ਰਾਸ਼ੀਫਲ: ਅਰਥ ਤੇ ਕਾਰੋਬਾਰੀ ਦਸ਼ਾ ਰਹੇਗੀ ਠੀਕ-ਠਾਕ

09/15/2021 3:42:08 AM

ਮੇਖ- ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਮਾਣ-ਸਨਮਾਨ ਦੀ ਪ੍ਰਾਪਤੀ, ਉਦੇਸ਼ ਮਨੋਰਥ ਵੀ ਸਿਰੇ ਚੜ੍ਹਣਗੇ।

ਬ੍ਰਿਖ- ਸਿਹਤ ਖਾਸ ਕਰ ਕੇ ਪੇਟ ਦੀ ਸੰਭਾਲ ਰੱਖਣੀ ਜ਼ਰੂਰੀ, ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖੋ, ਦੂਜਿਆਂ ਦੀ ਜ਼ਿੰਮੇਵਾਰੀ ਜਾਂ ਚੱਕਰ ’ਚ ਵੀ ਨਾ ਫਸੋ।

ਮਿਥੁਨ- ਆਰਥਿਕ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਸੋਚੋਗੇ ਜਾਂ ਮਨ ਬਣਾਓਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਮਾਣ-ਯਸ਼ ਦੀ ਪ੍ਰਾਪਤੀ।

ਕਰਕ- ਵਿਰੋਧੀ ਆਪ ’ਤੇ ਹਾਵੀ ਹੋਣ ਅਤੇ ਆਪ ਦੀ ਲੱਤ ਖਿੱਚਦੇ ਰਹਿਣਗੇ, ਇਸ ਲਈ ਉਨ੍ਹਾਂ ਤੋਂ ਸਾਵਧਾਨੀ ਰੱਖਣੀ ਜ਼ਰੂਰੀ ਹੋਵੇਗੀ।

ਸਿੰਘ- ਜਨਰਲ ਸਿਤਾਰਾ ਸਟ੍ਰਾਂਗ ਮਨੋਬਲ -ਦਬਦਬਾ ਬਣਿਆ ਰਹੇਗਾ, ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ਕੁਝ ਅੱਗੇ ਵਧੇਗੀ, ਸ਼ੁਭ ਕੰਮਾਂ ’ਚ ਧਿਆਨ।

ਕੰਨਿਆ- ਕਿਸੇ ਜਾਇਦਾਦੀ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਤੇਜ ਪ੍ਰਭਾਵ ਬਣਿਆ ਰਹੇਗਾ ਪਰ ਘਟੀਆ ਲੋਕਾਂ ਤੋਂ ਫਾਸਲਾ ਰੱੇਖੋ।

ਤੁਲਾ- ਵੱਡੇ ਲੋਕਾਂ ਦੀ ਮਦਦ ਅਤੇ ਸਹਿਯੋਗ ’ਤੇ ਭਰੋਸਾ ਕੀਤਾ ਜਾ ਸਕਦਾ ਹੈ, ਉਤਸ਼ਾਹ-ਹਿੰਮਤ ਅਤੇ ਯਤਨ ਸ਼ਕਤੀ ਬਣੀ ਰਹੇਗੀ ਪਰ ਸਿਹਤ ਬਾਰੇ ਲਾਪਰਵਾਹ ਨਾ ਰਹੋ।

ਬ੍ਰਿਸ਼ਚਕ- ਸਿਤਾਰਾ ਧਨ ਲਾਭ ਵਾਲਾ ਅਤੇ ਕੰਮਕਾਜੀ ਕੰਮਾਂ ਨੂੰ ਸੰਵਾਰਨ ਵਾਲਾ, ਵੈਸੇ ਵੀ ਆਪ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰਹੋਗੇ, ਇੱਜ਼ਤ ਮਾਣ ਦੀ ਪ੍ਰਾਪਤੀ।

ਧਨ- ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਆਪਣੇ ਚੰਚਲ ਹੁੰਦੇ ਮਨ ’ਤੇ ਕਾਬੂ ਰੱਖੋ, ਧਾਰਮਿਕ ਕੰਮਾਂ ’ਚ ਧਿਆਨ।

ਮਕਰ- ਖਰਚਿਆਂ ’ਤੇ ਕਾਬੂ ਰੱਖਣਾ ਜ਼ਰੂਰੀ, ਧਿਆਨ ਰੱਖੋ ਕਿ ਲੈਣ-ਦੇਣ ਦੇ ਕੰਮ ਫਾਈਨਲ ਕਰਦੇ ਸਮੇਂ ਆਪ ਦੀ ਕੋਈ ਪੇਮੈਂਟ ਕਿਸੇ ਹੇਠ ਫਸ ਨਾ ਜਾਵੇ।

ਕੁੰਭ- ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਵਾਲਾ, ਯਤਨ ਕਰਨ ’ਤੇ ਕਿਸੇ ਕੰਮਕਾਜੀ ਕੰਮ ’ਚੋਂ ਕੋਈ ਬਾਧਾ ਮੁਸ਼ਕਲ ਹਟ ਸਕਦੀ ਹੈ।

ਮੀਨ- ਰਾਜ ਦਰਬਾਰ ’ਚ ਜਾਣ ’ਤੇ ਜਿਥੇ ਆਪ ਨੂੰ ਸਫਲਤਾ ਮਿਲੇਗੀ, ਉਥੇ ਆਪ ਦੀ ਪੈਠ ਦਨਦਨਾਹਟ-ਛਾਪ ਵਧੇਗੀ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।

15 ਸਤੰਬਰ 2021, ਬੁੱਧਵਾਰ ਭਾਦੋਂ ਸੁਦੀ ਤਿਥੀ ਨੌਮੀ (ਪੁਰਵ ਦੁਪਹਿਰ 11.08 ਤੱਕ) ਅਤੇ ਮਗਰੋਂ ਤਿਥੀ ਦਸਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਸਿੰਘ ’ਚ

ਚੰਦਰਮਾ ਧਨ ’ਚ

ਮੰਗਲ ਕੰਨਿਆ ’ਚ

ਬੁੱੱਧ ਕੰਨਿਆ ’ਚ

ਗੁਰੂ ਮਕਰ ’ਚ

ਸ਼ੁੱਕਰ ਤੁਲਾ ’ਚ

ਸ਼ਨੀ ਮਕਰ ’ਚ

ਰਾਹੂ ਬ੍ਰਿਖ ’ਚ                                                 

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2078, ਭਾਦੋਂ ਪ੍ਰਵਿਸ਼ਟੇ 31, ਰਾਸ਼ਟਰੀ ਸ਼ਕ ਸੰਮਤ :1943, ਮਿਤੀ :24 (ਭਾਦੋਂ), ਹਿਜਰੀ ਸਾਲ 1443, ਮਹੀਨਾ : ਸਫਰ ਤਰੀਕ : 7, ਸੂਰਜ ਉਦੇ ਸਵੇਰੇ 6.16 ਵਜੇ, ਸੂਰਜ ਅਸਤ ਸ਼ਾਮ 6.30 ਵਜੇ (ਜਲੰਧਰ ਟਾਈਮ) ਨਕਸ਼ੱਤਰ :ਪੁਰਵਾਖਾੜਾ (15-16 ਮੱਧ ਰਾਤ4.56 ਤੱਕ) ਅਤੇ ਮਗਰੋਂ ਨਕਸ਼ੱਤਰ ਉੱਤਰਾਖਾੜਾ ਯੋਗ : ਸੌਭਾਗਿਆ (15-16 ਮੱਧ ਰਾਤ 12.52 ਤੱਕ) ਅਤੇ ਮਗਰੋਂ ਯੋਗ ਸ਼ੌਭਨ ਚੰਦਰਮਾ : ਧਨ ਰਾਸ਼ੀ ’ਤੇ (ਪੂਰਾ ਦਿਨ ਰਾਤ) ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਨੌਮੀ ਚੰਦਰ (ਉਦਾਸੀਨ ਸੰਪ੍ਰਦਾਇ) ਬਾਬਾ ਸ਼੍ਰੀ ਚੰਦ ਜਯੰਤੀ, ਆਚਾਰੀਆ ਸ਼੍ਰੀ ਤੁਲਸੀ ਪੱਟ ਆਰੋਹਨ(ਜੈਨ)

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa