ਰਾਸ਼ੀਫਲ : ਜਨਰਲ ਸਿਤਾਰਾ ਸਟ੍ਰਾਂਗ ਜਿਹੜਾ ਹਰ ਫਰੰਟ ’ਤੇ ਆਪ ਦੇ ਕਦਮ ਨੂੰ ਰੱਖੇਗਾ ਬੜ੍ਹਤ ਵੱਲ

10/24/2021 3:11:35 AM

ਮੇਖ : ਸਿਤਿਰਾ ਧਨ ਲਾਭ ਲਈ ਚੰਗਾ, ਯਤਨ ਕਰਨ ’ਤੇ ਕਿਸੇ ਕੰਮਕਾਜੀ ਪ੍ਰੋਗਰਾਮ ’ਚ ਕੁਝ ਨਾ ਕੁਝ ਪੇਸ਼ਕਦਮੀ ਹੋ ਸਕਦੀ ਹੈ, ਇੱਜ਼ਤਮਾਣ ਦੀ ਪ੍ਰਾਪਤੀ।

ਬ੍ਰਿਖ : ਅਰਥ ਅਤੇ ਕਾਰੋਬਾਰੀ ਕੰਮਾਂ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਮਾਣ-ਯਸ਼ ਦੀ ਪ੍ਰਾਪਤੀ, ਵੈਸੇ ਹਰ ਪੱਖੋਂ ਬਿਹਤਰੀ ਹੋਵੇਗੀ।

ਮਿਥੁਨ : ਸਿਤਾਰਾ ਉਲਝਣਾਂ, ਝਮੇਲਿਆਂ ਵਾਲਾ, ਇਸ ਲਈ ਕੋਈ ਵੀ ਯਤਨ ਲਾਪ੍ਰਵਾਹੀ ਅਤੇ ਅਨਮੰਨੇ ਮਨ ਨਾਲ ਬਿਨਾਂ ਕਿਸੇ ਤਿਆਰੀ ਦੇ ਨਹੀਂ ਕਰਨਾ ਚਾਹੀਦਾ।

ਕਰਕ : ਜਿਹੜੇ ਲੋਕ ਟੀਚਿੰਗ, ਕੋਚਿੰਗ, ਕੰਸਲਟੈਂਸੀ, ਪ੍ਰਿੰਟਿੰਗ ਦਾ ਕੰਮ ਕਰਦੇ ਹਨ, ਉਨ੍ਹਾਂ ਨੂੰ ਆਪਣੀ ਕੰਮਕਾਜੀ ਮਿਹਤਨ, ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ, ਸ਼ਤਰੂ ਕਮਜ਼ੋਰ ਰਹਿਣਗੇ।

ਸਿੰਘ : ਸਰਕਾਰੀ ਕੰਮਾਂ ਲਈ ਆਪ ਦੇ ਯਤਨ ਚੰਗਾ ਰੰਗ ਦਿਖਾ ਸਕਦੇ ਹਨ, ਵੱਡੇ ਲੋਕ ਆਪ ਨਾਲ ਤਾਲਮੇਲ ਰੱਖਣਗੇ ਅਤੇ ਲਿਹਾਜ਼ ਕਰਨਗੇ।

ਕੰਨਿਆ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਯਤਨ ਕਰਨ ’ਤੇ ਆਪ ਦੀ ਪਲਾਨਿਗ ਸਿਰੇ ਚੜ੍ਹੇਗੀ, ਸ਼ੁੱਭ ਕੰਮਾਂ ’ਚ ਧਿਆਨ।

ਤੁਲਾ : ਸਿਤਾਰਾ ਪੇਟ ’ਚ ਗੜਬੜੀ ਵਾਲਾ, ਇਸ ਲਈ ਬੇਤੁਕੇ ਖਾਣ-ਪੀਣ ਤੋਂ ਬਚਣਾ ਚਾਹੀਦਾ ਹੈ, ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।

ਬ੍ਰਿਸ਼ਚਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ ਦੋਨੋਂ ਪਤੀ-ਪਤਨੀ ਇਕ ਦੂਜੇ ਦੀ ਗੱਲ ਧਿਆਨ ਨਾਲ ਸੁਣਨਗੇ ਅਤੇ ਲਿਹਾਜ਼ ਕਰਨਗੇ, ਮਾਣ-ਸਨਮਾਨ ਦੀ ਪ੍ਰਾਪਤੀ।

ਧਨ : ਕਮਜ਼ੋਰ ਦਿਸਣ ਵਾਲੇ ਸ਼ਤਰੂ ਨੂੰ ਵੀ ਕਮਜ਼ੋਰ ਸਮਝਣ ਦੀ ਗਲਤੀ ਨਹੀਂ ਕਰਨੀ ਚਾਹੀਦੀ, ਕਿਉਂਕਿ ਉਹ ਆਪ ਦੀ ਲੱਤ ਖਿੱਚਣ ਦੇ ਕੰਮ ’ਚ ਲੱਗੇ ਰਹਿਣਗੇ।

ਮਕਰ : ਸੰਤਾਨ ਦੀ ਮਦਦ ਨਾਲ ਆਪ ਨੂੰ ਆਪਣੇ ਕਿਸੇ ਕੰਮ ਨੂੰ ਸੰਵਾਰਨ ’ਚ ਮਦਦ ਮਿਲੇਗੀ, ਸ਼ਤਰੂ ਕਮਜ਼ੋਰ ਰਹਿਣ ਪਰ ਆਪਣੇ ਗੁੱਸੇ ’ਤੇ ਕਾਬੂ ਰੱਖੋ।

ਕੁੰਭ : ਜ਼ਮੀਨੀ-ਜਾਇਦਾਦੀ ਕੰਮਾਂ ਲਈ ਆਪ ਦੇ ਯਤਨ ਚੰਗਾ ਨਤੀਜਾ ਦੇਣਗੇ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ, ਸ਼ਤਰੂ ਕਮਜ਼ੋਰ ਰਹਿਣਗੇ।

ਮੀਨ : ਵੱਡੇ ਲੋਕਾਂ ਦੇ ਸਾਫਟ ਰੁਖ ਕਰ ਕੇ ਆਪ ਨੂੰ ਆਪਣੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਮਦਦ ਮਿਲੇਗੀ, ਸ਼ਤਰੂ ਆਪ ਅੱਗੇ ਟਿਕ ਨਾ ਸਕਣਗੇ।

24 ਅਕਤੂਬਰ 2021, ਐਤਵਾਰ ਕੱਤਕ ਵਦੀ ਤਿਥੀ ਚੌਥ (24 ਅਕਤੂਬਰ ਦਿਨ ਰਾਤ ਅਤੇ ਅਗਲੇ ਦਿਨ (25 ਅਕਤੂਬਰ) ਸਵੇਰੇ 5.44 ਤੱਕ)

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਤੁਲਾ ’ਚ

ਚੰਦਰਮਾ ਬ੍ਰਿਖ ’ਚ

ਮੰਗਲ ਤੁਲਾ ’ਚ

ਬੁੱਧ ਕੰਨਿਆ ’ਚ

ਗੁਰੂ ਮਕਰ ’ਚ

ਸ਼ੁੱਕਰ ਬ੍ਰਿਸ਼ਚਕ ’ਚ

ਸ਼ਨੀ ਮਕਰ ’ਚ

ਰਾਹੂ ਬ੍ਰਿਖ ’ਚ                                                 

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2078, ਕੱਤਕ ਪ੍ਰਵਿਸ਼ਟੇ 8 , ਰਾਸ਼ਟਰੀ ਸ਼ਕ ਸੰਮਤ :1943, ਮਿਤੀ : 2 (ਕੱਤਕ), ਹਿਜਰੀ ਸਾਲ 1443, ਮਹੀਨਾ : ਰਬਿ-ਉਲ-ਅੱਵਲ, ਤਰੀਕ : 17 , ਸੂਰਜ ਉਦੇ ਸਵੇਰੇ 6.41 ਵਜੇ, ਸੂਰਜ ਅਸਤ ਸ਼ਾਮ 5.42 ਵਜੇ (ਜਲੰਧਰ ਟਾਈਮ) ਨਕਸ਼ੱਤਰ : ਰੋਹਿਣੀ (24-25 ਮੱਧ ਰਾਤ 1.02 ਤੱਕ) ਅਤੇ ਮਗਰੋਂ ਨਕਸ਼ੱਤਰ ਮ੍ਰਿਗਸ਼ਿਰ, ਯੋਗ : ਵਰਿਯਾਨ (ਰਾਤ 11.34 ਤੱਕ) ਅਤੇ ਮਗਰੋਂ ਯੋਗ ਪਰਿਧ, ਚੰਦਰਮਾ : ਬ੍ਰਿਖ ਰਾਸ਼ੀ ’ਤੇ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਵਰਤ ਕਰਵਾਚੌਥ, ਸ਼੍ਰੀ ਗਣੇਸ਼ ਚੌਥ ਵਰਤ, ਦਸ਼ਰਥ ਚੌਥ, ਈਦੁਲ ਮੌਲਾਦ (ਮੁਸਲਿਮ), ਸੰਯੁਕਤ ਰਾਸ਼ਟਰ ਦਿਵਸ , ਵਿਸ਼ਵ ਪੋਲੀਓ ਦਿਵਸ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa