ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ ''ਚ ਤੁਹਾਡੇ ਲਈ ਕੀ ਹੈ ਖਾਸ
Saturday, May 07, 2022 - 03:13 AM (IST)

ਮੇਖ : ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਲਈ ਆਪ ਦੀ ਪ੍ਰੋਗਰਾਮਿੰਗ ਚੰਗਾ ਨਤੀਜਾ ਦੇ ਸਕਦੀ ਹੈ, ਵੱਡੇ ਲੋਕਾਂ ’ਚ ਆਪ ਦੀ ਪੈਠ, ਲਿਹਾਜ਼ਦਾਰੀ ਬਣੀ ਰਹੇਗੀ।
ਬ੍ਰਿਖ : ਮਿੱਤਰ-ਸੱਜਣ ਸਾਥੀ ਅਤੇ ਵੱਡੇ ਲੋਕ ਜ਼ਰੂਰਤ ਦੇ ਹਰ ਮੌਕੇ ’ਤੇ ਆਪ ਦੀ ਮਦਦ ਅਤੇ ਸਹਿਯੋਗ ਲਈ ਤਿਆਰ ਮਿਲਣਗੇ, ਸਫਲਤਾ ਮਿਲੇਗੀ ਅਤੇ ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ।
ਮਿਥੁਨ : ਡ੍ਰਿੰਕਸ, ਕੈਮੀਕਲਜ਼, ਪੇਂਟਸ, ਪੈਟ੍ਰੋਲੀਅਮ ਅਤੇ ਸੀ. ਪ੍ਰੋਡਕਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਸ਼ਤਰੂ ਕਮਜ਼ੋਰ, ਮਾਣ-ਸਨਮਾਨ ਦੀ ਪ੍ਰਾਪਤੀ।
ਕਰਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਮੂਡ ’ਚ ਖੁਸ਼ਦਿਲੀ ਰਹੇਗੀ, ਹਾਈ ਮੋਰੇਲ ਕਰ ਕੇ ਆਪ ਨੂੰ ਹਰ ਕਦਮ ਆਸਾਨ ਲੱਗੇਗਾ।
ਸਿੰਘ : ਸਿਤਾਰਾ ਖਰਚਿਆਂ ਨੂੰ ਵਧਾਉਣ ਅਤੇ ਅਰਥ ਦਸ਼ਾ ਤੰਗ ਰੱਖਣ ਵਾਲਾ, ਨਾ ਤਾਂ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ ਅਤੇ ਨਾ ਹੀ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ।
ਕੰਨਿਆ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਯਤਨ ਕਰ ’ਤੇ ਕਿਸੇ ਕਾਰੋਬਾਰੀ ਪਲਾਨਿੰਗ ਅਤੇ ਪ੍ਰੋਗਰਾਮਿੰਗ ’ਚੋਂ ਕੋਈ ਰੁਕਾਵਟ-ਮੁਸ਼ਕਲ ਹਟ ਸਕਦੀ ਹੈ।
ਤੁਲਾ : ਕਿਸੇ ਅਫਸਰ ਜਾਂ ਵੱਡੇ ਆਦਮੀ ਦੇ ਸਾਫਟ ਰੁਖ ਕਰ ਕੇ ਕਿਸੇ ਸਰਕਾਰੀ ਕੰਮਾਂ ’ਚੋਂ ਕਿਸੇ ਰੁਕਾਵਟ-ਮੁਸ਼ਕਲ ਦੇ ਹਟਣ ਦੀ ਆਸ, ਸ਼ਤਰੂ ਆਪ ਦੇ ਅੱਗੇ ਠਹਿਰ ਨਾ ਸਕਣਗੇ।
ਬ੍ਰਿਸ਼ਚਕ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫ੍ਰੰਟ ’ਤੇ ਦੂਜਿਆਂ ’ਤੇ ਹਾਵੀ-ਪ੍ਰਭਾਵੀ ਵਿਜਈ ਰੱਖੇਗਾ, ਸ਼ੁੱਭ ਕੰਮਾਂ’ਚ ਧਿਆਨ, ਹਰ ਪੱਖੋਂ ਬਿਹਤਰੀ ਹੋਵੇਗੀ।
ਧਨ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣਾ-ਪੀਣਾ ਸੰਭਲ ਸੰਭਾਲ ਕੇ ਅਤੇ ਲਿਮਿਟ ’ਚ ਕਰਨਾ ਚਾਹੀਦਾ ਹੈ ਹਰ ਕੰਮ ਸੁਚੇਤ ਰਹਿ ਕੇ ਕਰੋ।
ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ ਉਸ ’ਚ ਸਫਲਤਾ ਮਿਲੇਗੀ, ਫੈਮਿਲੀ ਫ੍ਰੰਟ ’ਤੇ ਮਿਠਾਸ, ਸਦਭਾਅ ਬਣਿਆ ਰਹੇਗਾ।
ਕੁੰਭ : ਕਿਸੇ ਪ੍ਰਬਲ ਸ਼ਤਰੂ ਦੇ ਟਕਰਾਵੀ ਮੂਡ ਕਰ ਕੇ ਆਪ ਦੀਆਂ ਪ੍ਰੇਸ਼ਾਨੀਆਂ ਵਧ ਸਕਦੀਆਂ ਹਨ, ਇਸ ਲਈ ਉਨ੍ਹਾਂ ਨਾਲ ਨੇੜਤਾ ਨਾ ਰੱਖਣਾ ਸਹੀ ਰਹੇਗਾ।
ਮੀਨ : ਸੰਤਾਨ ਦੇ ਸਹਿਯੋਗੀ ਅਤੇ ਸੁਪੋਰਟਿਵ ਰੁਖ ਕਰ ਕੇ ਆਪ ਦੀ ਕੋਈ ਲਟਕਦੀ ਚਲੀ ਆ ਰਹੀ ਸਮੱਸਿਆ ਆਪਣੇ ਹੱਲ ਦੇ ਨੇੜੇ ਪਹੁੰਚ ਸਕਦੀ ਹੈ।
7 ਮਈ 2022, ਸ਼ਨੀਵਾਰ
ਵਿਸਾਖ ਸੁਦੀ ਤਿੱਥੀ ਛੱਠ (ਬਾਅਦ ਦੁਪਹਿਰ 2.57 ਤੱਕ) ਅਤੇ ਮਗਰੋਂ ਤਿਥੀ ਸਪਤਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੇਖ ’ਚ
ਚੰਦਰਮਾ ਕਰਕ ’ਚ
ਮੰਗਲ ਕੁੰਭ ’ਚ
ਬੁੱਧ ਬ੍ਰਿਖ ’ਚ
ਗੁਰੂ ਮੀਨ ’ਚ
ਸ਼ੁੱਕਰ ਮੀਨ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਵਿਸਾਖ ਪ੍ਰਵਿਸ਼ਟੇ 24, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 17 (ਵਿਸਾਖ) ਹਿਜਰੀ ਸਾਲ 1443, ਮਹੀਨਾ : ਸ਼ਵਾਲ ਤਰੀਕ : 5, ਸੂਰਜ ਉਦੇ ਸਵੇਰੇ 5.42 ਵਜੇ, ਸੂਰਜ ਅਸਤ ਸ਼ਾਮ 7.07 ਵਜੇ (ਜਲੰਧਰ ਟਾਈਮ) ਨਕਸ਼ੱਤਰ : ਪੁਨਰਵਸੁ (ਦੁਪਹਿਰ 12.18 ਤੱਕ) ਅਤੇ ਮਗਰੋਂ ਨਕਸ਼ੱਤਰ ਪੱੁਖ, ਯੋਗ : ਸ਼ੂਲ (ਸ਼ਾਮ 7.58 ਤੱਕ) ਅਤੇ ਮਗਰੋਂ ਯੋਗ ਗੰਡ, ਚੰਦਰਮਾ : ਕਰਕ ਰਾਸ਼ੀ ’ਤੇ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ। ਪੁਰਬ, ਦਿਵਸ ਅਤੇ ਤਿਓਹਾਰ : ਸ਼੍ਰੀ ਰਾਮਾਨੁਜਾਚਾਰੀਆ ਜਯੰਤੀ (ਉੱਤਰ ਭਾਰਤ), ਟੈਗੋਰ ਜਯੰਤੀ, ਮੇਲਾ ਆਣੀ ਆਊਟਰ (ਕੁੱਲੂ, ਹਿਮਾਚਲ) ਸ਼ੁਰੂ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)