ਮੇਖ ਰਾਸ਼ੀ ਵਾਲਿਆਂ ਦਾ ਸਿਤਾਰਾ ਬਾਅਦ ਦੁਪਹਿਰ ਤੱਕ ਕੰਮਕਾਜੀ ਭੱਜ-ਦੌੜ ਦਾ ਚੰਗਾ ਨਤੀਜਾ ਦੇ ਸਕਦਾ ਹੈ

12/21/2021 3:59:28 AM

ਮੇਖ : ਸਿਤਾਰਾ ਬਾਅਦ ਦੁਪਹਿਰ ਤੱਕ ਕੰਮਕਾਜੀ ਭੱਜ-ਦੌੜ ਦਾ ਚੰਗਾ ਨਤੀਜਾ ਦੇ ਸਕਦਾ ਹੈ, ਤੇਜ ਪ੍ਰਭਾਵ ਬਣਿਆ ਰਹੇਗਾ ਫਿਰ ਬਾਅਦ ’ਚ ਸਮਾਂ ਸਫਲਤਾ ਦੇਵੇਗਾ, ਸ਼ਤਰੂ ਕਮਜ਼ੋਰ ਰਹੇਗਾ।

ਬ੍ਰਿਖ : ਸਿਤਾਰਾ ਬਾਅਦ ਦੁਪਹਿਰ ਤੱਕ ਆਮਦਨ ਵਾਲਾ, ਕੰਮਕਾਜੀ ਭੱਜ-ਦੌੜ ਲਾਭ ਵਾਲੀ ਰਹੇਗੀ, ਫਿਰ ਬਾਅਦ ’ਚ ਹਰ ਫਰੰਟ ’ਤੇ ਕਦਮ ਬੜ੍ਹਤ ਵੱਲ ਰਹੇਗਾ।

ਮਿਥੁਨ : ਜਿਹੜੇ ਲੋਕ ਆਪਣਾ ਖੁਦ ਦਾ ਕੰਮ ਧੰਦਾ ਕਰਦੇ ਹਨ, ਉਨ੍ਹਾਂ ਨੂੰ ਕੰਮਕਾਜੀ ਯਤਨਾਂ ’ਚ ਭਰਪੂਰ ਲਾਭ ਮਿਲੇਗਾ, ਇਰਾਦਿਆਂ ’ਚ ਮਜ਼ਬੂਤੀ।

ਕਰਕ : ਸਿਤਾਰਾ ਬਾਅਦ ਦੁਪਹਿਰ ਤੱਕ ਪੇਚੀਦਗੀਆਂ, ਉਲਝਣਾਂ, ਮੁਸ਼ਕਲਾਂ ਵਾਲਾ ਪਰ ਬਾਅਦ ’ਚ ਹਰ ਫਰੰਟ ’ਤੇ ਆਪ ਦਾ ਕਦਮ ਬੜ੍ਹਤ ਵੱਲ ਰਹੇਗਾ।

ਸਿੰਘ : ਖੇਤੀ ਉਤਪਾਦਾਂ, ਖਾਦਾਂ, ਬੀਜਾਂ, ਕਰਿਆਨਾ ਵਸਤਾਂ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਬਾਅਦ ਦੁਪਹਿਰ ਤੱਕ ਬਿਹਤਰ ਰਹੇਗੀ, ਮਾਣ-ਸਨਮਾਨ ਦੀ ਪ੍ਰਾਪਤੀ।

ਕੰਨਿਆ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਤੇਜ ਪ੍ਰਭਾਵ ਬਣਿਆ ਰਹੇਗਾ ਪਰ ਘਟੀਆ ਲੋਕਾਂ ’ਤੋਂ ਫਾਸਲਾ ਰੱਖੋ।

ਤੁਲਾ : ਜਨਰਲ ਸਿਤਾਰਾ ਬਿਹਤਰ, ਉਦੇਸ਼ਾਂ ਮਨੋਰਥਾਂ ’ਚ ਸਫਲਤਾ ਮਿਲੇਗੀ, ਮੋਰੇਲ ਬੂਸਟਿੰਗ ਵੀ ਬਣੀ ਰਹੇਗੀ ਪਰ ਪੇਟ ’ਚ ਸੰਭਾਲ ਰੱਖਣੀ ਜ਼ਰੂਰੀ ਹੋਵੇਗੀ।

ਬ੍ਰਿਸ਼ਚਕ : ਸਿਤਾਰਾ ਬਾਅਦ ਦੁਪਹਿਰ ਤੱਕ ਪੇਟ ਲਈ ਕਮਜ਼ੋਰ, ਖਾਣ-ਪੀਣ ਚ ਵੀ ਸੁਚੇਤ ਰਹਿਣਾ ਚਾਹੀਦਾ ਹੈ ਪਰ ਬਾਅਦ ’ਚ ਹਰ ਪੱਖੋਂ ਬਿਹਤਰੀ ਹੋਵੇਗੀ।

ਧਨ : ਸਿਤਾਰਾ ਬਾਅਦ ਦੁਪਹਿਰ ਤੱਕ ਕਾਰੋਬਾਰੀ ਕੰਮਾਂ ਲਈ ਚੰਗਾ ਪਰ ਬਾਅਦ ’ਚ ਆਪ ਦੀਆਂ ਮੁਸ਼ਕਲਾਂ ਪ੍ਰੇਸ਼ਾਨੀਆਂ, ਪੇਚੀਦਗੀਆਂ ਵਧ ਸਕਦੀਆਂ ਹਨ।

ਮਕਰ : ਸਿਤਾਰਾ ਬਾਅਦ ਦੁਪਹਿਰ ਤੱਕ ਕਮਜ਼ੋਰ, ਆਪ ਦਾ ਹਰ ਯਤਨ ਉਲਝਦਾ-ਰੁਕਦਾ-ਵਿਗੜਦਾ ਨਜ਼ਰ ਆਵੇਗਾ ਪਰ ਬਾਅਦ ’ਚ ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ।

ਕੁੰਭ : ਸਿਤਾਰਾ ਬਾਅਦ ਦੁਪਹਿਰ ਤੱਕ ਕਿਸੇ ਉਲਝੇ ਵਿਗੜੇ ਕੰਮ ਨੂੰ ਸੰਵਾਰਨ ਵਾਲਾ ਪਰ ਬਾਅਦ ’ਚ ਕੋਈ ਵੀ ਕੰਮ ਜਾਂ ਯਤਨ ਬੇ-ਧਿਆਨੀ ਨਾਲ ਨਾ ਕਰੋ।

ਮੀਨ : ਜਨਰਲ ਸਿਤਾਰਾ ਸਟ੍ਰਾਂਗ, ਸਫਲਤਾ ਸਾਥ ਦੇਵੇਗੀ, ਸ਼ਤਰੂਆਂ ਦੇ ਪੈਰ ਵੀ ਉਖੜੇ-ਉਖੜੇ ਨਜ਼ਰ ਆਉਣਗੇ, ਉਂਝ ਹਰ ਪੱਖੋਂ ਬਿਹਤਰੀ ਹੋਵੇਗੀ।

21 ਦਸੰਬਰ 2021, ਮੰਗਲਵਾਰ ਪੋਹ ਵਦੀ ਤਿਥੀ ਦੂਜ (ਬਾਅਦ ਦੁਪਹਿਰ 2.54 ਤੱਕ) ਅਤੇ ਮਗਰੋਂ ਤਿਥੀ ਤੀਜ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਧਨ ’ਚ

ਚੰਦਰਮਾ ਮਿਥੁਨ ’ਚ

ਮੰਗਲ ਬ੍ਰਿਸ਼ਚਕ ’ਚ

ਬੁੱਧ ਧਨ ’ਚ

ਗੁਰੂ ਕੁੰਭ ’ਚ

ਸ਼ੁੱਕਰ ਮਕਰ ’ਚ

ਸ਼ਨੀ ਮਕਰ ’ਚ

ਰਾਹੂ ਬ੍ਰਿਖ ’ਚ                                                 

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2078, ਪੋਹ ਪ੍ਰਵਿਸ਼ਟੇ 7, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 30 (ਮੱਘਰ), ਹਿਜਰੀ ਸਾਲ 1443, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 16, ਸੂਰਜ ਉਦੇ ਸਵੇਰੇ 7.26 ਵਜੇ, ਸੂਰਜ ਅਸਤ ਸ਼ਾਮ 5.25 ਵਜੇ (ਜਲੰਧਰ ਟਾਈਮ) ਨਕਸ਼ੱਤਰ : ਪੁਨਰਵਸੁ (ਰਾਤ 10.25 ਤੱਕ) ਅਤੇ ਮਗਰੋਂ ਨਕਸ਼ੱਤਰ ਪੁੱਖ, ਯੋਗ : ਬ੍ਰਹਮ (ਪੁਰਬ ਦੁਪਹਿਰ 11.37 ਤੱਕ) ਅਤੇ ਮਗਰੋਂ ਯੋਗ ਏਂਦਰ, ਚੰਦਰਮਾ : ਮਿਥੁਨ ਰਾਸ਼ੀ ’ਤੇ (ਬਾਅਦ ਦੁਪਹਿਰ 3.47 ਤੱਕ) ਅਤੇ ਮਗਰੋਂ ਕਰਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਸ਼ੁਰੂ ਹੋਵੇਗੀ (21-22 ਮੱਧ ਰਾਤ 3.53 ’ਤੇ)ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸੂਰਜ ਸਾਯਨ ਉਤਰਾਯਣ ਅਤੇ ਸ਼ਿਸ਼ਿਰ ਰੁੱਤ ਸ਼ੁਰੂ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa