ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਸਪੈਸ਼ਲ

Friday, Aug 27, 2021 - 03:15 AM (IST)

ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਸਪੈਸ਼ਲ

ਮੇਖ : ਵਪਾਰਕ ਅਤੇ ਕੰਮਕਾਜੀ ਦਸ਼ਾ ਸੰਤੋਖਜਨਕ, ਜਿਹੜੇ ਕੰਮ ਲਈ ਸੋਚੋਗੇ ਜਾਂ ਮਨ ਬਣਾਓਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਸਫਲਤਾ ਸਾਥ ਦੇਵੇਗੀ।

ਬ੍ਰਿਖ : ਕਿਉਂਕਿ ਸਮਾਂ ਉਲਝਣਾਂ, ਝਮੇਲਿਆਂ ਅਤੇ ਪ੍ਰੇਸ਼ਾਨੀ ਦੇਣ ਵਾਲਾ ਹੈ, ਇਸ ਲਈ ਕੋਈ ਵੀ ਨਵਾਂ ਯਤਨ ਸ਼ੁਰੂ ਨਾ ਕਰੋ, ਕਿਸੇ ਦੀ ਜ਼ਿੰਮੇਵਾਰੀ ’ਚ ਵੀ ਨਹੀਂ ਫਸਣਾ ਚਾਹੀਦਾ।

ਮਿਥੁਨ : ਸਿਤਾਰਾ ਧਨ ਲਾਭ ਅਤੇ ਕੰਮਕਾਜ ਦੇ ਰਸਤੇ ’ਚ ਆਉਣ ਵਾਲੀ ਕਿਸੇ ਮੁਸ਼ਕਲ ਨੂੰ ਹਟਾਉਣ ਵਾਲਾ, ਕਾਰੋਬਾਰੀ ਫ੍ਰੰਟ ’ਤੇ ਸਫਲਤਾ ਮਿਲੇਗੀ ਅਤੇ ਬਿਹਤਰੀ ਹੋਵੇਗੀ।

ਕਰਕ : ਕਿਸੇ ਅਫਸਰ ਦੇ ਸਾਫਟ ਸੁਪੋਰਟਿਵ ਰੁਖ ਕਰ ਕੇ ਕੋਈ ਰਾਜਕੀ ਮੁਸ਼ਕਲ ਰਸਤੇ ’ਚੋਂ ਹਟ ਸਕਦੀ ਹੈ, ਵੱਡੇ ਲੋਕ ਮਿਹਰਬਾਨ-ਕੰਸੀਡ੍ਰੇਟ ਰਹਿਣਗੇ।

ਸਿੰਘ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ ਵਿਜਈ ਰੱਖੇਗਾ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ।

ਕੰਨਿਆ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਬੇਤੁਕੇ ਖਾਣ-ਪੀਣ ਤੋਂ ਬਚਣਾ ਚਾਹੀਦਾ ਹੈ, ਲੈਣ-ਦੇਣ ਦੇ ਕੰਮਾਂ ’ਚ ਕਿਸੇ ’ਤੇ ਜ਼ਿਆਦਾ ਭਰੋਸਾ ਕਰਨਾ ਪ੍ਰੇਸ਼ਾਨੀ ਵਾਲਾ ਹੋਵੇਗਾ।

ਤੁਲਾ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ-ਮਨੋਰਥਾਂ ’ਚ ਸਫਲਤਾ ਮਿਲੇਗੀ ਪਰ ਗਲੇ ’ਚ ਖਰਾਬੀ ਦਾ ਡਰ ਰਹਿ ਸਕਦਾ ਹੈ।

ਬ੍ਰਿਸ਼ਚਕ : ਸ਼ਤਰੂ ਆਪ ਦੇ ਖਿਲਾਫ ਆਪਣੀਆਂ ਸ਼ਰਾਰਤਾਂ ’ਚ ਲੱਗੇ ਰਹਿਣਗੇ, ਇਸ ਲਈ ਉਨ੍ਹਾਂ ਨਾਲ ਜ਼ਿਆਦਾ ਨੇੜਤਾ ਜਾਂ ਮੇਲ ਮਿਲਾਪ ਨਾ ਰੱਖਣਾ ਸਹੀ ਰਹੇਗਾ।

ਧਨ : ਜਨਰਲ ਤੌਰ ’ਤੇ ਸਿਤਾਰਾ ਮਜ਼ਬੂਤ, ਯਤਨ ਕਰਨ ’ਤੇ ਆਪ ਦੀ ਪਲਾਨਿੰਗ ਕੁਝ ਅੱਗੇ ਵਧ ਸਕਦੀ ਹੈ, ਮਿੱਤਰ ਕੰਮਕਾਜੀ ਸਾਥੀ ਆਪ ਨਾਲ ਸਹਿਯੋਗ ਕਰਨਗੇ।

