ਰਾਸ਼ੀਫ਼ਲ : ਕਾਰੋਬਾਰੀ ਕੰਮਾਂ ਲਈ ਕੀਤੀ ਭੱਜਦੌੜ ਦੇਵੇਗੀ ਚੰਗਾ ਨਤੀਜਾ

09/24/2021 3:22:23 AM

ਮੇਖ : ਕਾਰੋਬਾਰੀ ਕੰਮਾਂ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਜਿਹੜੇ ਕੰਮ ਲਈ ਮਨ ਬਣਾਓਗੇ, ਉਸ ’ਚ ਸਫਲਤਾ ਮਿਲੇਗੀ।

ਬ੍ਰਿਖ : ਕਿਉਂਕਿ ਸਿਤਾਰਾ ਨੁਕਸਾਨ ਵਾਲਾ ਹੈ, ਇਸ ਲਈ ਨਾ ਤਾਂ ਲੈਣ-ਦੇਣ ਦੇ ਕੰਮ ਲਾਪ੍ਰਵਾਹੀ ਨਾਲ ਕਰੋ ਅਤੇ ਨਾ ਹੀ ਕਿਸੇ ਹੇਠ ਆਪਣੀ ਕੋਈ ਪੇਮੈਂਟ ਫਸਣ ਦਿਓ।

ਮਿਥੁਨ : ਸਿਤਾਰਾ ਧਨ ਲਾਭ ਦੇ ਕੰਮਾਂ ਲਈ ਚੰਗਾ, ਯਤਨ ਕਰਨ ’ਤੇ ਕੋਈ ਕਾਰੋਬਾਰੀ ਪਲਾਨਿੰਗ ਕੁਝ ਅੱਗੇ ਵਧੇਗੀ, ਮਾਣ-ਸਨਮਾਨ ਦੀ ਪ੍ਰਾਪਤੀ।

ਕਰਕ : ਅਫਸਰਾਂ ਦੇ ਸਾਫਟ ਰੁਖ ਕਰ ਕੇ , ਕਿਸੇ ਸਰਕਾਰੀ ਕੰਮ ’ਚ ਕਦਮ ਬੜ੍ਹਤ ਵੱਲ ਰਹੇਗਾ, ਮਾਣ-ਸਨਮਾਨ ਦੀ ਪ੍ਰਾਪਤੀ, ਸ਼ਤਰੂ ਕਮਜ਼ੋਰ ਤੇਜਹੀਣ ਰਹਿਣਗੇ।

ਸਿੰਘ : ਸਟ੍ਰਾਂਗ ਸਿਤਾਰੇ ਕਰਕੇ ਆਪ ਆਪਣੀ ਕਿਸੇ ਪਲਾਨਿੰਗ ਨੂੰ ਬੜੀ ਅਸਾਨੀ ਨਾਲ ਅੱਗੇ ਵਧਾ ਸਕਦੇ ਹੋ, ਇਰਾਦਿਆਂ ’ਚ ਮਜ਼ਬੂਤੀ ਰਹੇਗੀ।

ਕੰਨਿਆ : ਸਿਤਾਰਾ ਪੇਟ ਲਈ ਕਮਜ਼ੋਰ, ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖਣਾ ਸਹੀ ਰਹੇਗਾ, ਲੈਣ-ਦੇਣ ਦੇ ਕੰਮ ਸੁਚੇਤ ਰਹਿ ਕੇ ਕਰੋ।

ਤੁਲਾ : ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਤੇਜ ਪ੍ਰਭਾਵ ਬਣਿਆ ਰਹੇਗਾ, ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ।

ਬ੍ਰਿਸ਼ਚਕ : ਬਗੈਰ ਕਿਸੇ ਕਾਰਨ ਆਪ ਦਾ ਵਿਰੋਧ ਵਧ ਸਕਦਾ ਹੈ, ਇਸ ਲਈ ਕਿਸੇ ’ਤੇ ਜ਼ਰੂਰਤ ਤੋਂ ਵੱਧ ਭਰੋਸਾ ਨਹੀਂ ਕਰਨਾ ਚਾਹੀਦਾ, ਸਫਰ ਵੀ ਟਾਲ ਦਿਓ।

ਧਨ : ਸਟ੍ਰਾਂਗ ਸਿਤਾਰਾ ਆਪ ਨੂੰ ਦੂਜਿਆਂ ’ਤੇ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ ਵਿਜਈ ਰੱਖੇਗਾ, ਕੰਮਕਾਜੀ ਯਤਨ ਪ੍ਰੋਗਰਾਮ ਵੀ ਕੁਝ ਅੱਗੇ ਵਧਣਗੇ।

ਮਕਰ : ਯਤਨ ਕਰਨ ’ਤੇ ਪ੍ਰਾਪਰਟੀ ਦੇ ਕਿਸੇ ਕੰਮ ਨੂੰ ਥੋੜ੍ਹੀ ਬਹੁਤ ਪੇਸ਼ਕਦਮੀ ਹੋਵੇਗੀ, ਵਿਰੋਧੀ ਆਪ ਦੀ ਪਕੜ ਹੇਠ ਰਹਿਣਗੇ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।

ਕੁੰਭ : ਮਿੱਤਰ ਅਤੇ ਸੱਜਣ ਸਾਥੀ ਮਿਹਰਬਾਨ ਰਹਿਣਗੇ ਅਤੇ ਉਹ ਸੁਪੋਰਟਿਵ ਰੁਖ ਰੱਖਣਗੇ, ਕੰਮਕਾਜੀ ਪ੍ਰੋਗਰਾਮ ਸਿਰੇ ਚੜ੍ਹਣਗਾ, ਤੇਜ ਪ੍ਰਭਾਵ ਬਣਿਆ ਰਹੇਗਾ।

ਮੀਨ : ਸਿਤਾਰਾ ਧਨ ਲਾਭ ਦੇਣ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਜਨਰਲ ਤੌਰ ’ਤੇ ਸਫਲਤਾ ਸਾਥ ਦੇਵੇਗੀ ਪਰ ਘਟੀਆ ਲੋਕਾਂ ਨਾਲ ਨੇੜਤਾ ਨਾ ਰੱਖੋ।

24 ਸਤੰਬਰ 2021, ਸ਼ੁੱਕਰਵਾਰ ਅੱਸੂ ਵਦੀ ਤਿਥੀ ਤੀਜ (ਸਵੇਰੇ 8.30 ਤਕ) ਅਤੇ ਮਗਰੋਂ ਤਿਥੀ ਚੌਥ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕੰਨਿਆ ’ਚ

ਚੰਦਰਮਾ ਮੇਖ ’ਚ

ਮੰਗਲ ਕੰਨਿਆ ’ਚ

ਬੁੱਧ ਤੁਲਾ ’ਚ

ਗੁਰੂ ਮਕਰ ’ਚ

ਸ਼ੁੱਕਰ ਤੁਲਾ ’ਚ

ਸ਼ਨੀ ਮਕਰ ’ਚ

ਰਾਹੂ ਬ੍ਰਿਖ ’ਚ                                                 

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2078, ਅੱਸੂ ਪ੍ਰਵਿਸ਼ਟੇ 9, ਰਾਸ਼ਟਰੀ ਸ਼ਕ ਸੰਮਤ :1943, ਮਿਤੀ :2 (ਭਾਦੋਂ), ਹਿਜਰੀ ਸਾਲ 1443, ਮਹੀਨਾ : ਸਫਰ ਤਰੀਕ : 16, ਸੂਰਜ ਉਦੇ ਸਵੇਰੇ 6.21 ਵਜੇ, ਸੂਰਜ ਅਸਤ ਸ਼ਾਮ 6.18 ਵਜੇ (ਜਲੰਧਰ ਟਾਈਮ) ਨਕਸ਼ੱਤਰ : ਅਸ਼ਵਨੀ (ਸਵੇਰੇ 8.54 ਤੱਕ) ਅਤੇ ਮਗਰੋਂ ਨਕਸ਼ੱਤਰ ਭਰਣੀ, ਯੋਗ : ਵਿਆਘਾਤ (ਦੁਪਹਿਰ 2.08 ਤੱਕ) ਅਤੇ ਮਗਰੋਂ ਯੋਗ ਹਰਸ਼ਣ, ਚੰਦਰਮਾ : ਮੇਖ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਰਵੇਗੀ (ਸਵੇਰੇ 8.30 ਤੱਕ), ਸਵੇਰੇ 8.54 ਤੱਕ ਜੰਮੇ ਬੱਚੇ ਨੂੰ ਅਸ਼ਵਨੀ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ12 ਵਜੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਤਿਥੀ ਚੌਥ ਦਾ ਸਰਾਧ (ਸਵੇਰੇ 8.30 ਤੋਂ ਬਾਅਦ), ਭਰਣੀ ਸਰਾਧ, ਸ਼੍ਰੀ ਗਣੇਸ਼ ਚੌਥ ਵਰਤ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa