ਰਾਸ਼ੀਫਲ : ਸਿਹਤ ਦਾ ਰੱਖੋ ਧਿਆਨ, ਖਾਣ-ਪੀਣ ’ਚ ਨਾ ਵਰਤੋਂ ਲਾਪਰਵਾਹੀ

09/12/2021 3:15:10 AM

ਮੇਖ : ਸਿਤਾਰਾ ਸਿਹਤ ’ਚ ਗੜਬੜੀ ਰੱਖਣ ਅਤੇ ਮਨ ਨੂੰ ਅਸ਼ਾਂਤ, ਡਿਸਟਰਬ ਰੱਖਣ ਵਾਲਾ ਹੈ, ਕਿਸੇ ’ਤੇ ਜ਼ਰੂਰਤ ਤੋਂ ਵੱਧ ਭਰੋਸਾ ਵੀ ਨਹੀਂ ਕਰਨਾ ਚਾਹੀਦਾ।

ਬ੍ਰਿਖ : ਕੰਮਕਾਜੀ ਦਸ਼ਾ ਠੀਕ ਠਾਕ, ਵੈਸੇ ਕੋਈ ਵੀ ਕੰਮਕਾਜੀ ਕੰਮ ਅਨਮੰਨੇ ਮਨ ਨਾਲ ਨਾ ਕਰੋ, ਘਰੇਲੂ ਫ੍ਰੰਟ ’ਤੇ ਵੀ ਤਣਾਤਣੀ ਪ੍ਰੇਸ਼ਾਨੀ ਰਹਿ ਸਕਦੀ ਹੈ।

ਮਿਥੁਨ : ਘਟੀਆ ਸ਼ਤਰੂਆਂ ਅਤੇ ਘਟੀਆ ਲੋਕਾਂ ਤੋਂ ਫਾਸਲਾ ਬਣਾ ਕੇ ਰੱਖੋ, ਕਿਉਂਕਿ ਉਨ੍ਹਾਂ ਦੀ ਨੇੜਤਾ ਆਪ ਨੂੰ ਨੁਕਸਾਨ ਦੇ ਸਕਦੀ ਹੈ, ਸਫਰ ਵੀ ਨਾ ਕਰੋ।

ਕਰਕ : ਆਪਣੇ ਭਟਕਦੇ ਮਨ ’ਤੇ ਕਾਬੂ ਰੱਖਣਾ ਜ਼ਰੂਰੀ, ਸੰਤਾਨ ਵੀ ਆਪ ਨਾਲ ਪੂਰੀ ਤਰ੍ਹਾਂ ਸਹਿਯੋਗ ਨਹੀਂ ਕਰੇਗੀ ਅਤੇ ਤਾਲਮੇਲ ਵੀ ਨਹੀਂ ਰੱਖੇਗੀ।

ਸਿੰਘ : ਕਿਉਂਕਿ ਸਿਤਾਰਾ ਕਿਸੇ ਅਦਾਲਤੀ ਕੰਮ ਨੂੰ ਵਿਗਾੜਣ ਵਾਲਾ ਹੈ, ਇਸ ਲਈ ਜਿਹੜਾ ਵੀ ਯਤਨ ਕਰੋ, ਪੂਰੀ ਸਾਵਧਾਨੀ ਅਤੇ ਤਿਆਰੀ ਨਾਲ ਹੀ ਕਰੋ।

ਕੰਨਿਆ : ਕਿਸੇ ਹਲਕੀ ਸੋਚ ਅਤੇ ਨੇਚਰ ਵਾਲੇ ਆਦਮੀ ਦੀ ਮਦਦ ਨਾਲ ਆਪ ਨੂੰ ਨੁਕਸਾਨ ਪਹੁੰਚਣ ਦਾ ਖਤਰਾ ਬਣਿਆ ਰਹੇਗਾ, ਦੂਜਿਆਂ ’ਤੇ ਜ਼ਿਆਦਾ ਭਰੋਸਾ ਵੀ ਨਾ ਕਰੋ।

ਤੁਲਾ : ਧਿਆਨ ਰੱਖੋ ਕਿ ਲੈਣ-ਦੇਣ ਦੇ ਕੰਮ ਨਿਪਟਾਉਂਦੇ ਸਮੇਂ ਆਪ ਦੀ ਕੋਈ ਪੇਮੈਂਟ ਨਾ ਕਿਧਰੇ ਫਸ ਜਾਵੇ, ਨੁਕਸਾਨ ਅਤੇ ਧਨ ਹਾਨੀ ਦਾ ਵੀ ਡਰ ਹੈ।

ਬ੍ਰਿਸ਼ਚਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜ਼ੋਰ ਲਾਉਣ ’ਤੇ ਸਫਲਤਾ ਮਿਲੇਗੀ, ਮਨ ਅਸ਼ਾਂਤ, ਪ੍ਰੇਸ਼ਾਨ, ਡਿਸਟਰਬ ਅਤੇ ਡਾਵਾਂਡੋਲ ਜਿਹਾ ਰਹੇਗਾ।

ਧਨ : ਸਿਤਾਰਾ ਉਲਝਣਾਂ, ਝਗੜਿਆਂ, ਪੇਚੀਦਗੀਆਂ ਵਾਲਾ, ਇਸ ਲਈ ਕੋਈ ਵੀ ਕੰਮ ਅਣਮੰਨੇ ਮਨ ਨਾਲ ਨਹੀਂ ਕਰਨਾ ਚਾਹੀਦਾ, ਧਨ ਹਾਨੀ ਦਾ ਡਰ।

ਮਕਰ : ਮਿੱਟੀ-ਰੇਤਾ ਬੱਜਰੀ ਕੰਸਟ੍ਰੱਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ, ਸ਼ਤਰੂ ਕਮਜ਼ੋਰ, ਨਿਸਤੇਜ ਰਹਿਣਗੇ।

ਕੁੰਭ : ਕਿਸੇ ਅਫਸਰ ਦੇ ਸਖਤ ਰੁਖ ਕਰ ਕੇ ਆਪ ਦਾ ਕੋਈ ਸਰਕਾਰੀ ਕੰਮ ਵਿਗੜ ਸਕਦਾ ਹੈ, ਇਸ ਲਈ ਪੂਰੀ ਤਰ੍ਹਾਂ ਸੁਚੇਤ ਰਹਿਣਾ ਸਹੀ ਰਹੇਗਾ।

ਮੀਨ : ਮਨ ’ਤੇ ਗਲਤ ਸੋਚ ਅਤੇ ਨੈਗੇਟਿਵ ਸੋਚ ਪ੍ਰਭਾਵੀ ਰਹਿ ਸਕਦੀ ਹੈ, ਇਸ ਲਈ ਪੂਰੀ ਤਰ੍ਹਾਂ ਸੋਚੇ ਵਿਚਾਰੇ ਬਗੈਰ ਕੋਈ ਨਵਾਂ ਕੰਮ ਜਾਂ ਯਤਨ ਸ਼ੁਰੂ ਨਾ ਕਰੋ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।

12 ਸਤੰਬਰ 2021, ਐਤਵਾਰ ਭਾਦੋਂ ਸੁਦੀ ਤਿਥੀ ਛੱਠ (ਸ਼ਾਮ 5.21 ਤੱਕ) ਅਤੇ ਮਗਰੋਂ ਤਿਥੀ ਸਪਤਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਬਿਕ੍ਰਮੀ ਸੰਮਤ : 2078, ਭਾਦੋਂ ਪ੍ਰਵਿਸ਼ਟੇ 28, ਰਾਸ਼ਟਰੀ ਸ਼ਕ ਸੰਮਤ :1943, ਮਿਤੀ :21(ਭਾਦੋਂ), ਹਿਜਰੀ ਸਾਲ 1443, ਮਹੀਨਾ : ਸਫਰ ਤਰੀਕ : 4, ਸੂਰਜ ਉਦੇ ਸਵੇਰੇ 6.14 ਵਜੇ, ਸੂਰਜ ਅਸਤ ਸ਼ਾਮ 6.33 ਵਜੇ (ਜਲੰਧਰ ਟਾਈਮ) ਨਕਸ਼ੱਤਰ : ਵਿਸ਼ਾਖਾ (ਸਵੇਰੇ 9.50 ਤੱਕ) ਅਤੇ ਮਗਰੋਂ ਨਕਸ਼ੱਤਰ ਅਨੁਰਾਧਾ, ਯੋਗ : ਵੈਧ੍ਰਿਤੀ (ਪੁਰਵ ਦੁਪਹਿਰ 11.43 ਤੱਕ) ਅਤੇ ਮਗਰੋਂ ਯੋਗ ਵਿਸ਼ਕੁੰਭ, ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਓਹਾਰ : ਸੂਰਜ ਛੱਠ ਵਰਤ, ਮੇਲਾ ਬਲਦੇਵ ਛੱਠ, (ਪਲਵਲ ਹਰਿਆਣਾ) ਸ਼੍ਰੀ ਕਾਲੂ ਨਿਰਵਾਣ ਦਿਵਸ (ਜੈਨ)।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa