ਮੇਖ ਰਾਸ਼ੀ ਵਾਲਿਆਂ ਦਾ ਧਾਰਮਿਕ ਕੰਮ ਕਰਨ ਤੇ ਭਜਨ ਕੀਰਤਨ ਸੁਣਨ ’ਚ ਲੱਗੇਗਾ ਮਨ
Wednesday, May 18, 2022 - 03:08 AM (IST)

ਮੇਖ : ਧਾਰਮਿਕ ਕੰਮ ਕਰਨ, ਧਾਰਮਿਕ ਲਿਟਰੇਚਰ ਪੜ੍ਹਨ ਅਤੇ ਕਥਾ ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ, ਜਨਰਲ ਹਾਲਾਤ ਵੀ ਅਨੁਕੂਲ ਚੱਲਣਗੇ, ਮਾਣ-ਸਨਮਾਨ ਦੀ ਪ੍ਰਾਪਤੀ।
ਬ੍ਰਿਖ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਬੇਤੁੱਕੇ ਖਾਣ-ਪੀਣ ਤੋਂ ਬਚਣਾ ਚਾਹੀਦਾ ਹੈ, ਲੈਣ-ਦੇਣ ਅਤੇ ਲਿਖਣ-ਪੜ੍ਹਨ ਦੇ ਕੰਮ ਵੀ ਸੁਚੇਤ ਰਹਿ ਕੇ ਕਰਨੇ ਚਾਹੀਦੇ ਹਨ।
ਮਿਥੁਨ : ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਤਾਲਮੇਲ ਸਦਭਾਅ ਬਣਿਆ ਰਹੇਗਾ।
ਕਰਕ : ਦੁਸ਼ਮਣਾਂ ਦੀਆਂ ਸ਼ਰਾਰਤਾਂ-ਹਰਕਤਾਂ ’ਤੇ ਨਜ਼ਰ ਰੱਖੋ, ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਕੋਈ ਨਾ ਕੋਈ ਮੌਕਾ ਭਾਲਦੇ ਰਹਿਣਗੇ ਪਰ ਅਰਥ ਦਸ਼ਾ ਠੀਕ-ਠਾਕ ਰਹੇਗੀ।
ਸਿੰਘ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ -ਵਿਜਈ ਰੱਖੇਗਾ, ਉਦੇਸ਼ ਮਨੋਰਥ ਪ੍ਰੋਗਰਾਮ ਸਿਰੇ ਚੜ੍ਹਣਗੇ, ਮਾਣ-ਸਨਮਾਨ ਦੀ ਪ੍ਰਾਪਤੀ।
ਕੰਨਿਆ : ਅਦਾਲਤ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ, ਸ਼ਤਰੂ ਚਾਹ ਕੇ ਵੀ ਆਪ ਅੱਗੇ ਟਿਕ ਨਾ ਸਕਣਗੇ।
ਤੁਲਾ : ਜੇ ਕਿਸੇ ਵੱਡੇ ਆਦਮੀ ਦੀ ਮਦਦ ਜਾਂ ਸਹਿਯੋਗ ਲੈਣ ਲਈ ਉਸ ਨੂੰ ਅਪਰੋਚ ਕਰੋਗੇ ਤਾਂ ਉਹ ਆਪ ਦੀ ਗੱਲ ਧਿਆਨ ਨਾਲ ਸੁਣੇਗਾ, ਤੇਜ ਪ੍ਰਭਾਵ ਬਣਿਆ ਰਹੇਗਾ।
ਬ੍ਰਿਸ਼ਚਕ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਕੰਸਲਟੈਂਸੀ, ਮੈਡੀਸਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਯਤਨ ਕਰਨ ’ਤੇ ਕਾਰੋਬਾਰੀ ਮੁਸ਼ਕਲ ਹੱਲ ਹੋਵੇਗੀ।
ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ ਇਰਾਦਿਆਂ ’ਚ ਸਫਲਤਾ ਮਿਲੇਗੀ ਪਰ ਠੰਡੀਆਂ ਵਸਤਾਂ ਦੀ ਵਰਤੋਂ ਪਰਹੇਜ਼ ਨਾਲ ਕਰੋ ਕਿਉਂਕਿ ਗਲੇ ’ਚ ਖਰਾਬੀ ਦਾ ਡਰ ਰਹੇਗਾ।
ਮਕਰ : ਕਿਉਂਕਿ ਸਿਤਾਰਾ ਉਲਝਣਾਂ ਝਮੇਲਿਆਂ, ਪੇਚੀਦਗੀਆਂ ਵਾਲਾ ਹੈ, ਇਸ ਲਈ ਕੋਈ ਵੀ ਕੰਮ ਬੇ-ਧਿਆਨੀ ਨਾਲ ਅਤੇ ਸੋਚੇ ਵਿਚਾਰੇ ਬਗੈਰ ਨਾ ਕਰੋ।
ਕੁੰਭ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਕੰਮਕਾਜੀ ਪਲਾਨਿੰਗ ਨੂੰ ਸੰਵਾਰਨ ਵਾਲਾ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਚਾਹੀਦਾ ਹੈ।
ਮੀਨ : ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਵੱਡੇ ਲੋਕ ਆਪ ਦੀ ਗੱਲ ਧਿਆਨ ਨਾਲ ਸੁਣਨਗੇ ਅਤੇ ਉਨ੍ਹਾਂ ਦੇ ਰੁਖ ’ਚ ਲਿਹਾਜ਼ਦਾਰੀ, ਨਰਮੀ ਬਣੀ ਰਹੇਗੀ।
18 ਮਈ 2022, ਬੁੱਧਵਾਰ
ਜੇਠ ਵਦੀ ਤਿਥੀ ਤੀਜ (ਰਾਤ 11.37 ਤੱਕ) ਅਤੇ ਮਗਰੋਂ ਤਿਥੀ ਚੌਥ
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਖ ’ਚ
ਚੰਦਰਮਾ ਬ੍ਰਿਸ਼ਚਕ ’ਚ
ਮੰਗਲ ਕੁੰਭ ’ਚ
ਬੁੱਧ ਬ੍ਰਿਖ ’ਚ
ਗੁਰੂ ਮੀਨ ’ਚ
ਸ਼ੁੱਕਰ ਮੀਨ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਜੇਠ ਪ੍ਰਵਿਸ਼ਟੇ 5, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 28 (ਵਿਸਾਖ) ਹਿਜਰੀ ਸਾਲ 1443, ਮਹੀਨਾ : ਸ਼ਵਾਲ ਤਰੀਕ : 16, ਸੂਰਜ ਉਦੇ ਸਵੇਰੇ 5.34 ਵਜੇ, ਸੂਰਜ ਅਸਤ ਸ਼ਾਮ 7.14 ਵਜੇ (ਜਲੰਧਰ ਟਾਈਮ) ਨਕਸ਼ੱਤਰ : ਜੇਸ਼ਠਾ(ਸਵੇਰੇ 8.10 ਤੱਕ) ਅਤੇ ਮਗਰੋਂ ਨਕਸ਼ੱਤਰ ਮੂਲਾ ਯੋਗ : ਸਿੱਧ (ਸ਼ਾਮ 6.44 ਤੱਕ) ਅਤੇ ਮਗਰੋਂ ਯੋਗ ਸਾਧਿਯ ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਸੇਵੇਰੇ 8.10 ਤਕ) ਅਤੇ ਮਗਰੋਂ ਧਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਰਹੇਗੀ (ਦੁਪਹਿਰ 1.19 ਤੋਂ ਲੈ ਕੇ ਰਾਤ 11.37 ਤਕ), ਸਵੇਰੇ 8.10 ਤਕ ਜੰਮੇ ਬੱਚੇ ਨੂੰ ਜੇਸ਼ਠਾ ਨਕਸ਼ੱਤਰ ਦੀ ਅਤੇ ਮਗਰੋਂ ਮੂਲਾ ਨਕਸ਼ੱਤਰ ਦੀ ਪੂਜਾ ਲੱਗੇਗੀ।ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਮੇਲਾ ਸ਼ਾਢੀ ਜਾਤਰ (ਨਗਰ ,ਿਹਮਾਚਲ)
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)