ਰਾਸ਼ੀਫਲ : ਸਿਹਤ ਦਾ ਰੱਖੋ ਧਿਆਨ, ਖਾਣ-ਪੀਣ ’ਚ ਨਾ ਵਰਤੋਂ ਲਾਪਰਵਾਹੀ

09/21/2021 3:27:01 AM

ਮੇਖ : ਉਲਝਣਾਂ ਵਾਲੇ ਸਿਤਾਰੇ ਕਰਕੇ ਕਿਸੇ ਨਾ ਕਿਸੇ ਪੇਚੀਦਗੀ ਨਾਲ ਵਾਸਤਾ ਰਹੇਗਾ, ਇਸ ਲਈ ਹਰ ਫ੍ਰੰਟ ’ਤੇ ਸੁਚੇਤ ਰਹਿਣਾ ਠੀਕ ਰਹੇਗਾ, ਨੁਕਸਾਨ ਦਾ ਡਰ।

ਬ੍ਰਿਖ : ਮੈਡੀਸਨ, ਕੰਸਲਟੈਂਸੀ, ਟੀਚਿੰਗ, ਕੋਚਿੰਗ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਇੱਜ਼ਤ-ਮਾਣ ਦੀ ਪ੍ਰਾਪਤੀ, ਸ਼ਤਰੂ ਕਮਜ਼ੋਰ ਰਹਿਣਗੇ।

ਮਿਥੁਨ : ਜਨਰਲ ਸਿਤਾਰਾ ਸਟ੍ਰਾਂਗ ਜਿਹੜਾ ਰਾਜਕੀ ਕੰਮਾਂ ’ਚ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ ਪਰ ਸਿਹਤ ਦਾ ਧਿਆਨ ਰੱਖਣਾ ਜ਼ਰੂਰੀ ਹੋਵੇਗਾ।

ਕਰਕ : ਸੁਭਾਅ ’ਚ ਗੁੱਸਾ ਬਣਿਆ ਰਹੇਗਾ ਪਰ ਧਾਰਮਿਕ ਕੰਮਾਂ ਨੂੰ ਕਰਨ, ਧਾਰਮਿਕ ਲਿਟਰੇਚਰ ਪੜ੍ਹਨ ਅਤੇ ਕਥਾ-ਵਾਰਤਾ, ਭਜਣ ਕੀਰਤਨ ਸੁਣਨ ’ਚ ਜੀ ਲੱਗੇਗਾ।

ਸਿੰਘ : ਸਿਹਤ ਬਾਰੇ ਸੁਚੇਤ ਰਹਿਣ ਦੀ ਲੋੜ ਰਹੇਗੀ, ਕਿਸੇ ’ਤੇ ਜ਼ਰੂਰਤ ਤੋਂ ਵਧ ਭਰੋਸਾ ਨਹੀਂ ਕਰਨਾ ਚਾਹੀਦਾ, ਹਾਨੀ ਪ੍ਰੇਸ਼ਾਨੀ ਦਾ ਵੀ ਡਰ ਰਹੇਗਾ।

ਕੰਨਿਆ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ, ਫੈਮਿਲੀ ਫ੍ਰੰਟ ’ਤੇ ਮਿਠਾਸ-ਤਾਲਮੇਲ ਬਣਿਆ ਰਹੇਗਾ।

ਤੁਲਾ : ਸ਼ਤਰੂ ਆਪ ਲਈ ਮੁਸ਼ਕਲਾਂ ਪੇਚੀਦਗੀਆਂ ਪੈਦਾ ਕਰਦੇ ਰਹਿਣਗੇ, ਇਸ ਲਈ ਉਨ੍ਹਾਂ ਤੋਂ ਸਾਵਧਾਨ ਰਹਿਣਾ ਸਹੀ ਰਹੇਗਾ, ਮਨ ਵੀ ਟੈਂਸ ਜਿਹਾ ਰਹੇਗਾ।

ਬ੍ਰਿਸ਼ਚਕ : ਜਨਰਲ ਸਿਤਾਰਾ ਸਟ੍ਰਾਂਗ ਜਿਹੜਾ ਆਪ ਨੂੰ ਦੂਜਿਆਂ ’ਤੇ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਕੰਮਕਾਜੀ ਮੁਸ਼ਕਲਾਂ ਹਟਣਗੀਆਂ, ਸ਼ਤਰੂ ਕਮਜ਼ੋਰ ਰਹਿਣਗੇ।

ਧਨ : ਅਦਾਲਤੀ ਕੰਮਾਂ ’ਚ ਆਪ ਦੀ ਪੈਠ, ਛਾਪ ਬਣੀ ਰਹੇਗੀ, ਅਫਸਰ ਵੀ ਸਾਫਟ-ਹਮਦਰਦਾਨਾ ਰੁਖ ਰੱਖਣਗੇ, ਜਨਰਲ ਹਾਲਾਤ ਬਿਹਤਰ ਰਹਿਣਗੇ।

ਮਕਰ : ਮਿੱਤਰਾਂ, ਸਹਿਯੋਗੀਆਂ ਦੀ ਮਦਦ ਅਤੇ ਸੁਪੋਰਟ ’ਤੇ ਭਰੋਸਾ ਕੀਤਾ ਜਾ ਸਕਦਾ ਹੈ, ਸ਼ਤਰੂ ਆਪ ਅੱਗੇ ਆਪਣੇ ਆਪ ਨੂੰ ਬੇਵੱਸ ਮਹਿਸੂਸ ਸਮਝਣਗੇ।

ਕੁੰਭ : ਸਿਤਾਰਾ ਆਮਦਨ ਲਈ ਚੰਗਾ, ਯਤਨ ਕਰਨ ’ਤੇ ਕੋਈ ਕਾਰੋਬਾਰੀ ਮੁਸ਼ਕਲ ਸਮੱਸਿਆ ਹੱਲ ਹੋਵੇਗੀ ਪਰ ਪੈਰ ਫਿਸਲਣ ਦਾ ਡਰ ਰਹੇਗਾ।

ਮੀਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕਦਮ ਬੜ੍ਹਤ ਵੱਲ, ਕੰਮਕਾਜੀ ਮੁਸ਼ਕਲਾਂ ਹੱਲ ਹੋਣਗੀਆਂ।

21 ਸਤੰਬਰ 2021, ਮੰਗਲਵਾਰ ਅੱਸੂ ਵਦੀ ਤਿਥੀ ਏਕਮ (21-22 ਮੱਧ 5.52 ਤੱਕ) ਅਤੇ ਮਗਰੋਂ ਤਿਥੀ ਦੂਜ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕੰਨਿਆ ’ਚ

ਚੰਦਰਮਾ ਮੀਨ ’ਚ

ਮੰਗਲ ਕੰਨਿਆ ’ਚ

ਬੁੱੱਧ ਕੰਨਿਆ ’ਚ

ਗੁਰੂ ਮਕਰ ’ਚ

ਸ਼ੁੱਕਰ ਤੁਲਾ ’ਚ

ਸ਼ਨੀ ਮਕਰ ’ਚ

ਰਾਹੂ ਬ੍ਰਿਖ ’ਚ                                                 

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2078, ਅੱਸੂ ਪ੍ਰਵਿਸ਼ਟੇ 6, ਰਾਸ਼ਟਰੀ ਸ਼ਕ ਸੰਮਤ :1943, ਮਿਤੀ :30 (ਭਾਦੋਂ), ਹਿਜਰੀ ਸਾਲ 1443, ਮਹੀਨਾ : ਸਫਰ ਤਰੀਕ : 13, ਸੂਰਜ ਉਦੇ ਸਵੇਰੇ 6.19 ਵਜੇ, ਸੂਰਜ ਅਸਤ ਸ਼ਾਮ 6.22 ਵਜੇ (ਜਲੰਧਰ ਟਾਈਮ) ਨਕਸ਼ੱਤਰ : ਉੱਤਰਾ ਭਾਦਰਪਦ (21 ਸਤੰਬਰ ਦਿਨ ਰਾਤ ਅਤੇ 22 ਨੂੰ ਸਵੇਰੇ 5.06 ਤੱਕ) ਅਤੇ ਮਗਰੋਂ ਨਕਸ਼ੱਤਰ ਰੇਵਤੀ, ਯੋਗ : ਗੰਡ (ਬਾਅਦ ਦੁਪਹਿਰ 2.25 ਤੱਕ) ਅਤੇ ਮਗਰੋਂ ਯੋਗ ਵ੍ਰਿਧੀ, ਚੰਦਰਮਾ : ਮੀਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), 22 ਸਤੰਬਰ ਸਵੇਰੇ 5.06 ਤੋਂ ਬਾਅਦ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਅੱਸੂ ਵਦੀ ਪੱਖ ਸ਼ੁਰੂ, ਤਿੱਥੀ ਏਕਮ ਦਾ ਸਰਾਧ, ਸੰਯੁਕਤ ਰਾਸ਼ਟਰ ਵਿਸ਼ਵ ਸ਼ਾਂਤੀ ਦਿਵਸ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa