ਤੁਲਾ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਤੇਜ ਪ੍ਰਭਾਵ ਬਣਿਆ ਰਹੇਗਾ

05/15/2022 2:14:46 AM

ਮੇਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਜਿਹੜੇ ਕੰਮ ਲਈ ਸੋਚੋਗੇ ਜਾਂ ਮਨ ਬਣਾਓਗੇ ਉਸ ’ਚ ਸਫਲਤਾ ਮਿਲੇਗੀ ਪਰ ਘਰੇਲੂ ਮੋਰਚੇ ’ਤੇ ਕੁਝ ਨਾ ਕੁਝ ਪ੍ਰੇਸ਼ਾਨੀ ਰਹਿਣ ਦਾ ਡਰ।

ਬ੍ਰਿਖ : ਵਿਰੋਧੀਆਂ ਕਰ ਕੇ ਆਪ ਕਿਸੇ ਮੁਸ਼ਕਲ ਸਮੱਸਿਆ ’ਚ ਫਸੇ ਰਹਿ ਸਕਦੇ ਹੋ, ਇਸ ਲਈ ਹਰ ਸਮੇਂ ਅੱਖਾਂ ਖੋਲ੍ਹ ਕੇ ਰਹਿਣਾ ਸਹੀ ਰਹੇਗਾ, ਮਨ ਵੀ ਟੈਂਸ ਰਹੇਗਾ।

ਮਿਥੁਨ : ਕੰਮਕਾਜੀ ਕੰਮਾਂ ਦੀ ਦਸ਼ਾ ਠੀਕ ਰਹੇਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਮਨ ’ਤੇ ਪ੍ਰਭਾਵੀ ਨੈਗੇਟਿਵ ਸੋਚ ਕਰ ਕੇ ਧਿਆਨ ਰੱਖੋ ਕਿ ਆਪ ਤੋਂ ਕੋਈ ਗਲਤ ਗੱਲ ਨਾ ਹੋ ਜਾਵੇ।

ਕਰਕ : ਜੇ ਕਿਸੇ ਜਾਇਦਾਦੀ ਕੰਮ ਲਈ ਕੋਈ ਭੱਜਦੌੜ ਕਰੋਗੇ ਤਾਂ ਪੂਰੇ ਜ਼ੋਰ ਨਾ ਕਰੋ ਕਿਉਂਕਿ ਸਿਤਾਰਾ ਕੰਮਾਂ ਨੂੰ ਲਟਕਾਉਣ ਵਾਲਾ ਹੋ ਸਕਦਾ ਹੈ ਪਰ ਪੇਟ ਦਾ ਧਿਆਨ ਰੱਖੋ।

ਸਿੰਘ : ਉਤਸ਼ਾਹ ਹਿੰਮਤ ਅਤੇ ਭੱਜਦੌੜ ਬਣੀ ਰਹੇਗੀ, ਸ਼ਤਰੂ ਕਮਜ਼ੋਰ ਤੇਜਹੀਣ ਰਹਿਣਗੇ ਪਰ ਹਲਕੀ ਨੇਚਰ ਵਾਲੇ ਸਾਥੀਆਂ ਨੂੰ ਜ਼ਿਆਦਾ ਲਿਫਟ ਨਾ ਦਿਓ, ਸੁਭਾਅ ’ਚ ਗੁੱਸਾ।

ਕੰਨਿਆ : ਕਾਰੋਬਾਰੀ ਕੰਮਾਂ ਲਈ ਸਿਤਾਰਾ ਬੇਸ਼ੱਕ ਚੰਗਾ ਹੈ ਤਾਂ ਵੀ ਆਪ ਨੂੰ ਅਹਿਤਿਆਤ ਜ਼ਰੂਰ ਰੱਖਣੀ ਚਾਹੀਦੀ ਹੈ ਕਿ ਆਪ ਦੀ ਕੋਈ ਪੇਮੈਂਟ ਕਿਸੇ ਹੇਠ ਫਸ ਨਾ ਜਾਵੇ।

ਤੁਲਾ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਤੇਜ ਪ੍ਰਭਾਵ ਬਣਿਆ ਰਹੇਗਾ ਪਰ ਸੁਭਾਅ ’ਚ ਗੁੱਸਾ ਰਹੇਗਾ, ਸਿਹਤ ਦੇ ਵਿਗੜਣ ਅਤੇ ਪੈਰ ਫਿਸਲਣ ਦਾ ਡਰ ਰਹੇਗਾ।

ਬ੍ਰਿਸ਼ਚਕ : ਖਰਚ ਜਾਇਜ਼ ਅਤੇ ਫਿਜ਼ੂਲ ਦੋਨੋਂ ਤਰ੍ਹਾਂ ਦੇ ਹੋਣਗੇ, ਜਿਸ ਕਰ ਕੇ ਅਰਥ ਦਸ਼ਾ ਕਮਜ਼ੋਰ ਰਹੇਗੀ, ਇਸ ਲਈ ਟਾਲੇ ਜਾ ਸਕਣ ਵਾਲੇ ਖਰਚਿਆਂ ਨੂੰ ਟਾਲ ਦਿਓ, ਨੁਕਸਾਨ ਦਾ ਡਰ।

ਧਨ : ਸਿਤਾਰਾ ਆਮਦਨ ਲਈ ਚੰਗਾ, ਯਤਨ ਕਰਨ ’ਤੇ ਕੰਮਕਾਜੀ ਪਲਾਨਿੰਗ ’ਚੋਂ ਕੋਈ ਪੇਚੀਦਗੀ ਹਟੇਗੀ, ਕੰਮਕਾਜੀ ਤੌਰ ’ਤੇ ਆਪ ਕਾਫੀ ਐਕਟਿਵ ਰਹੋਗੇ।

ਮਕਰ : ਜਿਹੜੇ ਕੰਮ ਲਈ ਯਤਨ ਕਰੋਗੇ ਉਸ ’ਚ ਸਫਲਤਾ ਤਾਂ ਮਿਲੇਗੀ ਪਰ ਕੋਈ ਵੀ ਯਤਨ ਅੱੱਧੇ ਮਨ ਨਾਲ ਨਾ ਕਰੋ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।

ਕੁੰਭ : ਕੰਮਕਾਜੀ ਭੱਜਦੌੜ ਤਾਂ ਰਹੇਗੀ, ਦੁਸ਼ਮਣ ਵੀ ਆਪ ਅੱਗੇ ਠਹਿਰ ਨਾ ਸਕਣਗੇ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਜ਼ਰੂਰੀ।

ਮੀਨ : ਪੇਟ ਬਾਰੇ ਸੁਚੇਤ ਰਹੋ, ਨਾ ਤਾਂ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ ਅਤੇ ਨਾ ਹੀ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ, ਸਫਰ ਵੀ ਟਾਲ ਦਿਓ।

15 ਮਈ 2022, ਐਤਵਾਰ

ਵਿਸਾਖ ਸੁਦੀ ਤਿੱਥੀ ਚੌਦਸ (ਦੁਪਹਿਰ 12.46 ਤੱਕ) ਅਤੇ ਮਗਰੋਂ ਤਿਥੀ ਪੁੰਨਿਆ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮੇਖ ’ਚ

ਚੰਦਰਮਾ ਤੁਲਾ ’ਚ

ਮੰਗਲ ਕੁੰਭ ’ਚ

ਬੁੱੱਧ ਬ੍ਰਿਖ ’ਚ

ਗੁਰੂ ਮੀਨ ’ਚ

ਸ਼ੁੱਕਰ ਮੀਨ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਜੇਠ ਪ੍ਰਵਿਸ਼ਟੇ 2, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 25 (ਵਿਸਾਖ) ਹਿਜਰੀ ਸਾਲ 1443, ਮਹੀਨਾ : ਸ਼ਵਾਲ ਤਰੀਕ : 13, ਸੂਰਜ ਉਦੇ ਸਵੇਰੇ 5.36 ਵਜੇ, ਸੂਰਜ ਅਸਤ ਸ਼ਾਮ 7.12 ਵਜੇ (ਜਲੰਧਰ ਟਾਈਮ) ਨਕਸ਼ੱਤਰ : ਸ਼ਵਾਨੀ (ਬਾਅਦ ਦੁਪਹਿਰ 9.48 ਤੱਕ) ਅਤੇ ਮਗਰੋਂ ਨਕਸ਼ੱਤਰ ਵਿਸ਼ਾਖਾ, ਯੋਗ : ਵਿਅਤੀਪਾਤ (ਸਵੇਰੇ 9.48 ਤੱਕ) ਅਤੇ ਮਗਰੋਂ ਯੋਗ ਵਰਿਯਾਨ, ਚੰਦਰਮਾ : ਤੂਲਾ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਰਹੇਗੀ (ਦੁਪਹਿਰ 12.46 ਤੋਂ ਰਾਤ 11.15 ਤੱਕ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਸਤਿ ਨਰਾਇਣ ਵਰਤ, ਸ਼੍ਰੀ ਕੁਰਮ ਜਯੰਤੀ (ਸ਼ਾਮ ਵਿਆਪਨੀ), ਵਿਸ਼ਵ ਪਰਿਵਾਰ ਦਿਵਸ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Karan Kumar

Content Editor

Related News