ਰਾਸ਼ੀਫਲ : ਸਿਹਤ ਦਾ ਰੱਖੋ ਧਿਆਨ, ਖਾਣ-ਪੀਣ ’ਚ ਨਾ ਵਰਤੋਂ ਲਾਪਰਵਾਹੀ

09/23/2021 3:21:22 AM

ਮੇਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਸੁਖਦ ਕੋਸ਼ਿਸ਼ਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਜਨਰਲ ਤੌਰ ’ਤੇ ਆਪ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰਹੋਗੇ।

ਬ੍ਰਿਖ : ਉਲਝਣਾਂ ਕਰ ਕੇ ਕਿਸੇ ਨਾ ਕਿਸੇ ਕੰਮ ’ਚੋਂ ਕੋਈ ਬਾਧਾ ਮੁਸ਼ਕਲ ਜਾਗਦੀ ਰਹੇਗੀ, ਇਸ ਲਈ ਤਿਆਰੀ ਦੇ ਬਗੈਰ ਕੋਈ ਨਵਾਂ ਯਤਨ ਸ਼ੁਰੂ ਨਾ ਕਰੋ।

ਮਿਥੁਨ : ਮਿੱਟੀ, ਰੇਤਾ, ਬੱਜਰੀ, ਕੰਸਟ੍ਰਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਅਾਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਸਫਲਤਾ ਸਾਥ ਦੇਵੇਗੀ।

ਕਰਕ : ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਦੁਸ਼ਮਣ ਆਪ ਅੱਗੇ ਟਿਕ ਨਾ ਸਕਣਗੇ ਪਰ ਸੁਭਾਅ ’ਚ ਗੁੱਸਾ ਰਹੇਗਾ।

ਸਿੰਘ : ਧਾਰਮਿਕ, ਸਮਾਜਿਕ ਕੰਮਾਂ ’ਚ ਧਿਆਨ, ਸਕੀਮਾਂ ਪ੍ਰੋਗਰਾਮ ਿਸਰੇ ਚੜ੍ਹਣਗੇ, ਮਾਣ-ਯਸ਼ ਦੀ ਪ੍ਰਾਪਤੀ, ਜਨਰਲ ਹਾਲਾਤ ਵੀ ਬਿਹਤਰ ਬਣੇ ਰਹਿਣਗੇ।

ਕੰਨਿਆ : ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਖਾਣਾ-ਪੀਣਾ ਸੰਭਲ-ਸੰਭਾਲ ਕੇ ਕਰਨਾ ਚਾਹੀਦਾ ਹੈ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਾ ਕਰੋ।

ਤੁਲਾ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਸਟ੍ਰਾਂਗ ਸਿਤਾਰਾ- ਮਨੋਬਲ ਕਰ ਕੇ ਆਪ ਦੀ ਪੈਠ-ਧਾਕ-ਛਾਪ ਬਣੀ ਰਹੇਗੀ।

ਬ੍ਰਿਸ਼ਚਕ : ਨਾ ਤਾਂ ਵਿਰੋਧੀਆਂ ਨੂੰ ਕਮਜ਼ੋਰ ਸਮਝੋ ਅਤੇ ਨਾ ਹੀ ਉਨ੍ਹਾਂ ਦੀ ਅਣਦੇਖੀ ਕਰੋ, ਮਨ ਵੀ ਅਸ਼ਾਂਤ-ਪ੍ਰੇਸ਼ਾਨ, ਅਸਥਿਰ ਅਤੇ ਡਾਵਾਂਡੋਲ ਜਿਹਾ ਰਹੇਗਾ।

ਧਨ : ਸੰਤਾਨ ਦੀ ਮਦਦ, ਸਹਿਯੋਗ ’ਤੇ ਭਰੋਸਾ ਕੀਤਾ ਜਾ ਸਕਦਾ ਹੈ, ਇਰਾਦਿਅਾਂ ’ਚ ਮਜ਼ਬੂਤੀ, ਜਨਰਲ ਤੌਰ ’ਤੇ ਆਪ ਹਰ ਹਰ ਪੱਖੋਂ ਪ੍ਰਭਾਵੀ ਰਹੋਗੇ।

ਮਕਰ : ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ ਪਰ ਅਦਾਲਤੀ ਕੰਮਾਂ ’ਚ ਕਦਮ ਬੜ੍ਹਤ ਵੱਲ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।

ਕੁੰਭ : ਉਤਸ਼ਾਹ ਿਹੰਮਤ ਅਤੇ ਸੰਘਰਸ਼ ਸ਼ਕਤੀ ਬਣੀ ਰਹੇਗੀ, ਕੰਮਕਾਜੀ ਕੰਮਾਂ ’ਚ ਕਦਮ ਬੜ੍ਹਤ ਵੱਲ ਰਹੇਗਾ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ।

ਮੀਨ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ, ਯਤਨ ਕਰਨ ’ਤੇ ਕੋਈ ਕੰਮਕਾਜੀ ਬਾਧਾ ਮੁਸ਼ਕਲ ਹਟੇਗੀ, ਜਨਰਲ ਹਾਲਾਤ ਵੀ ਬਿਹਤਰ ਬਣਨਗੇ।

23 ਸਤੰਬਰ 2021, ਵੀਰਵਾਰ ਅੱਸੂ ਵਦੀ ਤਿਥੀ ਦੂਜ (ਸਵੇਰੇ 6.54 ਤਕ) ਅਤੇ ਮਗਰੋਂ ਤਿਥੀ ਤੀਜ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕੰਨਿਆ ’ਚ

ਚੰਦਰਮਾ ਮੀਨ ’ਚ ਸਵੇਰੇ 6.44 ਤਕ

ਮੰਗਲ ਕੰਨਿਆ ’ਚ

ਬੁੱੱਧ ਤੁਲਾ ’ਚ

ਗੁਰੂ ਮਕਰ ’ਚ

ਸ਼ੁੱਕਰ ਤੁਲਾ ’ਚ

ਸ਼ਨੀ ਮਕਰ ’ਚ

ਰਾਹੂ ਬ੍ਰਿਖ ’ਚ                                                 

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2078, ਅੱਸੂ ਪ੍ਰਵਿਸ਼ਟੇ 8, ਰਾਸ਼ਟਰੀ ਸ਼ਕ ਸੰਮਤ :1943, ਮਿਤੀ :1 (ਭਾਦੋਂ), ਹਿਜਰੀ ਸਾਲ 1443, ਮਹੀਨਾ : ਸਫਰ ਤਰੀਕ : 15, ਸੂਰਜ ਉਦੇ ਸਵੇਰੇ 6.20 ਵਜੇ, ਸੂਰਜ ਅਸਤ ਸ਼ਾਮ 6.19 ਵਜੇ (ਜਲੰਧਰ ਟਾਈਮ) ਨਕਸ਼ੱਤਰ : ਰੇਵਤੀ (ਸਵੇਰੇ 6.44 ਤਕ) ਅਤੇ ਮਗਰੋਂ ਨਕਸ਼ਤਰ ਅਸ਼ਵਨੀ, ਯੋਗ : ਧਰੁਵ (ਦੁਪਹਿਰ 1.48 ਤੱਕ) ਅਤੇ ਮਗਰੋਂ ਯੋਗ ਵਿਅਾਘਾਤ, ਚੰਦਰਮਾ : ਮੀਨ ਰਾਸ਼ੀ ’ਤੇ (ਸਵੇਰੇ 6.44 ਤਕ) ਅਤੇ ਮਗਰੋਂ ਮੇਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਰਹੇਗੀ (ਸਵੇਰੇ 6.44 ਤਕ), ਸਵੇਰੇ 6.44 ਤਕ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਅਤੇ ਮਗਰੋਂ ਅਸ਼ਵਨੀ ਨਕਸ਼ੱਤਰ ਦੀ ਪੂਜਾ ਲਗੇੱਗੀ, ਭਦਰਾ ਸ਼ੁਰੂ ਹੋਵੇਗੀ (ਸ਼ਾਮ 7.42 ’ਤੇ) ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਤਿਥੀ ਤੀਜ ਦਾ ਸਰਾਧ, ਸਵੇਰੇ 6.54 ਤੋਂ ਬਾਅਦ , ਗਊ ਤੁਲਾ ਰਾਮ ਦੀ ਪੁੰਨ ਿਤਥੀ, ਅਸ਼ਟਮੀ ਸ਼ਕ ਅੱਸੂ ਮਹੀਨਾ ਸ਼ੁਰੂ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa