ਰਾਸ਼ੀਫਲ : ਸਿਹਤ ਦਾ ਰੱਖੋ ਧਿਆਨ, ਖਾਣ-ਪੀਣ ’ਚ ਨਾ ਵਰਤੋਂ ਲਾਪਰਵਾਹੀ

Monday, Sep 06, 2021 - 03:06 AM (IST)

ਰਾਸ਼ੀਫਲ : ਸਿਹਤ ਦਾ ਰੱਖੋ ਧਿਆਨ, ਖਾਣ-ਪੀਣ ’ਚ ਨਾ ਵਰਤੋਂ ਲਾਪਰਵਾਹੀ

ਮੇਖ : ਸਟ੍ਰਾਂਗ ਸਿਤਾਰੇ ਕਰਕੇ ਆਪ ਦੂਜਿਆਂ ’ਤੇ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰਹੋਗੇ, ਸੰਤਾਨ ਦੇ ਰੁਖ ’ਤੇ ਭਰੋਸਾ ਕੀਤਾ ਜਾ ਸਕਦਾ ਹੈ, ਮਾਣ-ਯਸ਼ ਦੀ ਪ੍ਰਾਪਤੀ।

ਬ੍ਰਿਖ : ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਲਈ ਆਪ ਦੇ ਯਤਨ ਚੰਗਾ ਨਤੀਜਾ ਦੇ ਸਕਦੇ ਹਨ ਪਰ ਆਪਣੇ ਗੁੱਸੇ ਨੂੰ ਬੇਕਾਬੂ ਨਾ ਹੋਣ ਦਿਓ, ਸ਼ਤਰੂ ਕਮਜ਼ੋਰ ਰਹਿਣਗੇ।

ਮਿਥੁਨ : ਕੰਮਕਾਜੀ ਸਾਥੀ, ਪਾਰਟਨਰ ਹਰ ਮਾਮਲੇ ’ਤੇ ਪਾਜ਼ੇਟਿਵ ਸੋਚ-ਅਪਰੋਚ ਰੱਖਣਗੇ, ਸੰਤਾਨ ਵੀ ਸੁਪੋਰਟਿਵ ਰੁਖ ਰੱਖੇਗੀ ਅਤੇ ਪੂਰੀ ਤਰ੍ਹਾਂ ਤਾਲਮੇਲ ਰੱਖੇਗੀ।

ਕਰਕ :ਮਿੱਟੀ, ਰੇਤਾ, ਬਜਰੀ, ਕਰੈਸ਼ਰ, ਕੰਸਟ੍ਰਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ, ਜਾਇਦਾਦੀ ਅਤੇ ਅਦਾਲਤੀ ਕੰਮਾਂ ਲਈ ਸਮਾਂ ਬਿਹਤਰ ਸਮਝੋ।

ਸਿੰਘ : ਵਪਾਰਕ ਅਤੇ ਕੰਮਕਾਜੀ ਕੰਮਾਂ ਲਈ ਸਿਤਾਰਾ ਚੰਗਾ, ਹਰ ਫ੍ਰੰਟ ’ਤੇ ਸਫਲਤਾ ਮਿਲੇਗੀ ਅਤੇ ਕਦਮ ਬੜ੍ਹਤ ਵੱਲ ਰਹੇਗਾ, ਮਾਣ-ਯਸ਼ ਦੀ ਪ੍ਰਾਪਤੀ।

ਕੰਨਿਆ :ਉਲਝਣਾਂ ਕਰਕੇ ਕਿਸੇ ਪਲਾਨਿੰਗ ਦੇ ਉਖੜਣ ਵਿਗੜਣ ਦਾ ਡਰ, ਇਸ ਲਈ ਪੂਰੀ ਤਰ੍ਹਾਂ ਸਾਵਧਾਨੀ ਰੱਖੋ, ਕਿਸੇ ਦੇ ਚੱਕਰ ’ਚ ਵੀ ਨਹੀਂ ਫਸਣਾ ਚਾਹੀਦਾ।

ਤੁਲਾ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਹਰ ਪੱਖੋਂ ਕਦਮ ਬੜ੍ਹਤ ਵੱਲ ਰੱਖਣ ਵਾਲਾ ਪਰ ਸਿਹਤ ਦੇ ਪ੍ਰਤੀ ਵੀ ਸਾਵਧਾਨੀ ਵਰਤਣੀ ਜ਼ਰੂਰੀ।

ਬ੍ਰਿਸ਼ਚਕ : ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਅਫਸਰਾਂ ਦੇ ਰੁਖ ’ਚ ਸੁਪੋਰਟ ਸਾਫਟਨੈੱਸ ਰਹੇਗੀ ਪਰ ਰਾਹੂ-ਕੇਤੂ ਦੀ ਸਥਿਤੀ ਫੈਮਿਲੀ ਫ੍ਰੰਟ ’ਤੇ ਟੈਨਸ਼ਨ ਰੱਖਣ ਵਾਲੀ ਹੈ।

