ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ ''ਚ ਤੁਹਾਡੇ ਲਈ ਕੀ ਹੈ ਖਾਸ

09/14/2021 3:31:15 AM

ਮੇਖ : ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ਕੁਝ ਅੱਗੇ ਵਧੇਗੀ, ਜਨਰਲ ਤੌਰ ’ਤੇ ਹਰ ਫ੍ਰੰਟ ’ਤੇ ਸਫਲਤਾ ਮਿਲੇਗੀ, ਬਿਹਤਰੀ ਹੋਵੇਗੀ, ਇੱਜ਼ਤ-ਮਾਣ ਦੀ ਪ੍ਰਾਪਤੀ।

ਬ੍ਰਿਖ : ਸਿਤਾਰਾ ਸਿਹਤ ਲਈ ਅਹਿਤਿਆਤ ਪ੍ਰੇਸ਼ਾਨੀ ਵਾਲਾ, ਇਸ ਲਈ ਖਾਣਾ-ਪੀਣਾ ਸੁਚੇਤ ਰਹਿ ਕੇ ਕਰਨਾ ਸਹੀ ਰਹੇਗਾ ਪਰ ਜਨਰਲ ਹਾਲਾਤ ਅਨੁਕੂਲ ਚਲਣਗੇ।

ਮਿਥੁਨ : ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਕੋਸ਼ਿਸ਼ਾਂ, ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਫੈਮਿਲੀ ਫ੍ਰੰਟ ’ਤੇ ਮਿਠਾਸ- ਤਾਲਮੇਲ, ਸਦਭਾਅ ਬਣਿਆ ਰਹੇਗਾ।

ਕਰਕ : ਸ਼ਤਰੂ ਨੁਕਸਾਨ ਪਹੁੰਚਾਉਣ ਲਈ ਕੋਈ ਕਸਰ ਨਾ ਛੱਡਣਗੇ, ਇਸ ਲਈ ਉਨ੍ਹਾਂ ਤੋਂ ਡਿਸਟੈਂਸ ਰੱਖਣਾ ਜ਼ਰੂਰੀ ਹੋਵੇਗੀ, ਮਨ ਵੀ ਅਸ਼ਾਂਤ, ਪ੍ਰੇਸ਼ਾਨ, ਡਿਸਟਰਬ ਜਿਹਾ ਰਹੇਗਾ।

ਸਿੰਘ : ਸੰਤਾਨ ਦੀ ਮਦਦ ਨਾਲ ਆਪ ਦੀ ਕੋਈ ਪ੍ਰਾਬਲਮ ਸੁਲਝ ਸਕਦੀ ਹੈ, ਜਨਰਲ ਹਾਲਾਤ ਵੀ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ, ਮਾਣ-ਸਨਮਾਨ ਦੀ ਪ੍ਰਾਪਤੀ।

ਕੰਨਿਆ : ਕਿਸੇ ਉਲਝੇ ਰੁਕੇ ਅਦਾਲਤੀ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲ ਸਕਦਾ ਹੈ, ਵੱਡੇ ਲੋਕਾਂ ’ਚ ਇੱਜ਼ਤਮਾਣ ਅਤੇ ਲਿਹਾਜ਼ਦਾਰੀ ਬਣੀ ਰਹੇਗੀ।

ਤੁਲਾ : ਆਪ ਦੇ ਕਿਸੇ ਲਟਕੇ ਕੰਮ ਨੂੰ ਸੰਵਾਰਨ ਲਈ ਮਿੱਤਰ ਸਾਥ ਅਤੇ ਤਾਲਮੇਲ ਬਣਾਈ ਰੱਖਣਗੇ, ਸ਼ਤਰੂ ਕਮਜ਼ੋਰ ਰਹਿਣਗੇ, ਤੇਜ ਪ੍ਰਭਾਵ ਬਣਿਆ ਰਹੇਗਾ।

ਬ੍ਰਿਸ਼ਚਕ : ਟੀਚਿੰਗ, ਕੋਚਿੰਗ, ਕੰਸਲਟੈਂਸੀ, ਮੈਡੀਸਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ, ਹਰ ਫ੍ਰੰਟ ’ਤੇ ਸਫਲਤਾ ਅਤੇ ਬਿਹਤਰੀ ਹੋਵੇਗੀ।

ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਜਨਰਲ ਤੌਰ ’ਤੇ ਆਪ ਦਾ ਪ੍ਰਭਾਵ-ਦਬਦਬਾ ਬਣਿਆ ਰਹੇਗਾ।

ਮਕਰ : ਕਿਉਂਕਿ ਸਿਤਾਰਾ ਉਲਝਣਾਂ ਮੁਸ਼ਕਲਾਂ ਵਾਲਾ ਹੈ, ਇਸ ਲਈ ਨਾ ਤਾਂ ਕੋਈ ਨਵਾਂ ਯਤਨ ਹੱਥ ’ਚ ਲਓ ਅਤੇ ਨਾ ਹੀ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ।

