ਰਾਸ਼ੀਫਲ : ਸਿਹਤ ਦਾ ਰੱਖੋ ਧਿਆਨ, ਖਾਣ-ਪੀਣ ’ਚ ਨਾ ਵਰਤੋਂ ਲਾਪਰਵਾਹੀ

08/31/2021 3:21:22 AM

ਮੇਖ : ਕਿਸੇ ਪੈਂਡਿੰਗ ਪਏ ਕਾਰੋਬਾਰੀ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਚੰਗਾ, ਹਰ ਫ੍ਰੰਟ ’ਤੇ ਸਫਲਤਾ ਮਿਲੇਗੀ, ਬਿਹਤਰੀ ਹੋਵੇਗੀ।

ਬ੍ਰਿਖ : ਜਨਰਲ ਸਿਤਾਰਾ ਮਜ਼ਬੂਤ, ਜਿਹੜਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਕੰਮਕਾਜੀ ਕੰਮਾਂ ਨੂੰ ਨਿਪਟਾਉਣ ਲਈ ਸਮਾਂ ਬਿਹਤਰ।

ਮਿਥੁਨ : ਕਿਉਂਕਿ ਜਨਰਲ ਸਿਤਾਰਾ ਕਮਜ਼ੋਰ ਹੈ, ਇਸ ਲਈ ਆਪ ਨੂੰ ਹਰ ਫ੍ਰੰਟ ’ਤੇ ਸੁਚੇਤ ਰਹਿਣਾ ਚਾਹੀਦਾ ਹੈ, ਕੋਈ ਵੀ ਕਦਮ ਜਲਦਬਾਜ਼ੀ ’ਚ ਨਹੀਂ ਕਰਨਾ ਚਾਹੀਦਾ।

ਕਰਕ :ਕਾਰੋਬਾਰੀ ਕੰਮਾਂ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲੇਗਾ, ਜਨਰਲ ਤੌਰ ’ਤੇ ਆਪ ਦੀ ਪੈਠ-ਧਾਕ-ਦਨਦਨਾਹਟ ਬਣੀ ਰਹੇਗੀ, ਸ਼ਤਰੂ ਕਮਜ਼ੋਰ ਰਹਿਣਗੇ।

ਸਿੰਘ : ਜਿਹੜੇ ਵੀ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਅਫਸਰਾਂ ਦੇ ਸਾਫਟ ਸੁਪੋਰਟਿਵ, ਹਮਦਰਦਾਨਾ ਰੁਖ ਕਰਕੇ ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ।

ਕੰਨਿਆ : ਇਰਾਦਿਆਂ, ਪ੍ਰੋਗਰਾਮਾਂ, ਸੰਕਲਪਾਂ ’ਚ ਸਫਲਤਾ ਮਿਲੇਗੀ, ਹਰ ਪੱਖੋਂ ਬਿਹਤਰੀ ਹੋਵੇਗੀ, ਸ਼ੁੱਭ ਕੰਮਾਂ ’ਚ ਧਿਆਨ, ਪ੍ਰਭਾਵ-ਦਬਦਬਾ ਪੈਠ ਵਧੇਗੀ।

ਤੁਲਾ : ਸਿਤਾਰਾ ਸਿਹਤ, ਖਾਸ ਕਰਕੇ ਪੇਟ ਲਈ ਠੀਕ ਨਹੀਂ, ਹਰ ਕਦਮ ਸੋਚ-ਵਿਚਾਰ ਕੇ ਚੁੱਕਣਾ ਚਾਹੀਦਾ ਹੈ, ਉਂਝ ਅਰਥ ਦਸ਼ਾ ਵੀ ਕੰਫਰਟੇਬਲ ਰਹੇਗੀ।

ਬ੍ਰਿਸ਼ਚਕ : ਕੰਮਕਾਜੀ ਦਸ਼ਾ ਸੰਤੋਖਜਨਕ, ਤਬੀਅਤ ’ਚ ਸਵਛੰਦਤਾ, ਕਿਉਂਕਿ ਪ੍ਰਭਾਵੀ ਰਹਿ ਸਕਦੀ ਹੈ ਇਸ ਲਈ ਆਪਣੇ ’ਤੇ ਕਾਬੂ ਰੱਖਣਾ ਜ਼ਰੂਰੀ ਹੈ।

ਧਨ : ਸਿਤਾਰਾ ਨੁਕਸਾਨ ਪ੍ਰੇਸ਼ਾਨੀ ਵਾਲਾ, ਇਸ ਲਈ ਹਰ ਫ੍ਰੰਟ ’ਤੇ ਸੁਚੇਤ ਰਹਿਣਾ ਸਹੀ ਰਹੇਗਾ, ਬੇਗਾਨੇ ਝਮੇਲਿਆਂ ਤੋਂ ਵੀ ਆਪਣੇ ਆਪ ਨੂੰ ਬਚਾ ਕੇ ਰੱਖੋ।

ਮਕਰ : ਮਨ ’ਤੇ ਪਾਜ਼ੇਟਿਵ ਸੋਚ ਪ੍ਰਭਾਵੀ ਰਹੇਗੀ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ, ਜਨਰਲ ਤੌਰ ’ਤੇ ਆਪ ਦੇ ਹਾਲਾਤ ਚੰਗੇ ਬਣੇ ਰਹਿਣਗੇ।

ਕੁੰਭ : ਪ੍ਰਾਪਰਟੀ, ਕੋਰਟ ਕਚਹਿਰੀ ਦੇ ਕੰਮਾਂ ਲਈ ਆਪ ਦੇ ਯਤਨ ਚੰਗਾ ਨਤੀਜਾ ਦੇਣਗੇ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ, ਇੱਜ਼ਤਮਾਣ ਦੀ ਪ੍ਰਾਪਤੀ।

ਮੀਨ : ਉਤਸ਼ਾਹ-ਹਿੰਮਤ ਅਤੇ ਕੰਮਕਾਜੀ ਭੱਜ-ਦੌੜ ਬਣੀ ਰਹੇਗੀ, ਅਰਥ ਦਸ਼ਾ ਵੀ ਸੁਖਦ ਰਹੇਗੀ, ਮਾਣ-ਯਸ਼ ਦੀ ਪ੍ਰਾਪਤੀ, ਆਪ ਦੀ ਪਲਾਨਿੰਗ ਸਿਰੇ ਚੜ੍ਹੇਗੀ।

31 ਅਗਸਤ 2021, ਮੰਗਲਵਾਰ ਭਾਦੋਂ ਵਦੀ ਤਿਥੀ ਨੌਮੀ (31 ਅਗਸਤ-1 ਸਤੰਬਰ ਮੱਧ ਰਾਤ 4.24 ਤੱਕ) ਅਤੇ ਮਗਰੋਂ ਤਿਥੀ ਦਸਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਸਿੰਘ ’ਚ

ਚੰਦਰਮਾ ਬ੍ਰਿਖ ’ਚ

ਮੰਗਲ ਸਿੰਘ ’ਚ

ਬੁੱਧ ਕੰਨਿਆ ’ਚ

ਗੁਰੂ ਕੁੰਭ ’ਚ

ਸ਼ੁੱਕਰ ਕੰਨਿਆ ’ਚ

ਸ਼ਨੀ ਮਕਰ ’ਚ

ਰਾਹੂ ਬ੍ਰਿਖ ’ਚ                                                 

ਕੇਤੂ ਬ੍ਰਿਸ਼ਚਕ ’ਚ       

ਬਿਕ੍ਰਮੀ ਸੰਮਤ : 2078, ਭਾਦੋਂ ਪ੍ਰਵਿਸ਼ਟੇ 16, ਰਾਸ਼ਟਰੀ ਸ਼ਕ ਸੰਮਤ :1943, ਮਿਤੀ :9(ਭਾਦੋਂ), ਹਿਜਰੀ ਸਾਲ 1443, ਮਹੀਨਾ : ਮੁਹੱਰਰਮ ਤਰੀਕ : 22, ਸੂਰਜ ਉਦੇ ਸਵੇਰੇ 6.07 ਵਜੇ, ਸੂਰਜ ਅਸਤ ਸ਼ਾਮ 6.49 ਵਜੇ (ਜਲੰਧਰ ਟਾਈਮ) ਨਕਸ਼ੱਤਰ : ਰੋਹਿਣੀ (ਸਵੇਰੇ 9.44 ਤੱਕ) ਅਤੇ ਮਗਰੋਂ ਨਕਸ਼ੱਤਰ ਮ੍ਰਿਗਸ਼ਿਰ, ਯੋਗ : ਹਰਸ਼ਣ (ਸਵੇਰੇ 8.48 ਤੱਕ) ਅਤੇ ਮਗਰੋਂ ਯੋਗ ਵਜਰ, ਚੰਦਰਮਾ : ਬ੍ਰਿਖ ਰਾਸ਼ੀ ’ਤੇ (ਰਾਤ 11.12 ਤੱਕ) ਅਤੇ ਮਗਰੋਂ ਮਿਥੁਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਨੰਦ ਉਤਸਵ (ਗੋਕੁਲ, ਮਥੁਰਾ), ਸ਼੍ਰੀ ਗੁੱਗਾ ਨੌਮੀ, ਮੇਲਾ ਗੁੱਗਾ ਨੌਮੀ (ਬਿਲਾਸਪੁਰ), ਮੇਲਾ ਗੁੱਗਾ ਜ਼ਾਹਿਰਪੁਰ (ਨਕੋਦਰ), ਮੇਲਾ ਗੋਗਾ ਪੇੜੀ (ਸ਼੍ਰੀ ਗੰਗਾ ਨਗਰ), ਮੇਲਾ ਬੰਦ੍ਰਾਲ (ਕੁੱਲੂ)।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa