ਮਿਥੁਨ ਰਾਸ਼ੀ ਵਾਲਿਆਂ ਲਈ ਵਪਾਰ ਤੇ ਕੰਮਕਾਜ ਦੀ ਦਸ਼ਾ ਰਹੇਗੀ ਚੰਗੀ

12/19/2021 4:43:34 AM

ਮੇਖ : ਆਪ ’ਚ ਹਿੰਮਤ ਜੋਸ਼ ਉਤਸ਼ਾਹ ਬਣਿਆ ਰਹੇਗਾ, ਸ਼ਤਰੂ ਵੀ ਆਪ ਅੱਗੇ ਠਹਿਰ ਨਾ ਸਕਣਗੇ ਪਰ ਕੇਤੂ ਦੀ ਸਥਿਤੀ ਸਿਹਤ ਲਈ ਕਮਜ਼ੋਰ ਹੈ, ਅਹਿਤਿਆਤ ਰੱਖੋ।

ਬ੍ਰਿਖ : ਖੇਤੀ ਉਤਪਾਦਾਂ, ਖੇਤੀ ਉਪਕਰਨਾਂ, ਖਾਦਾ-ਬੀਜਾਂ, ਕਰਿਆਨਾ ਵਸਤਾਂ ਅਤੇ ਗਾਰਮੈਂਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ, ਮਾਣ-ਸਨਮਾਨ ਦੀ ਪ੍ਰਾਪਤੀ।

ਮਿਥੁਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਿਹੜੇ ਕੰਮ ਲਈ ਮਨ ਬਣਾਓਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਮਨ ਸਫਰ ਲਈ ਰਾਜ਼ੀ ਰਹੇਗਾ।

ਕਰਕ : ਧਿਆਨ ਰੱਖੋ ਕਿ ਉਲਝਣਾਂ ਕਰ ਕ ਆਪ ਦੀ ਬਣੀ ਬਣਾਈ ਪਲਾਨਿੰਗ ਉਖਰ ਵਿਗੜ ਨਾ ਜਾਵੇ, ਲੈਣ-ਦੇਣ ਦੇ ਕੰਮ ਵੀ ਸੁਚੇਤ ਰਹਿ ਕੇ ਕਰਨਾ ਸਹੀ ਰਹੇਗਾ।

ਸਿੰਘ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮ ਸੰਵਾਰਨ, ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਸ਼ਤਰੂ ਚਾਹ ਕੇ ਵੀ ਆਪ ਅੱਗੇ ਠਹਿਰ ਨਾ ਸਕਣਗੇ, ਤੇਜ ਪ੍ਰਭਾਵ ਬਣਿਆ ਰਹੇਗਾ।

ਕੰਨਿਆ : ਸਰਕਾਰੀ ਅਤੇ ਗੈਰ ਸਰਕਾਰੀ ਕੰਮਾਂ’ਚ ਸਫਲਤਾ ਮਿਲੇਗੀ, ਵੱਡੇ ਲੋਕ ਸੁਪੋਰਟਿਵ ਅਤੇ ਹਮਦਰਦਾਨਾ ਰੁਖ ਰੱਖਣਗੇ ਪਰ ਘਟੀਆ ਸਾਥੀਆਂ ਨਾਲ ਨੇੜਤਾ ਨਾ ਰੱਖੋ।

ਤੁਲਾ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ ਪ੍ਰਭਾਵੀ-ਵਿਜਈ ਰੱਖੇਗਾ, ਸੁੱਭ ਕੰਮਾਂ ’ਚ ਧਿਆਨ, ਉਦੇਸ਼ ਮਨੋਰਥ ਵੀ ਸਿਰੇ ਚੜ੍ਹਣਗੇ।

ਬ੍ਰਿਸ਼ਚਕ : ਸਿਤਾਰਾ ਸਿਹਤ ਲਈ ਕਮਜ਼ੋਰ, ਪੂਰਾ ਪਰਹੇਜ਼ ਰੱਖਣ ਦੇ ਬਾਵਜੂਦ ਵੀ ਸਿਹਤ ਵਿਗੜੀ ਰਹੇਗੀ, ਲਿਖਣ-ਪੜ੍ਹਨ ਦਾ ਕੋਈ ਕੰਮ ਵੀ ਬੇ-ਧਿਆਨੀ ਨਾਲ ਨਾ ਕਰੋ।

ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਮਾਂ ਸਫਲਤਾ ਅਤੇ ਇੱਜ਼ਤਮਾਣ ਦੇਣ ਵਾਲਾ ਹੋਵੇਗਾ, ਫੈਮਿਲੀ ਫ੍ਰੰਟ ’ਤੇ ਤਾਲਮੇਲ ਸਦਭਾਅ ਬਣਿਆ ਰਹੇਗਾ।

ਮਕਰ : ਸ਼ਤਰੂ ਆਪ ਨੂੰ ਨੁਕਸਾਨ ਪਹੁੰਚਾਉਣ ਦਾ ਕੋਈ ਮੌਕਾ ਹੱਥੋਂ ਜਾਣ ਨਾ ਦੇਣਗੇ, ਇਸ ਲਈ ਉਨ੍ਹਾਂ ਦੀਆਂ ਸ਼ਰਾਰਤਾਂ-ਹਰਕਤਾਂ ’ਤੇ ਪੂਰੀ ਨਜ਼ਰ ਰੱਖੋ।

ਕੁੰਭ : ਧਾਰਮਿਕ ਕੰਮਾਂ-ਕਥਾ-ਵਾਰਤਾ, ਭਜਨ-ਕੀਰਤਨ ’ਚ ਜੀਅ ਲੱਗੇਗਾ, ਮਾਣ-ਯਸ਼ ਦੀ ਪ੍ਰਾਪਤੀ, ਵੈਸੇ ਆਪ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ ਰਹੋਗੇ।

ਮੀਨ : ਸਫਲਤਾ ਸਾਥ ਦੇਵੇਗੀ, ਵੱਡੇ ਲੋਕਾਂ ’ਚ ਆਪ ਦੀ ਪੈਠ, ਲਿਹਾਜ਼ਦਾਰੀ ਬਣੀ ਰਹੇਗੀ ਪਰ ਹਲਕੀ ਨੇਚਰ ਵਾਲੇ ਪਾਰਟਨਰ ਪ੍ਰੇਸ਼ਾਨ ਰੱਖ ਸਕਦੇ ਹਨ।

19 ਦਸੰਬਰ 2021, ਐਤਵਾਰ ਮੱਘਰ ਸੁਦੀ ਤਿਥੀ ਪੁੰਨਿਆ (ਸਵੇਰੇ 10.06 ਤੱਕ) ਅਤੇ ਮਗਰੋਂ ਤਿੱਥੀ ਏਕਮ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਧਨ ’ਚ

ਚੰਦਰਮਾ ਮਿਥੁਨ ’ਚ

ਮੰਗਲ ਬ੍ਰਿਸ਼ਚਕ ’ਚ

ਬੁੱਧ ਧਨ ’ਚ

ਗੁਰੂ ਕੁੰਭ ’ਚ

ਸ਼ੁੱਕਰ ਮਕਰ ’ਚ

ਸ਼ਨੀ ਮਕਰ ’ਚ

ਰਾਹੂ ਬ੍ਰਿਖ ’ਚ                                                 

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2078, ਪੋਹ ਪ੍ਰਵਿਸ਼ਟੇ 5, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 28 (ਮੱਘਰ), ਹਿਜਰੀ ਸਾਲ 1443, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 14, ਸੂਰਜ ਉਦੇ ਸਵੇਰੇ 7.25 ਵਜੇ, ਸੂਰਜ ਅਸਤ ਸ਼ਾਮ 5.24 ਵਜੇ (ਜਲੰਧਰ ਟਾਈਮ) ਨਕਸ਼ੱਤਰ : ਮ੍ਰਿਗਸ਼ਿਰ (ਸ਼ਾਮ 4.52 ਤੱਕ) ਅਤੇ ਮਗਰੋਂ ਨਕਸ਼ੱਤਰ ਆਰਦਰਾ, ਯੋਗ : ਸ਼ੁੱਭ (ਸਵੇਰੇ 10.08 ਤੱਕ) ਅਤੇ ਮਗਰੋਂ ਯੋਗ ਸ਼ੁਕਲ, ਚੰਦਰਮਾ : ਮਿਥੁਨ ਰਾਸ਼ੀ ’ਤੇ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਓਹਾਰ : ਮੱਘਰ ਪੁੰਨਿਆ (ਸਵੇਰੇ 10.06 ਤੱਕ) ਸਨਾਨਦਾਨ ਆਦਿ ਕੰਮਾਂ ਲਈ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa