ਸਿੰਘ ਰਾਸ਼ੀ ਵਾਲੇ ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਾ ਕਰਨ, ਪੈ ਸਕਦੈ ਮਹਿੰਗਾ

Friday, May 20, 2022 - 03:06 AM (IST)

ਸਿੰਘ ਰਾਸ਼ੀ ਵਾਲੇ ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਾ ