ਬ੍ਰਿਖ ਰਾਸ਼ੀ ਵਾਲਿਆਂ ਦਾ ਸਿਤਾਰਾ ਆਮਦਨ ਵਾਲਾ, ਅਰਥ ਦਸ਼ਾ ਵੀ ਰਹੇਗੀ ਕੰਫਰਟੇਬਲ

12/13/2021 3:16:49 AM

ਮੇਖ : ਬੇਕਾਬੂ ਖਰਚਿਆਂ ਨੂੰ ਕਾਬੂ ਅਤੇ ਟਾਲੇ ਜਾ ਸਕਣ ਵਾਲੇ ਖਰਚਿਆਂ ਨੂੰ ਟਾਲਣ ਦਾ ਯਤਨ ਕਰੋ, ਨੁਕਸਾਨ, ਪ੍ਰੇਸ਼ਾਨੀ ਦਾ ਡਰ ਰਹੇਗਾ।

ਬ੍ਰਿਖ : ਸਿਤਾਰਾ ਆਮਦਨ ਵਾਲਾ, ਅਰਥ ਦਸ਼ਾ ਵੀ ਕੰਫਰਟੇਬਲ ਰਹੇਗੀ, ਕਿਸੇ ਉਲਝੇ ਰੁਕੇ ਕੰਮ ਨੂੰ ਹੱਥ ’ਚ ਲੈਣ ਲਈ ਬਿਹਤਰ ਸਮਾਂ।

ਮਿਥੁਨ : ਕਿਸੇ ਅਫਸਰ ਦੇ ਸੁਪੋਰਟਿਵ ਰੁਖ ਕਰ ਕੇ ਕੋਈ ਸਰਕਾਰੀ ਰੁਕਾਵਟ ਮੁਸ਼ਕਲ ਹਟ ਸਕਦੀ ਹੈ ਪਰ ਢਈਆ ਆਪੋਜ਼ਿਟ ਹਾਲਾਤ ਰੱਖੇਗਾ।

ਕਰਕ : ਜਨਰਲ ਸਿਤਾਰਾ ਸਟ੍ਰਾਂਗ, ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ਕੁਝ ਅੱਗੇ ਵਧ ਸਕਦੀ ਹੈ ਪਰ ਫੈਮਿਲੀ ਫ੍ਰੰਟ ’ਤੇ ਪ੍ਰੇਸ਼ਾਨੀ।

ਸਿੰਘ : ਪੇਟ ਲਈ ਸਿਤਾਰਾ ਕਮਜ਼ੋਰ, ਠੰਡੀਆਂ ਵਸਤਾਂ ਦੀ ਵਰਤੋਂ ਘੱਟ ਕਰਨਾ ਸਹੀ ਰਹੇਗਾ, ਲੈਣ- ਦੇਣ ਦੇ ਕੰਮ ਵੀ ਸੁਚੇਤ ਰਹਿ ਕੇ ਹੀ ਨਿਪਟਾਓ।

ਕੰਨਿਆ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਨਰਲ ਤੌਰ ’ਤੇ ਸਮਾਂ ਸੰਤੋਖਜਨਕ ਰਹੇਗਾ, ਦੋਵੇਂ ਪਤੀ-ਪਤਨੀ ਇਕ-ਦੂਜੇ ਨੂੰ ਸੁਪੋਰਟ ਕਰਨਗੇ।

ਤੁਲਾ : ਆਪ ਨੂੰ ਵੈਰ ਵਿਰੋਧ ਤੋਂ ਪਰ੍ਹੇ ਰਹਿਣਾ ਚਾਹੀਦਾ ਹੈ, ਕਿਉਂਕਿ ਵਿਰੋਧੀਆਂ ਨਾਲ ਆਪ ਨਿਪਟ ਨਾ ਸਕੋਗੇ, ਮਨ ਵੀ ਟੈਂਸ ਅਤੇ ਅਸ਼ਾਂਤ ਜਿਹਾ ਰਹੇਗਾ।

ਬ੍ਰਿਸ਼ਚਕ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਉਂਝ ਹਰ ਪੱਖੋਂ ਬਿਹਤਰੀ ਹੋਵੇਗੀ ਪਰ ਘਰੇਲੂ ਫਰੰਟ ’ਤੇ ਫਿਕਰ ਪ੍ਰੇਸ਼ਾਨੀ ਰਹਿਣ ਦਾ ਡਰ।

ਧਨ : ਕੋਰਟ ਕਚਹਿਰੀ ਦੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ, ਮਾਣ-ਸਨਮਾਨ ਦੀ ਪ੍ਰਾਪਤੀ, ਸ਼ਤਰੂ ਕਮਜ਼ੋਰ ਰਹਿਣਗੇ।

ਮਕਰ : ਜਨਰਲ ਸਿਤਾਰਾ ਸਟ੍ਰਾਂਗ, ਉਤਸ਼ਾਹ-ਹਿੰਮਤ ਅਤੇ ਕੰਮਕਾਜੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ।

ਕੁੰਭ : ਟੀਚਿੰਗ, ਕੋਚਿੰਗ, ਕੰਸਲਟੈਂਸੀ, ਪ੍ਰਿੰਟਿੰਗ, ਪਬਲੀਕੇਸ਼ਨ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ, ਹਰ ਫਰੰਟ ’ਤੇ ਬਿਹਤਰੀ ਹੋਵੇਗੀ।

ਮੀਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਆਪ ਨੂੰ ਆਪਣੇ ਪ੍ਰੋਗਰਾਮਾਂ, ਮਨੋਰਥਾਂ, ਉਦੇਸ਼ਾਂ, ਇਰਾਦਿਆਂ ’ਚ ਸਫਲਤਾ ਮਿਲੇਗੀ, ਮਨ ਇਧਰ-ਓਧਰ ਜ਼ਰੂਰ ਭੱਜ ਸਕਦਾ ਹੈ।

13 ਦਸੰਬਰ 2021, ਸੋਮਵਾਰ ਮੱਘਰ ਸੁਦੀ ਤਿਥੀ ਦਸ਼ਮੀ (ਰਾਤ 9.33 ਤੱਕ) ਅਤੇ ਮਗਰੋਂ ਤਿਥੀ ਇਕਾਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਬ੍ਰਿਸ਼ਚਕ ’ਚ

ਚੰਦਰਮਾ ਮੀਨ ’ਚ

ਮੰਗਲ ਬ੍ਰਿਸ਼ਚਕ ’ਚ

ਬੁੱਧ ਧਨ ’ਚ

ਗੁਰੂ ਕੁੰਭ ’ਚ

ਸ਼ੁੱਕਰ ਮਕਰ ’ਚ

ਸ਼ਨੀ ਮਕਰ ’ਚ

ਰਾਹੂ ਬ੍ਰਿਖ ’ਚ                                                 

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2078, ਮੱਘਰ ਪ੍ਰਵਿਸ਼ਟੇ 28, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 22 (ਮੱਘਰ), ਹਿਜਰੀ ਸਾਲ 1443, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 8, ਸੂਰਜ ਉਦੇ ਸਵੇਰੇ 7.22 ਵਜੇ, ਸੂਰਜ ਅਸਤ ਸ਼ਾਮ 5.22 ਵਜੇ (ਜਲੰਧਰ ਟਾਈਮ) ਨਕਸ਼ੱਤਰ : ਰੇਵਤੀ (13-14 ਮੱਧ ਰਾਤ 2.05 ਤੱਕ) ਅਤੇ ਮਗਰੋਂ ਨਕਸ਼ੱਤਰ ਅਸ਼ਵਨੀ, ਯੋਗ : ਵਰਿਆਨ (13 ਦਸੰਬਰ ਦਿਨ ਰਾਤ ਅਤੇ ਅਗਲੇ ਦਿਨ (14 ਦਸੰਬਰ) ਸਵੇਰੇ 5.56 ਤੱਕ) ਚੰਦਰਮਾ : ਮੀਨ ਰਾਸ਼ੀ ’ਤੇ (13-14 ਮੱਧ ਰਾਤ 2.05 ਤੱਕ), ਪੰਚਕ ਲੱਗੀ ਰਹੇਗੀ (13-14 ਮੱਧ ਰਾਤ 2.05 ਤੱਕ), 13-14 ਮੱਧ ਰਾਤ 2.05 ਤੱਕ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਅਤੇ ਮਗਰੋਂ ਅਸ਼ਵਨੀ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa