ਮਿਥੁਨ ਰਾਸ਼ੀ ਵਾਲਿਆਂ ਦਾ ਯਤਨ ਕਰਨ ’ਤੇ ਸੁਧਰ ਸਕਦੈ ਜ਼ਮੀਨੀ ਕੰਮ

11/30/2021 4:00:20 AM

ਮੇਖ : ਡਰੇ ਡਰੇ ਅਤੇ ਉਤਸ਼ਾਹਹੀਣ ਮਨ ਨਾਲ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਦਾ ਹੌਸਲਾ ਨਾ ਕਰ ਸਕੋਗੇ, ਸਫਰ ਵੀ ਨੁਕਸਾਨ ਪ੍ਰੇਸ਼ਾਨੀ ਵਾਲਾ।

ਬ੍ਰਿਖ : ਧਾਰਮਿਕ ਕੰਮਾਂ ਨੂੰ ਅਟੈਂਡ ਕਰਨ, ਧਾਰਮਿਕ ਲਿਟਰੇਚਰ ਪੜ੍ਹਨ ਅਤੇ ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ, ਇਰਾਦਿਆਂ ’ਚ ਸਫਲਤਾ ਮਿਲੇਗੀ।

ਮਿਥੁਨ : ਯਤਨ ਕਰਨ ’ਤੇ ਕੋਈ ਜ਼ਮੀਨੀ ਕੰਮ ਸੁਧਰ ਸਕਦਾ ਹੈ, ਕੰਮਕਾਜੀ ਦਸ਼ਾ ਬਿਹਤਰ ਰਹੇਗੀ ਪਰ ਢਈਏ ਕਰ ਕੇ ਮੁਸ਼ਕਲਾਂ ਪ੍ਰੇਸ਼ਾਨੀਆਂ ਜਾਗਦੀ ਰਹਿਣਗੀਆਂ।

ਕਰਕ : ਮਨ ਅਤੇ ਤਬੀਅਤ ’ਚ ਉਤਸ਼ਾਹ-ਹਿੰਮਤ-ਜੋਸ਼ ਬਣਿਆ ਰਹੇਗਾ, ਸ਼ਤਰੂ ਕਮਜ਼ੋਰ ਅਤੇ ਤੇਜਹੀਣ ਰਹਿਣਗੇ ਪਰ ਫੈਮਿਲੀ ਫ੍ਰੰਟ ’ਤੇ ਕੁਝ ਪ੍ਰੇਸ਼ਾਨੀ,ਖਿਚਾਤਣੀ ਰਹੇਗੀ।

ਸਿੰਘ : ਸਿਤਾਰਾ ਧਨ ਲਾਭ ਲਈ ਚੰਗਾ, ਸਮਾਂ ਕਾਰੋਬਾਰੀ ਕੰਮਾਂ ’ਚ ਸਫਲਤਾ, ਬਿਹਤਰੀ ਕਰਨ ਵਾਲਾ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।

ਕੰਨਿਆ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਇੱਜ਼ਤਮਾਣ ਦੀ ਪ੍ਰਾਪਤੀ ਪਰ ਖਾਣ-ਪੀਣ ’ਚ ਠੰਡੀਆਂ ਵਸਤਾਂ ਦੀ ਵਰਤੋਂ ਘੱਟ ਕਰੋ।

ਤੁਲਾ : ਸਿਤਾਰਾ ਖਰਚਿਆਂ ਨੂੰ ਵਧਾਉਣ ਅਤੇ ਅਰਥ ਦਸ਼ਾ ਨੂੰ ਕਮਜ਼ੋਰ ਰੱਖਣ ਵਾਲਾ, ਨਾ ਤਾਂ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ ਅਤੇ ਨਾ ਹੀ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ।

ਬ੍ਰਿਸ਼ਚਕ : ਖੇਤੀ ਉਤਪਾਦਾਂ- ਖੇਤੀ ਉਪਕਰਨਾਂ, ਖਾਦਾਂ, ਬੀਜਾਂ-ਕਰਿਆਨਾ ਵਸਤਾਂ, ਗਾਰਮੈਂਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

ਧਨ : ਸਰਕਾਰੀ, ਗੈਰ- ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਕਿਸੇ ਅਫਸਰ ਦੀ ਮਦਦ ਨਾਲ ਆਪ ਦੀ ਕੋਈ ਸਰਕਾਰੀ ਸਮੱਸਿਆ ਸੁਲਝ ਸਕਦੀ ਹੈ।

ਮਕਰ : ਜਨਰਲ ਤੌਰ ’ਤੇ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ- ਪ੍ਰਭਾਵੀ, ਵਿਜਈ ਰੱਖੇਗਾ, ਧਿਆਨ ਰੱਖੋ ਕਿ ਗੁੱਸੇ ਕਰ ਕੇ ਕਿਸੇ ਨਾਲ ਆਪ ਦਾ ਝਗੜਾ ਨਾ ਹੋ ਜਾਵੇ।

ਕੁੰਭ : ਪੇਟ ਅਤੇ ਖਾਣਾ-ਪੀਣਾ ਸੰਭਲ-ਸੰਭਾਲ ਕੇ ਹੀ ਕਰੋ, ਲਿਖਣ-ਪੜ੍ਹਨ ਦਾ ਕੰਮ ਵੀ ਸੁਚੇਤ ਰਹਿ ਕੇ ਕਰੋ, ਨੁਕਸਾਨ ਦਾ ਵੀ ਡਰ, ਸਫਰ ਨਾ ਕਰੋ।

ਮੀਨ : ਵਪਾਰਕ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ ’ਚ ਸਫਲਤਾ ਮਿਲੇਗੀ, ਪਤੀ- ਪਤਨੀ ਸਬੰਧਾਂ ’ਚ ਮਿਠਾਸ, ਤਾਲਮੇਲ, ਸਹਿਯੋਗ ਬਣਿਆ ਰਹੇਗਾ।

30 ਨਵੰਬਰ 2021, ਮੰਗਲਵਾਰ ਮੱਘਰ ਵਦੀ ਤਿਥੀ ਇਕਾਦਸ਼ੀ (30 ਨਵੰਬਰ-1 ਦਸੰਬਰ ਮੱਧ ਰਾਤ 2.14 ਤੱਕ) ਅਤੇ ਮਗਰੋਂ ਤਿਥੀ ਦੁਆਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਬ੍ਰਿਸ਼ਚਕ ’ਚ

ਚੰਦਰਮਾ ਕੰਨਿਆ ’ਚ

ਮੰਗਲ ਤੁਲਾ ’ਚ

ਬੁੱਧ ਬ੍ਰਿਸ਼ਚਕ ’ਚ

ਗੁਰੂ ਕੁੰਭ ’ਚ

ਸ਼ੁੱਕਰ ਧਨ ’ਚ

ਸ਼ਨੀ ਮਕਰ ’ਚ

ਰਾਹੂ ਬ੍ਰਿਖ ’ਚ                                                 

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2078, ਮੱਘਰ ਪ੍ਰਵਿਸ਼ਟੇ 15, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 9 (ਮੱਘਰ), ਹਿਜਰੀ ਸਾਲ 1443, ਮਹੀਨਾ : ਰਬਿ ਉਲਸਾਨੀ, ਤਰੀਕ : 24, ਸੂਰਜ ਉਦੇ ਸਵੇਰੇ 7.12 ਵਜੇ, ਸੂਰਜ ਅਸਤ ਸ਼ਾਮ 5.21 ਵਜੇ (ਜਲੰਧਰ ਟਾਈਮ) ਨਕਸ਼ੱਤਰ : ਹਸਤ (ਰਾਤ 8.34 ਤੱਕ) ਅਤੇ ਮਗਰੋਂ ਨਕਸ਼ੱਤਰ ਚਿੱਤਰਾ, ਯੋਗ : ਆਯੁਸ਼ਮਾਨ (30 ਨਵੰਬਰ-1 ਦਸੰਬਰ ਮੱਧ ਰਾਤ 12.02 ਤੱਕ) ਅਤੇ ਮਗਰੋਂ ਯੋਗ ਸੌਭਾਗਿਯ, ਚੰਦਰਮਾ : ਕੰਨਿਆ ਰਾਸ਼ੀ ’ਤੇ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਉਤਪਨਾ ਇਕਾਦਸ਼ੀ ਵਰਤ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa