ਮੇਖ ਰਾਸ਼ੀ ਵਾਲਿਆਂ ਦਾ ਸਿਤਾਰਾ ਸਟ੍ਰਾਂਗ, ਹਰ ਫਰੰਟ ’ਤੇ ਮਿਲੇਗੀ ਜਿੱਤ
Tuesday, May 10, 2022 - 02:42 AM (IST)

ਮੇਖ : ਜਨਰਲ ਸਿਤਾਰਾ ਸਟ੍ਰਾਂਗ, ਹਰ ਫਰੰਟ ’ਤੇ ਆਪ ਨੂੰ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ ਪਰ ਰਾਹੂ-ਕੇਤੂ ਦੀ ਸਥਿਤੀ ਫੈਮਿਲੀ ਫਰੰਟ ’ਤੇ ਆਪ ਨੂੰ ਅਪਸੈੱਟ ਰੱਖਣ ਵਾਲੀ ਹੈ, ਅਹਿਤਿਆਤ ਰੱਖੋ।
ਬ੍ਰਿਖ : ਪ੍ਰਾਪਰਟੀ ਦੇ ਕਿਸੇ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਉੱਤਮ, ਆਪ ਦੇ ਯਤਨ ਚੰਗਾ ਨਤੀਜਾ ਦੇਣਗੇ, ਅਰਥ ਦਸ਼ਾ ਵੀ ਬਿਹਤਰ ਰਹੇਗੀ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ।
ਮਿਥੁਨ : ਉਤਸ਼ਾਹ-ਹਿੰਮਤ ਅਤੇ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਕਮਜ਼ੋਰ ਰਹਿਣਗੇ ਪਰ ਕੇਤੂ ਦੀ ਸਥਿਤੀ ਸੰਤਾਨ ਲਈ ਕਮਜ਼ੋਰ, ਉਸ ਨੂੰ ਕਿਸੇ ਨਾ ਕਿਸੇ ਮੁਸ਼ਕਲ ਹਾਲਾਤ ’ਚ ਪਹੁੰਚਾ ਸਕਦੀ ਹੈ।
ਕਰਕ : ਮਿੱਟੀ, ਰੇਤਾ, ਬਜਰੀ, ਸੀਮੈਂਟ, ਕੰਸਟ੍ਰਕਸ਼ਨ ਮਟੀਰੀਅਲ, ਟਿੰਬਰ ਦਾ ਕੰਮ ਕਰਨ ਵਾਲਿਆਂ ਨੂੰ ਉਨ੍ਹਾਂ ਦੇ ਆਪਣੇ ਕੰਮਾਂ ’ਚ ਲਾਭ ਮਿਲੇਗਾ ਪਰ ਕੋਈ ਵੀ ਸਰਕਾਰੀ ਕੰਮ ਅਣਮੰਨੇ ਮਨ ਨਾਲ ਨਾ ਕਰੋ।
ਸਿੰਘ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ ਪਰ ਠੰਡੀਆਂ ਵਸਤਾਂ ਦੀ ਵਰਤੋਂ ਘੱਟ ਕਰੋ, ਆਪਣੇ ਆਪ ਨੂੰ ਮੌਸਮ ਦੇ ਐਕਸਪੋਜ਼ਰ ਤੋਂ ਬਚਾ ਕੇ ਰੱਖੋ।
ਕੰਨਿਆ : ਸਿਤਾਰਾ ਕਿਉਂਕਿ ਉਲਝਣਾਂ, ਝਮੇਲਿਆਂ, ਪੇਚੀਦਗੀਆਂ ਨੂੰ ਜਗਾਉਣ ਵਾਲਾ ਹੈ, ਇਸ ਲਈ ਕਿਸੇ ਵੀ ਇੰਪੋਰਟੈਂਟ ਕੰਮ ਨੂੰ ਹੱਥ ’ਚ ਨਾ ਲੈਣਾ ਸਹੀ ਰਹੇਗਾ।
ਤੁਲਾ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ਨੂੰ ਸੰਵਾਰਨ, ਕਿਸੇ ਕੰਮਕਾਜੀ ਪਲਾਨਿੰਗ ’ਚੋਂ ਕਿਸੇ ਰੁਕਾਵਟ ਮੁਸ਼ਕਲ ਨੂੰ ਹਟਾਉਣ ਅਤੇ ਇੱਜ਼ਤ-ਮਾਣ ਬਣਾਉਣ ਵਾਲਾ।
ਬ੍ਰਿਸ਼ਚਕ : ਸਿਤਾਰਾ ਸਰਕਾਰੀ, ਗੈਰ-ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ ਰੱਖਣ ਅਤੇ ਦੁਸ਼ਮਣਾਂ ਨੂੰ ਪ੍ਰਭਾਵਹੀਣ ਬਣਾਉਣ ਵਾਲਾ, ਜਲਦਬਾਜ਼ੀ ’ਚ ਕੋਈ ਕੋਸ਼ਿਸ਼ ਨਾ ਕਰੋ।
ਧਨ : ਜਨਰਲ ਸਿਤਾਰਾ ਜ਼ੋਰਦਾਰ, ਧਾਰਮਿਕ ਕੰਮ ਕਰਨ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ-ਕੀਰਤਨ ਸੁਣਨ ’ਚ ਰੂਚੀ ਰਹੇਗੀ, ਸ਼ਤਰੂ ਆਪ ਅੱਗੇ ਟਿਕ ਨਾ ਸਕਣਗੇ।
ਮਕਰ : ਸਿਹਤ ਬਾਰੇ ਲਾਪ੍ਰਵਾਹ ਨਹੀਂ ਰਹਿਣਾ ਚਾਹੀਦਾ, ਮਨ ਟੈਂਸ, ਪ੍ਰੇਸ਼ਾਨ, ਅਪਸੈੱਟ ਰਹੇਗਾ ਪਰ ਜਨਰਲ ਹਾਲਾਤ ਪਹਿਲਾਂ ਦੀ ਤਰ੍ਹਾਂ ਬਣੇ ਰਹਿਣਗੇ।
ਕੁੰਭ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਤਾਲਮੇਲ ਸਦਭਾਅ ਬਣਿਆ ਰਹੇਗਾ।
ਮੀਨ : ਨਾ ਤਾਂ ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਕਰੋ ਅਤੇ ਨਾ ਹੀ ਉਸ ਦੀ ਅਣਦੇਖੀ ਕਰੋ, ਸਫਰ ਵੀ ਨਾ ਕਰੋ, ਮਨ ਵੀ ਟੈਂਸ, ਅਪਸੈੱਟ, ਡਾਵਾਂਡੋਲ ਰਹੇਗਾ।
10 ਮਈ 2022, ਮੰਗਲਵਾਰ
ਵਿਸਾਖ ਸੁਦੀ ਤਿੱਥੀ ਨੌਮੀ (ਸ਼ਾਮ 7.25 ਤੱਕ) ਅਤੇ ਮਗਰੋਂ ਤਿਥੀ ਦਸਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੇਖ ’ਚ
ਚੰਦਰਮਾ ਸਿੰਘ ’ਚ
ਮੰਗਲ ਕੁੰਭ ’ਚ
ਬੁੱਧ ਬ੍ਰਿਖ ’ਚ
ਗੁਰੂ ਮੀਨ ’ਚ
ਸ਼ੁੱਕਰ ਮੀਨ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਵਿਸਾਖ ਪ੍ਰਵਿਸ਼ਟੇ 27, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 20 (ਵਿਸਾਖ) ਹਿਜਰੀ ਸਾਲ 1443, ਮਹੀਨਾ : ਸ਼ਵਾਲ ਤਰੀਕ : 8, ਸੂਰਜ ਉਦੇ ਸਵੇਰੇ 5.40 ਵਜੇ, ਸੂਰਜ ਅਸਤ ਸ਼ਾਮ 7.09 ਵਜੇ (ਜਲੰਧਰ ਟਾਈਮ) ਨਕਸ਼ੱਤਰ : ਮਘਾ (ਸ਼ਾਮ 6.40 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਫਾਲਗੁਣੀ, ਯੋਗ : ਧਰੁਵ (ਰਾਤ 8.21 ਤੱਕ) ਅਤੇ ਮਗਰੋਂ ਯੋਗ ਵਿਆਘਾਤ, ਚੰਦਰਮਾ : ਸਿੰਘ ਰਾਸ਼ੀ ’ਤੇ (ਪੂਰਾ ਦਿਨ ਰਾਤ), ਸ਼ਾਮ 6.40 ਤੱਕ ਜੰਮੇ ਬੱਚੇ ਨੂੰ ਮਘਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਜਾਨਕੀ (ਸੀਤਾ) ਜਯੰਤੀ, ਸਮਾਗਮ ਹਰੀ ਹਰ ਘਾਟ (ਮਣੀਕਰਣ ਹਿਮਾਚਲ) ਸ਼ੁਰੂ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)