ਮੇਖ ਰਾਸ਼ੀ ਵਾਲਿਆਂ ਦੀ ਵਪਾਰਕ ਤੇ ਕੰਮਕਾਜੀ ਦਸ਼ਾ ਚੰਗੀ, ਯਤਨਾਂ ’ਚ ਮਿਲੇਗੀ ਸਫਲਤਾ
Saturday, May 14, 2022 - 02:54 AM (IST)

ਮੇਖ : ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਵਿਜੇ ਮਿਲੇਗੀ, ਫੈਮਿਲੀ ਫ੍ਰੰਟ ’ਤੇ ਤਾਲਮੇਲ ਸਦਭਾਅ ਬਣਿਆ ਰਹੇਗਾ, ਮਨ ’ਚ ਸਫਰ ਦੀ ਚਾਹਤ ਰਹੇਗੀ।
ਬ੍ਰਿਖ : ਦੁਸ਼ਮਣ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਜੀਅ ਜਾਣ ਨਾਲ ਯਤਨ ਕਰਨਗੇ, ਇਸ ਲਈ ਉਨ੍ਹਾਂ ਤੋਂ ਬੇ-ਖਬਰ ਨਹੀਂ ਰਹਿਣਾ ਚਾਹੀਦਾ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਠੀਕ ਠਾਕ ਰਹਿਣਗੇ।
ਮਿਥੁਨ : ਸੰਤਾਨ ਦੇ ਸੁਪੋਰਟਿਵ ਅਤੇ ਸਹਿਯੋਗੀ ਰੁਖ ’ਤੇ ਭਰੋਸਾ ਕਰਨਾ ਫਰੂਟਫੁਲ ਰਹੇਗਾ, ਇਰਾਦਿਆਂ ’ਚ ਮਜ਼ਬੂਤੀ ,ਹਾਈ ਮੋਰੇਲ ਬਣਿਆ ਰਹੇਗਾ, ਸ਼ੁੱਭ ਕੰਮਾਂ ’ਚ ਧਿਆਨ।
ਕਰਕ : ਬੇਸ਼ੱਕ ਮਜ਼ਬੂਤ ਸਿਤਾਰੇ ਕਰ ਕੇ ਕੋਰਟ ਕਚਹਿਰੀ ਦੇ ਕੰਮਾਂ ਲਈ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ ਤਾਂ ਵੀ ਆਪ ਨੂੰ ਭਰਪੂਰ ਜ਼ੋਰ ਲਾਉਣਾ ਹੋਵੇਗਾ, ਤੇਜ ਪ੍ਰਭਾਵ ਬਣਿਆ ਰਹੇਗਾ।
ਸਿੰਘ : ਵੱਡੇ ਲੋਕਾਂ ਨਾਲ ਮੇਲ ਮਿਲਾਪ ਫਰੂਟਫੁਲ ਰਹੇਗਾ, ਜਨਰਲ ਤੌਰ ’ਤੇ ਆਪ ਦੀ ਪੈਠ ਪ੍ਰਭਾਵ ਬਣਿਆ ਰਹੇਗਾ ਪਰ ਘਟੀਆ ਲੋਕ ਨੁਕਸਾਨ ਪਹੁੰਚਾਉਣ ਦਾ ਕੋਈ ਵੀ ਮੌਕਾ ਹੱਥੋਂ ਨਾ ਜਾਣ ਦੇਣਗੇ।
ਕੰਨਿਆ : ਟੀਚਿੰਗ, ਕੋਚਿੰਗ, ਕੰਸਲਟੈਂਸੀ, ਫੋਟੋਗ੍ਰਾਫੀ ਵਿਡੀਓਗ੍ਰਾਫੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ ਪਰ ਡਿਗਣ ਫਿਸਲਣ ਦਾ ਡਰ ਬਣਿਆ ਰਹੇਗਾ।
ਤੁਲਾ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ ਕਿਉਂਕਿ ਗਲੇ ’ਚ ਖਰਾਬੀ ਦਾ ਡਰ ਰਹੇਗਾ, ਇਸ ਲਈ ਠੰਡੀਆਂ ਵਸਤਾਂ ਦੀ ਵਰਤੋਂ ਪ੍ਰਹੇਜ਼ ਨਾਲ ਕਰੋ।
ਬ੍ਰਿਸ਼ਚਕ : ਸਿਤਾਰਾ ਉਲਝਣਾਂ ਝਗੜਿਆਂ ਪੇਚੀਦਗੀਆਂ ਨੂੰ ਜਗਾਈ ਰੱਖਣ ਵਾਲਾ ਹੈ, ਇਸ ਲਈ ਕੋਈ ਵੀ ਕੰਮ ਅਨਮੰਨੇ ਜਾਂ ਬੁਝੇ ਮਨ ਨਾਲ ਨਾ ਕਰੋ।
ਧਨ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ’ਚ ਕਦਮ ਬੜ੍ਹਤ ਵੱਲ ਰੱਖਣ ਵਾਲਾ, ਅਰਥਦਸ਼ਾ ਵੀ ਕੰਫਰਟੇਬਲ ਰਹੇਗੀ, ਸ਼ਤਰੂ ਵੀ ਅਾਮ ਤੌਰ ’ਤੇ ਕਮਜ਼ੋਰ ਰਹਿਣਗੇ।
ਮਕਰ : ਕੋਈ ਵੀ ਸਰਕਾਰੀ ਕੋਸ਼ਿਸ਼ ਅਨਮੰਨੇ ਮਨ ਨਾਲ ਨਾ ਕਰੋ ਵੈਸੇ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ, ਸ਼ਤਰੂ ਵੀ ਕਮਜ਼ੋਰ ਰਹਿਣਗੇ।
ਕੁੰਭ : ਇਰਾਦਿਆਂ ’ਚ ਮਜ਼ਬੂਤੀ, ਭੱਜਦੌੜ ਬਣੀ ਰਹੇਗੀ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ ਪਰ ਮਨ ’ਤੇ ਨੈਗੇਟਿਵ ਸੋਚ ਦਾ ਪ੍ਰਭਾਵ ਸਾਫ ਨਜ਼ਰ ਆਵੇਗਾ।
ਮੀਨ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਉਨ੍ਹਾਂ ਵਸਤਾਂ ਦੀ ਵਰਤੋਂ ਨਾ ਕਰੋ ਜਿਹੜੀਆਂ ਤਬੀਅਤ ਨੂੰ ਸੂਟ ਨਾ ਕਰਦੀਆਂ ਹੋਣ ਪਰ ਅਰਥਦਸ਼ਾ ਠੀਕ ਠਾਕ ਰਹੇਗੀ।
14 ਮਈ 2022, ਸ਼ਨੀਵਾਰ
ਵਿਸਾਖ ਸੁਦੀ ਤਿੱਥੀ ਤਰੋਦਸ਼ੀ (ਬਾਅਦ ਦੁਪਹਿਰ 3.23 ਤੱਕ) ਅਤੇ ਮਗਰੋਂ ਤਿਥੀ ਚੌਦਸ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੇਖ ’ਚ
ਚੰਦਰਮਾ ਕੰਨਿਆ ’ਚ (ਸਵੇਰੇ 6.13 ਤੱਕ)
ਮੰਗਲ ਕੁੰਭ ’ਚ
ਬੁੱਧ ਬ੍ਰਿਖ ’ਚ
ਗੁਰੂ ਮੀਨ ’ਚ
ਸ਼ੁੱਕਰ ਮੀਨ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਜੇਠ ਪ੍ਰਵਿਸ਼ਟੇ 1, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 24 (ਵਿਸਾਖ) ਹਿਜਰੀ ਸਾਲ 1443, ਮਹੀਨਾ : ਸ਼ਵਾਲ ਤਰੀਕ : 12, ਸੂਰਜ ਉਦੇ ਸਵੇਰੇ 5.37 ਵਜੇ, ਸੂਰਜ ਅਸਤ ਸ਼ਾਮ 7.12 ਵਜੇ (ਜਲੰਧਰ ਟਾਈਮ) ਨਕਸ਼ੱਤਰ : ਚਿਤਰਾ (ਸ਼ਾਮ 5.28 ਤੱਕ) ਅਤੇ ਮਗਰੋਂ ਨਕਸ਼ੱਤਰ ਸ਼ਵਾਤੀ, ਯੋਗ : ਸਿੱਧੀ (ਦੁਪਹਿਰ 12.58 ਤੱਕ) ਅਤੇ ਮਗਰੋਂ ਯੋਗ ਵਿਅਤੀਪਾਤ, ਚੰਦਰਮਾ : ਕੰਨਿਆ ਰਾਸ਼ੀ ’ਤੇ (ਸਵੇਰੇ 6.13ਤੱਕ) ਅਤੇ ਮਗਰੋਂ ਤੁਲਾ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਨਰਸਿੰਘ ਜਯੰਤੀ, ਬਿਕ੍ਰਮੀ ਜੇਠ ਸੰਕ੍ਰਾਂਤੀ, ਸੂਰਜ 15 ਮਈ ਸਵੇਰੇ 5.29 (ਜਲੰਧਰ ਟਾਈਮ) ’ਤੇ ਬ੍ਰਿਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਮੇਲਾ ਢੁੰਗਰੀ ਜਾਤਰ, ਮੇਲਾ ਬੰਜਾਰ (ਹਿਮਾਚਲ) ਸ਼ੁਰੂ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)