ਰਾਸ਼ੀਫਲ: ਸੰਤਾਨ ਹਰ ਮਾਮਲੇ ’ਚ ਆਪ ਦਾ ਦੇਵੇਗੀ ਸਾਥ ਤੇ ਕਰੇਗੀ ਸਹਿਯੋਗ

10/14/2021 3:10:32 AM

ਮੇਖ : ਰਾਜਕੀ ਕੰਮਾਂ ਲਈ ਆਪ ਦੇ ਯਤਨ ਚੰਗਾ ਨਤੀਜਾ ਦੇ ਸਕਦੇ ਹਨ, ਵੱਡੇ ਲੋਕ ਵੀ ਮਿਹਰਬਾਨ ਅਤੇ ਸੁਪੋਰਟਿਵ ਰਹਿਣਗੇ, ਸ਼ਤਰੂ ਕਮਜ਼ੋਰ ਰਹਿਣਗੇ।

ਬ੍ਰਿਖ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਹਰ ਫਰੰਟ ’ਤੇ ਬਿਹਤਰੀ ਹੋਵੇਗੀ ਪਰ ਫੈਮਿਲੀ ਫਰੰਟ ਤਣਾਤਣੀ , ਕੁੜੱਤਣ ਅਤੇ ਨਾਰਾਜ਼ਗੀ ਬਣੀ ਰਹੇਗੀ।

ਮਿਥੁਨ : ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਖਾਣਾ-ਪੀਣਾ ਸੰਭਲ-ਸੰਭਾਲ ਕੇ ਕਰੋ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।

ਕਰਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਵਿਜੇ ਮਿਲੇਗੀ, ਦੋਵੇਂ ਪਤੀ-ਪਤਨੀ ਇਕ ਦੂਜੇ ਦੇ ਪ੍ਰਤੀ ਕੰਸੀਡ੍ਰੇਟ ਬਣੇ ਰਹਿਣਗੇ।

ਸਿੰਘ : ਨਾ ਤਾਂ ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਕਰੋ ਅਤੇ ਨਾ ਹੀ ਉਨ੍ਹਾਂ ਨੂੰ ਜ਼ਿਆਦਾ ਲਿਫਟ ਦਿਓ, ਕਿਉਂਕਿ ਉਹ ਆਪ ਦਾ ਲਿਹਾਜ਼ ਨਾ ਕਰਨਗੇ, ਮਨ ਟੈਂਸ ਰਹੇਗਾ।

ਕੰਨਿਆ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਸ਼ੁਭ ਕੰਮਾਂ ’ਚ ਧਿਆਨ, ਵੈਸੇ ਜਨਰਲ ਹਾਲਾਤ ਅਨੁਕੂਲ ਬਣੇ ਰਹਿਣਗੇ।

ਤੁਲਾ : ਸਿਤਾਰਾ ਸ਼ਾਮ ਤਕ ਕੰਮਕਾਜੀ ਭੱਜਦੌੜ ਬਣਾਈ ਰੱਖੇਗਾ, ਕੰਮਕਾਜੀ ਤੌਰ ’ਤੇ ਵੀ ਬਿਜ਼ੀ ਰੱਖੇਗਾ ਪਰ ਬਾਅਦ ’ਚ ਜਨਰਲ ਤੌਰ ’ਤੇ ਸਫਲਤਾ ਅਤੇ ਇੱਜ਼ਤ-ਮਾਣ ਮਿਲੇਗਾ।

ਬ੍ਰਿਸ਼ਚਕ : ਸਿਤਾਰਾ ਸ਼ਾਮ ਤਕ ਆਮਦਨ ਵਾਲਾ, ਕਾਰੋਬਾਰੀ ਯਤਨ ਚੰਗਾ ਨਤੀਜਾ ਦੇਣਗੇ ਪਰ ਬਾਅਦ ’ਚ ਆਪ ਦੀ ਪਲਾਨਿੰਗ ਪਾਜ਼ੇਟਿਵ ਨਤੀਜਾ ਦੇ ਸਕਦੀ ਹੈ।

ਧਨ : ਲੋਹਾ, ਲੋਹਾ ਮਸ਼ੀਨਰੀ , ਹਾਰਡ-ਵੇਅਰ, ਸਟੀਲ ਫਰਨੀਚਰ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਮਾਣ-ਸਨਮਾਨ ਦੀ ਪ੍ਰਾਪਤੀ।

ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਵਿਜੇ ਸਾਥ ਦੇਵੇਗੀ, ਆਪ ਨੂੰ ਆਪਣੀ ਪਲਾਨਿੰਗ ਨੂੰ ਅੱਗੇ ਵਧਾਉਣ ’ਚ ਚੰਗੀ ਸਫਲਤਾ ਮਿਲੇਗੀ।

ਕੁੰਭ : ਉਲਝਣਾਂ ਝਮੇਲਿਆਂ ਕਰ ਕੇ ਆਪ ਦੀ ਪਲਾਨਿੰਗ ਉਖੜ-ਵਿਗੜ ਸਕਦੀ ਹੈ, ਇਸ ਲਈ ਕੋਈ ਵੀ ਨਵਾਂ ਯਤਨ ਸ਼ੁਰੂ ਨਾ ਕਰੋ, ਨੁਕਸਾਨ ਦਾ ਡਰ, ਖਰਚ ਵਧਣਗੇ।

ਮੀਨ : ਸਿਤਾਰਾ ਧਨ ਲਾਭ ਲਈ ਚੰਗਾ, ਕਾਰੋਬਾਰੀ ਯਤਨ ਅਤੇ ਭੱਜਦੌੜ ਚੰਗਾ ਨਤੀਜਾ ਦੇਵੇਗੀ, ਜਨਰਲ ਕੰਮਾਂ ’ਚ ਕਦਮ ਬੜ੍ਹਤ ਵੱਲ ਰਹੇ

14 ਅਕਤੂਬਰ 2021, ਵੀਰਵਾਰ ਅੱਸੂ ਸੁਦੀ ਤਿਥੀ ਨੌਮੀ (ਸ਼ਾਮ 6.53 ਤਕ) ਅਤੇ ਮਗਰੋਂ ਤਿਥੀ ਦਸਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕੰਨਿਆ ’ਚ

ਚੰਦਰਮਾ ਮਕਰ ’ਚ

ਮੰਗਲ ਕੰਨਿਆ ’ਚ

ਬੁੱਧ ਕੰਨਿਆ ’ਚ

ਗੁਰੂ ਮਕਰ ’ਚ

ਸ਼ੁੱਕਰ ਬ੍ਰਿਸ਼ਚਕ ’ਚ

ਸ਼ਨੀ ਮਕਰ ’ਚ

ਰਾਹੂ ਬ੍ਰਿਖ ’ਚ                                                 

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2078, ਅੱਸੂ ਪ੍ਰਵਿਸ਼ਟੇ 29, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 22 (ਅੱਸੂ), ਹਿਜਰੀ ਸਾਲ 1443, ਮਹੀਨਾ : ਰਬਿ-ਉਲ-ਅੱਵਲ, ਤਰੀਕ : 7, ਸੂਰਜ ਉਦੇ ਸਵੇਰੇ 6.34 ਵਜੇ, ਸੂਰਜ ਅਸਤ ਸ਼ਾਮ 5.53 ਵਜੇ (ਜਲੰਧਰ ਟਾਈਮ) ਨਕੱਸ਼ਤਰ : ਉਤਰਾ ਖਾੜਾ (ਸਵੇਰੇ 9.35 ਤਕ) ਅਤੇ ਮਗਰੋਂ ਨਕਸ਼ੱਤਰ ਸ਼੍ਰਵਣ, ਯੋਗ : ਧ੍ਰਿਤੀ (14-15 ਮੱਧ ਰਾਤ 1.45 ਤਕ) ਅਤੇ ਮਗਰੋਂ ਯੋਗ ਸ਼ੂਲ ਚੰਦਰਮਾ : ਮਕਰ ਰਾਸ਼ੀ ’ਤੇ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਮਹਾ-ਨੌਮੀ, ਸਰਸਵਤੀ ਵਿਸਜਰਨ, ਨਵਰਾਤਰੇ ਸਮਾਪਤ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa