ਕਰਕ ਰਾਸ਼ੀ ਵਾਲਿਆਂ ਦਾ ਜਨਰਲ ਸਿਤਾਰਾ ਮਜ਼ਬੂਤ, ਜਿਹੜਾ ਆਪ ਦੇ ਕਦਮਾਂ ਨੂੰ ਹਰ ਫ੍ਰੰਟ ’ਤੇ ਰੱਖੇਗਾ ਹਾਵੀ-ਪ੍ਰਭਾਵੀ

12/24/2021 3:22:16 AM

ਮੇਖ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ,ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ ਵਿਜਈ ਰੱਖੇਗਾ, ਮਨ ’ਤੇ ਪਾਜ਼ੇਟਿਵ ਅਤੇ ਸਾਤਵਿਕ ਸੋਚ ਪ੍ਰਭਾਵੀ ਰਹੇਗੀ।

ਬ੍ਰਿਖ : ਸਿਤਾਰਾ ਕਿਸੇ ਅਦਾਲਤੀ ਕੰਮ ਨੂੰ ਸੰਵਾਰਨ, ਇੱਜ਼ਤਮਾਣ ਵਧਾਉਣ ਵਾਲਾ ਪਰ ਫੈਮਿਲੀ ਫ੍ਰੰਟ ’ਤੇ ਨਾਰਾਜ਼ਗੀ, ਕੁੜੱਤਣ, ਕਿਹਾ-ਸੁਣੀ ਹੋ ਸਕਦੀ ਹੈ।

ਮਿਥੁਨ : ਆਪਣੇ ਕਿਸੇ ਕੰਮਕਾਜੀ ਕੰਮ ਨੂੰ ਨਿਪਟਾਉਣ ਲਈ ਸਮਾਂ ਚੰਗਾ, ਆਪ ’ਚ ਹਿੰਮਤ-ਉਤਸ਼ਾਹ ਜੋਸ਼ ਬਣਿਆ ਰਹੇਗਾ ਪਰ ਸਿਹਤ ਬਾਰੇ ਸੁਚੇਤ ਹੀ ਰਹੋ।

ਕਰਕ : ਜਨਰਲ ਸਿਤਾਰਾ ਮਜ਼ਬੂਤ, ਜਿਹੜਾ ਆਪ ਦੇ ਕਦਮ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ ਵਿਜਈ ਰੱਖੇਗਾ, ਆਮਦਨ ਅਤੇ ਕਾਰੋਬਾਰੀ ਕੰਮਾਂ ਲਈ ਸਮਾਂ ਬਿਹਤਰ।

ਸਿੰਘ : ਵਪਾਰ ਅਤੇ ਕੰਮਕਾਜੀ ਦਸ਼ਾ ਚੰਗੀ, ਕੋਸ਼ਿਸ਼ਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਮਾਣ-ਸਨਮਾਨ, ਪ੍ਰਭਾਅ-ਦਬਦਬਾ ਬਣਿਆ ਰਹੇਗਾ।

ਕੰਨਿਆ : ਕਿਉਂਕਿ ਸਿਤਾਰਾ ਉਲਝਣਾਂ ਝਗੜਿਆਂ ਵਾਲਾ, ਇਸ ਲਈ ਨਾ ਤਾਂ ਕੋਈ ਨਵਾਂ ਯਤਨ ਸ਼ੁਰੂ ਕਰੋ ਅਤੇ ਨਾ ਹੀ ਕਿਸੇ’ ਤੇ ਅੱਖਾਂ ਬੰਦ ਕਰ ਕੇ ਭਰੋਸਾ ਕਰੋ।

ਤੁਲਾ : ਸਿਤਾਰਾ ਆਮਦਨ ਵਾਲਾ, ਆਪ ਦਾ ਕਾਰੋਬਾਰੀ ਕਦਮ ਹਰ ਫ੍ਰੰਟ ’ਤੇ ਬਿਹਤਰੀ ਵੱਲ ਰਹੇਗਾ, ਵੱਡੇ ਲੋਕ ਮਿਹਰਬਾਨ-ਸੁਪੋਰਟਿਵ ਰਹਿਣਗੇ।

ਬ੍ਰਿਸ਼ਚਕ : ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ਲਈ ਸਿਤਾਰਾ ਬਿਹਤਰ, ਵੱਡੇ ਲੋਕਾਂ ’ਚ ਆਪ ਦੀ ਪੈਠ-ਲਿਹਾਜ਼ਦਾਰੀ ਬਣੀ ਰਹੇਗੀ, ਸ਼ਤਰੂ ਕਮਜ਼ੋਰ ਤੇਜਹੀਣ ਰਹਿਣਗੇ।

ਧਨ : ਧਾਰਮਿਕ ਕੰਮ ਕਰਨ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ ਭਜਨ ਕੀਰਤਨ, ਸੁਣਨ ’ਚ ਜੀਅ ਲੱਗੇਗਾ, ਇਰਾਦਿਆਂ ’ਚ ਮਜ਼ਬੂਤੀ ਰਹੇਗੀ।

ਮਕਰ : ਸਿਹਤ ਦੇ ਮਾਮਲੇ ’ਚ ਸੁਚੇਤ ਰਹਿਣਾ ਜ਼ਰੂਰੀ ਹੋਵੇਗਾ, ਮੌਸਮ ਦੇ ਐਕਸਪੋਜ਼ਰ ਤੋਂ ਵੀ ਆਪਣਾ ਬਚਾਅ ਰੱਖਣਾ ਸਹੀ ਰਹੇਗਾ, ਨੁਕਸਾਨ ਦਾ ਡਰ।

ਕੁੰਭ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਫੈਮਿਲੀ ਫ੍ਰੰਟ ’ਤੇ ਤਾਲਮੇਲ ਸਹਿਯੋਗ ਬਣਿਆ ਰਹੇਗਾ।

ਮੀਨ : ਵਿਰੋਧੀ ਆਪ ਦੇ ਖਿਲਾਫ ਕਾਫੀ ਐਕਟਿਵ ਰਹਿਣਗੇ, ਇਸ ਲਈ ਉਨ੍ਹਾਂ ’ਤੇ ਨਾ ਤਾਂ ਜ਼ਿਆਦਾ ਭਰੋਸਾ ਕਰੋ ਅਤੇ ਨਾ ਹੀ ਉਨ੍ਹਾਂ ਦੀ ਅਣਦੇਖੀ ਕਰੋ।

24 ਦਸੰਬਰ 2021, ਸ਼ੁੱਕਰਵਾਰ ਪੋਹ ਵਦੀ ਤਿਥੀ ਪੰਚਮੀ (ਸ਼ਾਮ 7.35 ਤੱਕ) ਅਤੇ ਮਗਰੋਂ ਤਿਥੀ ਛੱਠ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਧਨ ’ਚ

ਚੰਦਰਮਾ ਸਿੰਘ ’ਚ

ਮੰਗਲ ਬ੍ਰਿਸ਼ਚਕ ’ਚ

ਬੁੱਧ ਧਨ ’ਚ

ਗੁਰੂ ਕੁੰਭ ’ਚ

ਸ਼ੁੱਕਰ ਮਕਰ ’ਚ

ਸ਼ਨੀ ਮਕਰ ’ਚ

ਰਾਹੂ ਬ੍ਰਿਖ ’ਚ

ਕੇਤੂ ਬ੍ਰਿਸ਼ਚਕ ’

ਬਿਕ੍ਰਮੀ ਸੰਮਤ : 2078, ਪੋਹ ਪ੍ਰਵਿਸ਼ਟੇ 10, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 3 (ਪੋਹ), ਹਿਜਰੀ ਸਾਲ 1443, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 19, ਸੂਰਜ ਉਦੇ ਸਵੇਰੇ 7.28 ਵਜੇ, ਸੂਰਜ ਅਸਤ ਸ਼ਾਮ 5.27 ਵਜੇ (ਜਲੰਧਰ ਟਾਈਮ) ਨਕਸ਼ੱਤਰ : ਮੱਘਾ (24-25 ਮੱਧ ਰਾਤ 4.10 ਤੱਕ) ਅਤੇ ਮਗਰੋਂ ਨਕਸ਼ੱਤ ਪੁਰਵਾ ਫਾਲਗੁਣੀ, ਯੋਗ : ਵਿਸ਼ਕੁੰਭ (ਦੁਪਹਿਰ 12 ਵਜੇ ਤੱਕ) ਮਗਰੋਂ ਯੋਗ ਧ੍ਰਿਤੀ, ਚੰਦਰਮਾ : ਸਿੰਘ ਰਾਸ਼ੀ ’ਤੇ (ਪੂਰਾ ਦਿਨ ਰਾਤ), 24-25 ਮੱਧ ਰਾਤ 4.10 ਤੱਕ ਜੰਮੇ ਬੱਚੇ ਨੂੰ ਮੱਘਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਰਾਸ਼ਟਰੀ ਉਪਭੋਗਤਾ ਦਿਵਸ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa