ਮੇਖ ਰਾਸ਼ੀ ਵਾਲਿਆਂ ਦਾ ਸਿਤਾਰਾ ਧਨ ਲਾਭ ਲਈ ਚੰਗਾ, ਯਤਨ ਕਰਨ ’ਤੇ ਬਣਨਗੇ ਉਲਝੇ ਕੰਮ

12/10/2021 3:23:58 AM

ਮੇਖ : ਸਿਤਾਰਾ ਧਨ ਲਾਭ ਲਈ ਚੰਗਾ, ਯਤਨ ਕਰਨ ’ਤੇ ਕੋਈ ਉਲਝਿਆ ਰੁਕਿਆ ਕੰਮਕਾਜੀ ਕੰਮ ਸਿਰੇ ਚੜ੍ਹ ਸਕਦਾ ਹੈ, ਵੈਸੇ ਇਰਾਦਿਆਂ ’ਚ ਮਜ਼ਬੂਤੀ ਮਿਲੇਗੀ।

ਬ੍ਰਿਖ : ਸਰਕਾਰੀ ਅਤੇ ਗੈਰ ਸਰਕਾਰੀ ਕੰਮਾਂ ਚ ਸਫਲਤਾ ਮਿਲੇਗੀ, ਕਿਸੇ ਵੱਡੇ ਆਦਮੀ ਦੀ ਮਦਦ ਅਤੇ ਸਹਿਯੋਗ ਨਾਲ ਆਪ ਦੀ ਕੋਈ ਸਮੱਸਿਆ ਹੱਲ ਹੋ ਸਕਦੀ ਹੈ।

ਮਿਥੁਨ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ,ਆਪ ਦੀ ਕੋਈ ਸਕੀਮ ਅਤੇ ਭੱਜਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਕਮਜ਼ੋਰ ਤੇਜਹੀਣ ਰਹਿਣਗੇ।

ਕਰਕ : ਪੇਟ ਅਤੇ ਖਾਣ-ਪੀਣ ਬਾਰੇ ਸੁਚੇਤ ਰਹਿਣਾ ਚਾਹੀਦਾ ਹੈ, ਮੌਸਮ ਦਾ ਐਕਸਪੋਜ਼ਰ ਵੀ ਤਬੀਅਤ ਨੂੰ ਅਪਸੈੱਟ ਰੱਖਣ ਵਾਲਾ, ਧਨ ਹਾਨੀ ਦਾ ਡਰ।

ਸਿੰਘ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਵੀ ਕੰਮ ਲਈ ਯਤਨ ਕਰੋਗੇ ਉਸ ’ਚ ਸਫਲਤਾ ਮਿਲੇਗੀ, ਦੋਨੋਂ ਪਤੀ-ਪਤਨੀ ਇਕ ਦੂਜੇ ਦੇ ਪ੍ਰਤੀ ਨਰਮ ਰਹਿਣਗੇ।

ਕੰਨਿਆ : ਕਮਜ਼ੋਰ ਸਿਤਾਰੇ ਅਤੇ ਡਾਵਾਂਡੋਲ ਮਨੋਬਲ ਕਰ ਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ’ਚ ਘਬਰਾਹਟ ਮਹਿਸੂਸ ਕਰੋਗੇ, ਪ੍ਰੇਸ਼ਾਨੀ ਰਹਿ ਸਕਦੀ ਹੈ।

ਤੁਲਾ : ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ਕੁਝ ਅੱਗੇ ਵਧੇਗੀ, ਮਨੋਬਲ ਵੀ ਸਟ੍ਰਾਂਗ ਰਹੇਗਾ ਪਰ ਢਈਆ ਕਿਸੇ ਨਾ ਕਿਸੇ ਪੇਚੀਦਗੀ ਨੂੰ ਬਣਾਈ ਰੱਖੇਗਾ।

ਬ੍ਰਿਸ਼ਚਕ : ਯਤਨ ਕਰਨ ’ਤੇ ਪ੍ਰਾਪਰਟੀ ਦੇ ਕਿਸੇ ਕੰਮ ’ਚੋਂ ਕੋਈ ਬਾਧਾ ਮੁਸ਼ਕਲ ਹਟੇਗੀ, ਸ਼ਤਰੂ ਕਮਜ਼ੋਰ ਰਹਿਣਗੇ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।

ਧਨ : ਜਨਰਲ ਸਿਤਾਰਾ ਸਟ੍ਰਾਂਗ, ਉਤਸ਼ਾਹ-ਹਿੰਮਤ ਅਤੇ ਕੰਮਕਾਜੀ ਭੱਜਦੌੜ ਦੀ ਤਾਕਤ ਬਣੀ ਰਹੇਗੀ, ਤੇਜ ਪ੍ਰਭਾਵ-ਦਬਦਬਾ ਪ੍ਰਤਿਸ਼ਠਾ ਬਣੀ ਰਹੇਗੀ।

ਮਕਰ : ਲੋਹਾ-ਲੋਹਾ ਮਸ਼ੀਨਰੀ, ਲੋਹੇ ਦੇ ਕਲ ਪੁਰਜ਼ਿਆਂ, ਹਾਰਡ ਵੇਅਰ, ਸਰੀਆ, ਸਟੀਲ ਸ਼ਟਰਿੰਗ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।

ਕੁੰਭ : ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ , ਸਫਲਤਾ ਸਾਥ ਦੇਵੇਗੀ ਪਰ ਕੋਈ ਵੀ ਸਰਕਾਰੀ ਯਤਨ ਅਨਮੰਨੇ ਜਾਂ ਢਿੱਲੇ ਮਨ ਨਾਲ ਨਾ ਕਰੋ।

ਮੀਨ : ਸਿਤਾਰਾ ਖਰਚਿਆਂ ਨੂੰ ਵਧਾਉਣ, ਅਰਥ ਦਸ਼ਾ ਤੰਗ ਰੱਖਣ ਵਾਲਾ, ਲਿਖਣ–ਪੜ੍ਹਨ ਜਾਂ ਲੈਣ-ਦੇਣ ਦਾ ਕੋਈ ਵੀ ਕੰਮ ਬੇ-ਧਿਆਨੀ ਨਾਲ ਨਾ ਕਰੋ।

10 ਦਸੰਬਰ 2021, ਸ਼ੁੱਕਰਵਾਰ ਮੱਘਰ ਸੁਦੀ ਤਿਥੀ ਸਪਤਮੀ (ਸ਼ਾਮ 7.10 ਤੱਕ) ਅਤੇ ਮਗਰੋਂ ਤਿਥੀ ਅਸ਼ਠਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ ਸੂਰਜ ਬ੍ਰਿਸ਼ਚਕ ’ਚ ਚੰਦਰਮਾ ਕੁੰਭ ’ਚ

ਮੰਗਲ ਬ੍ਰਿਸ਼ਚਕ ’ਚ

ਬੁੱਧ ਧਨ ’ਚ

ਗੁਰੂ ਕੁੰਭ ’ਚ

ਸ਼ੁੱਕਰ ਮਕਰ ’ਚ

ਸ਼ਨੀ ਮਕਰ ’ਚ

ਰਾਹੂ ਬ੍ਰਿਖ ’ਚ                                                 

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2078, ਮੱਘਰ ਪ੍ਰਵਿਸ਼ਟੇ 25, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 19(ਮੱਘਰ), ਹਿਜਰੀ ਸਾਲ 1443, ਮਹੀਨਾ : ਜਮਾਦਿ ਉਲ ਅੱਵਲ, ਤਰੀਕ :5, ਸੂਰਜ ਉਦੇ ਸਵੇਰੇ 7.20 ਵਜੇ, ਸੂਰਜ ਅਸਤ ਸ਼ਾਮ 5.21 ਵਜੇ (ਜਲੰਧਰ ਟਾਈਮ) ਨਕਸ਼ੱਤਰ : ਸ਼ਤਭਿਖਾ (ਰਾਤ 9.48 ਤੱਕ) ਅਤੇ ਮਗਰੋਂ ਪੁਰਵਾ ਭਾਦਰਪਦ, ਯੋਗ : ਹਰਸ਼ਣ (ਸਵੇਰੇ 8.21 ਤੱਕ) ਅਤੇ ਮਗਰੋਂ ਯੋਗ ਵਜਰ, ਚੰਦਰਮਾ : ਕੁੰਭ ਰਾਸ਼ੀ ’ਤੇ (ਪੂਰਾ ਦਿਨ ਰਾਤ) ਪੰਚਕ ਲੱਗੀ ਰਵੇਗੀ (ਪੂਰਾ ਦਿਨ ਰਾਤ), ਭਦਰਾ ਰਵੇਗੀ (ਸ਼ਾਮ 7.10 ਤੋਂ ਲੈ ਕੇ ਅਗਲੇ ਦਿਨ (11 ਦਸੰਬਰ ਸਵੇਰੇ 7.12 ਤੱਕ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਮਿੱਤਰ (ਵਿਸ਼ਣੂ) ਸਪਤਮੀ, ਸ਼੍ਰੀ ਰਾਜ ਗੋਪਾਲਾਚਾਰਿਆ ਜਯੰਤੀ, ਵਿਸ਼ਵ ਮਾਨਵ ਅਧਿਕਾਰ ਦਿਵਸ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, ­381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa