ਕੰਨਿਆ ਰਾਸ਼ੀ ਵਾਲਿਆਂ ਲਈ ਸਿਤਾਰਾ ਧਨ ਲਾਭ ਲਈ ਚੰਗਾ, ਯਤਨ ਕਰਨ ’ਤੇ ਬਣਨਗੇ ਕੰਮ

12/02/2021 3:29:57 AM

ਮੇਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ ਜਾਂ ਮਨ ਬਣਾਓਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ।

ਬ੍ਰਿਖ : ਵਧਦੇ ਹੋਏ ਵਿਰੋਧ ਕਰ ਕੇ ਮਨ ਡਰਿਆ-ਡਰਿਆ ਅਤੇ ਡਾਵਾਂਡੋਲ ਜਿਹਾ ਰਹੇਗਾ, ਇਸ ਲਈ ਕਿਸੇ ਵੀ ਨਵੇਂ ਕੰਮ ਨੂੰ ਹੱਥ ’ਚ ਲੈਣ ਲਈ ਮਨ ਰਾਜ਼ੀ ਨਾ ਹੋਵੇਗਾ।

ਮਿਥੁਨ : ਧਾਰਮਿਕ ਕੰਮਾਂ ਨੂੰ ਕਰਨ, ਧਾਰਮਿਕ ਲਿਟਰੇਚਰ ਪੜ੍ਹਨ ਅਤੇ ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ, ਯਤਨ ਕਰਨ ’ਤੇ ਕੋਈ ਸਕੀਮ ਸਿਰੇ ਚੜ੍ਹੇਗੀ।

ਕਰਕ : ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ, ਜਨਰਲ ਤੌਰ ’ਤੇ ਆਪ ਹਰ ਪੱਖੋਂ ਪ੍ਰਭਾਵੀ ਰਹੋਗੇ।

ਸਿੰਘ : ਉਤਸ਼ਾਹ-ਹਿੰਮਤ ਅਤੇ ਕੰਮਕਾਜੀ ਭੱਜਦੌੜ ਬਣੀ ਰਹੇਗੀ, ਵਿਰੋਧੀ ਕਮਜ਼ੋਰ ਰਹਿਣਗੇ, ਕੰਮਕਾਜੀ ਵਿਅਸਤਤਾ ਬਣੀ ਰਹੇਗੀ, ਸ਼ੁਭ ਕੰਮਾਂ ’ਚ ਧਿਆਨ ਬਣਿਆ ਰਹੇਗਾ।

ਕੰਨਿਆ : ਸਿਤਾਰਾ ਧਨ ਲਾਭ ਲਈ ਚੰਗਾ, ਯਤਨ ਕਰਨ ’ਤੇ ਕੋਈ ਕੰਮਕਾਜੀ ਬਾਧਾ ਮੁਸ਼ਕਲ ਹਟੇਗੀ, ਨੇਕ ਕੰਮਾਂ ’ਚ ਧਿਆਨ, ਹਰ ਪੱਖੋਂ ਬਿਹਤਰੀ ਹੋਵੇਗੀ।

ਤੁਲਾ : ਯਤਨ ਕਰਨ ’ਤੇ ਆਪ ਦੀ ਕੰਮਕਾਜੀ ਪਲਾਨਿੰਗ ਸਿਰੇ ਚੜ੍ਹੇਗੀ, ਸ਼ਤਰੂ ਆਪ ਦੇ ਅੱਗੇ ਠਹਿਰ ਨਾ ਸਕਣਗੇ, ਜਨਰਲ ਤੌਰ ’ਤੇ ਤੁਸੀਂ ਹਰ ਪੱਖੋਂ ਹਾਵੀ-ਪ੍ਰਭਾਵੀ ਰਹੋਗੇ।

ਬ੍ਰਿਸ਼ਚਕ : ਖਰਚਿਆਂ ਦਾ ਜ਼ੋਰ ਇਸ ਕਰ ਕੇ ਕਿਸੇ ਸਮੇਂ ਅਰਥ ਤੰਗੀ ਮਹਿਸੂਸ ਹੋ ਸਕਦੀ ਹੈ, ਲਿਖਣ-ਪੜ੍ਹਨ ਦਾ ਕੋਈ ਕੰਮ ਫਾਈਨਲ ਨਾ ਕਰੋ, ਕਿਸੇ ਦੀ ਜ਼ਿੰਮੇਵਾਰੀ ’ਚ ਨਾ ਫਸੋ।

ਧਨ : ਟੀਚਿੰਗ, ਕੋਚਿੰਗ, ਕੰਸਲਟੈਂਸੀ, ਸਟੇਸ਼ਨਰੀ, ਪ੍ਰਕਾਸ਼ਨ ਦੇ ਕੰਮਕਾਜ ਨਾਲ ਜੁੜੇ ਲੋਕਾਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਮਾਣ-ਯਸ਼ ਦੀ ਪ੍ਰਾਪਤੀ।

ਮਕਰ : ਸਰਕਾਰੀ ਅਤੇ ਗੈਰ ਸਰਕਾਰੀ ਕੰਮਾਂ ’ਚ ਵਿਜੇ ਮਿਲੇਗੀ, ਵੱਡੇ ਲੋਕਾਂ ਦੇ ਨਰਮ ਰੁਖ ਕਰ ਕੇ ਆਪ ਦਾ ਕੋਈ ਉਲਝਿਆ ਰੁਕਿਆ ਸਰਕਾਰੀ ਕੰਮ ਸਿਰੇ ਚੜ੍ਹ ਸਕਦਾ ਹੈ।

ਕੁੰਭ : ਇਰਾਦਿਆਂ ’ਚ ਸਫਲਤਾ ਮਿਲੇਗੀ, ਤੇਜ ਪ੍ਰਭਾਵ -ਦਬਦਬਾ ਬਣਿਆ ਰਹੇਗਾ, ਕਾਰੋਬਾਰੀ ਦਸ਼ਾ ਚੰਗੀ, ਜਨਰਲ ਹਾਲਾਤ ਵੀ ਬਿਹਤਰ ਬਣੇ ਰਹਿਣਗੇ।

ਮੀਨ : ਸਿਤਾਰਾ ਸਿਹਤ ਖਾਸ ਕਰ ਕੇ ਪੇਟ ਲਈ ਕਮਜ਼ੋਰ, ਮੌਸਮ ਦੇ ਐਕਸਪੋਜ਼ਰ ਤੋਂ ਵੀ ਆਪਣਾ ਬਚਾਅ ਰੱਖੋ ਪਰ ਅਰਥ ਦਸ਼ਾ ਠੀਕ–ਠਾਕ ਰਹੇਗੀ।

2 ਦਸੰਬਰ 2021, ਵੀਰਵਾਰ ਮੱਘਰ ਵਦੀ ਤਿਥੀ ਤਰੋਦਸ਼ੀ (ਰਾਤ 8.27 ਤੱਕ) ਅਤੇ ਮਗਰੋਂ ਤਿਥੀ ਚੌਥ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਬ੍ਰਿਸ਼ਚਕ ’ਚ ਚੰਦਰਮਾ ਤੁਲਾ ’ਚ

ਮੰਗਲ ਤੁਲਾ ’ਚ

ਬੁੱਧ ਬ੍ਰਿਸ਼ਚਕ ’ਚ

ਗੁਰੂ ਕੁੰਭ ’ਚ

ਸ਼ੁੱਕਰ ਧਨ ’ਚ

ਸ਼ਨੀ ਮਕਰ ’ਚ

ਰਾਹੂ ਬ੍ਰਿਖ ’ਚ                                                 

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2078, ਮੱਘਰ ਪ੍ਰਵਿਸ਼ਟੇ 17, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 11 (ਮੱਘਰ), ਹਿਜਰੀ ਸਾਲ 1443, ਮਹੀਨਾ : ਰਬਿ ਉਲਸਾਨੀ, ਤਰੀਕ : 26, ਸੂਰਜ ਉਦੇ ਸਵੇਰੇ 7.14 ਵਜੇ, ਸੂਰਜ ਅਸਤ ਸ਼ਾਮ 5.21 ਵਜੇ (ਜਲੰਧਰ ਟਾਈਮ) ਨਕਸ਼ੱਤਰ : ਸਵਾਤੀ (ਸ਼ਾਮ 4.27 ਤੱਕ) ਅਤੇ ਮਗਰੋਂ ਨਕਸ਼ੱਤਰ ਵਿਸ਼ਾਖਾ ਯੋਗ : ਸ਼ੌਭਨ (ਸ਼ਾਮ 4.59 ਤਕ) ਅਤੇ ਮਗਰੋਂ ਯੋਗ ਅਤਿਗੰਡ ਚੰਦਰਮਾ : ਤੁਲਾ ਰਾਸ਼ੀ ’ਤੇ (ਪੂਰਾ ਦਿਨ ਰਾਤ ) ਭਦਰਾ ਰਹੇਗੀ (ਰਾਤ 8.29 ਤੋਂ ਲੈ ਕੇ ਅਗਲੇ ਦਿਨ (3 ਦਸੰਬਰ) ਸਵੇਰੇ 6.42 ਤਕ ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ :ਪ੍ਰਦੋਸ਼ ਵਰਤ, ਮਾਸਿਕ ਸ਼ਿਵਰਾਤਰੀ ਵਰਤ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa