ਰਾਸ਼ੀਫਲ: ਸਿਤਾਰਾ ਸਵੇਰ ਤਕ ਬਿਹਤਰ, ਮਾਣ-ਸਨਮਾਨ, ਪ੍ਰਭਾਵ ਤੇ ਬਣਿਆ ਰਹੇਗਾ ਦਬਦਬਾ
Wednesday, Oct 20, 2021 - 03:14 AM (IST)

ਮੇਖ : ਸਿਤਾਰਾ ਦੁਪਹਿਰ ਤਕ ਟੈਨਸ਼ਨ, ਪ੍ਰੇਸ਼ਾਨੀ ਰੱਖਣ ਅਤੇ ਕਿਸੇ ਨਾ ਕਿਸੇ ਝਮੇਲਿਆਂ ਨੂੰ ਜਗਾਈ ਰੱਖਣ ਵਾਲਾ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ, ਸਫਲਤਾ ਮਿਲੇਗੀ।
ਬ੍ਰਿਖ : ਸਿਤਾਰਾ ਦੁਪਹਿਰ ਤਕ ਕਾਰੋਬਾਰੀ ਕੰਮਾਂ-ਪ੍ਰੋਗਰਾਮਾਂ ’ਚ ਲਾਭ ਦੇਣ ਵਾਲਾ ਪਰ ਬਾਅਦ ’ਚ ਜਨਰਲ ਹਾਲਾਤ ਆਪੋਜ਼ਿਟ ਬਣਨਗੇ ਅਤੇ ਨੁਕਸਾਨ ਹੋਣ ਦਾ ਡਰ ਵਧੇਗਾ।
ਮਿਥੁਨ : ਸਿਤਾਰਾ ਦੁਪਹਿਰ ਤਕ ਸਫਲਤਾ ਦੇਣ ਅਤੇ ਕਿਸੇ ਮੁਸ਼ਕਲ ’ਤੇ ਕਾਬੂ ਪਾਉਣ ’ਚ ਮਦਦਗਾਰ ਹੋਵੇਗਾ ਪਰ ਬਾਅਦ ’ਚ ਵਪਾਰਕ-ਕਾਰੋਬਾਰੀ ਮੋਰਚੇ ’ਤੇ ਕਦਮ ਬੜ੍ਹਤ ਵੱਲ।
ਕਰਕ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਨੇਕ ਕੰਮਾਂ ’ਚ ਧਿਆਨ, ਯਤਨ ਕਰਨ ’ਤੇ ਕੋਈ ਸਕੀਮ ਸਿਰੇ ਚੜ੍ਹੇਗੀ।
ਸਿੰਘ : ਸਿਤਾਰਾ ਦੁਪਹਿਰ ਤਕ ਪੇਟ ਨੂੰ ਅਪਸੈੱਟ ਰੱਖਣ ਅਤੇ ਕਿਸੇ ਕੰਮ ਨੂੰ ਲੈ ਕੇ ਮਾਯੂਸੀ ਦੇਣ ਵਾਲਾ ਪਰ ਬਾਅਦ ’ਚ ਹਰ ਫਰੰਟ ’ਤੇ ਜਨਰਲ ਹਾਲਾਤ ਸੁਧਰਨਗੇ, ਤੇਜ ਪ੍ਰਭਾਵ ਬਣਿਆ ਰਹੇਗਾ।
ਕੰਨਿਆ : ਸਿਤਾਰਾ ਦੁਪਹਿਰ ਤਕ ਕਾਰੋਬਾਰੀ ਕੰਮਾਂ ਨੂੰ ਬਿਹਤਰ ਰੱਖਣ ਵਾਲਾ ਪਰ ਬਾਅਦ ’ਚ ਸਿਹਤ ਲਈ ਕਮਜ਼ੋਰ ਬਣੇਗਾ, ਕਿਸੇ ਮੁਸ਼ਕਲ ਨਾਲ ਵੀ ਨਿਪਟਣਾ ਪੈ ਸਕਦਾ ਹੈ।
