ਬ੍ਰਿਖ ਰਾਸ਼ੀ ਵਾਲਿਆਂ ਦਾ ਸਿਤਾਰਾ ਜਨਰਲ ਤੌਰ ’ਤੇ ਸਟ੍ਰਾਂਗ, ਜੋ ਆਪ ਦੇ ਕਦਮ ਨੂੰ ਰੱਖੇਗਾ ਬੜ੍ਹਤ ਵੱਲ

12/07/2021 3:25:09 AM

ਮੇਖ : ਰਾਜ ਦਰਬਾਰ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਬਿਹਤਰ, ਅਫਸਰ, ਸਾਫਟ-ਸੁਪੋਰਟਿਵ ਅਤੇ ਹਮਦਰਦਾਨਾ ਰੁਖ ਰਖਣਗੇ ਪਰ ਪੈਰ ਫਿਸਲਣ ਦਾ ਡਰ।

ਬ੍ਰਿਖ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਮਾਣ-ਸਨਮਾਨ ਵੀ ਬਣਿਆ ਰਹੇਗਾ ਪਰ ਘਰੇਲੂ ਮੋਰਚੇ ’ਤੇ ਟੈਨਸ਼ਨ ਪ੍ਰੇਸ਼ਾਨੀ ਰਹੇਗੀ।

ਮਿਥੁਨ : ਸਿਤਾਰਾ ਸਿਹਤ ਲਈ ਕਮਜ਼ੋਰ, ਕਿਸੇ ’ਤੇ ਨਾ ਤਾਂ ਜ਼ਿਆਦਾ ਭਰੋਸਾ ਕਰੋ ਅਤੇ ਨਾ ਹੀ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ, ਨੁਕਸਾਨ ਪ੍ਰੇਸ਼ਾਨੀ ਦਾ ਡਰ।

ਕਰਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਵਿਜੇ ਮਿਲੇਗੀ, ਫੈਮਿਲੀ ਫਰੰਟ ’ਤੇ ਮਿਠਾਸ-ਤਾਲਮੇਲ- ਸਦਭਾਅ ਬਣਿਆ ਰਹੇਗਾ।

ਸਿੰਘ : ਨਾ ਤਾਂ ਦੁਸ਼ਮਣਾਂ ਨੂੰ ਕਮਜ਼ੋਰ ਸਮਝੋ ਅਤੇ ਨਾ ਹੀ ਉਨ੍ਹਾਂ ਨੂੰ ਜ਼ਿਆਦਾ ਲਿਫਟ ਦਿਓ, ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਦਾ ਕੋਈ ਮੌਕਾ ਹੱਥੋਂ ਜਾਣ ਨਾ ਦੇਣਗੇ।

ਕੰਨਿਆ : ਜਨਰਲ ਸਿਤਾਰਾ ਮਜ਼ਬੂਤ, ਆਪ ਆਪਣੀ ਭੱਜਦੌੜ ਕਰ ਕੇ ਆਪਣੀ ਪਲਾਨਿੰਗ ਨੂੰ ਅੱਗੇ ਵਧਾਉਣ ’ਚ ਸਫਲ ਹੋ ਸਕੋਗੇ, ਮਾਣ-ਸਨਮਾਨ ਦੀ ਪ੍ਰਾਪਤੀ।

ਤੁਲਾ : ਯਤਨ ਕਰਨ ’ਤੇ ਅਦਾਲਤੀ ਕੰਮ ’ਚ ਸੁਧਾਰ ਹੋਣ ਦੀ ਆਸ, ਵੱਡੇ ਲੋਕ ਹਰ ਫਰੰਟ ’ਤੇ ਆਪ ਦੀ ਲਿਹਾਜ਼ਦਾਰੀ- ਸਨਮਾਨ ਕਰਨਗੇ।

ਬ੍ਰਿਸ਼ਚਕ : ਜਨਰਲ ਸਿਤਾਰਾ ਸਟ੍ਰਾਂਗ, ਆਪ ਉਤਸ਼ਾਹੀ-ਹਿੰਮਤੀ, ਕਰਮਠ ਬਣੇ ਰਹੋਗੇ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ, ਗਿਲੇ ਸ਼ਿਕਵੇ ਵੀ ਠੰਡੇ ਬਸਤੇ ’ਚ ਪਏ ਰਹਿਣਗੇ।

ਧਨ : ਲੋਹਾ-ਮਸ਼ੀਨਰੀ, ਲੋਹੇ ਦੇ ਕਲ ਪੁਰਜ਼ਿਆਂ, ਹਾਰਡ ਵੇਅਰ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ ਪਰ ਸੁਭਾਅ ’ਚ ਗੁੱਸੇ ਦਾ ਅਸਰ।

ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਵਿਰੋਧੀ ਆਪਣੇ ਆਪ ਨੂੰ ਬੇਵੱਸ ਮਹਿਸੂਸ ਕਰਨਗੇ।

ਕੁੰਭ : ਧਿਆਨ ਰੱਖੋ ਕਿ ਉਲਝਣਾਂ ਝਗੜਿਆਂ ਕਰ ਕੇ ਆਪ ਦੀ ਸਾਰੀ ਪਲਾਨਿੰਗ ਉਖੜ ਵਿਗੜ ਨਾ ਜਾਵੇ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਹੀਂ ਕਰਨਾ ਚਾਹੀਦਾ।

ਮੀਨ : ਸਿਤਾਰਾ ਵਾਪਰ ਕਾਰੋਬਾਰ ਦੇ ਕੰਮਾਂ ਲਈ ਚੰਗਾ, ਆਪ ਆਪਣੀ ਸਮਝ ਅਤੇ ਸੂਝ ਬੂਝ ਨਾਲ ਕਿਸੇ ਕੰਮਕਾਜੀ ਪ੍ਰਾਬਲਮ ’ਤੇ ਕਾਬੂ ਪਾ ਲਓਗੇ।

7 ਦਸੰਬਰ 2021, ਮੰਗਲਵਾਰ ਮੱਘਰ ਸੁਦੀ ਤਿਥੀ ਚੌਥ (ਰਾਤ 11.41 ਤੱਕ) ਅਤੇ ਮਗਰੋਂ ਤਿਥੀ ਪੰਚਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਬ੍ਰਿਸ਼ਚਕ ’ਚ

ਚੰਦਰਮਾ ਧਨ ’ਚ ਸਵੇਰੇ 7.44 ਤੱਕ

ਮੰਗਲ ਬ੍ਰਿਸ਼ਚਕ ’ਚ

ਬੁੱਧ ਬ੍ਰਿਸ਼ਚਕ ’ਚ

ਗੁਰੂ ਕੁੰਭ ’ਚ

ਸ਼ੁੱਕਰ ਧਨ ’ਚ

ਸ਼ਨੀ ਮਕਰ ’ਚ

ਰਾਹੂ ਬ੍ਰਿਖ ’ਚ                                                 

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2078, ਮੱਘਰ ਪ੍ਰਵਿਸ਼ਟੇ 22, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 16 (ਮੱਘਰ), ਹਿਜਰੀ ਸਾਲ 1443, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 2, ਸੂਰਜ ਉਦੇ ਸਵੇਰੇ 7.17 ਵਜੇ, ਸੂਰਜ ਅਸਤ ਸ਼ਾਮ 5.21 ਵਜੇ (ਜਲੰਧਰ ਟਾਈਮ) ਨਕਸ਼ੱਤਰ : ਉੱਤਰਾ ਖਾੜਾ (7-8 ਮੱਧ ਰਾਤ 12.12 ਤੱਕ) ਅਤੇ ਮਗਰੋਂ ਨਕਸ਼ੱਤਰ ਸ਼੍ਰਵਣ, ਯੋਗ : ਵ੍ਰਿਧੀ (ਸ਼ਾਮ 4.23 ਤੱਕ) ਅਤੇ ਮਗਰੋਂ ਯੋਗ ਧਰੁਵ, ਚੰਦਰਮਾ : ਧਨ ਰਾਸ਼ੀ ’ਤੇ (ਸਵੇਰੇ 7.44 ਤੱਕ) ਅਤੇ ਮਗਰੋਂ ਮਕਰ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਰਹੇਗੀ (ਦੁਪਹਿਰ 1.07 ਤੋਂ ਲੈ ਕੇ ਰਾਤ 11.41 ਤੱਕ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸਸ਼ਤਰ ਸੈਨਾ ਝੰਡਾ ਦਿਵਸ, ਸ਼੍ਰੀ ਸਿੱਧੀ ਵਿਨਾਇਕ ਚੌਥ ਵਰਤ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa