ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ ''ਚ ਤੁਹਾਡੇ ਲਈ ਕੀ ਹੈ ਖਾਸ

09/19/2021 3:20:43 AM

ਮੇਖ : ਗੱਡੀਆਂ ਦੀ ਸੇਲ ਪਰਚੇਜ਼ ਅਤੇ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।

ਬ੍ਰਿਖ : ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਅਫਸਰ ਅਤੇ ਵੱਡੇ ਲੋਕ ਮਿਹਰਬਾਨ ਕੰਸੀਡ੍ਰੇਟ ਰਹਿਣਗੇ, ਆਪ ਦੀ ਪੈਠ, ਧਾਕ, ਛਾਪ ਬਣੀ ਰਹੇਗੀ।

ਮਿਥੁਨ : ਯਤਨ ਕਰਨ ’ਤੇ ਆਪ ਦੀ ਪਲਾਨਿੰਗ ਅਤੇ ਭੱਜਦੌੜ ਚੰਗਾ ਨਤੀਜਾ ਦੇਵੇਗੀ ਪਰ ਚੱਲ ਰਹੇ ਢਈਏ ਕਰ ਕੇ ਝਮੇਲੇ ਪੇਚੀਦਗੀਆਂ ਬਣੀਅਾਂ ਰਹਿ ਸਕਦੀਅਂ ਹਨ।

ਕਰਕ : ਸਿਤਾਰਾ ਸਿਹਤ ਨੂੰ ਡਿਸਟਰਬ ਅਤੇ ਅਪਸੈੱਟ ਰੱਖਣ ਵਾਲਾ, ਇਸ ਲਈ ਖਾਣਾ ਪੀਣਾ ਸੰਜਮ ਨਾਲ ਕਰਨਾ ਸਹੀ ਰਹੇਗਾ ਪਰ ਜਨਰਲ ਹਾਲਾਤ ਅਨੂਕਲ ਚੱਲਣਗੇ।

ਸਿੰਘ : ਵਪਾਰਕ ਅਤੇ ਕੰਮਕਾਜੀ ਕੰਮਾਂ ਲਈ ਸਮਾਂ ਚੰਗਾ, ਸਫਲਤਾ ਅਤੇ ਇੱਜ਼ਤ-ਮਾਣ ਲਈ ਸਮਾਂ ਚੰਗਾ, ਫੈਮਿਲੀ ਫ੍ਰੰਟ ’ਤੇ ਮਿਠਾਸ, ਤਾਲਮੇਲ, ਸਦਭਾਅ ਬਣਿਆ ਰਹੇਗਾ।

ਕੰਨਿਆ : ਸ਼ਤਰੂ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਆਪਣੇ ਵੱਲੋਂ ਕੋਈ ਕਸਰ ਨਾ ਛੱਡਣਗੇ, ਇਸ ਲਈ ਉਨ੍ਹਾਂ ਨਾਲ ਨੇੜਤਾ ਨਹੀਂ ਰੱਖਣੀ ਚਾਹੀਦੀ ਹੈ, ਮਨ ਵੀ ਟੈਂਸ ਰਹਿ ਸਕਦਾ ਹੈ।

ਤੁਲਾ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ ਵਿਜਈ ਰੱਖੇਗਾ, ਤਬੀਅਤ ’ਚ ਰੰਗੀਨੀ, ਮਨ ’ਤੇ ਸਵੰਛਦਤਾ, ਹਾਵੀ ਪ੍ਰਭਾਵੀ ਰਹੇਗੀ।

ਬ੍ਰਿਸ਼ਚਕ : ਕੋਰਟ ਕਚਹਿਰੀ ਨਾਲ ਜੁੜਿਆ ਕੋਈ ਕੰਮ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲੇਗਾ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ ਪਰ ਸੁਭਾਅ ’ਚ ਗੁੱਸਾ ਰਹਿ ਸਕਦਾ ਹੈ।

ਧਨ : ਮਿੱਤਰ-ਸੱਜਣ ਸਾਥੀ ਅਤੇ ਵੱਡੇ ਲੋਕ ਮਿਹਰਬਾਨ ਕੰਸੀਡ੍ਰੇਟ ਰਹਿਣਗੇ, ਸ਼ਤਰੂ ਚਾਹ ਕੇ ਵੀ ਆਪ ਦਾ ਕੁਝ ਵਿਗਾੜ ਨਾ ਸਕਣਗੇ, ਵੈਸੇ ਨੁਕਸਾਨ ਦਾ ਡਰ।

