ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ ''ਚ ਤੁਹਾਡੇ ਲਈ ਕੀ ਹੈ ਖਾਸ

05/04/2022 3:12:13 AM

ਮੇਖ : ਸਿਤਾਰਾ ਬਾਅਦ ਦੁਪਹਿਰ ਤਕ ਆਮਦਨ ਵਾਲਾ, ਅਰਥਦਸ਼ਾ ਵੀ ਕੰਫਰਟੇਬਲ ਰਹੇਗੀ ਪਰ ਬਾਅਦ ’ਚ ਸਮਾਂ ਆਪ ਨੂੰ ਹਿੰਮਤੀ ਅਤੇ ਉਤਸ਼ਾਹੀ ਬਣਾਈ ਰੱਖਣ ਵਾਲਾ ਹੋਵੇਗਾ।

ਬ੍ਰਿਖ : ਜਨਰਲ ਸਿਤਾਰਾ ਸਟ੍ਰਾਂਗ, ਕਾਰੋਬਾਰੀ ਕੰਮਾਂ ਲਈ ਆਪ ਦੀ ਭੱਜਦੌੜ, ਮਿਹਨਤ ਚੰਗਾ ਨਤੀਜਾ ਦੇਵੇਗੀ, ਯਤਨਾਂ ’ਚ ਸਫਲਤਾ ਮਿਲੇਗੀ, ਇੱਜ਼ਤਮਾਣ ਦੀ ਪ੍ਰਾਪਤੀ।

ਮਿਥੁਨ : ਸਿਤਾਰਾ ਬਾਅਦ ਦੁਪਹਿਰ ਤਕ ਅਹਿਤਿਆਤ ਪ੍ਰੇਸ਼ਾਨੀ ਵਾਲਾ, ਦੂਜਿਆਂ ਦੇ ਝਾਂਸੇ ’ਚ ਫਸਣ ਤੋਂ ਬਚਣਾ ਚਾਹੀਦਾ ਹੈ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।

ਕਰਕ : ਸਿਤਾਰਾ ਬਾਅਦ ਦੁਪਹਿਰ ਤਕ ਧਨ ਲਾਭ ਦੇ ਲਈ ਬਿਹਤਰ, ਕੰਮਕਾਜੀ ਕੰਮਾਂ ਲਈ ਆਪ ਦੀ ਭੱਜਦੌੜ ਫਰੂਟਫੁੱਲ ਰਹੇਗੀ ਪਰ ਬਾਅਦ ’ਚ ਸਮਾਂ ਉਲਝਣਾਂ ਵਾਲਾ ਬਣੇਗਾ।

ਸਿੰਘ : ਸਿਤਾਰਾ ਬਾਅਦ ਦੁਪਹਿਰ ਤਕ ਸਫਲਤਾ, ਇਜ਼ਤਮਾਣ ਦੇਣ ਅਤੇ ਹਰ ਮੋਰਚੇ ’ਤੇ ਆਪ ਨੰੂੰ ਸਫਲ ਰੱਖਣ ਵਾਲਾ ਪਰ ਬਾਅਦ ’ਚ ਸਮਾਂ ਕਾਰੋਬਾਰੀ ਕੰਮਾਂ ਲਈ ਬਿਹਤਰ ਬਣੇਗਾ।

ਕੰਨਿਆ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਇਰਾਦਿਆਂ ’ਚ ਮਜ਼ਬੂਤੀ, ਮੋਰੇਲ ਬੂਸਟਿੰਗ ਬਣੀ ਰਹੇਗੀ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।

ਤੁਲਾ : ਸਿਤਾਰਾ ਬਾਅਦ ਦੁਪਹਿਰ ਤਕ ਪੇਟ ਲਈ ਕਮਜ਼ੋਰ ਹੈ, ਨਾ ਤਾਂ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ ਅਤੇ ਨਾ ਹੀ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।

ਬ੍ਰਿਸ਼ਚਕ : ਸਿਤਾਰਾ ਬਾਅਦ ਦੁਪਹਿਰ ਤਕ ਕੰਮਕਾਜੀ ਕੰਮਾਂ ਲਈ ਚੰਗਾ, ਫੈਮਿਲੀ ਫਰੰਟ ’ਤੇ ਸਦਭਾਅ ਬਣਿਆ ਰਹੇਗਾ ਪਰ ਬਾਅਦ ’ਚ ਸਮਾਂ ਸਿਹਤ ਲਈ ਕਮਜ਼ੋਰ ਬਣੇਗਾ।

ਧਨ : ਸਿਤਾਰਾ ਬਾਅਦ ਦੁਪਹਿਰ ਤਕ ਅਹਿਤਿਆਤ ਪ੍ਰੇਸ਼ਾਨੀ ਵਾਲਾ, ਇਸ ਲਈ ਹਰ ਮੋਰਚੇ ’ਤੇ ਪ੍ਰੋਐਕਟਿਵ ਰਹਿਣ ਦੀ ਲੋੜ ਰਹੇਗੀ ਪਰ ਬਾਅਦ ’ਚ ਕਾਰੋਬਾਰੀ ਦਸ਼ਾ ਸੁਧਰੇਗੀ।

ਮਕਰ : ਸਿਤਾਰਾ ਬਾਅਦ ਦੁਪਹਿਰ ਤਕ ਬਿਹਤਰ, ਯਤਨ ਕਰਨ ’ਤੇ ਕੋਈ ਉਦੇਸ਼ ਮਨੋਰਥ ਸਿਰੇ ਚੜ੍ਹੇਗਾ ਪਰ ਬਾਅਦ ’ਚ ਮਨ ਟੈਂਸ, ਪ੍ਰੇਸ਼ਾਨ, ਉਦਾਸ ਬਣ ਸਕਦਾ ਹੈ।

ਕੁੰਭ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ।

ਮੀਨ : ਸਿਤਾਰਾ ਬਾਅਦ ਦੁਪਹਿਰ ਤਕ ਬਿਹਤਰ, ਮਿੱਤਰਾਂ-ਸੱਜਣ ਸਾਥੀਆਂ ਨਾਲ ਮੇਲ-ਮਿਲਾਪ ਫਰੂਟਫੁੱਲ ਰਹੇਗਾ, ਫਿਰ ਬਾਅਦ ’ਚ ਸਮਾਂ ਸਫਲਤਾ ਵਾਲਾ ਬਣੇਗਾ।
4 ਮਈ 2022, ਬੁੱਧਵਾਰ
ਵਿਸਾਖ ਸੁਦੀ ਤਿੱਥੀ ਤੀਜ (ਸਵੇਰੇ 7.33 ਤਕ) ਅਤੇ ਮਗਰੋਂ ਤਿਥੀ ਚੌਥ

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮੇਖ ’ਚ

ਚੰਦਰਮਾ ਬ੍ਰਿਖ ’ਚ

ਮੰਗਲ ਕੁੰਭ ’ਚ

ਬੁੱੱਧ ਬ੍ਰਿਖ ’ਚ

ਗੁਰੂ ਮੀਨ ’ਚ

ਸ਼ੁੱਕਰ ਮੀਨ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਵਿਸ਼ਾਖ ਪ੍ਰਵਿਸ਼ਟੇ 21 , ਰਾਸ਼ਟਰੀ ਸ਼ਕ ਸੰਮਤ :1944, ਮਿਤੀ : 14 (ਵਿਸਾਖ) ਹਿਜਰੀ ਸਾਲ 1443, ਮਹੀਨਾ : ਸ਼ਵਾਲ ਤਰੀਕ : 2, ਸੂਰਜ ਉਦੇ ਸਵੇਰੇ 5.44 ਵਜੇ, ਸੂਰਜ ਅਸਤ ਸ਼ਾਮ 7.05 ਵਜੇ (ਜਲੰਧਰ ਟਾਈਮ) ਨਕਸ਼ੱਤਰ : ਮ੍ਰਿਗਸ਼ਿਰ (ਪੂਰਾ ਦਿਨ ਰਾਤ), ਯੋਗ : ਅਤਿਗੰਡ (ਸ਼ਾਮ 5.06 ਤਕ)ਅਤੇ ਮਗਰੋਂ ਯੋਗ ਸੁਕਰਮਾ ਚੰਦਰਮਾ : ਬ੍ਰਿਖ ਰਾਸ਼ੀ ’ਤੇ (ਸ਼ਾਮ 4.46 ਤਕ) ਅਤੇ ਮਗਰੋਂ ਮਿਥੁਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਸ਼ੁਰੂ ਹੋਵੇਗੀ (ਰਾਤ 8.47 ’ਤੇ) ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਓਹਾਰ : ਸ਼੍ਰੀ ਸਿੱਧੀ ਵਿਨਾਇਕ ਚੌਥ ਵਰਤ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Mukesh

This news is Content Editor Mukesh