ਬ੍ਰਿਖ ਰਾਸ਼ੀ ਵਾਲਿਆਂ ਦਾ ਜਨਰਲ ਤੌਰ ’ਤੇ ਸਿਤਾਰਾ ਸਟ੍ਰਾਂਗ ਜੋ ਆਪ ਨੂੰ ਹਰ ਫ੍ਰੰਟ ’ਤੇ ਰੱਖੇਗਾ ਹਾਵੀ ਪ੍ਰਭਾਵੀ

12/26/2021 3:20:02 AM

ਮੇਖ : ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਹੀਂ ਕਰਨੀ ਚਾਹੀਦੀ, ਕਿਉਂਕਿ ਉਹ ਆਪ ਦੇ ਖਿਲਾਫ ਆਪਣੀਆਂ ਸ਼ਰਾਰਤਾਂ ਹਰਕਤਾਂ ’ਚ ਲੱਗੇ ਰਹਿਣਗੇ, ਨੁਕਸਾਨ ਦਾ ਡਰ

ਬ੍ਰਿਖ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ ਪ੍ਰਭਾਵੀ ਵਿਜਈ ਰੱਖੇਗਾ ਪਰ ਪੈਰ ਫਿਸਲਣ ਕਰ ਕੇ ਕਿਧਰੇ ਸਟ ਨਾ ਲੱਗ ਜਾਣ ਦਾ ਡਰ ਰਹੇਗਾ। ।

ਮਿਥੁਨ : ਜਾਇਦਾਦੀ ਕੰਮਾਂ ਲਈ ਆਪ ਦੇ ਯਤਨ ਅਤੇ ਭੱਜਦੌੜ ਚੰਗਾ ਨਤੀਜਾ ਦੇਣਗੇ, ਵੱਡੇ ਲੋਕ ਆਪ ਦੀ ਪ੍ਰਤੀ ਸੁਪੋਰਟਿਵ ਅਤੇ ਹਮਦਰਦਾਨਾ ਰੁਖ ਰੱਖਣਗੇ।

ਕਰਕ : ਆਪਣੇ ਕਿਸੇ ਕੰਮਕਾਜੀ ਕੰਮ ਨੂੰ ਨਿਪਟਾਉਣ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ ਪਰ ਘਰੇਲੂ ਮੋਰਚੇ ’ਤੇ ਪ੍ਰੇਸ਼ਾਨੀ ਟੈਨਸ਼ਨ ਬਣੀ ਰਹਿ ਸਕਦੀ ਹੈ।

ਸਿੰਘ : ਸਿਤਾਰਾ ਧਨ ਲਾਭ ਲਈ ਚੰਗਾ, ਅਰਥ ਦਸ਼ਾ ਕੰਫਰਟੇਬਲ ਰਹੇਗੀ, ਯਤਨ ਕਰਨ ’ਤੇ ਕੋਈ ਉਲਝਿਆ ਰੁਕਿਆ ਕੰਮ ਸਿਰੇ ਚੜ੍ਹ ਸਕਦਾ ਹੈ, ਮਾਣ-ਸਨਮਾਨ ਬਣਿਆ ਰਹੇਗਾ।

ਕੰਨਿਆ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਠੰਡੀਆਂ ਵਸਤਾਂ ਦੀ ਵਰਤੋਂ ਪਰਹੇਜ਼ ਨਾਲ ਕਰੋ, ਕਿਉਂਕਿ ਗਲੇ ’ਚ ਖਰਾਬੀ ਦਾ ਡਰ।

ਤੁਲਾ : ਉਲਝਣਾਂ ਝਗੜਿਆਂ ਵਾਲਾ ਸਿਤਾਰਾ ਆਪ ਦੇ ਬਣੇ ਬਣਾਏ ਕੰਮਾਂ ਨੂੰ ਵਿਗਾੜ ਸਕਦਾ ਹੈ, ਇਸ ਲਈੂ ਕੋਈ ਵੀ ਕੰਮ ਜਾਂ ਯਤਨ ਸ਼ੁਰੂ ਨਾ ਕਰੋ, ਨੁਕਸਾਨ ਦਾ ਡਰ।

ਬ੍ਰਿਸ਼ਚਕ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ਨੂੰ ਸੰਵਾਰਨ ਅਤੇ ਹਰ ਫ੍ਰੰਟ ’ਤੇ ਬਿਹਤਰੀ ਦੇ ਰਸਤੇ ਖੋਲ੍ਹਣ ਵਾਲਾ, ਮਾਣ-ਸਨਮਾਨ ਪ੍ਰਤਿਸ਼ਠਾ ਬਣੀ ਰਹੇਗੀ।

ਧਨ : ਸਰਕਾਰੀ ਅਤੇ ਗੈਰ ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਵੱਡੇ ਲੋਕ ਮਿਹਰਬਾਨ ਰਹਿਣ ਅਤੇ ਆਪ ਦੀ ਗੱਲ ਧਿਆਨ ਨਾਲ ਸੁਣਨਗੇ, ਸ਼ਤਰੂ ਕਮਜ਼ੋਰ ਰਹਿਣਗੇ।

ਮਕਰ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਹਰ ਪੱਖੋਂ ਬਿਹਤਰੀ ਹੋਵੇਗੀ, ਸਕੀਮਾਂ ਪ੍ਰੋਗਰਾਮ ਸਿਰੇ ਚੜ੍ਹਣਗੇ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।

ਕੁੰਭ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣਾ-ਪੀਣਾ ਸੰਭਲ ਸੰਭਾਲ ਕੇ ਕਰਨਾ ਚਾਹੀਦਾ ਹੈ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।

ਮੀਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਫੈਮਿਲੀ ਫ੍ਰੰਟ’ਤੇ ਮਿਠਾਸ-ਸਦਭਾਅ ਅਤੇ ਤਾਲਮੇਲ ਬਣਿਆ ਰਹੇਗਾ, ਮਾਣ-ਸਨਮਾਨ ਦੀ ਪ੍ਰਾਪਤੀ।

26 ਦਸੰਬਰ 2021, ਐਤਵਾਰ ਪੋਹ ਵਦੀ ਤਿਥੀ ਸਪਤਮੀ (ਰਾਤ 8.09 ਤੱਕ) ਅਤੇ ਮਗਰੋਂ ਤਿਥੀ ਅਸ਼ਟਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਧਨ ’ਚ ਚੰਦਰਮਾ ਸਿੰਘ ’ਚ

ਮੰਗਲ ਬ੍ਰਿਸ਼ਚਕ ’ਚ

ਬੁੱਧ ਧਨ ’ਚ

ਗੁਰੂ ਕੁੰਭ ’ਚ

ਸ਼ੁੱਕਰ ਮਕਰ ’ਚ

ਸ਼ਨੀ ਮਕਰ ’ਚ

ਰਾਹੂ ਬ੍ਰਿਖ ’ਚ                                                 

ਕੇਤੂ ਬ੍ਰਿਸ਼ਚਕ ’ਚ ਬਿਕ੍ਰਮੀ ਸੰਮਤ : 2078, ਪੋਹ ਪ੍ਰਵਿਸ਼ਟੇ 12, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 5 (ਪੋਹ), ਹਿਜਰੀ ਸਾਲ 1443, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 21, ਸੂਰਜ ਉਦੇ ਸਵੇਰੇ 7.29 ਵਜੇ, ਸੂਰਜ ਅਸਤ ਸ਼ਾਮ 5.28 ਵਜੇ (ਜਲੰਧਰ ਟਾਈਮ) ਨਕਸ਼ੱਤਰ : ਉਤਰਾ ਫਾਲਗੁਣੀ (26 ਦਸੰਬਰ ਦਿਨ ਰਾਤ ਅਤੇ ਅਗਲੇ ਦਿਨ (27ਦਸੰਬਰ) ਸਵੇਰੇ 5.26 ਤੱਕ), ਯੋਗ : ਆਯੁਸ਼ਮਾਨ (ਸਵੇਰੇ 10.23 ਤੱਕ) ਅਤੇ ਮਗਰੋਂ ਯੋਗ ਸੌਭਾਗਿਯ,ਚੰਦਰਮਾ : ਸਿੰਘ ਰਾਸ਼ੀ ’ਤੇ (ਪੁਰਵ ਦੁਪਹਿਰ 11.14 ਤੱਕ)ਅਤੇ ਮਗਰੋਂ ਕੰਨਿਆ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਰਵੇਗੀ (ਸਵੇਰੇ 8.10 ਤੱਕ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼ਹੀਦ ਊਧਮ ਸਿੰਘ ਜਯੰਤੀ , ਮੇਲਾ ਜੋੜ (ਸ੍ਰੀ ਫਤਿਹਗੜ੍ਹ ਸਾਹਿਬ)।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Bharat Thapa

This news is Content Editor Bharat Thapa