ਮਕਰ : ਸਿਤਾਰਾ ਧਨ ਲਾਭ ਲਈ ਚੰਗਾ, ਯਤਨ ਕਰਨ ’ਤੇ ਕੋਈ ਕਾਰੋਬਾਰੀ ਮੁਸ਼ਕਿਲ ਸਮੱਸਿਆ ਹੱਲ ਹੋ ਸਕਦੀ ਹੈ ਪਰ ਤਬੀਅਤ ’ਚ ਤੇਜ਼ੀ ਦਾ ਅਸਰ ਬਣਿਆ ਰਹੇਗਾ।

ਕੁੰਭ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਸ਼ੁੱਭ ਕੰਮਾਂ ’ਚ ਧਿਆਨ, ਮਾਣ-ਸਨਮਾਨ ਦੀ ਪ੍ਰਾਪਤੀ।

ਮੀਨ : ਕਿਉਂਕਿ ਸਿਤਾਰਾ ਉਲਝਣਾਂ ਝਮੇਲਿਆਂ ਵਾਲਾ ਹੈ, ਇਸ ਲਈ ਕੋਈ ਵੀ ਨਵਾਂ ਯਤਨ ਸ਼ੁਰੂ ਨਹੀਂ ਕਰਨਾ ਚਾਹੀਦਾ, ਸਫਰ ਵੀ ਨੁਕਸਾਨ ਵਾਲਾ ਰਹੇਗਾ।

19 ਸਤੰਬਰ 2021, ਅੈਤਵਾਰ ਭਾਦੋਂ ਸੁਦੀ ਤਿਥੀ ਚੌਦਸ (19 ਸਤੰਬਰ ਦਿਨ ਰਾਤ ਅਤੇ ਅਗਲੇ ਦਿਨ (20 ਸਤੰਬਰ) ਸਵੇਰੇ 5.39 ਤੱਕ)

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕੰਨਿਆ ’ਚ

ਚੰਦਰਮਾ ਕੁੰਭ ’ਚ

ਮੰਗਲ ਕੰਨਿਆ ’ਚ

ਬੁੱੱਧ ਕੰਨਿਆ ’ਚ

ਗੁਰੂ ਮਕਰ ’ਚ

ਸ਼ੁੱਕਰ ਤੁਲਾ ’ਚ

ਸ਼ਨੀ ਮਕਰ ’ਚ

ਰਾਹੂ ਬ੍ਰਿਖ ’ਚ                                                 

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2078, ਅਸ਼ਵਿਨ ਪ੍ਰਵਿਸ਼ਟੇ 4, ਰਾਸ਼ਟਰੀ ਸ਼ਕ ਸੰਮਤ :1943, ਮਿਤੀ :28 (ਭਾਦੋਂ), ਹਿਜਰੀ ਸਾਲ 1443, ਮਹੀਨਾ : ਸਫਰ ਤਰੀਕ : 11, ਸੂਰਜ ਉਦੇ ਸਵੇਰੇ 6.18 ਵਜੇ, ਸੂਰਜ ਅਸਤ ਸ਼ਾਮ 6.24 ਵਜੇ (ਜਲੰਧਰ ਟਾਈਮ) ਨਕਸ਼ੱਤਰ : ਸ਼ਤਭਿਖਾ (19-20 ਮੱਧ ਰਾਤ 3.28 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਭਾਦਰਪਦ, ਯੋਗ : ਧ੍ਰਿਤੀ (ਸ਼ਾਮ 4.43 ਤੱਕ) ਅਤੇ ਮਗਰੋਂ ਯੋਗ ਸ਼ੂਲ, ਚੰਦਰਮਾ : ਕੁੰਭ ਰਾਸ਼ੀ ’ਤੇ ( (ਪੂਰਾ ਦਿਨ ਰਾਤ), ਪੰਚਕ ਲੱਗੀ ਰਵੇਗੀ (ਪੂਰਾ ਦਿਨ ਰਾਤ), ਭਦਰਾ ਸ਼ੁਰੂ ਹੋਵੇਗੀ (20 ਸਤੰਬਰ ਸਵੇਰੇ 5.29 ’ਤੇ)।ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸ਼ਾਮ ਸਾਢੇ ਦਸ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਅਨੰਤ ਚੌਦਸ ਵਰਤ, ਮੇਲਾ ਬਾਬਾ ਸੋਢਲ (ਜਲੰਧਰ), ਮੇਲਾ ਛਪਾਰ (ਪੰਜਾਬ)।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa