ਬ੍ਰਿਖ ਰਾਸ਼ੀ ਵਾਲਿਆਂ ਦਾ ਸਿਤਾਰਾ ਦੁਪਹਿਰ ਤਕ ਠੀਕ ਨਹੀਂ, ਇਸ ਲਈ ਹਰ ਫਰੰਟ ’ਤੇ ਅਹਿਤਿਆਤ ਰੱਖਣੀ ਜ਼ਰੂਰੀ

12/16/2021 3:31:09 AM

ਮੇਖ : ਜਿਹੜੇ ਲੋਕ ਆਪਣਾ ਖੁਦ ਦਾ ਕੰਮ ਧੰਦਾ ਕਰਦੇ ਹਨ, ਉਨ੍ਹਾਂ ਨੂੰ ਆਪਣੇ ਕੰਮ ’ਚ ਆਪਣੀ ਕੰਮਕਾਜੀ ਪਲਾਨਿੰਗ ’ਚ ਚੰਗਾ ਲਾਭ ਮਿਲੇਗਾ, ਮਾਣ-ਸਨਮਾਨ ਦੀ ਪ੍ਰਾਪਤੀ।

ਬ੍ਰਿਖ : ਸਿਤਾਰਾ ਦੁਪਹਿਰ ਤਕ ਠੀਕ ਨਹੀਂ, ਇਸ ਲਈ ਹਰ ਫਰੰਟ ’ਤੇ ਅਹਿਤਿਆਤ ਰੱਖਣੀ ਜ਼ਰੂਰੀ ਹੋਵੇਗੀ ਪਰ ਬਾਅਦ ’ਚ ਕੰਮਕਾਜੀ ਦਸ਼ਾ ਬਿਹਤਰ ਬਣਨ ਦੀ ਆਸ।

ਮਿਥੁਨ : ਸਿਤਾਰਾ ਦੁਪਹਿਰ ਤਕ ਕਾਰੋਬਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ ਰੱਖਣ ਵਾਲਾ ਪਰ ਬਾਅਦ ’ਚ ਸਮਾਂ ਮੁਸ਼ਕਲਾਂ ਪ੍ਰੇਸ਼ਾਨੀਆਂ ਵਾਲਾ ਬਣ ਸਕਦਾ ਹੈ।

ਕਰਕ : ਸਿਤਾਰਾ ਦੁਪਹਿਰ ਤਕ ਸਫਲਤਾ ਦੇਣ ਅਤੇ ਮਾਣ-ਸਨਮਾਨ ਵਧਾਉਣ ਵਾਲਾ ਪਰ ਬਾਅਦ ’ਚ ਕਾਰੋਬਾਰੀ ਕੰਮਾਂ ਚ ਬਿਹਤਰੀ ਹੋਵੇਗੀ ਅਤੇ ਕੰਮਕਾਜੀ ਉਤਸ਼ਾਹ ਬਣਿਆ ਰਹੇਗਾ।

ਸਿੰਘ : ਆਪ ਜਨਰਲ ਤੌਰ ’ਤੇ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰਹੋਗੇ, ਸ਼ਤਰੂ ਕਮਜ਼ੋਰ ਰਹਿਣਗੇ, ਵੱਡੇ ਲੋਕ ਆਪ ਦੀ ਗੱਲ ਧਿਆਨ ਨਾਲ ਸੁਣਨਗੇ।

ਕੰਨਿਆ : ਸਿਤਾਰਾ ਦੁਪਹਿਰ ਤਕ ਸਿਹਤ ਨੂੰ ਅਪਸੈਟ ਅਤੇ ਮਨ ਨੂੰ ਡਾਵਾਂਡੋਲ ਰੱਖਣ ਵਾਲਾ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ, ਮਾਣ ਸਨਮਾਨ ਵਧੇਗਾ।

ਤੁਲਾ : ਸਿਤਾਰਾ ਦੁਪਹਿਰ ਤਕ ਕੰਮਕਾਜੀ ਦਸ਼ਾ ਠੀਕ-ਠਾਕ ਰੱਖਣ ਵਾਲਾ ਪਰ ਬਾਅਦ ’ਚ ਸਮਾਂ ਕਮਜ਼ੋਰ ਬਣੇਗਾ, ਪੇਟ ’ਚ ਵੀ ਗੜਬੜ ਰਹਿ ਸਕਦੀ ਹੈ, ਸੁਚੇਤ ਰਹੋ।

ਬ੍ਰਿਸ਼ਚਕ : ਸਿਤਾਰਾ ਦੁਪਹਿਰ ਤਕ ਅਹਿਤਿਆਤ ਪ੍ਰੇਸ਼ਾਨੀ ਵਾਲਾ, ਵਿਰੋਧੀ ਇਕੱਠੇ ਹੋ ਕੇ ਆਪ ਨੂੰ ਘੇਰ ਸਕਦੇ ਹਨ ਪਰ ਬਾਅਦ ’ਚ ਸਮਾਂ ਸਟ੍ਰਾਂਗ ਬਣੇਗਾ।

ਧਨ : ਸਿਤਾਰਾ ਦੁਪਹਿਰ ਤਕ ਬਿਹਤਰ, ਇਰਾਦਿਆਂ ਮਨੋਰਥਾਂ ’ਚ ਮਜ਼ਬੂਤੀ ਪਰ ਬਾਅਦ ’ਚ ਜਨਰਲ ਹਾਲਾਤ ’ਚ ਮੁਸ਼ਕਲਾਂ ਵਧਣਗੀਆਂ, ਮਨੋਬਲ ਟੁੱਟ ਸਕਦਾ ਹੈ।

ਮਕਰ : ਜਨਰਲ ਸਿਤਾਰਾ ਸਟ੍ਰਾਂਗ ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ ਰੱਖੇਗਾ, ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਸ਼ਤਰੂ ਕਮਜ਼ੋਰ ਰਹਿਣਗੇ।

ਕੁੰਭ : ਦੁਪਹਿਰ ਤਕ ਕੰਮਕਾਜੀ ਪਲਾਨਿੰਗ ਬਿਹਤਰ ਨਤੀਜਾ ਦੇਵੇਗੀ, ਤਬੀਅਤ ’ਚ ਉਤਸ਼ਾਹ ਜੋਸ਼ ਵੀ ਬਣਿਆ ਰਹੇਗਾ ਪਰ ਬਾਅਦ ’ਚ ਹਰ ਫਰੰਟ ’ਤੇ ਸਫਲਤਾ ਮਿਲੇਗੀ।

ਮੀਨ : ਸਿਤਾਰਾ ਦੁਪਹਿਰ ਤਕ ਕੰਮਕਾਜੀ ਕੰਮਾਂ ’ਚ ਲਾਭ ਦੇਵੇਗਾ, ਬਿਹਤਰੀ ਕਰੇਗਾ ਪਰ ਬਾਅਦ ’ਚ ਵੱਡੇ ਲੋਕਾਂ ’ਚ ਆਪ ਦੀ ਪੈਠ ਲਿਹਾਜ਼ਦਾਰੀ ਬਣੀ ਰਹੇਗੀ।

16 ਦਸੰਬਰ 2021, ਵੀਰਵਾਰ ਮੱਘਰ ਸੁਦੀ ਤਿਥੀ ਤਰੋਦਸ਼ੀ (16-17 ਮੱਧ ਰਾਤ 4.41 ਤਕ) ਅਤੇ ਮਗਰੋਂ ਤਿਥੀ ਚੌਦਸ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਧਨ ’ਚ ਚੰਦਰਮਾ ਮੇਖ ’ਚ

ਮੰਗਲ ਬ੍ਰਿਸ਼ਚਕ ’ਚ

ਬੁੱੱਧ ਧਨ ’ਚ

ਗੁਰੂ ਕੁੰਭ ’ਚ

ਸ਼ੁੱਕਰ ਮਕਰ ’ਚ

ਸ਼ਨੀ ਮਕਰ ’ਚ

ਰਾਹੂ ਬ੍ਰਿਖ ’ਚ                                                 

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2078, ਪੋਹ ਪ੍ਰਵਿਸ਼ਟੇ 1, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 25(ਮੱਘਰ), ਹਿਜਰੀ ਸਾਲ 1443, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 11, ਸੂਰਜ ਉਦੇ ਸਵੇਰੇ 7.24 ਵਜੇ, ਸੂਰਜ ਅਸਤ ਸ਼ਾਮ 5.23 ਵਜੇ (ਜਲੰਧਰ ਟਾਈਮ) ਨਕਸ਼ੱਤਰ : ਭਰਣੀ (ਸਵੇਰੇ 7.35 ਤਕ)ਅਤੇ ਮਗਰੋਂ ਨਕਸ਼ੱਤਰ ਕ੍ਰਿਤਿਕਾ, ਯੋਗ : ਸਿੱਧ (ਪੂਰਾ ਦਿਨ ਰਾਤ) ਚੰਦਰਮਾ : ਮੇਖ ਰਾਸ਼ੀ ’ਤੇ (ਬਾਅਦ ਦੁਪਹਿਰ 2.21 ਤਕ) ਅਤੇ ਮਗਰੋਂ ਬ੍ਰਿਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਓਹਾਰ : ਪ੍ਰਦੋਸ਼ ਵਰਤ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa