ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ ''ਚ ਤੁਹਾਡੇ ਲਈ ਕੀ ਹੈ ਖਾਸ

Thursday, May 05, 2022 - 03:08 AM (IST)

ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ ''ਚ ਤੁਹਾਡੇ ਲਈ ਕੀ ਹੈ ਖਾਸ

ਮੇਖ : ਕਿਸੇ ਵੱਡੇ ਆਦਮੀ ਦੀ ਮਦਦ ਜਾਂ ਸਹਿਯੋਗ ਲੈਣ ਲਈ, ਜੇ ਆਪ ਉਸ ਨੂੰ ਅਪਰੋਚ ਕਰੋਗੇ ਤਾਂ ਉਹ ਆਪ ਦੀ ਗਲ ਧੀਰਜ ਅਤੇ ਧਿਆਨ ਨਾਲ ਸੁਣੇਗਾ।

ਬ੍ਰਿਖ : ਖੇਤੀ ਉਤਪਾਦਾਂ, ਖੇਤੀ ਉਪਕਰਨਾਂ, ਖਾਦਾਂ, ਬੀਜਾਂ, ਕਰਿਆਨਾ ਵਸਤਾਂ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਮਿਹਨਤ ਦੀ ਚੰਗੀ ਰਿਟਰਨ ਮਿਲੇਗੀ।

ਮਿਥੁਨ : ਵਪਾਰਕ ਅਤੇ ਕੰਮਕਾਜੀ ਕੰਮਾਂ ਲਈ ਸਿਤਾਰਾ ਚੰਗਾ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ ਪਰ ਗਲੇ ’ਚ ਖਰਾਬੀ ਦਾ ਡਰ।

ਕਰਕ : ਸਮਾਂ ਉਲਝਣਾਂ, ਝਗੜਿਆਂ, ਪੇਚੀਦਗੀਆਂ ਵਾਲਾ, ਇਸ ਲਈ ਜਿਹੜਾ ਵੀ ਕੰਮ ਕਰੋ, ਧਿਆਨ ਨਾਲ ਕਰੋ, ਕਿਉਂਕਿ ਸਿਤਾਰਾ ਆਪੋਜ਼ਿਟ ਹਾਲਾਤ ਬਣਾਉਣ ਵਾਲਾ ਹੈ।

ਸਿੰਘ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ਨੂੰ ਸੰਵਾਰਨ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ ਪਰ ਹਲਕੀ ਨੇਚਰ ਵਾਲੇ ਨੁਕਸਾਨ ਪਹੁੰਚਾ ਸਕਦੇ ਹਨ।

ਕੰਨਿਆ : ਸਰਕਾਰੀ-ਗੈਰ ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਅਫਸਰ ਦੇ ਰੁਖ ’ਚ ਨਰਮੀ ਰਹੇਗੀ, ਜਿਹੜਾ ਆਪ ਦੀ ਕਿਸੇ ਸਮੱਸਿਆ ਨੂੰ ਸੰਵਾਰ ਸਕਦੀ ਹੈ।

ਤੁਲਾ : ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਦੂਜਿਆਂ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਨੇਕ ਕੰਮਾਂ ’ਚ ਧਿਆਨ ਇਰਾਦਿਆਂ ’ਚ ਮਜ਼ਬੂਤੀ।

ਬ੍ਰਿਸ਼ਚਕ : ਸਿਹਤ ਦੇ ਪ੍ਰਤੀ ਸੁਚੇਤ ਰਹਿਣਾ ਜ਼ਰੂਰੀ, ਨੁਕਸਾਨ ਧਨ ਹਾਨੀ ਦਾ ਡਰ, ਸਫਰ ਵੀ ਟਾਲ ਦਿਓ ਪਰ ਅਰਥ ਦਸ਼ਾ ਠੀਕ-ਠਾਕ ਰਹੇਗੀ।

ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਯਤਨਾਂ-ਇਰਾਦਿਆਂ ’ਚ ਸਫਲਤਾ ਮਿਲੇਗੀ ਪਰ ਫੈਮਿਲੀ ਫਰੰਟ ’ਤੇ ਤਾਲਮੇਲ ਬਣਿਆ ਰਹੇਗਾ।

ਮਕਰ : ਦੁਸ਼ਮਣਾਂ ਨੂੰ ਨਾ ਤਾਂ ਕਮਜ਼ੋਰ ਸਮਝੋ ਅਤੇ ਨਾ ਹੀ ਉਨ੍ਹਾਂ ਦੀ ਨੁਕਸਾਨ ਪਹੁੰਚਾ ਸਕਣ ਦੀ ਨੈਗੇਟਿਵ ਫੋਰਸ ਦੀ ਘੱਟ ਕੀਮਤ ਲਗਾਓ।

ਕੁੰਭ : ਜਨਰਲ ਸਿਤਾਰਾ ਬਿਹਤਰ, ਯਤਨ ਕਰਨ ’ਤੇ ਪਲਾਨਿੰਗ ਕੁਝ ਅੱਗੇ ਵਧੇਗੀ, ਮਾਣ-ਸਨਮਾਨ ਦੀ ਪ੍ਰਾਪਤੀ, ਸ਼ੁਭ ਕੰਮਾਂ ’ਚ ਧਿਆਨ।

ਮੀਨ : ਕੋਰਟ-ਕਚਹਿਰੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲੇਗਾ, ਸ਼ਤਰੂ ਕਮਜ਼ੋਰ -ਨਿਸਤੇਜ ਰਹਿਣਗੇ।

5 ਮਈ 2022, ਵੀਰਵਾਰ

ਵਿਸਾਖ ਸੁਦੀ ਤਿੱਥੀ ਚੌਥ (ਸਵੇਰੇ 10.01 ਤਕ) ਅਤੇ ਮਗਰੋਂ ਤਿਥੀ ਪੰਚਮੀ

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮੇਖ ’ਚ

ਚੰਦਰਮਾ ਮਿਥੁਨ ’ਚ

ਮੰਗਲ ਕੁੰਭ ’ਚ

ਬੁੱਧ ਬ੍ਰਿਖ ’ਚ

ਗੁਰੂ ਮੀਨ ’ਚ

ਸ਼ੁੱਕਰ ਮੀਨ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਵਿਸਾਖ ਪ੍ਰਵਿਸ਼ਟੇ 22 , ਰਾਸ਼ਟਰੀ ਸ਼ਕ ਸੰਮਤ :1944, ਮਿਤੀ : 15 (ਵਿਸਾਖ) ਹਿਜਰੀ ਸਾਲ 1443, ਮਹੀਨਾ : ਸ਼ਵਾਲ ਤਰੀਕ : 3, ਸੂਰਜ ਉਦੇ ਸਵੇਰੇ 5.44 ਵਜੇ, ਸੂਰਜ ਅਸਤ ਸ਼ਾਮ 7.06 ਵਜੇ (ਜਲੰਧਰ ਟਾਈਮ) ਨਕਸ਼ੱਤਰ : ਮ੍ਰਿਗਸ਼ਿਰ (ਸਵੇਰੇ 6.16 ਤਕ)ਅਤੇ ਮਗਰੋਂ ਨਕਸ਼ੱਤਰ ਆਰਦਰਾ ਯੋਗ : ਸੁਕਰਮਾ (ਸ਼ਾਮ 6.06 ਤਕ)ਅਤੇ ਮਗਰੋਂ ਯੋਗ ਧ੍ਰਿਤੀ ਚੰਦਰਮਾ : ਮਿਥੁਨ ਰਾਸ਼ੀ ’ਤੇ (ਪੂਰਾ ਦਿਨ ਰਾਤ) ਭਦਰਾ ਰਹੇਗੀ, (ਸਵੇੇਰੇ 10.01ਤਕ) ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਓਹਾਰ : ਗਿਆਨੀ ਜ਼ੈਲ ਸਿੰਘ ਜਨਮ ਦਿਨ, ਮੇਲਾ ਮਾਹੁਨਾਗ (ਕਰਸੋਗ ਹਿਮਾਚਲ)।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Mukesh

Content Editor

Related News