ਮਕਰ : ਕੋਰਟ ਕਚਹਿਰੀ ਦੇ ਕਿਸੇ ਕੰਮ ਲਈ ਯਤਨ ਕਰੋਗੇ ਤਾਂ ਉਸ ’ਚ ਕੁਝ ਨਾ ਕੁਝ ਸਫਲਤਾ ਤਾਂ ਮਿਲੇਗੀ ਪਰ ਜ਼ੋਰ ਪੂਰੇ ਦਿਲ ਨਾਲ ਲਗਾਉਣਾ ਜ਼ਰੂਰੀ ਹੋਵੇਗਾ।

ਕੁੰਭ : ਵੱਡੇ ਲੋਕਾਂ ਨਾ ਮੇਲਜੋਲ, ਤਾਲਮੇਲ ਰੱਖਣਾ ਸਹੀ ਰਹੇਗਾ ਕਿਉਂਕਿ ਉਨ੍ਹਾਂ ਦੀ ਮਦਦ-ਸਹਿਯੋਗ ਨਾਲ ਕੋਈ ਮੁਸ਼ਕਲ ਸਮੱਸਿਆ ਹੱਲ ਹੋ ਸਕਦੀ ਹੈ।

ਮੀਨ : ਮਿੱਟੀ-ਰੇਤਾ-ਬੱਜਰੀ ਕੰਸਟ੍ਰੱਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲੇ ਲੋਕਾਂ ਨੂੰ ਆਪਣੇ ਕੰਮਾਂ ’ਚ ਬਿਹਤਰੀ ਮਿਲੇਗੀ, ਲਾਭ ਮਿਲੇਗਾ।

27 ਅਗਸਤ 2021, ਸ਼ੁੱਕਰਵਾਰ ਭਾਦੋਂ ਵਦੀ ਤਿਥੀ ਪੰਚਮੀ (ਸ਼ਾਮ 6.49 ਤੱਕ) ਅਤੇ ਮਗਰੋਂ ਤਿਥੀ ਛੱਠ।

ਸੂਰਜ ਸਿੰਘ ’ਚ

ਚੰਦਰਮਾ ਮੇਖ ’ਚ

ਮੰਗਲ ਸਿੰਘ ’ਚ

ਬੁੱੱਧ ਕੰਨਿਆ ’ਚ

ਗੁਰੂ ਕੁੰਭ ’ਚ

ਸ਼ੁੱਕਰ ਕੰਨਿਆ ’ਚ

ਸ਼ਨੀ ਮਕਰ ’ਚ

ਰਾਹੂ ਬ੍ਰਿਖ ’ਚ                                                 

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2078, ਭਾਦੋਂ ਪ੍ਰਵਿਸ਼ਟੇ 12, ਰਾਸ਼ਟਰੀ ਸ਼ਕ ਸੰਮਤ :1943, ਮਿਤੀ :5(ਭਾਦੋਂ), ਹਿਜਰੀ ਸਾਲ 1443, ਮਹੀਨਾ : ਮੁਹੱਰਰਮ ਤਰੀਕ : 18, ਸੂਰਜ ਉਦੇ ਸਵੇਰੇ 6.05 ਵਜੇ, ਸੂਰਜ ਅਸਤ ਸ਼ਾਮ 6.53 ਵਜੇ (ਜਲੰਧਰ ਟਾਈਮ) ਨਕਸ਼ੱਤਰ : ਅਸ਼ਵਨੀ (27-28 ਮੱਧ ਰਾਤ 12.47) ਅਤੇ ਮਗਰੋਂ ਨਕਸ਼ੱਤਰ ਭਰਣੀ,ਯੋਗ : ਵ੍ਰਿਧੀ (27 ਅਗਸਤ ਦਿਨ ਰਾਤ ਅਤੇ ਅਗਲੇ ਦਿਨ (28 ਅਗਸਤ) ਸਵੇਰੇ 5.53 ਤੱਕ), ਚੰਦਰਮਾ : ਮੇਖ ਰਾਸ਼ੀ ’ਤੇ (ਪੂਰਾ ਦਿਨ ਰਾਤ), 27-28 ਮੱਧ ਰਾਤ 12.47 ਤੱਕ ਜੰਮੇ ਬੱਚੇ ਨੂੰ ਅਸ਼ਵਨੀ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ 12ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਚੰਦਨ ਛੱਠ ਵਰਤ, ਹਲ ਛੱਟ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ,381 ਮੋਤਾ ਸਿੰਘ ਨਗਰ, ਜਲੰਧਰ)


author

Bharat Thapa

Content Editor

Related News