ਕੁੰਭ : ਸਿਤਾਰਾ ਧਨ ਲਾਭ ਲਈ ਚੰਗਾ, ਕਾਰੋਬਾਰੀ, ਪ੍ਰੋਗਰਾਮਿੰਗ ਕੁਝ ਅੱਗੇ ਵਧੇਗੀ, ਮਾਣ-ਸਨਮਾਨ ਦੀ ਪ੍ਰਾਪਤੀ ਪਰ ਮਨ ਪ੍ਰੇਸ਼ਾਨ-ਡਿਸਟਰਬ ਜਿਹਾ ਰਹੇਗਾ।

ਮੀਨ : ਸਰਕਾਰੀ-ਗੈਰ ਸਰਕਾਰੀ ਕੰਮਾਂ ਦੀ ਦਸ਼ਾ ਚੰਗੀ, ਵੱਡੇ ਲੋਕ ਮਿਹਰਬਾਨ ਕੰਸੀਡ੍ਰੇਟ ਰਹਿਣਗੇ, ਤੇਜ ਪ੍ਰਭਾਵ ਬਣਿਆ ਰਹੇਗਾ, ਸ਼ਤਰੂ ਕਮਜ਼ੋਰ ਰਹਿਣਗੇ।

14 ਸਤੰਬਰ 2021, ਮੰਗਲਵਾਰ ਭਾਦੋਂ ਸੁਦੀ ਤਿਥੀ ਅਸ਼ਟਮੀ (ਦੁਪਹਿਰ 1.10 ਤੱਕ) ਅਤੇ ਮਗਰੋਂ ਤਿਥੀ ਨੌਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਸਿੰਘ ’ਚ

ਚੰਦਰਮਾ ਬ੍ਰਿਸ਼ਚਕ ’ਚ

ਮੰਗਲ ਕੰਨਿਆ ’ਚ

ਬੁੱੱਧ ਕੰਨਿਆ ’ਚ

ਗੁਰੂ ਕੁੰਭ ’ਚ

ਸ਼ੁੱਕਰ ਤੁਲਾ ’ਚ

ਸ਼ਨੀ ਮਕਰ ’ਚ

ਰਾਹੂ ਬ੍ਰਿਖ ’ਚ                                                 

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2078, ਭਾਦੋਂ ਪ੍ਰਵਿਸ਼ਟੇ 30, ਰਾਸ਼ਟਰੀ ਸ਼ਕ ਸੰਮਤ :1943, ਮਿਤੀ :23 (ਭਾਦੋਂ), ਹਿਜਰੀ ਸਾਲ 1443, ਮਹੀਨਾ : ਸਫਰ ਤਰੀਕ : 6, ਸੂਰਜ ਉਦੇ ਸਵੇਰੇ 6.15 ਵਜੇ, ਸੂਰਜ ਅਸਤ ਸ਼ਾਮ 6.31 ਵਜੇ (ਜਲੰਧਰ ਟਾਈਮ) ਨਕਸ਼ੱਤਰ : ਜੇਸ਼ਠਾ (ਸਵੇਰੇ 7.05 ਤੱਕ) ਅਤੇ ਮਗਰੋਂ ਨਕਸ਼ੱਤਰ ਮੂਲਾ, ਯੋਗ : ਆਯੁਸ਼ਮਾਨ (14-15 ਮੱਧ ਰਾਤ 3.23 ਤੱਕ) ਅਤੇ ਮਗਰੋਂ ਯੋਗ ਸੋਭਾਗਿਯ, ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਸਵੇਰੇ 7.05 ਤੱਕ) ਅਤੇ ਮਗਰੋਂ ਧਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਸਵੇਰੇ 7.05 ਤੱਕ ਜੰਮੇ ਬੱਚੇ ਨੂੰ ਜੇਸ਼ਠਾ ਨਕਸ਼ੱਤਰ ਦੀ ਅਤੇ ਮਗਰੋਂ ਮੂਲਾ ਨਕਸ਼ੱਤਰ ਦੀ ਪੂਜਾ ਲੱਗੇਗੀ (15 ਸਤੰਬਰ ਸਵੇਰੇ 5.55 ਤੱਕ) ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਰਾਧਾ ਅਸ਼ਟਮੀ, ਦਧੀਚੀ ਜਯੰਤੀ, ਨੰਦਾ ਅਸ਼ਟਮੀ (ਪੁਰਬ ਦਰਬਾਰ ਸ਼੍ਰੀ ਬਦਰੀ ਧਾਮ), ਯਾਤਰਾ ਮਣੀ ਮਹੇਸ਼ (ਚੰਬਾ ਹਿਮਾਚਲ) ਸ਼ੁਰੂ, ਹਿੰਦੀ ਦਿਵਸ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa