ਰਾਸ਼ੀਫਲ : ਜਨਰਲ ਸਿਤਾਰਾ ਸਟ੍ਰਾਂਗ ਜਿਹੜਾ ਹਰ ਫਰੰਟ ’ਤੇ ਆਪ ਦੇ ਕਦਮ ਨੂੰ ਰੱਖੇਗਾ ਬੜ੍ਹਤ ਵੱਲ

Tuesday, Oct 19, 2021 - 03:15 AM (IST)

ਰਾਸ਼ੀਫਲ : ਜਨਰਲ ਸਿਤਾਰਾ ਸਟ੍ਰਾਂਗ ਜਿਹੜਾ ਹਰ ਫਰੰਟ ’ਤੇ ਆਪ ਦੇ ਕਦਮ ਨੂੰ ਰੱਖੇਗਾ ਬੜ੍ਹਤ ਵੱਲ

ਮੇਖ : ਜਿਹੜੇ ਖਰਚਿਆਂ ਨੂੰ ਟਾਲਿਆ ਜਾ ਸਕੇ, ਟਾਲ ਦੇਣਾ ਚਾਹੀਦਾ ਹੈ, ਨਹੀਂ ਤਾਂ ਕਿਸੇ ਸਮੇਂ ਅਰਥ ਤੰਗੀ ਰਹਿ ਸਕਦੀ ਹੈ, ਨੁਕਸਾਨ-ਧਨ ਹਾਨੀ ਦਾ ਵੀ ਡਰ ਰਹੇਗਾ।

ਬ੍ਰਿਖ : ਸਿਤਾਰਾ ਆਮਦਨ ਵਾਲਾ, ਅਰਥ ਦਸ਼ਾ ਵੀ ਕੰਫਰਟੇਬਲ ਰਹੇਗੀ, ਆਪ ਆਪਣੀ ਸੂਝ-ਬੂਝ ਨਾਲ ਕਿਸੇ ਕਾਰੋਬਾਰੀ ਪਲਾਨਿੰਗ, ਕਿਸੇ ਮੁਸ਼ਕਲ ਨੂੰ ਹਟਾ ਦੇਣ ’ਚ ਸਫਲ ਹੋ ਜਾਵੋਗੇ।

ਮਿਥੁਨ : ਕਿਸੇ ਅਫਸਰ ਦੇ ਸਾਫਟ-ਸੁਪੋਰਟਿਵ ਰੁਖ ਕਰਕੇ ਆਪ ਆਪਣੇ ਕਿਸੇ ਸਰਕਾਰੀ ਪ੍ਰੋਗਰਾਮ ਨੂੰ ਅੱਗੇ ਵਧਾਉਣ ਅਤੇ ਉਲਝਣ ਨੂੰ ਹਟਾਉਣ ’ਚ ਸਫਲ ਰਹਿ ਸਕਦੇ ਹੋ।

ਮਿਥੁਨ : ਕਿਸੇ ਅਫਸਰ ਦੇ ਸਾਫਟ-ਸੁਪੋਰਟਿਵ ਰੁਖ ਕਰਕੇ ਆਪ ਆਪਣੇ ਕਿਸੇ ਸਰਕਾਰੀ ਪ੍ਰੋਗਰਾਮ ਨੂੰ ਅੱਗੇ ਵਧਾਉਣ ਅਤੇ ਉਲਝਣ ਨੂੰ ਹਟਾਉਣ ’ਚ ਸਫਲ ਰਹਿ ਸਕਦੇ ਹੋ।

ਸਿੰਘ : ਸਿਤਾਰਾ ਪੇਟ ’ਚ ਗੜਬੜੀ ਪੈਦਾ ਕਰਨ ਅਤੇ ਕਿਸੇ ਪ੍ਰਾਬਲਮ ’ਚ ਫਸਾਉਣ ਵਾਲਾ, ਬੇਤੁਕੇ ਖਾਣ-ਪੀਣ ਤੋਂ ਬਚਣਾ ਚਾਹੀਦਾ ਹੈ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।

ਕੰਨਿਆ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਆਪ ਦੀ ਭੱਜ-ਦੌੜ ਬੇਕਾਰ ਨਾ ਜਾਵੇਗੀ, ਦੋਵੇਂ ਪਤੀ-ਪਤਨੀ ਇਕ-ਦੂਜੇ ਨੂੰ ਨਾਰਾਜ਼ ਨਹੀਂ ਕਰਨਾ ਚਾਹੁਣਗੇ, ਮਾਣ-ਸਨਮਾਨ ਦੀ ਪ੍ਰਾਪਤੀ।

ਤੁਲਾ : ਮਨੋਬਲ ’ਚ ਟੁਟਣ ਕਰਕੇ ਮਨ ਡਰਿਆ-ਡਰਿਆ ਰਹੇਗਾ ਅਤੇ ਆਪ ਕਿਸੇ ਵੀ ਕੰਮ ਨੂੰ ਹੈਂਡਲ ਕਰਨ ਬਾਰੇ ਅਸਮੰਜਸ ’ਚ ਰਹੋਗੇ, ਸਫਰ ਨਾ ਕਰਨਾ ਸਹੀ ਰਹੇਗਾ।

ਬ੍ਰਿਸ਼ਚਕ : ਸੰਤਾਨ ਹਰ ਸਮੇਂ ਆਪ ਨਾਲ ਸਹਿਯੋਗ ਕਰੇਗੀ ਅਤੇ ਆਪ ਦੀ ਕਿਸੇ ਪ੍ਰਾਬਲਮ ਨੂੰ ਸੁਲਝਾਉਣ ’ਚ ਮਦਦ ਕਰੇਗੀ ਪਰ ਘਰੇਲੂ ਮੋਰਚੇ ’ਤੇ ਪ੍ਰੇਸ਼ਾਨੀ-ਤਣਾਤਣੀ ਰਹੇਗੀ।

ਧਨ : ਪ੍ਰਾਪਰਟੀ ਦੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਸਫਲਤਾ ਮਿਲੇਗੀ, ਵੱਡੇ ਲੋਕਾਂ ’ਚ ਲਿਹਾਜ਼ਦਾਰੀ ਬਣੀ ਰਹੇਗੀ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ, ਹਰ ਪੱਖੋਂ ਬਿਹਤਰੀ ਹੋਵੇਗੀ।

ਮਕਰ : ਉਤਸ਼ਾਹ-ਹਿੰਮਤ ਅਤੇ ਸੰਘਰਸ਼ ਸ਼ਕਤੀ ਬਣੀ ਰਹੇਗੀ, ਵਿਰੋਧੀ ਆਪ ਦੀ ਬੜ੍ਹਤ-ਚੜ੍ਹਤ ਤੋਂ ਘਬਰਾਹਟ ਮਹਿਸੂਸ ਕਰਨਗੇ, ਧਿਆਨ ਰੱਖੋ ਕਿ ਕਿਸੇ ਨਾਲ ਝਗੜਾ ਨਾ ਹੋ ਜਾਵੇ।

ਕੁੰਭ : ਟੀਚਿੰਗ-ਕੋਚਿੰਗ, ਸਟੇਸ਼ਨਰੀ, ਕੰਸਲਟੈਂਸੀ, ਮੈਡੀਸਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਜਨਰਲ ਤੌਰ ’ਤੇ ਸਫਲਤਾ ਸਾਥ ਦੇਵੇਗੀ।

ਮੀਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ ਪਰ ਡਿਗਣ-ਫਿਸਲਣ ਦਾ ਡਰ ਰਹੇਗਾ।

19 ਅਕਤੂਬਰ 2021, ਮੰਗਲਵਾਰ ਅੱਸੂ ਸੁਦੀ ਤਿਥੀ ਚੌਦਸ (ਸ਼ਾਮ 7.04 ਤਕ) ਅਤੇ ਮਗਰੋਂ ਤਿਥੀ ਪੁਨਿਆ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਤੁਲਾ ’ਚ

ਚੰਦਰਮਾ ਮੀਨ ’ਚ

ਮੰਗਲ ਕੰਨਿਆ ’ਚ

ਬੁੱਧ ਕੰਨਿਆ ’ਚ

ਗੁਰੂ ਮਕਰ ’ਚ

ਸ਼ੁੱਕਰ ਬ੍ਰਿਸ਼ਚਕ ’ਚ

ਸ਼ਨੀ ਮਕਰ ’ਚ

ਰਾਹੂ ਬ੍ਰਿਖ ’ਚ                                                 

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2078, ਕੱਤਕ ਪ੍ਰਵਿਸ਼ਟੇ 3, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 27 (ਅੱਸੂ), ਹਿਜਰੀ ਸਾਲ 1443, ਮਹੀਨਾ : ਰਬਿ-ਉਲ-ਅੱਵਲ, ਤਰੀਕ : 12, ਸੂਰਜ ਉਦੇ ਸਵੇਰੇ 6.37 ਵਜੇ, ਸੂਰਜ ਅਸਤ ਸ਼ਾਮ 5.48 ਵਜੇ (ਜਲੰਧਰ ਟਾਈਮ) ਨਕਸ਼ੱਤਰ : ਉੱਤਰਾ ਭਾਦਰਪਦ (ਦੁਪਹਿਰ 12.12 ਤੱਕ) ਅਤੇ ਮਗਰੋਂ ਨਕਸ਼ੱਤਰ ਰੇਵਤੀ, ਯੋਗ : ਵਿਆਘਾਤ (ਰਾਤ 8.38 ਤਕ) ਅਤੇ ਮਗਰੋਂ ਯੋਗ ਹਰਸ਼ਣ, ਚੰਦਰਮਾ : ਮੀਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ),ਭਦਰਾ ਸ਼ੁਰੂ ਹੋਵੇਗੀ (ਸ਼ਾਮ 7.04 ’ਤੇ), ਦੁਪਹਿਰ 12.12 ਤੋਂ ਬਾਅਦ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸਰਦ ਪੁਨਿਆ, ਮੇਲਾ ਸ਼ਕੰਭਰੀ ਦੇਵੀ (ਉੱਤਰ ਪ੍ਰਦੇਸ਼), ਈਦੁਲ ਮਿਲਾਦ (ਮੁਸਲਿਮ) 19-20 ਅਕਤੂਬਰ ਕੋਜਾਗਰ ਵਰਤ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Bharat Thapa

Content Editor

Related News