ਰਾਸ਼ੀਫਲ: ਸੰਤਾਨ ਹਰ ਮਾਮਲੇ ’ਚ ਆਪ ਦਾ ਦੇਵੇਗੀ ਸਾਥ ਤੇ ਕਰੇਗੀ ਸਹਿਯੋਗ

10/04/2021 3:07:35 AM

ਮੇਖ : ਸੰਤਾਨ ਹਰ ਮਾਮਲੇ ’ਚ ਆਪ ਦਾ ਸਾਥ ਦੇਵੇਗੀ ਅਤੇ ਸਹਿਯੋਗ ਕਰੇਗੀ, ਯਤਨ ਕਰਨ ’ਤੇ ਕੋਈ ਪ੍ਰਾਬਲਮ ਹਟੇਗੀ, ਜਨਰਲ ਤੌਰ ’ਤੇ ਆਪ ਹਰ ਪੱਖੋਂ ਪ੍ਰਭਾਵੀ ਰਹੋਗੇ।

ਬ੍ਰਿਖ : ਕੋਰਟ ਕਚਹਿਰੀ ਦੇ ਕਿਸੇ ਕੰਮ ਲਈ ਯਤਨ ਕਰਨ ’ਤੇ ਚੰਗਾ ਨਤੀਜਾ ਮਿਲ ਸਕਦਾ ਹੈ ਪਰ ਫੈਮਿਲੀ ਫ੍ਰੰਟ ’ਤੇ ਪ੍ਰੇਸ਼ਾਨੀ ਅਤੇ ਤਣਾਤਣੀ ਰਹੇਗੀ।

ਮਿਥੁਨ : ਮਿੱਤਰ ਅਤੇ ਸੱਜਣ-ਸਾਥੀ ਆਪ ਦੇ ਕਿਸੇ ਵਿਗੜੇ ਕੰਮ ਨੂੰ ਸੰਵਾਰਨ ’ਚ ਹੈਲਪਫੁਲ ਹੋਣਗੇ, ਵਿਰੋਧੀ ਆਪ ਅੱਗੇ ਠਹਿਰਨ ਤੋਂ ਬਚਣਾ ਪਸੰਦ ਕਰਨਗੇ।

ਕਰਕ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਉਂਝ ਆਪ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰਹੋਗੇ।

ਸਿੰਘ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਇੱਜ਼ਤ-ਮਾਣ ਦੀ ਪ੍ਰਾਪਤੀ, ਉਂਝ ਕੋਈ ਵੀ ਯਤਨ ਅਣਮੰਨੇ ਮਨ ਨਾਲ ਨਾ ਕਰੋ।

ਕੰਨਿਆ : ਜਨਰਲ ਸਿਤਾਰਾ ਕਮਜ਼ੋਰ, ਨਾ ਤਾਂ ਕੋਈ ਕੰਮ ਜਲਦਬਾਜ਼ੀ ’ ਕਰੋ ਅਤੇ ਨਾ ਹੀ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ, ਨੁਕਸਾਨ ਪ੍ਰੇਸ਼ਾਨੀ ਦਾ ਵੀ ਡਰ।

ਤੁਲਾ : ਕੰਸਟ੍ਰਕਸ਼ਨ ਮਟੀਰੀਅਲ, ਟਿੰਬਰ, ਪਲਾਈ, ਸੀਮੈਂਟ ਆਦਿ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ, ਸ਼ਤਰੂ ਕਮਜ਼ੋਰ ਰਹਿਣਗੇ।

ਬ੍ਰਿਸ਼ਚਕ : ਕਿਸੇ ਅਫਸਰ ਦੇ ਸਾਫਟ ਸੁਪੋਰਟਿਵ ਰੁਖ ਕਰਕੇ ਕਿਸੇ ਰਾਜਕੀ ਕੰਮ ’ਚ ਕਦਮ ਬੜ੍ਹਤ ਵੱਲ, ਇੱਜ਼ਤ-ਮਾਣ, ਪ੍ਰਤਿਸ਼ਠਾ, ਪ੍ਰਭਾਵ, ਦਬਦਬਾ ਬਣਿਆ ਰਹੇਗਾ।

ਧਨ : ਧਾਰਮਿਕ ਕੰਮਾਂ ਨੂੰ ਕਰਨ, ਧਾਰਮਿਕ ਲਿਟਰੇਚਰ ਪੜ੍ਹਨ ਅਤੇ ਕਥਾ-ਵਾਰਤਾ, ਭਜਨ-ਕੀਰਤਨ ’ਚ ਜੀਅ ਲੱਗੇਗਾ, ਕੰਮਕਾਜੀ ਦਸ਼ਾ ਠੀਕ-ਠਾਕ।

ਮਕਰ : ਸਿਤਾਰਾ ਸਿਹਤ, ਖਾਸ ਕਰਕੇ ਪੇਟ ਲਈ ਕਮਜ਼ੋਰ, ਉਨ੍ਹਾਂ ਵਸਤਾਂ ਦੀ ਵਰਤੋਂ ਘੱਟ ਕਰੋ, ਜਿਹੜੀਆਂ ਆਪ ਦੀ ਸਿਹਤ ਨੂੰ ਸੂਟ ਨਾ ਕਰਦੀਆਂ ਹੋਣ।

ਕੁੰਭ : ਵਪਾਰ ਅਤੇ ਕੰਮਕਾਜੀ ਦਸ਼ਾ ਚੰਗੀ, ਕੋਸ਼ਿਸ਼ਾਂ, ਇਰਾਦਿਆਂ, ਮਨੋਰਥਾਂ ’ਚ ਸਫਲਤਾ ਮਿਲੇਗੀ, ਦੋਵੇਂ ਪਤੀ-ਪਤਨੀ ਇਕ-ਦੂਜੇ ਦੇ ਪ੍ਰਤੀ ਸਾਫਟ-ਕੰਸੀਡ੍ਰੇਟ ਰਹਿਣਗੇ।

ਮੀਨ : ਕਮਜ਼ੋਰ ਅਤੇ ਡਾਵਾਂਡੋਲ ਮਨੋਬਲ ਕਰਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਤੋਂ ਬਚਣਾ ਚਾਹੋਗੇ, ਨੁਕਸਾਨ ਪ੍ਰੇਸ਼ਾਨੀ ਦਾ ਡਰ।

4 ਅਕਤੂਬਰ 2021, ਸੋਮਵਾਰ ਅੱਸੂ ਵਦੀ ਤਿਥੀ ਤਰੋਦਸ਼ੀ (ਰਾਤ 9.06 ਤਕ) ਅਤੇ ਮਗਰੋਂ ਤਿਥੀ ਚੌਦਸ

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕੰਨਿਆ ’ਚ

ਚੰਦਰਮਾ ਸਿੰਘ ’ਚ

ਮੰਗਲ ਕੰਨਿਆ ’ਚ

ਬੁੱਧ ਕੰਨਿਆ ’ਚ

ਗੁਰੂ ਮਕਰ ’ਚ

ਸ਼ੁੱਕਰ ਬ੍ਰਿਸ਼ਚਕ ’ਚ

ਸ਼ਨੀ ਮਕਰ ’ਚ

ਰਾਹੂ ਬ੍ਰਿਖ ’ਚ                                                 

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2078, ਅੱਸੂ ਪ੍ਰਵਿਸ਼ਟੇ 19, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 12 (ਅੱਸੂ), ਹਿਜਰੀ ਸਾਲ 1443, ਮਹੀਨਾ : ਸਫਰ ਤਰੀਕ : 26, ਸੂਰਜ ਉਦੇ ਸਵੇਰੇ 6.27 ਵਜੇ, ਸੂਰਜ ਅਸਤ ਸ਼ਾਮ 6.05 ਵਜੇ (ਜਲੰਧਰ ਟਾਈਮ) ਨਕਸ਼ੱਤਰ : ਪੁਰਵਾ ਫਾਲਗੁਣੀ (4-5 ਮੱਧ ਰਾਤ 2.35 ਤੱਕ) ਅਤੇ ਮਗਰੋਂ ਨਕਸ਼ੱਤਰ ਉੱਤਰਾ ਫਾਲਗੁਣੀ, ਯੋਗ : ਸ਼ੁੱਭ (ਬਾਅਦ ਦੁਪਹਿਰ 2.11 ਤੱਕ) ਅਤੇ ਮਗਰੋਂ ਯੋਗ ਸ਼ੁਕਲ, ਚੰਦਰਮਾ : ਸਿੰਘ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਸ਼ੁਰੂ ਹੋਵੇਗੀ (ਰਾਤ 9.06 ’ਤੇ) ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸੋਮ ਪ੍ਰਦੋਸ਼ ਵਰਤ, ਮਾਸਿਕ ਸ਼ਿਵਰਾਤਰੀ ਵਰਤ, ਤਿੱਥੀ ਤਰੋਦਸ਼ੀ ਦਾ ਸਰਾਧ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa