ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਸਪੈਸ਼ਲ

09/02/2021 3:25:14 AM

ਮੇਖ : ਉਤਸ਼ਾਹ-ਹਿੰਮਤ ਅਤੇ ਕੰਮਕਾਜੀ ਭੱਜਦੌੜ ਦੀ ਤਾਕਤ ਬਣੀ ਰਹੇਗੀ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ, ਤੇਜ ਪ੍ਰਭਾਵ ਬਣਿਆ ਰਹੇਗਾ।

ਬ੍ਰਿਖ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਯਤਨ ਕਰਨ ’ਤੇ ਕੋਈ ਉਲਝਿਆ ਰੁਕਿਆ ਕਾਰੋਬਾਰੀ ਕੰਮ ਸਿਰੇ ਚੜ੍ਹੇਗਾ, ਮਾਣ-ਸਨਮਾਨ ਦੀ ਪ੍ਰਾਪਤੀ।

ਮਿਥੁਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ ਇਰਾਦਿਆਂ ’ਚ ਸਫਲਤਾ ਮਿਲੇਗੀ ਪਰ ਢਈਆ ਪ੍ਰੇਸ਼ਾਨੀ ਦੇਣ ਵਾਲਾ ਹੈ, ਸਾਵਧਾਨੀ ਵਰਤਣੀ ਜ਼ਰੂਰੀ।

ਕਰਕ : ਖਰਚਿਆਂ ਕਰ ਕੇ ਅਰਥ ਦਸ਼ਾ ਤੰਗ ਰਹੇਗੀ, ਇਸ ਲਈ ਜਿਹੜੇ ਖਰਚਿਆਂ ਨੂੰ ਟਾਲ ਸਕੋ ਟਾਲ ਦਿਓ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।

ਸਿੰਘ : ਸਿਤਾਰਾ ਧਨ ਲਾਭ ਵਾਲਾ, ਕਾਰੋਬਾਰੀ ਕੰਮਾਂ ਲਈ ਆਪ ਦੇ ਯਤਨ ਚੰਗਾ ਰੰਗ ਦਿਖਾ ਸਕਦੇ ਹਨ ਪਰ ਆਪਣੇ ਗੁੱਸੇ ’ਤੇ ਕਾਬੂ ਰੱਖੋ।

ਕੰਨਿਆ : ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।

ਤੁਲਾ : ਧਾਰਮਿਕ ਕੰਮ ਕਰਨ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ-ਕੀਰਤਨ ਸੁਣਨ ’ਚ ਜੀਅ ਲੱਗੇਗਾ, ਅਰਥ ਦਸ਼ਾ ਸੁਖਦ ਬਣੀ ਰਹੇਗੀ।

ਬ੍ਰਿਸ਼ਚਕ : ਸਿਤਾਰਾ ਪੇਟ ਲਈ ਕਮਜ਼ੋਰ, ਮੌਸਮ ਦਾ ਐਕਸਪੋਜ਼ਰ ਤਬੀਅਤ ਨੂੰ ਅਪਸੈੱਟ ਕਰ ਸਕਦਾ ਹੈ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।

ਧਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਦੋਵੇਂ ਪਤੀ-ਪਤਨੀ ਇਕ ਦੂਜੇ ਦੀ ਗੱਲ ਧਿਆਨ ਨਾਲ ਸੁਣਨਗੇ।

ਮਕਰ : ਵਿਰੋਧੀ ਆਪ ਦੀ ਲੱਤ ਖਿੱਚਣ ਦੀ ਕੋਸ਼ਿਸ਼ ’ਚ ਲੱਗੇ ਰਹਿਣਗੇ, ਇਸ ਲਈ ਉਨ੍ਹਾਂ ਨਾਲ ਨੇੜਤਾ ਨਾ ਰੱਖੋ, ਮਨ ਵੀ ਟੈਂਸ ਅਤੇ ਅਸ਼ਾਂਤ ਰਹੇਗਾ।

ਕੁੰਭ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਮਨ ’ਤੇ ਪਾਜ਼ੇਟਿਵ ਅਤੇ ਸਾਤਵਿਕ ਸੋਚ ਪ੍ਰਭਾਵੀ ਰਹੇਗੀ।

ਮੀਨ : ਜਿਹੜੇ ਜਾਇਦਾਦੀ ਕੰਮ ਲਈ ਪ੍ਰੋਗਰਾਮ ਬਣਾਓਗੇ, ਉਸ ’ਚ ਕਦਮ ਬੜ੍ਹਤ ਵੱਲ ਰਹੇਗਾ ਪਰ ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਾ ਕਰੋ।

2 ਸਤੰਬਰ 2021, ਵੀਰਵਾਰ ਭਾਦੋਂ ਵਦੀ ਤਿਥੀ ਦਸਮੀ (ਸਵੇਰੇ 6.22 ਤਕ) ਅਤੇ ਮਗਰੋਂ ਤਿਥੀ ਇਕਾਦਸ਼ੀ

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਸਿੰਘ ’ਚ

ਚੰਦਰਮਾ ਮਿਥੁਨ ’ਚ

ਮੰਗਲ ਸਿੰਘ ’ਚ

ਬੁੱਧ ਕੰਨਿਆ ’ਚ

ਗੁਰੂ ਕੁੰਭ ’ਚ

ਸ਼ੁੱਕਰ ਕੰਨਿਆ ’ਚ

ਸ਼ਨੀ ਮਕਰ ’ਚ

ਰਾਹੂ ਬ੍ਰਿਖ ’ਚ                                                 

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2078, ਭਾਦੋਂ ਪ੍ਰਵਿਸ਼ਟੇ 18, ਰਾਸ਼ਟਰੀ ਸ਼ਕ ਸੰਮਤ :1943, ਮਿਤੀ :11(ਭਾਦੋਂ), ਹਿਜਰੀ ਸਾਲ 1443, ਮਹੀਨਾ : ਮੁਹੱਰਰਮ ਤਰੀਕ : 24, ਸੂਰਜ ਉਦੇ ਸਵੇਰੇ 6.08 ਵਜੇ, ਸੂਰਜ ਅਸਤ ਸ਼ਾਮ 6.46 ਵਜੇ (ਜਲੰਧਰ ਟਾਈਮ) ਨਕਸ਼ੱਤਰ : ਆਰਦਰਾ (ਬਾਅਦ ਦੁਪਹਿਰ 2. 57 ਤੱਕ) ਅਤੇ ਮਗਰੋਂ ਨਕਸ਼ੱਤਰ ਪੁਨਰਵਸੁ ਯੋਗ : ਸਿੱਧੀ (ਸਵੇਰੇ 10.08 ਤੱਕ) ਅਤੇ ਮਗਰੋਂ ਯੋਗ ਵਿਅਤੀਘਾਤ ਚੰਦਰਮਾ : ਮਿਥੁਨ ਰਾਸ਼ੀ ’ਤੇ (ਪੂਰਾ ਦਿਨ ਰਾਤ) ਭਦਰਾ ਰਹੇਗੀ (ਸਵੇਰੇ 6.22 ਤਕ) ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ ਡੇਢ ਤੋਂ ਿਤੰਨ ਵਜੇ ਤੱਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa