ਬ੍ਰਿਖ ਰਾਸ਼ੀ ਵਾਲਿਆਂ ਦਾ ਸਿਤਾਰਾ ਆਮਦਨ ਵਾਲਾ, ਬਣਨਗੇ ਉਲਝੇ ਤੇ ਰੁਕੇ ਕੰਮ
Sunday, Dec 12, 2021 - 03:40 AM (IST)

ਮੇਖ : ਕਿਉਂਕਿ ਸਿਤਾਰਾ ਉਲਝਣਾਂ ਵਾਲਾ ਹੈ, ਇਸ ਲਈ ਕੋਈ ਵੀ ਨਵਾਂ ਯਤਨ ਹੱਥ ’ਚ ਨਾ ਲਓ ਕਿਉਂਕਿ ਉਸ ਦੇ ਸਿਰੇ ਚੜ੍ਹਣ ਦੀ ਆਸ ਘੱਟ ਹੀ ਨਜ਼ਰ ਆਵੇਗੀ।
ਬ੍ਰਿਖ : ਸਿਤਾਰਾ ਆਮਦਨ ਵਾਲਾ, ਅਰਥ ਦਸ਼ਾ ਵੀ ਕੰਫਰਟੇਬਲ ਰਹੇਗੀ, ਕਿਸੇ ਉਲਝੇ ਰੁਕੇ ਕੰਮ ਨੂੰ ਹੱਥ ’ਚ ਲੈਣ ਲਈ ਬਿਹਤ ਸਮਾਂ।
ਮਿਥੁਨ : ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਵੱਡੇ ਲੋਕਾਂ ਦੀ ਮਦਦ ਨਾਲ ਆਪ ਦੀ ਕੋਈ ਸਮੱਸਿਆ ਹੱਲ ਹੋ ਸਕਦੀ ਹੈ, ਇੱਜ਼ਤਮਾਣ ਦੀ ਪ੍ਰਾਪਤੀ।
ਕਰਕ : ਧਾਰਮਿਕ ਕੰਮਾਂ ਨੂੰ ਕਰਨ, ਧਾਰਮਿਕ ਲਿਟਰੇਚਰ ਪੜ੍ਹਨ ਅਤੇ ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ, ਵੈਸੇ ਵੀ ਹਰ ਪੱਖੋਂ ਬਿਹਤਰੀ ਹੋਵੇਗੀ।
ਸਿੰਘ : ਸਿਤਾਰਾ ਸਿਹਤ ਨੂੰ ਅਪਸੈੱਟ ਰੱਖਣ ਵਾਲਾ, ਜਿਹੜੀਆਂ ਵਸਤਾਂ ਸਿਹਤ ਨੂੰ ਸੂਟ ਨਾ ਕਰਦੀਆਂ ਹੋਣ, ਉਨ੍ਹਾਂ ਦੀ ਵਰਤੋਂ ਖਾਣ-ਪੀਣ ’ਚ ਨਹੀਂ ਕਰਨੀ ਚਾਹੀਦੀ, ਸਫਰ ਵੀ ਨਾ ਕਰੋ।
ਕੰਨਿਆ : ਵਪਾਰਕ ਅਤੇ ਕੰਮਕਾਜ ਦੇ ਕੰਮਾਂ ਲਈ ਜਿਹੜੀ ਵੀ ਕੋਸ਼ਿਸ਼ਾਂ ਕਰੋਗੇ, ਉਸ ਦਾ ਚੰਗਾ ਨਤੀਜਾ ਮਿਲੇਗਾ, ਮਾਣ-ਸਨਮਾਨ-ਪ੍ਰਭਾਵ-ਦਬਦਬਾ ਬਣਿਆ ਰਹੇਗਾ।
ਤੁਲਾ : ਨਾ ਤਾਂ ਦੁਸ਼ਮਣਾਂ ਨੂੰ ਕਮਜ਼ੋਰ ਸਮਝੋ ਅਤੇ ਨਾ ਹੀ ਉਨ੍ਹਾਂ ’ਤੇ ਜ਼ਿਆਦਾ ਭਰੋਸਾ ਕਰੋ, ਨੁਕਸਾਨ ਦਾ ਡਰ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਬ੍ਰਿਸ਼ਚਕ : ਸੰਤਾਨ ਸਾਥ ਦੇਵੇਗੀ, ਸੁਪੋਰਟ ਕਰੇਗੀ, ਉਸ ਦੇ ਸੁਪੋਰਟਿਵ ਰੁਖ ’ਤੇ ਭਰੋਸਾ ਕੀਤਾ ਜਾ ਸਕਦਾ ਹੈ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਜ਼ਰੂਰੀ।
ਧਨ : ਜ਼ਮੀਨੀ ਕੰਮਾਂ ਲਈ ਆਪ ਦੀਆਂ ਕੋਸ਼ਿਸ਼ਾਂ ਚੰਗਾ ਨਤੀਜਾ ਦੇ ਸਕਦੀਆਂ ਹਨ, ਵੱਡੇ ਲੋਕ ਅਪ ਦਾ ਲਿਹਾਜ਼ ਕਰਨਗੇ ਅਤੇ ਉਨ੍ਹਾਂ ਦੀ ਮਦਦ ਨਾਲ ਬਿਹਤਰ ਹਾਲਾਤ ਬਣਨਗੇ।
ਮਕਰ : ਮਿੱਤਰ, ਸੱਜਣ ਸਾਥੀ ਸੁਪੋਰਟਿਵ ਅਤੇ ਪਾਜ਼ੇਟਿਵ ਰੁਖ ਰੱਖਣਗੇ, ਧਿਆਨ ਰੱਖੋ ਕਿ ਸੁਭਾਅ ’ਚ ਗੁੱਸੇ ਕਰਕੇ ਕਿਸੇ ਨਾਲ ਝਗੜਾ ਨਾ ਹੋ ਜਾਵੇ।
ਕੁੰਭ : ਸਿਤਾਰਾ ਧਨ ਲਾਭ ਲਈ ਚੰਗਾ, ਯਤਨ ਕਰਨ ’ਤੇ ਕੋਈ ਕੰਮਕਾਜੀ ਮੁਸ਼ਕਲ ਹਟ ਸਕਦੀ ਹੈ, ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਮੀਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਮੌਸਮ ਦੇ ਐਕਸਪੋਜ਼ਰ ਤੋਂ ਬਚਾਅ ਰੱਖਣਾ ਸਹੀ ਰਹੇਗਾ, ਮਨ ਵੀ ਪ੍ਰੇਸ਼ਾਨ ਅਪਸੈੱਟ ਜਿਹਾ ਰਹੇਗਾ।
12 ਦਸੰਬਰ 2021, ਐਤਵਾਰ ਮੱਘਰ ਸੁਦੀ ਤਿਥੀ ਨੌਮੀ (ਰਾਤ 8.03ਤੱਕ) ਅਤੇ ਮਗਰੋਂ ਤਿਥੀ ਦਸ਼ਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਸ਼ਚਕ ’ਚ
ਚੰਦਰਮਾ ਮੀਨ ’ਚ
ਮੰਗਲ ਬ੍ਰਿਸ਼ਚਕ ’ਚ
ਬੁੱੱਧ ਧਨ ’ਚ
ਗੁਰੂ ਕੁੰਭ ’ਚ
ਸ਼ੁੱਕਰ ਮਕਰ ’ਚ
ਸ਼ਨੀ ਮਕਰ ’ਚ
ਰਾਹੂ ਬ੍ਰਿਖ ’ਚ
ਕੇਤੂ ਬ੍ਰਿਸ਼ਚਕ ’ਚ
ਬਿਕ੍ਰਮੀ ਸੰਮਤ : 2078, ਮੱਘਰ ਪ੍ਰਵਿਸ਼ਟੇ 27, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 21 (ਮੱਘਰ), ਹਿਜਰੀ ਸਾਲ 1443, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 7, ਸੂਰਜ ਉਦੇ ਸਵੇਰੇ 7.21 ਵਜੇ, ਸੂਰਜ ਅਸਤ ਸ਼ਾਮ 5.22 ਵਜੇ (ਜਲੰਧਰ ਟਾਈਮ) ਨਕਸ਼ੱਤਰ : ਉਤਰਾ ਭਾਦਰਪਦ (12-13 ਮੱਧ ਰਾਤ 12 ਵਜੇ ਤੱਕ) ਅਤੇ ਮਗਰੋਂ ਨਕਸ਼ੱਤਰ ਰੇਵਤੀ, ਯੋਗ : ਵਿਅਤੀਪਾਤ (12 ਦਸੰਬਰ ਦਿਨ ਰਾਤ ਅਤੇ ਅਗਲੇ ਦਿਨ (13 ਦਸੰਬਰ) ਸਵੇਰੇ 5.45 ਤੱਕ)। ਚੰਦਰਮਾ : ਮੀਨ ਰਾਸ਼ੀ ’ਤੇ (ਪੂਰਾ ਦਿਨ ਰਾਤ ), ਪੰਚਕ ਲੱਗੀ ਰਵੇਗੀ (ਪੂਰਾ ਦਿਨ ਰਾਤ)। 12-13 ਮੱਧ ਰਾਤ 12 ਵਜੇ ਤੋਂ ਬਾਅਦ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਨੰਦਰ ਨੌਮੀ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)