ਮੇਖ ਰਾਸ਼ੀ ਵਾਲਿਆਂ ਦਾ ਜਨਰਲ ਤੌਰ ’ਤੇ ਸਿਤਾਰਾ ਸਟ੍ਰਾਂਗ ਜੋ ਆਪ ਨੂੰ ਰੱਖੇਗਾ ਹਰ ਪੱਖੋਂ ਹਾਵੀ-ਪ੍ਰਭਾਵੀ
Sunday, Dec 05, 2021 - 03:40 AM (IST)

ਮੇਖ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਪੱਖੋਂ ਹਾਵੀ-ਪ੍ਰਭਾਵੀ ਵਿਜਈ ਰੱਖੇਗਾ, ਮਾਣ-ਸਨਮਾਤ ਦੀ ਪ੍ਰਾਪਤੀ, ਸ਼ਤਰੂ ਕਮਜ਼ੋਰ ਤੇਜਹੀਣ ਰਹਿਣਗੇ।
ਬ੍ਰਿਖ : ਸਿਤਾਰਾ ਸਿਹਤ ਨੂੰ ਅਪਸੈੱਟ ਅਤੇ ਤਬੀਅਤ ਨੂੰ ਵਿਗਾੜਣ ਵਾਲਾ ਹੈ, ਇਸ ਲਈ ਅਹਿਤਿਆਤ ਰੱਖਣੀ ਜ਼ਰੂਰੀ,ਪਰ ਅਰਥ ਦਸ਼ਾ ਠੀਕ ਠਾਕ ਰਹੇਗੀ।
ਮਿਥੁਨ : ਵਪਾਰ ਅਤੇ ਕੰਮਕਾਜੀ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਵਿਜੇ ਮਿਲੇਗੀ, ਫੈਮਿਲੀ ਫ੍ਰੰਟ ’ਤੇ ਤਾਲਮੇਲ ਸਹਿਯੋਗ ਸਦਭਾਅ ਬਣਿਆ ਰਹੇਗਾ।
ਕਰਕ : ਨਾ ਤਾਂ ਦੁਸ਼ਮਣਾਂ ਨੂੰ ਕਮਜ਼ੋਰ ਸਮਝੋ ਅਤੇ ਨਾ ਹੀ ਉਨ੍ਹਾਂ ਨੂੰ ਲੋੜ ਤੋਂ ਵੱਧ ਲਿਫਟ ਦਿਓ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਠੀਕ ਠਾਕ ਰਹਿਣਗੇ।
ਸਿੰਘ : ਜਨਰਲ ਸਿਤਾਰਾ ਬਿਹਤਰ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਸੰਤਾਨ ਦੇ ਰੁਖ ’ਚ ਸਾਫਟਨੈੱਸ ਸਹਿਯੋਗ ਬਣਿਆ ਰਹੇਗਾ, ਇੱਜ਼ਤਮਾਣ ਦੀ ਪ੍ਰਾਪਤੀ।
ਕੰਨਿਆ : ਅਦਾਲਤੀ ਕੰਮਾਂ ’ਚ ਕਦਮ ਬੜ੍ਹਤ ਵੱਲ ਮਾਣ-ਸਨਮਾਨ-ਤਾਲਮੇਲ ਬਣਿਆ ਰਹੇਗਾ, ਵੱਡੇ ਲੋਕ ਵੀ ਆਪ ਦੇ ਪ੍ਰਤੀ ਹਮਦਰਦੀ ਅਤੇ ਸਦਭਾਅ ਰੱਖਣਗੇ।
ਤੁਲਾ : ਮਿੱਤਰ-ਸੱਜਣ ਸਾਥੀ ,ਕੰਮਕਾਜੀ ਸਾਥੀ ਸਹਿਯੋਗ ਕਰਨਗੇ ਅਤੇ ਉਨ੍ਹਾਂ ਦੇ ਰੁਖ ’ਤੇ ਭਰੋਸਾ ਕੀਤਾ ਜਾ ਸਕਦਾ ਹੈ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ।
ਬ੍ਰਿਸ਼ਚਕ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ ਪਰ ਸੁਭਾਅ ’ਚ ਗੱਸਾ ਬਣਿਆ ਰਹੇਗਾ।
ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਇੱਜ਼ਤਮਾਣ ਦੀ ਪ੍ਰਾਪਤੀ।
ਮਕਰ : ਜਨਰਲ ਸਿਤਾਰਾ ਉਲਝਣਾਂ-ਝਮੇਲਿਆਂ ਪੇਚੀਦਗੀਆਂ ਵਾਲਾ,ਇਸ ਲਈ ਆਪ ਦਾ ਹਰ ਕੰਮ ਉਲਝਦਾ ਵਿਗੜਦਾ ਰਹੇਗਾ, ਮਨ ਵੀ ਟੈਂਸ ਪ੍ਰੇਸ਼ਾਨ ਰਹੇਗਾ।
ਕੁੰਭ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਹਰ ਫ੍ਰੰਟ ’ਤੇ ਸਫਲਤਾ ਬਿਹਤਰੀ ਦੇ ਰਸਤੇ ਖੋਲ੍ਹਣ ਵਾਲਾ ਪਰ ਸਰਕਾਰੀ ਕੰਮਾਂ ਲਈ ਸਿਤਾਰਾ ਕਮਜ਼ੋਰ।
ਮੀਨ : ਰਾਜਕੀ ਕੰਮਾਂ ’ਚ ਸਫਲਤਾ ਦੇਣ ਅਤੇ ਇੱਜ਼ਤਮਾਣ ਵਧਾਉਣ ਵਾਲਾ ,ਅਫਸਰ ਆਪ ਦੇ ਪ੍ਰਤੀ ਨਰਮ ਅਤੇ ਕੰਸੀਡ੍ਰੇਟ ਰਹਿਣਗੇ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
5 ਦਸੰਬਰ 2021, ਐਤਵਾਰ ਮੱਘਰ ਸੁਦੀ ਤਿਥੀ ਏਕਮ (ਸਵੇਰੇ 9.28 ਤੱਕ) ਅਤੇ ਮਗਰੋਂ ਤਿਥੀ ਦੂਜ (ਜਿਹੜੀ ਕਸ਼ੈਅ ਹੋ ਗਈ ਹੈ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਸ਼ਚਕ ’ਚ
ਚੰਦਰਮਾ ਬ੍ਰਿਸ਼ਚਕ ’ਚ ਸਵੇਰੇ 7.47 ਤੱਕ
ਮੰਗਲ ਬ੍ਰਿਸ਼ਚਕ ’ਚ
ਬੁੱਧ ਬ੍ਰਿਸ਼ਚਕ ’ਚ
ਗੁਰੂ ਕੁੰਭ ’ਚ
ਸ਼ੁੱਕਰ ਧਨ ’ਚ
ਸ਼ਨੀ ਮਕਰ ’ਚ
ਰਾਹੂ ਬ੍ਰਿਖ ’ਚ
ਕੇਤੂ ਬ੍ਰਿਸ਼ਚਕ ’ਚ
ਬਿਕ੍ਰਮੀ ਸੰਮਤ : 2078, ਮੱਘਰ ਪ੍ਰਵਿਸ਼ਟੇ 20, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 04 (ਮੱਘਰ), ਹਿਜਰੀ ਸਾਲ 1443, ਮਹੀਨਾ : ਰਬਿ ਉਲਸਾਨੀ, ਤਰੀਕ : 29, ਸੂਰਜ ਉਦੇ ਸਵੇਰੇ 7.16 ਵਜੇ, ਸੂਰਜ ਅਸਤ ਸ਼ਾਮ 5.21 ਵਜੇ (ਜਲੰਧਰ ਟਾਈਮ) ਨਕਸ਼ੱਤਰ : ਜੇਸ਼ਠਾ (ਸਵੇਰੇ 7.47 ਤੱਕ) ਅਤੇ ਮਗਰੋਂ ਨਕਸ਼ੱਤਰ ਮੂਲਾ, ਯੋਗ : ਸ਼ੂਲ (5-6 ਮੱਧ ਰਾਤ 12.06 ਤੱਕ) ਅਤੇ ਮਗਰੋਂ ਯੋਗ ਗੰਡ, ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਸਵੇਰੇ 7.47 ਤੱਕ) ਅਤੇ ਮਗਰੋਂ ਧਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਸਵੇਰੇ 7.47 ਤੱਕ ਜੰਮੇ ਬੱਚੇ ਨੂੰ ਜੇਸ਼ਠਾ ਨਕਸ਼ੱਤਰ ਦੀ ਅਤੇ ਮਗਰੋਂ 5-6 ਮੱਧ ਰਾਤ 4.54 ਤੱਕ ਜੰਮੇ ਬੱਚੇ ਨੂੰ ਮੂਲਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਮੱਘਰ ਸੁਦੀ ਪੱਖ ਸ਼ੁਰੂ, ਚੰਦਰ ਦਰਸ਼ਨ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)