ਰਾਸ਼ੀਫਲ : ਜਨਰਲ ਸਿਤਾਰਾ ਸਟ੍ਰਾਂਗ ਜਿਹੜਾ ਹਰ ਫਰੰਟ ’ਤੇ ਆਪ ਦੇ ਕਦਮ ਨੂੰ ਰੱਖੇਗਾ ਬੜ੍ਹਤ ਵੱਲ

10/12/2021 3:20:48 AM

ਮੇਖ : ਜਨਰਲ ਸਿਤਾਰਾ ਸਟ੍ਰਾਂਗ ਜਿਹੜਾ ਹਰ ਫ੍ਰੰਟ ’ਤੇ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਉਂਝ ਵੀ ਆਪ ਹਰ ਪੱਖੋਂ ਦੂਜਿਆਂ ’ਤੇ ਹਾਵੀ-ਪ੍ਰਭਾਵੀ-ਵਿਜਈ ਰਹੋਗੇ।

ਬ੍ਰਿਖ : ਸਿਤਾਰਾ ਸਿਹਤ ਲਈ ਕਮਜ਼ੋਰ, ਬੇਤੁੱਕੇ ਖਾਣ-ਪੀਣ ਤੋਂ ਪਰਹੇਜ਼ ਰੱਖੋ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ, ਸਫਰ ਵੀ ਨਹੀਂ ਕਰਨਾ ਸਹੀ ਰਹੇਗਾ।

ਮਿਥੁਨ : ਵਪਾਰ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਬਿਹਤਰ, ਆਪ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰਹੋਗੇ, ਫੈਮਿਲੀ ਫ੍ਰੰਟ ’ਤੇ ਮਿਠਾਸ-ਤਾਲਮੇਲ ਬਣਿਆ ਰਹੇਗਾ।

ਕਰਕ : ਕਿਉਂਕਿ ਸ਼ਤਰੂ ਉਭਰਦੇ ਸਿਮਟਦੇ ਰਹਿ ਸਕਦੇ ਹਨ, ਇਸ ਲਈ ਉਨ੍ਹਾਂ ਤੋਂ ਫਾਸਲਾ ਰੱਖਣਾ ਸਹੀ ਰਹੇਗਾ, ਵਿਰੋਧੀਆਂ ਦੇ ਝਮੇਲੇ ’ਚ ਵੀ ਫਸਣ ਤੋਂ ਬਚਣਾ ਚਾਹੀਦਾ ਹੈ।

ਸਿੰਘ : ਸੰਤਾਨ ਦੇ ਸੁਪੋਰਟਿਵ ਅਤੇ ਸਹਿਯੋਗੀ ਰੁਖ ’ਤੇ ਭਰੋਸਾ ਕੀਤਾ ਜਾ ਸਕਦਾ ਹੈ ਅਤੇ ਉਸ ਦੀ ਮਦਦ ਨਾਲ ਆਪ ਨੂੰ ਆਪਣੇ ਕਿਸੇ ਪ੍ਰੋਗਰਾਮ ਨੂੰ ਅੱਗੇ ਵਧਾਉਣ ’ਚ ਸਫਲਤਾ ਮਿਲੇਗੀ।

ਕੰਨਿਆ : ਕੋਰਟ ਕਚਹਿਰੀ ਦੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ, ਵੱਡੇ ਲੋਕ ਵੀ ਮਿਹਰਬਾਨ ਰਹਿਣਗੇ ਅਤੇ ਲਿਹਾਜ਼ ਕਰਨਗੇ।

ਤੁਲਾ : ਮਿੱਤਰ-ਸੱਜਣਸਾਥੀ ਆਪ ਦੀ ਸੁਪੋਰਟ ਕਰਨਗੇ ਅਤੇ ਉਨ੍ਹਾਂ ਦੀ ਮਦਦ ਨਾਲ ਆਪ ਨੂੰ ਆਪਣੇ ਕਿਸੇ ਕੰਮ ਨੂੰ ਸੰਵਾਰਨ ’ਚ ਮਦਦ ਮਿਲੇਗੀ, ਇੱਜ਼ਤ ਵਧੇਗੀ।

ਬ੍ਰਿਸ਼ਚਕ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਮੈਡੀਸਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ, ਜਨਰਲ ਤੌਰ ’ਤੇ ਬਿਹਤਰੀ ਹੋਵੇਗੀ।

ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਜਨਰਲ ਤੌਰ ’ਤੇ ਬਿਹਤਰੀ ਹੋਵੇਗੀ।

ਮਕਰ : ਉਲਝਣਾਂ ਪੇਚੀਦਗੀਆਂ ਕਰਕੇ ਆਪ ਹਰ ਫ੍ਰੰਟ ’ਤੇ ਮੁਸ਼ਲਕਾਂ ਮਹਿਸੂਸ ਕਰੋਗੇ, ਕਿਸੇ ਵੀ ਕੰਮ ਨੂੰ ਆਪ ਅੱਗੇ ਵਧਾ ਨਾ ਸਕੋਗੇ, ਖਰਚ ਵੀ ਵਧਣਗੇ।

ਕੁੰਭ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ ਅਤੇ ਉਨ੍ਹਾਂ ਨੂੰ ਸੰਵਾਰਨ ਵਾਲਾ, ਕੰਮਕਾਜੀ ਪ੍ਰੋਗਰਾਮਿੰਗ ਵੀ ਫਰੂਟਫੁਲ ਰਹੇਗੀ, ਇੱਜ਼ਤਮਾਣ ਦੀ ਪ੍ਰਾਪਤੀ।

ਮੀਨ : ਰਾਜਕੀ ਕੰਮਾਂ ਲਈ ਆਪ ਦੇ ਯਤਨ ਚੰਗਾ ਨਤੀਜਾ ਦੇਣਗੇ, ਅਫਸਰ ਮਿਹਰਨਬਾਨ ਰਹਿਣਗੇ ਅਤੇ ਆਪ ਦੀ ਗੱਲ ਧਿਆਨ-ਹਮਦਰਦੀ ਨਾਲ ਸੁਣਨਗੇ।

12 ਅਕਤੂਬਰ 2021, ਮੰਗਲਵਾਰ ਅੱਸੂ ਸੁਦੀ ਤਿਥੀ ਸਪਤਮੀ (ਰਾਤ 9.48 ਤਕ) ਅਤੇ ਮਗਰੋਂ ਤਿਥੀ ਅਸ਼ਟਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕੰਨਿਆ ’ਚ

ਚੰਦਰਮਾ ਧਨ ’ਚ

ਮੰਗਲ ਕੰਨਿਆ ’ਚ

ਬੁੱੱਧ ਕੰਨਿਆ ’ਚ

ਗੁਰੂ ਮਕਰ ’ਚ

ਸ਼ੁੱਕਰ ਬ੍ਰਿਸ਼ਚਕ ’ਚ

ਸ਼ਨੀ ਮਕਰ ’ਚ

ਰਾਹੂ ਬ੍ਰਿਖ ’ਚ                                                 

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2078, ਅੱਸੂ ਪ੍ਰਵਿਸ਼ਟੇ 27, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 20 (ਅੱਸੂ), ਹਿਜਰੀ ਸਾਲ 1443, ਮਹੀਨਾ : ਰਬਿ-ਉਲ-ਅੱਵਲ, ਤਰੀਕ : 5, ਸੂਰਜ ਉਦੇ ਸਵੇਰੇ 6.32 ਵਜੇ, ਸੂਰਜ ਅਸਤ ਸ਼ਾਮ 5.55 ਵਜੇ (ਜਲੰਧਰ ਟਾਈਮ) ਨਕਸ਼ੱਤਰ : ਮੂਲਾ (ਪੁਰਵ ਦੁਪਹਿਰ 11.26 ਤਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਖਾੜਾ, ਯੋਗ : ਸ਼ੋੋਭਨ (ਸਵੇਰੇ 8.50 ਤਕ) ਅਤੇ ਮਗਰੋਂ ਯੋਗ ਅਤਿਗੰਡ, ਚੰਦਰਮਾ : ਧਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੁਰਵ ਦੁਪਹਿਰ 11.26 ਤੱਕ ਜੰਮੇ ਬੱਚੇ ਨੂੰ ਮੂਲਾ ਨਕੱਸ਼ਤਰ ਦੀ ਪੂਜਾ ਲੱਗੇਗੀ, ਭਦਰਾ ਸ਼ੁਰੂ ਹੋਵੇਗੀ (ਰਾਤ 9.48 ’ਤੇ) ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਧਰਮਵਤੀ ਪੂਜਨ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

 

Bharat Thapa

This news is Content Editor Bharat Thapa