ਬ੍ਰਿਖ ਰਾਸ਼ੀ ਵਾਲਿਆਂ ਨੂੰ ਜਾਇਦਾਦੀ ਕੰਮਾਂ ਲਈ ਭੱਜਦੌੜ ਦੇਵੇਗੀ ਚੰਗਾ ਨਤੀਜਾ

Sunday, Nov 28, 2021 - 03:33 AM (IST)

ਬ੍ਰਿਖ ਰਾਸ਼ੀ ਵਾਲਿਆਂ ਨੂੰ ਜਾਇਦਾਦੀ ਕੰਮਾਂ ਲਈ ਭੱਜਦੌੜ ਦੇਵੇਗੀ ਚੰਗਾ ਨਤੀਜਾ

ਮੇਖ : ਆਪ ਆਪਣੀ ਮਿਹਨਤ ਅਤੇ ਭੱਜਦੌੜ ਨਾਲ ਆਪਣੀ ਕਿਸੇ ਪਲਾਨਿੰਗ ਨੂੰ ਕੁਝ ਅੱਗੇ ਵਧਾ ਸਕਦੇ ਹੋ, ਵੈਸੇ ਹਰ ਪੱਖੋਂ ਬਿਹਤਰੀ ਹੋਵੇਗੀ।

ਬ੍ਰਿਖ : ਜਾਇਦਾਦੀ ਕੰਮਾਂ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਕਮਜ਼ੋਰ ਤੇਜਹੀਣ ਰਹਿਣਗੇ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।

ਮਿਥੁਨ : ਉਤਸ਼ਾਹ-ਹਿੰਮਤ ਅਤੇ ਯਤਨ ਸ਼ਕਤੀ ਬਣੀ ਰਹੇਗੀ, ਸ਼ਤਰੂ ਆਪ ਅੱਗੇ ਟਿਕ ਨਾ ਸਕਣਗੇ, ਕੰਮਕਾਜੀ ਕੰਮਾਂ ਨੂੰ ਅੱਗੇ ਵਧਾਉਣ ’ਚ ਸਫਲਤਾ ਮਿਲੇਗੀ।

ਕਰਕ : ਵਪਾਰ ਕਾਰੋਬਾਰ ’ਚ ਲਾਭ ਯਤਨ ਕਰਨ ’ਤੇ ਕੋਈ ਕੰਮਕਾਜੀ ਬਾਧਾ-ਮੁਸ਼ਕਲ ਹਟੇਗੀ, ਫੈਮਿਲੀ ਫ੍ਰੰਟ ’ਤੇ ਤਣਾਤਣੀ ਖਿਚਾਤਣੀ ਰਹਿਣ ਦਾ ਡਰ।

ਸਿੰਘ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ, ਇਰਾਦਿਆਂ , ਪ੍ਰੋਗਰਾਮਾਂ, ਮਨੋਰਥਾਂ ’ਚ ਸਫਲਤਾ ਮਿਲੇਗੀ, ਵਿਰੋਧੀ ਆਪ ਅੱਗੇ ਟਿਕ ਨਾ ਸਕਣਗੇ।

ਕੰਨਿਆ : ਸਿਤਾਰਾ ਖਰਚਿਆਂ ਨੂੰ ਵਧਾਉਣ ਅਤੇ ਆਰਥਿਕ ਮੋਰਚੇ ’ਤੇ ਤੰਗੀ ਰੱਖਣ ਵਾਲਾ, ਨਾ ਤਾਂ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ ਅਤੇ ਨਾ ਹੀ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ।

ਤੁਲਾ : ਸਿਤਾਰਾ ਆਮਦਨ ਲਈ ਚੰਗਾ, ਕਿਸੇ ਕਾਰੋਬਾਰੀ ਪਲਾਨਿੰਗ, ਪ੍ਰੋਗਰਾਮਿੰਗ ਨੂੰ ਅੱਗੇ ਵਧਾਉਣ ਲਈ ਚੰਗਾ, ਮਾਣ-ਸਨਮਾਨ ਦੀ ਪ੍ਰਾਪਤੀ।

ਬ੍ਰਿਸ਼ਚਕ : ਕਿਸੇ ਅਫਸਰ ਦੇ ਸਾਫਟ ਰੁਖ ਕਰ ਕੇ ਆਪ ਦੇ ਕਿਸੇ ਉਲਝੇ ਰੁਕੇ ਕੰਮ ’ਚੋਂ ਕੋਈ ਰੁਕਾਵਟ ਹਟ ਸਕਦੀ ਹੈ, ਸ਼ਤਰੂ ਕਮਜ਼ੋਰ ਰਹਿਣਗੇ।

ਧਨ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ ਵਿਜਈ ਰੱਖੇਗਾ, ਇਰਾਦਿਆਂ ’ਚ ਮਜ਼ਬੂਤੀ, ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ।

ਮਕਰ : ਸਿਤਾਰਾ ਪੇਟ ਲਈ ਕਮਜ਼ੋਰ, ਮੌਸਮ ਦੇ ਐਕਸਪੋਜ਼ਰ ਕਰ ਕੇ ਤਬੀਅਤ ਅਪਸੈੱਟ ਰਹਿ ਸਕਦੀ ਹੈ ਪਰ ਅਰਥ ਦਸ਼ਾ ਪਹਿਲੇ ਦੀ ਤਰ੍ਹਾਂ ਠੀਕ ਠਾਕ ਰਹੇਗੀ।

ਕੁੰਭ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਦੋਨੋਂ ਪਤੀ-ਪਤਨੀ ਇਕ ਦੂਜੇ ਦਾ ਲਿਹਾਜ਼ ਕਰਨਗੇ ਅਤੇ ਇਕ ਦੂਜੇ ਦੀ ਗੱਲ ਧਿਆਨ-ਹਮਦਰਦੀ ਨਾਲ ਸੁਣਨਗੇ।

ਮੀਨ : ਕਮਜ਼ੋਰ ਸਿਤਾਰੇ ਕਰ ਕੇ ਮਨ ਡਰਿਆ ਡਰਿਆ ਰਹੇਗਾ, ਤੁਸੀਂ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਦਾ ਹੌਸਲਾ ਨਾ ਕਰੋ, ਫਿਕਰ ਪ੍ਰੇਸ਼ਾਨੀ ਵੀ ਰਹਿ ਸਕਦੀ ਹੈ।

28 ਨਵੰਬਰ 2021, ਐਤਵਾਰ ਮੱਘਰ ਵਦੀ ਤਿਥੀ ਨੌਮੀ (28 ਨਵੰਬਰ ਦਿਨ ਰਾਤ ਅਤੇ ਅਗਲੇ ਦਿਨ (29 ਨਵੰਬਰ) ਸਵੇਰੇ 5.31 ਤੱਕ)

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਬ੍ਰਿਸ਼ਚਕ ’ਚ

ਚੰਦਰਮਾ ਸਿੰਘ ’ਚ

ਮੰਗਲ ਤੁਲਾ ’ਚ

ਬੁੱੱਧ ਬ੍ਰਿਸ਼ਚਕ ’ਚ

ਗੁਰੂ ਕੁੰਭ ’ਚ

ਸ਼ੁੱਕਰ ਧਨ ’ਚ

ਸ਼ਨੀ ਮਕਰ ’ਚ

ਰਾਹੂ ਬ੍ਰਿਖ ’ਚ                                                 

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2078, ਮੱਘਰ ਪ੍ਰਵਿਸ਼ਟੇ 13, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 7(ਮੱਘਰ), ਹਿਜਰੀ ਸਾਲ 1443, ਮਹੀਨਾ : ਰਬਿ ਉਲਸਾਨੀ, ਤਰੀਕ : 22, ਸੂਰਜ ਉਦੇ ਸਵੇਰੇ 7.10 ਵਜੇ, ਸੂਰਜ ਅਸਤ ਸ਼ਾਮ 5.21 ਵਜੇ (ਜਲੰਧਰ ਟਾਈਮ) ਨਕਸ਼ੱਤਰ : ਪੁਰਵਾ ਫਾਲਗੁਣੀ (ਰਾਤ 10.05 ਤੱਕ) ਅਤੇ ਮਗਰੋਂ ਨਕਸ਼ੱਤਰ ਉਤਰਾ ਫਾਲਗੁਣੀ,ਯੋਗ : ਵਿਸ਼ਕੁੰਭ (28 ਨਵੰਬਰ ਦਿਨ ਰਾਤ ਅਤੇ ਅਗਲੇ ਦਿਨ (29 ਨਵੰਬਰ) ਸਵੇਰੇ 5.02 ਤੱਕ),ਚੰਦਰਮਾ : ਸਿੰਘ ਰਾਸ਼ੀ ’ਤੇ (28-29 ਮੱਧ ਰਾਤ 4.04 ਤੱਕ) ਅਤੇ ਮਗਰੋਂ ਕੰਨਿਆ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Bharat Thapa

Content Editor

Related News