ਰਾਸ਼ੀਫਲ: ਸੰਤਾਨ ਹਰ ਮਾਮਲੇ ’ਚ ਆਪ ਦਾ ਦੇਵੇਗੀ ਸਾਥ ਤੇ ਕਰੇਗੀ ਸਹਿਯੋਗ

Sunday, Oct 10, 2021 - 03:13 AM (IST)

ਰਾਸ਼ੀਫਲ: ਸੰਤਾਨ ਹਰ ਮਾਮਲੇ ’ਚ ਆਪ ਦਾ ਦੇਵੇਗੀ ਸਾਥ ਤੇ ਕਰੇਗੀ ਸਹਿਯੋਗ

ਮੇਖ : ਕਿਉਂਕਿ ਸਿਤਾਰਾ ਸਿਹਤ ਨੂੰ ਵਿਗਾੜਣ ਵਾਲਾ ਹੈ, ਇਸ ਲਈ ਸੁਚੇਤ ਰਹਿ ਕੇ ਖਾਣਾ ਪੀਣਾ ਸਹੀ ਰਹੇਗਾ, ਸਫਰ ਨਾ ਕਰੋ, ਕਿਉਂਕਿ ਉਹ ਪ੍ਰੇਸ਼ਾਨੀ ਵਾਲਾ ਹੋਵੇਗਾ।

ਬ੍ਰਿਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਪਰ ਫੈਮਿਲੀ ਫ੍ਰੰਟ ’ਤੇ ਪ੍ਰੇਸ਼ਾਨੀ ਤਣਾਤਣੀ ਅਤੇ ਖਿਚਾਤਣੀ ਬਣੀ ਰਹੇਗੀ, ਕੋਈ ਵੀ ਕੰਮ ਅਨਮੰਨੇ ਮਨ ਨਾਲ ਨਾ ਕਰੋ।

ਮਿਥੁਨ : ਵਿਰੋਧੀਆਂ ਦੀਆਂ ਸ਼ਰਾਰਤਾਂ-ਹਰਕਤਾਂ ’ਤੇ ਨਜ਼ਰ ਰੱਖਣੀ ਜ਼ਰੂਰੀ, ਉਨ੍ਹਾਂ ’ਤੇ ਕਦੀ ਵੀ ਭਰੋਸਾ ਨਾ ਕਰੋ, ਕਿਉਂਕਿ ਉਹ ਆਪ ਦਾ ਕੋਈ ਲਿਹਾਜ਼ ਨਾ ਕਰਨਗੇ।

ਕਰਕ : ਧਿਆਨ ਰੱਖੋ ਕਿ ਮਨ ’ਤੇ ਪ੍ਰਭਾਵੀ ਰਹਿਣ ਵਾਲੀ ਗਲਤ ਸੋਚ ਕਰ ਕੇ ਆਪ ਤੋਂ ਕੋਈ ਗਲਤ ਕੰਮ ਨਾ ਹੋ ਜਾਵੇ, ਮਨ ਵੀ ਡਰਿਆ- ਡਰਿਆ ਅਤੇ ਡਾਵਾਂਡੋਲ ਰਹੇਗਾ।

ਸਿੰਘ : ਕਿਉਂਕਿ ਜ਼ਮੀਨੀ-ਜਾਇਦਾਦੀ ਕੰਮਾਂ ਲਈ ਸਿਤਾਰਾ ਕਮਜ਼ੋਰ ਹੈ, ਇਸ ਲਈ ਮੰਜ਼ਿਲ ਨੇੜੇ ਪਹੁੰਚੇ ਕਿਸੇ ਜਾਇਦਾਦੀ ਕੰਮ ਲਈ ਯਤਨ ਕਰਨ ਦੀ ਗਲਤੀ ਨਾ ਕਰੋ।

ਕੰਨਿਆ : ਕੰਮਕਾਜੀ ਸਾਥੀ ਨਾ ਤਾਂ ਸਹਿਯੋਗ ਕਰਨਗੇ ਅਤੇ ਨਾ ਹੀ ਤਾਲਮੇਲ ਰੱਖਣਗੇ, ਹਲਕੀ ਸੋਚ ਅਤੇ ਨੇਚਰ ਵਾਲੇ ਲੋਕਾਂ ਤੋਂ ਫਾਸਲਾ ਬਣਾ ਕੇ ਰੱਖਣਾ ਸਹੀ ਰਹੇਗਾ।

ਤੁਲਾ : ਧਿਆਨ ਰੱਖੋ ਕਿ ਲੈਣ-ਦੇਣ ਦਾ ਕੰਮ ਫਾਈਨਲ ਕਰਦੇ ਸਮੇਂ ਆਪ ਦੀ ਕੋਈ ਪੇਮੈਂਟ ਕਿਧਰੇ ਫਸ ਨਾ ਜਾਵੇ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਠੀਕ ਠਾਕ ਰਹਿਣਗੇ।

ਬ੍ਰਿਸ਼ਚਕ : ਕੰਮਕਾਜੀ ਕੰਮਾਂ ਦੀ ਦਸ਼ਾ ਠੀਕ ਠਾਕ ਰਹੇਗੀ, ਕੋਈ ਵੀ ਕੰਮ ਬੁਝੇ ਮਨ ਨਾਲ ਨਾ ਕਰੋ, ਬੇਕਾਰ ਕੰਮਾਂ ਵੱਲ ਭਟਕਦੇ ਮਨ ’ਤੇ ਕਾਬੂ ਰੱਖਣਾ ਚਾਹੀਦਾ ਹੈ।

ਧਨ : ਧਿਆਨ ਰੱਖੋ ਕਿ ਉਲਝਣਾਂ ਝਗੜਿਆਂ ਕਰ ਕੇ ਆਪ ਦਾ ਕੋਈ ਬਣਿਆ ਕੰਮ ਵਿਗੜ ਨਾ ਜਾਵੇ, ਕਿਸੇ ਦੀ ਜ਼ਿੰਮੇਵਾਰੀ ’ਚ ਵੀ ਨਾ ਫਸੋ।

ਮਕਰ : ਜਨਰਲ ਸਿਤਾਰਾ ਕਾਰੋਬਾਰੀ ਕੰਮਾਂ ਨੂੰ ਸੰਵਾਰਨ ਅਤੇ ਧਨ ਲਾਭ ਦੇਣ ਵਾਲਾ, ਕੰਮਕਾਜੀ ਪਲਾਨਿੰਗ ਨੂੰ ਅੱਗੇ ਵਧਾਉਣ ’ਚ ਮਦਦ ਮਿਲੇਗੀ।

ਕੁੰਭ : ਕਿਸੇ ਅਫਸਰ ਦੇ ਸਖਤ ਅਤੇ ਨਾਰਾਜ਼ਗੀ ਵਾਲੇ ਰੁਖ ਕਰ ਕੇ ਆਪ ਦਾ ਕੋਈ ਬਣਿਆ ਬਣਾਇਆ ਸਰਕਾਰੀ ਕੰਮ ਵਿਗੜ ਨਾ ਜਾਵੇ, ਮਨ ਪ੍ਰੇਸ਼ਾਨ ਰਹੇਗਾ।

ਮੀਨ : ਮਨ ਸੁਸਤ ਅਤੇ ਮਨੋਬਲ ’ਚ ਟੱੁਟਣ ਦਾ ਅਹਿਸਾਸ ਰਹੇਗਾ, ਡਾਵਾਂਡੋਲ ਮਨ ਕਰਕੇ ਕਿਸੇ ਵੀ ਕੰਮ ਨੂੰ ਅੱਗੇ ਵਧਾਉਣ ਲਈ ਮਨ ਰਾਜ਼ੀ ਨਾ ਹੋਵੇਗਾ, ਮਾਨਸਿਕ ਟੈਨਸ਼ਨ ਵੀ ਰਹੇਗੀ।

10 ਅਕਤੂਬਰ 2021, ਐਤਵਾਰ ਅੱਸੂ ਸੁਦੀ ਤਿਥੀ ਚੌਥ (10-11 ਮੱਧ ਰਾਤ 2.15 ਤੱਕ) ਅਤੇ ਮਗਰੋਂ ਤਿਥੀ ਛੱਠ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕੰਨਿਆ ’ਚ

ਚੰਦਰਮਾ ਬ੍ਰਿਸ਼ਚਕ ’ਚ

ਮੰਗਲ ਕੰਨਿਆ ’ਚ

ਬੁੱੱਧ ਕੰਨਿਆ ’ਚ

ਗੁਰੂ ਮਕਰ ’ਚ

ਸ਼ੁੱਕਰ ਬ੍ਰਿਸ਼ਚਕ ’ਚ

ਸ਼ਨੀ ਮਕਰ ’ਚ

ਰਾਹੂ ਬ੍ਰਿਖ ’ਚ                                                 

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2078, ਅੱਸੂ ਪ੍ਰਵਿਸ਼ਟੇ 23, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 18 (ਅੱਸੂ), ਹਿਜਰੀ ਸਾਲ 1443, ਮਹੀਨਾ : ਰਬੀ ਉਲ ਅਵਲ ਤਰੀਕ : 3, ਸੂਰਜ ਉਦੇ ਸਵੇਰੇ 6.31 ਵਜੇ, ਸੂਰਜ ਅਸਤ ਸ਼ਾਮ 5.58 ਵਜੇ (ਜਲੰਧਰ ਟਾਈਮ) ਨਕਸ਼ੱਤਰ : ਅਨੁਰਾਧਾ (ਬਾਅਦ ਦੁਪਹਿਰ 2.44 ਤੱਕ) ਅਤੇ ਮਗਰੋਂ ਨਕਸ਼ੱਤਰ ਜੇਸ਼ਠਾ, ਯੋਗ : ਆਯੁਸ਼ਮਾਨ (ਬਾਅਦ ਦੁਪਹਿਰ 3.03 ਤੱਕ) ਅਤੇ ਮਗਰੋਂ ਯੋਗ ਸੋਭਾਗਿਯ, ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਪੂਰਾ ਦਿਨ ਰਾਤ) ਬਾਅਦ ਦੁਪਹਿਰ 2.44 ਤੋਂ ਬਾਅਦ ਜੰਮੇ ਬੱਚੇ ਨੂੰ ਜੇਸ਼ਠਾ ਨਕਸ਼ੱਤਰ ਦੀ ਪੂਜਾ ਲੱਗੇਗੀ, ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਉਪਾਂਗ ਲਲਿਤਾ ਵਰਤ, ਵਿਸ਼ਵ ਮਾਣਕ ਦਿਵਸ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Bharat Thapa

Content Editor

Related News