ਮੇਖ ਰਾਸ਼ੀ ਵਾਲਿਆਂ ਨੂੰ ਸਰਕਾਰੀ ਤੇ ਗੈਰ ਸਰਕਾਰੀ ਕੰਮਾਂ ’ਚ ਮਿਲੇਗੀ ਸਫਲਤਾ

12/08/2021 4:02:56 AM

ਮੇਖ : ਸਰਕਾਰੀ ਅਤੇ ਗੈਰ ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਵੱਡੇ ਲੋਕਾਂ ਦੀ ਮਦਦ ਅਤੇ ਸਹਿਯੋਗ ’ਤੇ ਭਰੋਸਾ ਕੀਤਾ ਜਾ ਸਕਦਾ ਹੈ, ਮਾਣ-ਸਨਮਾਨ ਦੀ ਪ੍ਰਾਪਤੀ।

ਬ੍ਰਿਖ : ਧਾਰਮਿਕ ਕੰਮਾਂ ਨੂੰ ਕਰਨ, ਧਾਰਮਿਕ ਲਿਟਰੇਚਰ ਪੜ੍ਹਨ ਅਤੇ ਕਥਾ-ਵਾਰਤਾ ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ।

ਮਿਥੁਨ : ਮੌਸਮ ਦਾ ਐਕਸਪੋਜ਼ਰ ਆਪ ਦੀ ਤਬੀਅਤ ਨੂੰ ਅਪਸੈਟ ਰੱਖ ਸਕਦਾ ਹੈ, ਪੇਟ ਬਾਰੇ ਸੁਚੇਤ ਰਹਿਣ ਦੀ ਜ਼ਰੂਰਤ ਹੋਵੇਗੀ, ਵੈਸੇ ਮਨ ਵੀ ਪ੍ਰੇਸ਼ਾਨ ਰਹੇਗਾ।

ਕਰਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਵੀ ਕੰਮ ਲਈ ਮਨ ਬਣਾਓਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਪਰਿਵਾਰਿਕ ਸਬੰਧਾਂ ’ਚ ਮਨ ਮੁਟਾਵ ਬਣਿਆ ਰਹੇਗਾ।

ਸਿੰਘ : ਮਨਚਾਹੇ ਵੈਰ ਵਿਰੋਧ ਕਰ ਕੇ ਮਨ ਅਸ਼ਾਂਤ, ਪ੍ਰੇਸ਼ਾਨ, ਡਿਸਟਰਬ ਜਿਹਾ ਰਹੇਗਾ, ਕੋਈ ਵੀ ਕੰਮ ਸਿਰੇ ਨਾ ਚੜ੍ਹੇਗਾ, ਇਸ ਲਈ ਕੋਈ ਵੀ ਯਤਨ ਹੱਥ ’ਚ ਨਾ ਲਓ।

ਕੰਨਿਆ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਸੰਤਾਨ ਵੀ ਸੁਪੋਰਟਿਵ ਸਾਫਟ ਰੁਖ ਰੱਖੇਗੀ, ਸ਼ਤਰੂ ਕਮਜ਼ੋਰ ਰਹਿਣਗੇ।

ਤੁਲਾ : ਪ੍ਰਾਪਰਟੀ ਦੇ ਕਿਸੇ ਕੰਮ ਨੂੰ ਅਟੈਂਡ ਕਰਨ ਲਈ ਸਮਾਂ ਬਿਹਤਰ, ਮਾਣ-ਸਨਮਾਨ ਬਣਿਆ ਰਹੇਗਾ ਪਰ ਢਈਆ ਆਪੋਜ਼ਿਟ ਹਾਲਾਤ ਬਣਾਉਣ ਵਾਲਾ ਹੈ, ਸੁਚੇਤ ਰਹੋ।

ਬ੍ਰਿਸ਼ਚਕ : ਕਿਸੇ ਸੱਜਣ ਮਿੱਤਰ ਜਾਂ ਿਕਸੇ ਵੱਡੇ ਆਦਮੀ ਦੀ ਮਦਦ ਨਾਲ ਆਪ ਦਾ ਕੋਈ ਉਲਝਿਆ ਰੁਕਿਆ ਕੰਮ ਸਿਰੇ ਚੜ੍ਹ ਸਕਦਾ ਹੈ ਪਰ ਤਬੀਅਤ ’ਚ ਤੇਜ਼ੀ ਬਣੀ ਰਹੇਗੀ।

ਧਨ : ਸਿਤਾਰਾ ਧਨ ਲਾਭ ਲਈ ਚੰਗਾ, ਯਤਨ ਅਤੇ ਭੱਜਦੌੜ ਕਰਨ ’ਤੇ ਆਪ ਦੀ ਕੋਈ ਕਾਰੋਬਾਰੀ ਪਲਾਨਿੰਗ ਜਾਂ ਪ੍ਰੋਗਰਾਮਿੰਗ ਕੁਝ ਅੱਗੇ ਵਧ ਸਕਦੀ ਹੈ।

ਮਕਰ : ਵਪਾਰ ਅਤੇ ਕੰਮਕਾਜੀ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ, ਸ਼ਤਰੂ ਕਮਜ਼ੋਰ ਰਹਿਣਗੇ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।

ਕੁੰਭ : ਖਰਚਿਆਂ ’ਤੇ ਕਾਬੂ ਰੱਖੋ, ਟਾਲੇ ਜਾ ਸਕਣ ਵਾਲੇ ਖਰਚੇ ਟਾਲ ਦਿਓ, ਕਿਸੇ ਹੇਠ ਆਪਣੀ ਕੋਈ ਪੇਮੈਂਟ ਵੀ ਨਾ ਫਸਣ ਦਿਓ, ਨੁਕਸਾਨ ਦਾ ਵੀ ਡਰ।

ਮੀਨ : ਸਿਤਾਰਾ ਆਮਦਨ ਵਾਲਾ, ਅਰਥ ਦਸ਼ਾ ਵੀ ਕੰਫਰਟੇਬਲ ਰਹੇਗੀ, ਆਪ ਆਪਣੀ ਹਿੰਮਤ, ਭੱਜਦੌੜ ਤੋਂ ਆਪਣੀ ਕਿਸੀ ਕਾਰੋਬਾਰੀ ਮੁਸ਼ਕਲ ਸਮੱਸਿਆ ਨੂੰ ਸੁਲਝਾ ਲਵੋਗੇ।

8 ਦਸੰਬਰ 2021, ਬੁੱਧਵਾਰ ਮੱਘਰ ਸੁਦੀ ਤਿਥੀ ਪੰਚਮੀ (ਰਾਤ 9.27 ਤੱਕ) ਅਤੇ ਮਗਰੋਂ ਤਿਥੀ ਛੱਠ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਬ੍ਰਿਸ਼ਚਕ ’ਚ ਚੰਦਰਮਾ ਮਕਰ ’ਚ

ਮੰਗਲ ਬ੍ਰਿਸ਼ਚਕ ’ਚ

ਬੁੱੱਧ ਬ੍ਰਿਸ਼ਚਕ ’ਚ

ਗੁਰੂ ਕੁੰਭ ’ਚ

ਸ਼ੁੱਕਰ ਧਨ ’ਚ

ਸ਼ਨੀ ਮਕਰ ’ਚ

ਰਾਹੂ ਬ੍ਰਿਖ ’ਚ                                                 

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2078, ਮੱਘਰ ਪ੍ਰਵਿਸ਼ਟੇ 23, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 17(ਮੱਘਰ), ਹਿਜਰੀ ਸਾਲ 1443, ਮਹੀਨਾ : ਜਮਾਦਿ ਉਲ ਅੱਵਲ, ਤਰੀਕ :3, ਸੂਰਜ ਉਦੇ ਸਵੇਰੇ 7.18 ਵਜੇ, ਸੂਰਜ ਅਸਤ ਸ਼ਾਮ 5.21 ਵਜੇ (ਜਲੰਧਰ ਟਾਈਮ) ਨਕਸ਼ੱਤਰ : ਸ਼੍ਰਵਣ (ਰਾਤ 10.40 ਤੱਕ) ਅਤੇ ਮਗਰੋਂ ਨਕਸ਼ੱਤਰ ਧਨਿਸ਼ਠਾ, ਯੋਗ : ਧਰੁਵ (ਦੁਪਹਿਰ 1.09 ਤਕ) ਅਤੇ ਮਗਰੋਂ ਯੋਗ ਵਿਆਘਾਤ ਚੰਦਰਮਾ : ਮਕਰ ਰਾਸ਼ੀ ’ਤੇ (ਪੂਰਾ ਦਿਨ ਰਾਤ ) ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਪੰਚਮੀ, ਨਾਗ ਪੰਚਮੀ, ਸ਼੍ਰੀ ਰਾਮ ਵਿਆਹ ਉਤਸਵ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa