ਮੇਖ ਰਾਸ਼ੀ ਵਾਲੇ ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਾ ਕਰਨ

05/12/2022 2:31:17 AM

ਮੇਖ : ਨਾ ਤਾਂ ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਕਰੋ ਅਤੇ ਨਾ ਹੀ ਉਨ੍ਹਾਂ ਦੀ ਨੁਕਸਾਨ ਪਹੁੰਚਾਉਣ ਦੀ ਤਾਕਤ ਦਾ ਘੱਟ ਅੰਦਾਜ਼ਾ ਲਗਾਓ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।

ਬ੍ਰਿਖ : ਧਾਰਮਿਕ ਕੰਮਾਂ ਨੂੰ , ਧਾਰਮਿਕ ਲਿਟਰੇਚਨ ਪੜ੍ਹਨ, ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ, ਮੋਰੇਲ ਬੂਸਟਿੰਗ ਵੀ ਬਣੀ ਰਹੇਗੀ, ਮਾਣ-ਸਨਮਾਨ ਦੀ ਪ੍ਰਾਪਤੀ।

ਮਿਥੁਨ : ਕੋਰਟ-ਕਚਹਿਰੀ ’ਚ ਜਾਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ, ਵੱਡੇ ਲੋਕ ਮਿਹਰਬਾਨ, ਕੰਸੀਡ੍ਰੇਟ ਰਹਿਣਗੇ, ਸ਼ਤਰੂ ਚਾਹ ਕੇ ਵੀ ਆਪ ਦਾ ਕੁਝ ਵਿਗਾੜ ਨਾ ਸਕਣਗੇ।

ਕਰਕ : ਮਿੱਤਰਾਂ, ਸੱਜਣ ਸਾਥੀਅਾਂ ਦੀ ਮਦਦ ਅਤੇ ਸਹਿਯੋਗ ’ਤੇ ਭਰੋਸਾ ਕੀਤਾ ਜਾ ਸਕਦਾ ਹੈ, ਉਨ੍ਹਾਂ ਦੇ ਪਾਜ਼ੇਟਿਵ ਰੁਖ ਕਰ ਕੇ ਆਪ ਦੀ ਕੋਈ ਸਮੱਸਿਆ ਪ੍ਰੇਸ਼ਾਨੀ ਸੁਲਝ ਸਕਦੀ ਹੈ।

ਸਿੰਘ : ਖੇਤੀ ਉਤਪਾਦਾਂ, ਖੇਤੀ ਉਪਕਰਣਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ ਦਾ ਕੰਮ ਕਰਨ ਵਾਲਿਆ ਨੂੰ ਆਪਣੇ ਕਾਰੋਬਾਰੀ ਕੰਮਾਂ ਲਈ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ।

ਕੰਨਿਆ : ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖਣਾ ਚਾਹੀਦਾ ਹੈ।

ਤੁਲਾ : ਅਚਾਨਕ ਕੋਈ ਉਲਝਣ ਮੁਸ਼ਕਲ ਉਭਰ ਕੇ ਆਪ ਦੀ ਸਾਰੀ ਪਲਾਨਿੰਗ ਨੂੰ ਅਪਸੈੱਟ ਕਰ ਸਕਦੀ ਹੈ, ਇਸ ਲਈ ਓਵਰ-ਆਲ ਐਕਟਿਵ ਰਹਿਣ ਦੀ ਲੋੜ ਹੈ।

ਬ੍ਰਿਸ਼ਚਕ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਯਤਨ ਕਰਨ ’ਤੇ ਕੋਈ ਕਾਰੋਬਾਰੀ ਪ੍ਰਾਬਲਮ ਰਸਤੇ ’ਚੋਂ ਹਟੇਗੀ, ਕੰਮਕਾਜੀ ਕੰਮਾਂ ਲਈ ਭੱਜਦੌੜ ਫਰੂਟਫੁਲ ਰਹੇਗੀ।

ਧਨ : ਰਾਜ ਦਰਬਾਰ ਨਾਲ ਜੁੜੇ ਕੰਮਾਂ ’ਚ ਕਦਮ ਬੜ੍ਹਤ ਵੱਲ, ਅਫਸਰ ਅੱਗੇ ਜਾਣ ’ਤੇ ਉਹ ਆਪ ਦੀ ਗੱਸ ਧਿਆਨ ਨਾਲ ਸੁਣੇਗਾ।

ਮਕਰ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ, ਆਪ ਨੂੰ ਹਰ ਮੋਰਚੇ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਸ਼ੁਭ ਕੰਮਾਂ ’ਚ ਧਿਆਨ, ਇਰਾਦਿਆਂ ’ਚ ਮਜ਼ਬੂਤੀ।

ਕੁੰਭ : ਸਿਤਾਰਾ ਸਿਹਤ ਲਈ ਠੀਕ ਨਹੀਂ, ਤਬੀਅਤ ਨੂੰ ਸੂਟ ਨਾ ਕਰਨ ਵਾਲੀਆਂ ਵਸਤਾਂ ਦੀ ਵਰਤੋਂ ਪਰਹੇਜ਼ ਨਾਲ ਕਰਨੀ ਚਾਹੀਦੀ ਹੈ।

ਮੀਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਤਾਲਮੇਲ ਸਦਭਾਅ ਬਣਿਆ ਰਹੇਗਾ।

12 ਮਈ 2022, ਵੀਰਵਾਰ

ਵਿਸਾਖ ਸੁਦੀ ਤਿੱਥੀ ਇਕਾਦਸ਼ੀ (ਸ਼ਾਮ 6.52 ਤੱਕ) ਅਤੇ ਮਗਰੋਂ ਤਿਥੀ ਦੁਆਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮੇਖ ’ਚ

ਚੰਦਰਮਾ ਕੰਨਿਆ ’ਚ

ਮੰਗਲ ਕੁੰਭ ’ਚ

ਬੁੱਧ ਬ੍ਰਿਖ ’ਚ

ਗੁਰੂ ਮੀਨ ’ਚ

ਸ਼ੁੱਕਰ ਮੀਨ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਵਿਸਾਖ ਪ੍ਰਵਿਸ਼ਟੇ 29, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 22 (ਵਿਸਾਖ) ਹਿਜਰੀ ਸਾਲ 1443, ਮਹੀਨਾ : ਸ਼ਵਾਲ ਤਰੀਕ : 10, ਸੂਰਜ ਉਦੇ ਸਵੇਰੇ 5.38 ਵਜੇ, ਸੂਰਜ ਅਸਤ ਸ਼ਾਮ 7.10 ਵਜੇ (ਜਲੰਧਰ ਟਾਈਮ) ਨਕਸ਼ੱਤਰ : ਉੱਤਰਾ ਫਾਲਗੁਣੀ (ਸ਼ਾਮ 7.30 ਤੱਕ) ਅਤੇ ਮਗਰੋਂ ਨਕਸ਼ੱਤਰ ਹਸਤ, ਯੋਗ : ਹਰਸ਼ਣ (ਸ਼ਾਮ 5.50 ਤੱਕ) ਅਤੇ ਮਗਰੋਂ ਯੋਗ ਵਜਰ ਚੰਦਰਮਾ : ਕੰਨਿਆ ਰਾਸ਼ੀ ’ਤੇ (ਪੂਰਾ ਦਿਨ ਰਾਤ) ਭਦਰਾ ਰਹੇਗੀ, (ਸਵੇਰੇ 7.12 ਤੋਂ ਲੈ ਕੇ ਸ਼ਾਮ 6.52 ਤਕ) ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਮੋਹਿਨੀ ਇਕਾਦਸ਼ੀ ਵਰਤ, ਅਮਰ ਸ਼ਹੀਦ ਸ਼੍ਰੀ ਰਮੇਸ਼ ਜੀ ਬਲਿਦਾਨ ਦਿਵਸ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Mukesh

This news is Content Editor Mukesh