ਤੁਲਾ : ਸਿਤਾਰਾ ਦੁਪਹਿਰ ਤਕ ਮੁਸ਼ਕਲਾਂ ਪ੍ਰਾਬਲਮ ਨੂੰ ਜਗਾਈ ਰੱਖਣ ਵਾਲਾ ਹੋ ਸਕਦਾ ਹੈ ਪਰ ਬਾਅਦ ’ਚ ਕਿਸੇ ਕਾਰੋਬਾਰੀ ਕੰਮ ਨੂੰ ਸੰਵਾਰਨ ’ਚ ਹੈਲਪ ਮਿਲ ਸਕਦੀ ਹੈ।
ਬ੍ਰਿਸ਼ਚਕ : ਸਿਤਾਰਾ ਦੁਪਹਿਰ ਤਕ ਜਨਰਲ ਹਾਲਾਤ ਬਿਹਤਰ ਰੱਖਣ ਅਤੇ ਮਨੋਬਲ ਨੂੰ ਬਣਾਈ ਰੱਖਣ ਵਾਲਾ ਪਰ ਬਾਅਦ ’ਚ ਸਮਾਂ ਰੁਕਾਵਟਾਂ ਮੁਸ਼ਕਲਾਂ ਵਾਲਾ ਬਣੇਗਾ।
ਧਨ : ਸਿਤਾਰਾ ਦੁਪਹਿਰ ਤਕ ਜ਼ਮੀਨੀ ਕੰਮਾਂ ਨੂੰ ਸੰਵਾਰਨ ਅਤੇ ਇੱਜ਼ਤ- ਮਾਣ ਦੇਣ ਵਾਲਾ ਪਰ ਬਾਅਦ ’ਚ ਵੀ ਆਪ ਦੀ ਹਰ ਕੋਸ਼ਿਸ਼ ਚੰਗਾ ਰਿਜ਼ਲਟ ਦੇਵੇਗੀ।
ਮਕਰ : ਸਿਤਾਰਾ ਦੁਪਹਿਰ ਤਕ ਕੰਮਕਾਜੀ ਭੱਜਦੌੜ ਦਾ ਫੇਬਰੇਵਲ ਨਤੀਜਾ ਦੇਣ ਵਾਲਾ ਪਰ ਬਾਅਦ ’ਚ ਵੱਡੇ ਲੋਕਾਂ ਦੇ ਰੁਖ ’ਚ ਸਾਫਟਨੈੱਸ ਵਧੇਗੀ।
ਕੁੰਭ : ਸਿਤਾਰਾ ਦੁਪਹਿਰ ਤਕ ਕਾਰੋਬਾਰੀ ਕੰਮਾਂ ’ਚ ਲਾਭ ਦੇਣ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ ਫਿਰ ਬਾਅਦ ’ਚ ਹਰ ਮੋਰਚੇ ’ਤੇ ਆਪ ਦੀ ਦਨਦਨਾਹਟ ਵਧੇਗੀ।
ਮੀਨ : ਜਿਹੜੇ ਲੋਕ ਆਪਣਾ ਖੁਦ ਦਾ ਕੰਮਕਾਜ ਕਰਦੇ ਹਨ, ਉਨ੍ਹਾਂ ਨੂੰ ਆਪਣੀ ਕੰਮਕਾਜੀ ਭੱਜਦੌੜ ਅਤੇ ਮਿਹਨਤ ਦਾ ਚੰਗਾ ਨਤੀਜਾ ਮਿਲੇਗਾ, ਮਾਣ-ਸਨਮਾਨ ਦੀ ਪ੍ਰਾਪਤੀ।
20 ਅਕਤੂਬਰ 2021, ਬੁੱਧਵਾਰ ਅੱਸੂ ਸੁਦੀ ਤਿਥੀ ਪੁੰਨਿਆ (ਰਾਤ 8.27 ਤਕ) ਅਤੇ ਮਗਰੋਂ ਤਿਥੀ ਏਕਮ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਤੁਲਾ ’ਚ
ਚੰਦਰਮਾ ਮੀਨ ’ਚ
ਮੰਗਲ ਕੰਨਿਆ ’ਚ
ਬੁੱਧ ਕੰਨਿਆ ’ਚ
ਗੁਰੂ ਮਕਰ ’ਚ
ਸ਼ੁੱਕਰ ਬ੍ਰਿਸ਼ਚਕ ’ਚ
ਸ਼ਨੀ ਮਕਰ ’ਚ
ਰਾਹੂ ਬ੍ਰਿਖ ’ਚ
ਕੇਤੂ ਬ੍ਰਿਸ਼ਚਕ ’ਚ
ਬਿਕ੍ਰਮੀ ਸੰਮਤ : 2078, ਕੱਤਕ ਪ੍ਰਵਿਸ਼ਟੇ 4 , ਰਾਸ਼ਟਰੀ ਸ਼ਕ ਸੰਮਤ :1943, ਮਿਤੀ : 28 (ਅੱਸੂ), ਹਿਜਰੀ ਸਾਲ 1443, ਮਹੀਨਾ : ਰਬਿ-ਉਲ-ਅੱਵਲ, ਤਰੀਕ : 13 , ਸੂਰਜ ਉਦੇ ਸਵੇਰੇ 6.38 ਵਜੇ, ਸੂਰਜ ਅਸਤ ਸ਼ਾਮ 5.46 ਵਜੇ (ਜਲੰਧਰ ਟਾਈਮ) ਨਕਸ਼ੱਤਰ : ਰੇਵਤੀ (ਦੁਪਹਿਰ 2.02 ਤਕ) ਅਤੇ ਮਗਰੋਂ ਨਕਸ਼ੱਤਰ ਅਸ਼ਵਨੀ ਯੋਗ : ਹਰਸ਼ਣ (ਰਾਤ 8.39 ਤਕ) ਅਤੇ ਮਗਰੋਂ ਯੋਗ ਵਜਰ ਚੰਦਰਮਾ : ਮੀਨ ਰਾਸ਼ੀ ’ਤੇ (ਦੁਪਹਿਰ 2.02 ਤਕ) ਅਤੇ ਮਗਰੋਂ ਮੇਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਰਹੇਗੀ (ਦੁਪਹਿਰ 2.02 ਤਕ), ਭਦਰਾ ਰਹੇਗੀ (ਸਵੇਰੇ 7.47 ਤਕ), ਦੁਪਹਿਰ 2.02 ਤਕ ਜੰਮੇ ਬੱਚੇ ਨੂੰ ਰੇਵਤੀ ਨਕੱਸ਼ਤਰ ਦੀ ਅਤੇ ਮਗਰੋਂ ਅਸ਼ਵਨੀ ਨਕਸ਼ੱਤਰ ਦੀ ਪੂਜਾ ਲਗੇੱਗੀ, ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਅੱਸੂ ਪੁੰਨਿਆ, ਸ਼੍ਰੀ ਸਤਿ ਨਰਾਇਣ ਵਰਤ, ਕੱਤਕ ਸਨਾਨ ਸ਼ੁਰੂ, ਮਹਾਰਿਸ਼ੀ ਵਾਲਮੀਕਿ ਜਯੰਤੀ,ਸ੍ਰੀ ਗੁਰੂ ਹਰਕਿਸ਼ਨ ਜੀ ਗੁਰਿਆਈ ਪ੍ਰਾਪਤੀ ਦਿਵਸ ਅਤੇ ਸ੍ਰੀ ਗੁਰੂ ਹਰੀਰਾਏ ਜੋਤੀ ਜੋਤ ਸਮਾਏ ਦਿਵਸ (ਨਾਨਕਸ਼ਾਹੀ)
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)