ਰਾਸ਼ੀਫਲ : ਸਿਹਤ ਦਾ ਰੱਖੋ ਧਿਆਨ, ਖਾਣ-ਪੀਣ ’ਚ ਨਾ ਵਰਤੋਂ ਲਾਪਰਵਾਹੀ
Thursday, Aug 26, 2021 - 03:19 AM (IST)

ਮੇਖ : ਖਰਚਿਆਂ ’ਤੇ ਕਾਬੂ ਰੱਖੋ, ਵਰਨਾ ਉਧਾਰੀ ਦੇ ਚੱਕਰ ’ਚ ਫਸਣ ਦੀ ਨੌਬਤ ਆ ਸਕਦੀ ਹੈ, ਨੁਕਸਾਨ ਦਾ ਡਰ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਬ੍ਰਿਖ : ਸਿਤਾਰਾ ਧਨ ਲਾਭ ਦੇ ਕੰਮਾਂ ਲਈ ਬਿਹਤਰ, ਕਿਸੇ ਉਲਝੇ ਰੁਕੇ ਕੰਮ ਨੂੰ ਅੱਗੇ ਵਧਾਉਣ ਲਈ ਸਮਾਂ ਚੰਗਾ, ਵੈਸੇ ਵੀ ਹਰ ਪੱਖੋਂ ਬਿਹਤਰੀ ਹੋਵੇਗੀ।
ਮਿਥੁਨ : ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਅਫਸਰ ਮਿਹਰਬਾਨ ਕੰਸੀਡ੍ਰੇਟ ਰਹਿਣਗੇ, ਯਤਨ ਕਰਨ ’ਤੇ ਕੋਈ ਬਾਧਾ ਮੁਸ਼ਕਲ ਰਸਤੇ ’ਚੋਂ ਹਟੇਗੀ।
ਕਰਕ : ਧਾਰਮਿਕ ਕੰਮ ਨੂੰ ਕਰਨ, ਧਾਰਮਿਕ ਲਿਟਰੇਚਰ ਪੜ੍ਹਨ ਅਤੇ ਕਥਾ-ਵਾਰਤਾ, ਭਜਨ-ਕੀਰਤਨ ਸੁਣਨ ’ਚ ਜੀਅ ਲੱਗੇਗਾ, ਜਨਰਲ ਹਾਲਾਤ ਵੀ ਬਿਹਤਰ ਬਣੇ ਰਹਿਣਗੇ।
ਸਿੰਘ : ਪੇਟ ਅਤੇ ਖਾਣ-ਪੀਣ ਦੇ ਮਾਮਲੇ ’ਚ ਲਾਪਰਵਾਹ ਨਹੀਂ ਰਹਿਣਾ ਚਾਹੀਦਾ ਪਰ ਕੰਮਕਾਜੀ ਦਸ਼ਾ ਸੰਤੋਖਜਨਕ, ਸ਼ੁੱਭ ਕੰਮਾਂ ’ਚ ਧਿਆਨ।
ਕੰਨਿਆ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ, ਸਮਾਂ ਸੰਤੋਖਜਨਕ, ਵੈਸੇ ਹਰ ਪੱਖੋਂ ਬਿਹਤਰੀ ਹੋਵੇਗੀ।
ਤੁਲਾ : ਡਰੇ ਡਰੇ ਅਤੇ ਡਾਵਾਂਡੋਲ ਮਨ ਕਰ ਕੇ ਆਪ ਦਾ ਮਨ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਲਈ ਰਾਜੀ ਨਾ ਹੋਵੇਗਾ, ਨੁਕਸਾਨ ਦਾ ਡਰ।
ਬ੍ਰਿਸ਼ਚਕ : ਜਨਰਲ ਸਿਤਾਰਾ ਜ਼ੋਰਦਾਰ ਜਿਹੜਾ ਹਰ ਫਰੰਟ ’ਤੇ ਆਪ ਦੇ ਕਦਮ ਨੂੰ ਬੜ੍ਹਤ ਵੱਲ ਪ੍ਰਭਾਵੀ ਰੱਖੇਗਾ, ਸ਼ੁੱਭ ਕੰਮਾਂ ’ਚ ਧਿਆਨ, ਕੋਈ ਸਕੀਮ ਸਿਰੇ ਚੜ੍ਹੇਗੀ।
ਧਨ : ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਆਪ ਦੇ ਸਾਹਮਣੇ ਠਹਿਰ ਨਾ ਸਕਣਗੇ।
ਮਕਰ : ਧਿਆਨ ਰੱਖੋ ਕਿ ਪੈਰ ਫਿਸਲਣ ਕਰ ਕੇ ਆਪ ਦੇ ਕਿਧਰੇ ਸਟ ਨਾ ਲਗ ਜਾਵੇ, ਕਿਸੇ ਦੀ ਜ਼ਿੰਮੇਵਾਰੀ’ਚ ਵੀ ਨਾ ਫਸੋ, ਨੁਕਸਾਨ ਦਾ ਡਰ।
ਕੁੰਭ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕਿਸੇ ਕਾਰੋਬਾਰੀ ਮੁਸ਼ਕਲ ਨੂੰ ਸੁਲਝਾਉਣ ਲਈ ਸਮਾਂ ਚੰਗਾ, ਮਾਣ-ਸਨਮਾਨ ਪ੍ਰਤਿਸ਼ਠਾ ਬਣੀ ਰਹੇਗੀ।
ਮੀਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਕਦਮ ਬੜ੍ਹਤ ਵੱਲ, ਵੈਸੇ ਵੀ ਆਪ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰਹੋਗੇ।
26 ਅਗਸਤ 2021, ਵੀਰਵਾਰ ਭਾਦੋਂ ਵਦੀ ਤਿਥੀ ਚੌਥ (ਸ਼ਾਮ 5.14 ਤੱਕ) ਅਤੇ ਮਗਰੋਂ ਤਿਥੀ ਪੰਚਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਸਿੰਘ ’ਚ
ਚੰਦਰਮਾ ਮੀਨ ’ਚ
ਮੰਗਲ ਸਿੰਘ ’ਚ
ਬੁੱੱਧ ਸਿੰਘ ’ਚ
ਗੁਰੂ ਕੁੰਭ ’ਚ
ਸ਼ੁੱਕਰ ਕੰਨਿਆ ’ਚ
ਸ਼ਨੀ ਮਕਰ ’ਚ
ਰਾਹੂ ਬ੍ਰਿਖ ’ਚ
ਕੇਤੂ ਬ੍ਰਿਸ਼ਚਕ ’ਚ
ਬਿਕ੍ਰਮੀ ਸੰਮਤ : 2078, ਭਾਦੋਂ ਪ੍ਰਵਿਸ਼ਟੇ 11, ਰਾਸ਼ਟਰੀ ਸ਼ਕ ਸੰਮਤ :1943, ਮਿਤੀ :4(ਭਾਦੋਂ), ਹਿਜਰੀ ਸਾਲ 1443, ਮਹੀਨਾ : ਮੁਹੱਰਰਮ ਤਰੀਕ : 17, ਸੂਰਜ ਉਦੇ ਸਵੇਰੇ 6.04 ਵਜੇ, ਸੂਰਜ ਅਸਤ ਸ਼ਾਮ 6.55 ਵਜੇ (ਜਲੰਧਰ ਟਾਈਮ) ਨਕਸ਼ੱਤਰ : ਰੇਵਤੀ (ਰਾਤ 10.29 ਤੱਕ) ਅਤੇ ਮਗਰੋਂ ਨਕਸ਼ੱਤਰ ਅਸ਼ਵਨੀ, ਯੋਗ : ਗੰਡ (26 ਅਗਸਤ ਦਿਨ ਰਾਤ ਅਤੇ ਅਗਲੇ ਦਿਨ (27 ਅਗਸਤ) ਸਵੇਰੇ 5.25 ਤਕ), ਚੰਦਰਮਾ : ਮੀਨ ਰਾਸ਼ੀ ’ਤੇ (ਰਾਤ 10.29 ਤਕ) ਅਤੇ ਮਗਰੋਂ ਮੇਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਲੱਗੀ ਰਹੇਗੀ (ਰਾਤ 10.29 ਤਕ), ਰਾਤ 10.29 ਤਕ ਜੰਮੇ ਬੱਚੇ ਨੂੰ ਰੇਵਤੀ ਅਤੇ ਮਗਰੋਂ ਅਸ਼ਵਨੀ ਨਕਸ਼ਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)