ਧਨ : ਆਪਣੇ ਕੰਮਕਾਜੀ ਕੰਮਾਂ ਨੂੰ ਨਿਪਟਾਉਣ ਲਈ ਜਿਹੜੀ ਭੱਜ-ਦੌੜ ਕਰੋਗੇ, ਉਸ ਦਾ ਚੰਗਾ ਨਤੀਜਾ ਮਿਲੇਗਾ, ਸ਼ਤਰੂ ਵੀ ਆਪ ਅੱਗੇ ਟਿਕ ਨਾ ਸਕਣਗੇ।

ਮਕਰ : ਸਿਤਾਰਾ ਸਿਹਤ ਨੂੰ ਵਿਗਾੜਣ ਅਤੇ ਪੈਰ ਨੂੰ ਫਿਸਲਾਉਣ ਵਾਲਾ, ਨੁਕਸਾਨ ਦਾ ਵੀ ਡਰ ਰਹੇਗਾ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।

ਕੁੰਭ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਦੋਵੇਂ ਪਤੀ-ਪਤਨੀ ਇਕ-ਦੂਜੇ ਦਾ ਲਿਹਾਜ਼ ਕਰਨਗੇ ਅਤੇ ਕੰਸੀਡ੍ਰੇਟ ਬਣੇ ਰਹਿਣਗੇ।

ਮੀਨ : ਦੁਸ਼ਮਣਾਂ ਦੀ ਵਧੀ ਹੋਈ ਐਕਟੀਵਿਟੀਜ਼ ਕਰਕੇ ਆਪ ਦੀਆਂ ਪ੍ਰੇਸ਼ਾਨੀਆਂ, ਪ੍ਰਾਬਲਮਸ ਵਧ ਸਕਦੀਆਂ ਹਨ, ਦੂਜਿਆਂ ’ਤੇ ਜ਼ਿਆਦਾ ਭਰੋਸਾ ਵੀ ਨਾ ਕਰਨਾ ਸਹੀ ਰਹੇਗਾ।

6 ਸਤੰਬਰ 2021, ਸੋਮਵਾਰ ਭਾਦੋਂ ਵਦੀ ਤਿਥੀ ਚੌਦਸ਼ (ਸਵੇਰੇ 7.39 ਤੱਕ) ਅਤੇ ਮਗਰੋਂ ਤਿਥੀ ਮੱਸਿਆ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਸਿੰਘ ’ਚ

ਚੰਦਰਮਾ ਸਿੰਘ ’ਚ

ਮੰਗਲ ਕੰਨਿਆ ’ਚ

ਬੁੱਧ ਕੰਨਿਆ ’ਚ

ਗੁਰੂ ਕੁੰਭ ’ਚ

ਸ਼ੁੱਕਰ ਤੁਲਾ ’ਚ

ਸ਼ਨੀ ਮਕਰ ’ਚ

ਰਾਹੂ ਬ੍ਰਿਖ ’ਚ                                                 

ਕੇਤੂ ਬ੍ਰਿਸ਼ਚਕ ’ਚ       

ਬਿਕ੍ਰਮੀ ਸੰਮਤ : 2078, ਭਾਦੋਂ ਪ੍ਰਵਿਸ਼ਟੇ 22, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 15 (ਭਾਦੋਂ), ਹਿਜਰੀ ਸਾਲ 1443, ਮਹੀਨਾ : ਮੁਹੱਰਮ ਤਰੀਕ : 28, ਸੂਰਜ ਉਦੇ ਸਵੇਰੇ 6.10 ਵਜੇ, ਸੂਰਜ ਅਸਤ ਸ਼ਾਮ 6.41 ਵਜੇ (ਜਲੰਧਰ ਟਾਈਮ) ਨਕਸ਼ੱਤਰ : ਮੱਘਾ (ਸ਼ਾਮ 5.51 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਫਾਲਗੁਣੀ, ਯੋਗ : ਸ਼ਿਵ (ਸਵੇਰੇ 6.54 ਤੱਕ) ਅਤੇ ਮਗਰੋਂ ਯੋਗ ਸਿੱਧ, ਚੰਦਰਮਾ : ਸਿੰਘ ਰਾਸ਼ੀ ’ਤੇ (ਪੂਰਾ ਦਿਨ ਰਾਤ), ਸ਼ਾਮ 5.51 ਤੱਕ ਜੰਮੇ ਬੱਚੇ ਨੂੰ ਮੱਘਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ:ਪਿਠੌਰੀ ਮੱਸਿਆ, ਕੁਸਉਤਪਾਟਿਕੀ ਮੱਸਿਆ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Bharat Thapa

Content Editor

Related News