ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣਾ-ਪੀਣਾ ਵੀ ਕਰੋ ਸੰਭਲ ਸੰਭਾਲ ਕੇ

Thursday, Dec 09, 2021 - 03:28 AM (IST)

ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣਾ-ਪੀਣਾ ਵੀ ਕਰੋ ਸੰਭਲ ਸੰਭਾਲ ਕੇ

ਮੇਖ : ਲੋਹਾ-ਲੋਹਾ ਮਸ਼ੀਨਰੀ, ਹਾਰਡ ਵੇਅਰ, ਸਰੀਆ ਆਦਿ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਮਾਣ-ਸਨਮਾਨ ਦੀ ਪ੍ਰਾਪਤੀ।

ਬ੍ਰਿਖ : ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਵੱਡੇ ਲੋਕ ਸਾਫਟ-ਸੁਪੋਰਟਿਵ, ਹਮਦਰਦਾਨਾ ਰੁਖ ਰੱਖਣਗੇ, ਵਿਰੋਧੀ ਆਪ ਅੱਗੇ ਠਹਿਰਨ ਦੀ ਹਿੰਮਤ ਨਾ ਕਰ ਸਕਣਗੇ।

ਮਿਥੁਨ : ਜਨਰਲ ਤੌਰ ’ਤੇ ਪ੍ਰਬਲ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ, ਸ਼ੁਭ ਕੰਮਾਂ ’ਚ ਧਿਆਨ।

ਕਰਕ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣਾ-ਪੀਣਾ ਵੀ ਸੰਭਲ ਸੰਭਾਲ ਕੇ ਹੀ ਕਰਨਾ ਚਾਹੀਦਾ ਹੈ, ਨੁਕਸਾਨ ਪ੍ਰੇਸ਼ਾਨੀ ਦਾ ਵੀ ਡਰ ਰਹੇਗਾ।

ਸਿੰਘ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਮਿਠਾਸ ਤਾਲਮੇਲ ਸਹਿਯੋਗ ਬਣਿਆ ਰਹੇਗਾ।

ਕੰਨਿਆ : ਨਾ ਤਾਂ ਵਿਰੋਧੀਆਂ ਨੂੰ ਕਮਜ਼ੋਰ ਸਮਝੋ ਅਤੇ ਨਾ ਹੀ ਉਨ੍ਹਾਂ ’ਤੇ ਜ਼ਰੂਰਤ ਤੋਂ ਵੱਧ ਭਰੋਸਾ ਕਰੋ, ਕਿਉਂਕਿ ਉਹ ਆਪਣੀ ਹਰਕਤਾਂ ਤੋਂ ਬਾਜ਼ ਨਾ ਆਉਣਗੇ।

ਤੁਲਾ : ਪ੍ਰਾਪਰਟੀ ਦੇ ਕਿਸੇ ਕੰਮ ਨੂੰ ਅਟੈਂਡ ਕਰਨ ਲਈ ਸਮਾਂ ਬਿਹਤਰ, ਮਾਣ-ਸਨਮਾਨ ਬਣਿਆ ਰਹੇਗਾ ਪਰ ਢਈਆ ਆਪੋਜ਼ਿਟ ਹਾਲਾਤ ਬਣਾਉਣ ਵਾਲਾ ਹੈ, ਸੁਚੇਤ ਰਹੋ।

ਬ੍ਰਿਸ਼ਚਕ : ਕਿਸੇ ਸੱਜਣ ਮਿੱਤਰ ਜਾਂ ਿਕਸੇ ਵੱਡੇ ਆਦਮੀ ਦੀ ਮਦਦ ਨਾਲ ਆਪ ਦਾ ਕੋਈ ਉਲਝਿਆ ਰੁਕਿਆ ਕੰਮ ਸਿਰੇ ਚੜ੍ਹ ਸਕਦਾ ਹੈ ਪਰ ਤਬੀਅਤ ’ਚ ਤੇਜ਼ੀ ਬਣੀ ਰਹੇਗੀ।

ਧਨ : ਮਿੱਤਰ, ਕੰਮਕਾਜੀ ਸਾਥੀ ਅਤੇ ਵੱਡੇ ਲੋਕ ਮਿਹਰਬਾਨ ਰਹਿਣਗੇ ਅਤੇ ਉਨ੍ਹਾਂ ਦੀ ਮਦਦ ਨਾਲ ਆਪ ਦਾ ਕੋਈ ਉਲਝਿਆ ਰੁਕਿਆ ਕੰਮ ਸਿਰੇ ਚੜ੍ਹ ਸਕਦਾ ਹੈ।

ਮਕਰ : ਵ੍ਹੀਕਲਜ਼ ਦੀ ਸੇਲ ਪਰਚੇਜ਼ ਜਾਂ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਇਰਾਦਿਆਂ ’ਚ ਮਜ਼ਬੂਤੀ।

ਕੁੰਭ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਬਿਹਤਰੀ ਹੋਵੇਗੀ, ਮਨ ਸਫਰ ਲਈ ਰਾਜ਼ੀ ਰਹੇਗਾ।

ਮੀਨ : ਸਿਤਾਰਾ ਕਿਉਂਿਕ ਉਲਝਣਾਂ-ਝਮੇਲਿਆਂ-ਪੇਚੀਦਗੀਆਂ ਵਾਲਾ ਹੋਵੇਗਾ,ਇਸ ਲਈ ਜਿਹੜਾ ਵੀ ਕੰਮ ਕਰੋ, ਪੂਰਾ ਜ਼ੋਰ ਲਗਾ ਕੇ ਕਰੋ, ਕੋਈ ਵੀ ਕੰਮ ਅਨਮੰਨੇ ਮਨ ਨਾਲ ਨਾ ਕਰੋ।

9 ਦਸੰਬਰ 2021, ਵੀਰਵਾਰ ਮੱਘਰ ਸੁਦੀ ਤਿਥੀ ਛੱਠ (ਸ਼ਾਮ 7.55 ਤੱਕ) ਅਤੇ ਮਗਰੋਂ ਤਿਥੀ ਸਪਤਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਬ੍ਰਿਸ਼ਚਕ ’ਚ ਚੰਦਰਮਾ ਮਕਰ ’ਚ

ਮੰਗਲ ਬ੍ਰਿਸ਼ਚਕ ’ਚ

ਬੁੱੱਧ ਬ੍ਰਿਸ਼ਚਕ ’ਚ

ਗੁਰੂ ਕੁੰਭ ’ਚ

ਸ਼ੁੱਕਰ ਮਕਰ ’ਚ

ਸ਼ਨੀ ਮਕਰ ’ਚ

ਰਾਹੂ ਬ੍ਰਿਖ ’ਚ                                                 

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2078, ਮੱਘਰ ਪ੍ਰਵਿਸ਼ਟੇ 24, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 18(ਮੱਘਰ), ਹਿਜਰੀ ਸਾਲ 1443, ਮਹੀਨਾ : ਜਮਾਦਿ ਉਲ ਅੱਵਲ, ਤਰੀਕ :4, ਸੂਰਜ ਉਦੇ ਸਵੇਰੇ 7.19 ਵਜੇ, ਸੂਰਜ ਅਸਤ ਸ਼ਾਮ 5.21 ਵਜੇ (ਜਲੰਧਰ ਟਾਈਮ) ਨਕਸ਼ੱਤਰ : ਧਨਿਸ਼ਠਾ (ਰਾਤ 9.51 ਤੱਕ) ਅਤੇ ਮਗਰੋਂ ਨਕਸ਼ੱਤਰ ਸ਼ਤਭਿਖਾ, ਯੋਗ : ਵਿਆਘਾਤ (ਸਵੇਰੇ 10.27 ਤਕ) ਅਤੇ ਮਗਰੋਂ ਯੋਗ ਹਰਸ਼ਣ ਚੰਦਰਮਾ : ਮਕਰ ਰਾਸ਼ੀ ’ਤੇ (ਸਵੇਰੇ 10.10 ਤਕ ) ਅਤੇ ਮਗਰੋਂ ਕੁੰਭ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਸ਼ੁਰੂ ਹੋਵੇਗੀ (ਸਵੇਰੇ 10.10 ’ਤੇ ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ। ਦਿਸ਼ਾ ਲਈ, ਰਾਹੂ ਕਾਲ :ਦੁਪਹਿ ਰ ਡੇਢ ਤੋਂ ਤਿੰਨ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਸੰਕਟ ਛੱਠ, ਗ੍ਰਹਿ ਛੱਠ, ਚੰਪਾ ਛੱਠ. (ਮਹਾਰਾਸ਼ਟਰ)।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, ­381 ਮੋਤਾ ਸਿੰਘ ਨਗਰ, ਜਲੰਧਰ)


author

Bharat Thapa

Content Editor

Related News