ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ ''ਚ ਤੁਹਾਡੇ ਲਈ ਕੀ ਹੈ ਖਾਸ

09/03/2021 3:49:42 AM

ਮੇਖ : ਵੱਡੇ ਲੋਕਾਂ ਦੇ ਸੁਪੋਰਟਿਵ ਰੁਖ ਕਰ ਕੇ ਆਪ ਨੂੰ ਆਪਣੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਮਦਦ ਮਿਲੇਗੀ, ਜਨਰਲ ਹਾਲਾਤ ਵੀ ਬਿਹਤਰ ਬਣੇ ਰਹਿਣਗੇ।

ਬ੍ਰਿਖ : ਮਿੱਤਰਾਂ ਅਤੇ ਸੱਜਣ ਸਾਥੀਆਂ ਦੇ ਸਾਫਟ ਰੁਖ ਅਤੇ ਉਨ੍ਹਾਂ ਦੇ ਸਹਿਯੋਗ ’ਤੇ ਭਰੋਸਾ ਕੀਤਾ ਜਾ ਸਕਦਾ ਹੈ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।

ਮਿਥੁਨ : ਡ੍ਰਿੰਕਸ, ਕੈਮੀਕਲਜ਼, ਪੈਟ੍ਰੋਲੀਅਮ ਅਤੇ ਸੀ ਪ੍ਰੋਡਕਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ ਪਰ ਸਿਹਤ ਦਾ ਧਿਆਨ ਰੱਖੋ।

ਕਰਕ : ਵਪਾਰਕ ਅਤੇ ਕੰਮਕਾਜੀ ਕੰਮਾਂ ਲਈ ਸਿਤਾਰਾ ਚੰਗਾ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਤਬੀਅਤ ’ਚ ਸਵਛੰਦਤਾ ਹਾਵੀ ਰਹੇਗੀ।

ਸਿੰਘ : ਕਿਉਂਕਿ ਸਿਤਾਰਾ ਉਲਝਣਾਂ ਝਮੇਲਿਆਂ ਵਾਲਾ ਹੈ, ਇਸ ਲਈ ਤਿਆਰੀ ਦੇ ਬਗੈਰ ਕਿਸੇ ਵੀ ਕੰਮ ਨੂੰ ਹੱਥ ’ਚ ਨਹੀਂ ਲੈਣਾ ਚਾਹੀਦਾ, ਨੁਕਸਾਨ ਦਾ ਵੀ ਡਰ ਰਹੇਗਾ।

ਕੰਨਿਆ : ਸਿਤਾਰਾ ਆਮਦਨ ਵਾਲਾ, ਯਤਨ ਕਰਨ ’ਤੇ ਕੋਈ ਕਾਰੋਬਾਰੀ ਪ੍ਰਾਬਲਮ ਸੁਲਝ ਸਕਦੀ ਹੈ, ਜਨਰਲ ਤੌਰ ’ਤੇ ਆਪ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ ਵਿਜਈ ਰਹੋਗੇ।

ਤੁਲਾ : ਰਾਜ ਦਰਬਾਰ ਨਾਲ ਜੁੜੇ ਕਿਸੇ ਕੰਮ, ਪ੍ਰੋਗਰਾਮ ਨੂੰ ਲੈਣ ’ਤੇ ਬਿਹਤਰ ਰਿਜ਼ਲਟ ਮਿਲ ਸਕਦਾ ਹੈ ਪਰ ਸਿਹਤ ’ਚ ਗੜਬੜੀ ਰਹੇਗੀ।

ਬ੍ਰਿਸ਼ਚਕ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ ਵਿਜਈ ਰੱਖੇਗਾ, ਸ਼ੁੱਭ ਕੰਮਾਂ ’ਚ ਧਿਆਨ, ਕੋਈ ਸਕੀਮ ਸਿਰੇ ਚੜ੍ਹੇਗੀ।

ਧਨ : ਸਿਤਾਰਾ ਸਿਹਤ ਲਈ ਕਮਜ਼ੋਰ, ਖਾਣ-ਪੀਣ ’ਚ ਲਾਪ੍ਰਵਾਹੀ ਮਹਿੰਗੀ ਪੈ ਸਕਦੀ ਹੈ, ਕਿਸੇ ਦੀ ਜ਼ਿੰਮੇਵਾਰੀ ’ਚ ਵੀ ਸੋਚ ਵਿਚਾਰ ਕੇ ਫਸੋ।

ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਫੈਮਿਲੀ ਫ੍ਰੰਟ ’ਤੇ ਮਿਠਾਸ-ਤਾਲਮੇਲ-ਸਹਿਯੋਗ ਰਹੇਗਾ, ਮਾਣ-ਯਸ਼ ਦੀ ਪ੍ਰਾਪਤੀ।

ਕੁੰਭ : ਕਿਸੇ ਪ੍ਰਬਲ ਸ਼ਤਰੂ ਦਾ ਟਕਰਾਵੀ ਮੂਡ ਆਪ ਨੂੰ ਪ੍ਰੇਸ਼ਾਨ ਅਤੇ ਅਪਸੈੱਟ ਰੱਖ ਸਕਦਾ ਹੈ ਪਰ ਜਨਰਲ ਹਾਲਾ ਅਨੁਕੂਲ ਚੱਲਣਗੇ।

ਮੀਨ : ਸੰਤਾਨ ਦੇ ਸੁਪੋਰਟਿਵ ਰੁਖ ਕਰ ਕੇ ਆਪ ਦੀ ਕੋਈ ਉਲਝੀ ਰੁਕੀ ਸਮੱਸਿਆ ਸੁਲਝ ਸਕਦੀ ਹੈ, ਵੈਸੇ ਵੀ ਹਰ ਪੱਖੋਂ ਬਿਹਤਰੀ ਹੋਵੇਗੀ।

3 ਸਤੰਬਰ 2021, ਸ਼ੁੱਕਰਵਾਰ ਭਾਦੋਂ ਵਦੀ ਤਿਥੀ ਇਕਾਦਸ਼ੀ (ਸਵੇਰੇ 7.45 ਤੱਕ) ਅਤੇ ਮਗਰੋਂ ਤਿੱਥੀ ਦੁਆਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਸਿੰਘ ’ਚ

ਚੰਦਰਮਾ ਮਿਥੁਨ ’ਚ

ਮੰਗਲ ਸਿੰਘ ’ਚ

ਬੁੱਧ ਕੰਨਿਆ ’ਚ

ਗੁਰੂ ਕੁੰਭ ’ਚ

ਸ਼ੁੱਕਰ ਕੰਨਿਆ ’ਚ

ਸ਼ਨੀ ਮਕਰ ’ਚ

ਰਾਹੂ ਬ੍ਰਿਖ ’ਚ                                                 

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2078, ਭਾਦੋਂ ਪ੍ਰਵਿਸ਼ਟੇ 19, ਰਾਸ਼ਟਰੀ ਸ਼ਕ ਸੰਮਤ :1943, ਮਿਤੀ :12(ਭਾਦੋਂ), ਹਿਜਰੀ ਸਾਲ 1443, ਮਹੀਨਾ : ਮੁਹੱਰਰਮ ਤਰੀਕ : 25, ਸੂਰਜ ਉਦੇ ਸਵੇਰੇ 6.09 ਵਜੇ, ਸੂਰਜ ਅਸਤ ਸ਼ਾਮ 6.45 ਵਜੇ (ਜਲੰਧਰ ਟਾਈਮ) ਨਕਸ਼ੱਤਰ : ਪੁਨਰਵਸੁ (ਸ਼ਾਮ 4.42 ਤੱਕ) ਅਤੇ ਮਗਰੋਂ ਨਕਸ਼ੱਤਰ ਪੁੱਖ, ਯੋਗ : ਵਿਅਤੀਪਾਤ (ਸਵੇਰੇ 10.09 ਤੱਕ) ਅਤੇ ਮਗਰੋਂ ਯੋਗ ਵਰਿਯਾਨ, ਚੰਦਰਮਾ : ਮਿਥੁਨ ਰਾਸ਼ੀ ’ਤੇ (ਸਵੇਰੇ 10.19 ਤੱਕ) ਅਤੇ ਮਗਰੋਂ ਕਰਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ 12 ਵਜੇ ਤੱਕ। ਪੁਰਬ,ਦਿਵਸ ਅਤੇ ਤਿਉਹਾਰ : ਅੱਜਾ ਇਕਾਦਸ਼ੀ ਵਰਤ ਗੌਵਤਸ ਦੁਆਦਸ਼ੀ (ਪੂਜਾ)।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa