਼ਾਮ 6.58 ਵਜੇ (ਜਲੰਧਰ ਟਾਈਮ) ਨਕਸ਼ੱਤਰ : ਸ਼ਤਭਿਖਾ (ਸ਼ਾਮ 7.26 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਭਾਦਰਪਦ, ਯੋਗ : ਅਤਿਗੰਡ (ਸਵੇਰੇ 8.33 ਤੱਕ) ਅਤੇ ਮਗਰੋਂ ਯੋਗ ਸੁਕਰਮਾ, ਚੰਦਰਮਾ : ਕੁੰਭ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਭਾਦੋਂ ਵਦੀ ਪੱਖ ਅਤੇ ਰਾਸ਼ਟਰੀ ਸ਼ਕ ਭਾਦੋਂ ਮਹੀਨਾ ਸ਼ੁਰੂ।
–(ਪੰ. ਅਸੁਰਾਰੀ ਨੰਦ ਸ਼ਾਂਡਲ , ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)