ਰਾਸ਼ੀਫਲ : ਅਰਥ ਤੇ ਕਾਰੋਬਾਰੀ ਦਸ਼ਾ ਚੰਗੀ, ਯਤਨ ਕਰਨ ''ਤੇ ਮਿਲੇਗੀ ਸਫਲਤਾ
Tuesday, Nov 09, 2021 - 03:23 AM (IST)

ਮੇਖ : ਯਤਨ ਕਰਨ ’ਤੇ ਕੋਈ ਪਲਾਨਿੰਗ ਸਿਰੇ ਚੜ੍ਹੇਗੀ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਬ੍ਰਿਖ : ਪੇਟ ਦੇ ਮਾਮਲੇ ’ਚ ਲਾਪ੍ਰਵਾਹ ਨਹੀਂ ਰਹਿਣਾ ਚਾਹੀਦਾ ਹੈ, ਉਂਝ ਕਿਸੇ ਹੇਠ ਨਾ ਤਾਂ ਕੋਈ ਆਪਣੀ ਪੇਮੈਂਟ ਫਸਾਓ ਅਤੇ ਨਾ ਹੀ ਕਿਸੇ ’ਤੇ ਭਰੋਸਾ ਕਰੋ।
ਮਿਥੁਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਫੈਮਿਲੀ ਫ੍ਰੰਟ ’ਤੇ ਵੀ ਤਾਲਮੇਲ ਸਦਭਾਅ ਰਹੇਗਾ।
ਕਰਕ : ਕਮਜ਼ੋਰ ਮਨੋਬਲ ਅਤੇ ਡਰੇ ਡਰੇ ਮਨ ਕਰ ਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਦੀ ਹਿੰਮਤ ਨਾ ਰੱਖੋਗੇ, ਨੁਕਸਾਨ ਅਤੇ ਧਨ ਹਾਨੀ ਦਾ ਡਰ।
ਸਿੰਘ : ਜਨਰਲ ਤੌਰ ’ਤੇ ਪ੍ਰਬਲ ਸਿਤਾਰਾ ਆਪ ਨੂੰ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ ਪਰ ਸਰਕਾਰੀ ਕੰਮਾਂ ਲਈ ਸਿਤਾਰਾ ਕਮਜ਼ੋਰ ਹੈ।
ਕੰਨਿਆ : ਯਤਨ ਕਰਨ ’ਤੇ ਪ੍ਰਾਪਰਟੀ ਦੇ ਕਿਸੇ ਕੰਮ ’ਚ ਆਪ ਨੂੰ ਸਫਲਤਾ ਮਿਲੇਗੀ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ ਅਤੇ ਬੇਵੱਸ ਮਹਿਸੂਸ ਕਰਨਗੇ।
ਤੁਲਾ : ਉਤਸ਼ਾਹ-ਹਿੰਮਤ- ਯਤਨ ਸ਼ਕਤੀ ਬਣੀ ਰਹੇਗੀ, ਵਿਰੋਧੀ ਕਮਜ਼ੋਰ ਅਤੇ ਤੇਜਹੀਣ ਰਹਿਣਗੇ ਪਰ ਧਨ ਦਾ ਠਹਿਰਾਅ ਘੱਟ ਹੀ ਹੋਵੇਗਾ।
ਬ੍ਰਿਸ਼ਚਕ : ਵਾਪਰ ਅਤੇ ਕਾਰੋਬਾਰ ’ਚ ਲਾਭ, ਕਿਸੇ ਕੰਮਕਾਜੀ ਪ੍ਰੋਗਰਾਮ ਜਾਂ ਸਕੀਮ ਨੂੰ ਅੱਗੇ ਵਧਾਉਣ ਲਈ ਸਮਾਂ ਤਸੱਲੀਬਖਸ਼ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਧਨ : ਵਾਪਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ ਪ੍ਰੋਗਰਾਮਾਂ ’ਚ ਵਿਜੇ ਮਿਲੇਗੀ ਪਰ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖੋ।
ਮਕਰ : ਖਰਚਿਆਂ ’ਤੇ ਕਾਬੂ ਰੱਖੋ, ਜਿਹੜੇ ਖਰਚੇ ਟਾਲੇ ਜਾ ਸਕਣ, ਉਨ੍ਹਾਂ ਨੂੰ ਟਾਲ ਦੇਣਾ ਸਹੀ ਰਹੇਗਾ, ਲੈਣ-ਦੇਣ ਦੇ ਕੰਮਾਂ ’ਚ ਵੀ ਸੁਚੇਤ ਰਹਿਣਾ ਸਹੀ ਰਹੇਗਾ।
ਕੁੰਭ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਮੈਡੀਸਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ਚ ਭਰਪੂਰ ਲਾਭ ਮਿਲੇਗਾ, ਉਂਝ ਵੀ ਹਰ ਪੱਖੋਂ ਬਿਹਤਰੀ ਹੋਵੇਗੀ।
ਮੀਨ : ਸਰਕਾਰੀ ਅਤੇ ਗੈਰ ਸਰਕਾਰੀ ਕੰਮਾਂ ’ਚ ਵਿਜੇ ਮਿਲੇਗੀ, ਅਫਸਰ ਵੀ ਮਿਹਰਬਾਨ ਸਾਫਟ-ਕੰਸੀਡ੍ਰੇਟ ਰਹਿਣਗੇ, ਪ੍ਰਭਾਵ-ਦਬਦਬਾ ਬਣਿਆ ਰਹੇਗਾ।
9 ਨਵੰਬਰ 2021, ਮੰਗਲਵਾਰ ਕੱਤਕ ਸੁਦੀ ਤਿਥੀ ਪੰਚਮੀ (ਸਵੇਰੇ 10.36 ਤਕ) ਅਤੇ ਮਗਰੋਂ ਤਿਥੀ ਛੱਠ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਤੁਲਾ ’ਚ
ਚੰਦਰਮਾ ਧਨ ’ਚ
ਮੰਗਲ ਤੁਲਾ ’ਚ
ਬੁੱਧ ਤੁਲਾ ’ਚ
ਗੁਰੂ ਮਕਰ ’ਚ
ਸ਼ੁੱਕਰ ਧਨ ’ਚ
ਸ਼ਨੀ ਮਕਰ ’ਚ
ਰਾਹੂ ਬ੍ਰਿਖ ’ਚ
ਕੇਤੂ ਬ੍ਰਿਸ਼ਚਕ ’ਚ
ਬਿਕ੍ਰਮੀ ਸੰਮਤ : 2078, ਕੱਤਕ ਪ੍ਰਵਿਸ਼ਟੇ 24, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 18 (ਕੱਤਕ), ਹਿਜਰੀ ਸਾਲ 1443, ਮਹੀਨਾ : ਰਬਿ ਉਲਸਾਨੀ, ਤਰੀਕ : 3, ਸੂਰਜ ਉਦੇ ਸਵੇਰੇ 6.54 ਵਜੇ, ਸੂਰਜ ਅਸਤ ਸ਼ਾਮ 5.29 ਵਜੇ (ਜਲੰਧਰ ਟਾਈਮ) ਨਕਸ਼ੱਤਰ : ਪੁਰਵਾ ਖਾੜਾ (ਸ਼ਾਮ 5 ਵਜੇ ਤੱਕ) ਅਤੇ ਮਗਰੋਂ ਨਕਸ਼ੱਤਰ ਉੱਤਰਾ ਖਾੜਾ, ਯੋਗ : ਧ੍ਰਿਤੀ (ਦੁਪਹਿਰ 12.06 ਤੱਕ) ਅਤੇ ਮਗਰੋਂ ਯੋਗ ਸ਼ੂਲ, ਚੰਦਰਮਾ : ਧਨ ਰਾਸ਼ੀ ’ਤੇ (ਰਾਤ 10.37 ਤੱਕ) ਅਤੇ ਮਗਰੋਂ ਮਕਰ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸੌਭਾਗਿਯ ਪੰਚਮੀ, ਜਯਾ ਪੰਚਮੀ, ਗਿਆਨ ਪੰਚਮੀ (ਜੈਨ), ਉੱਤਰਾਖੰਡ ਸਥਾਪਨਾ ਦਿਵਸ, ਲੀਗਲ ਸਰਵਿਸ ਡੇ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)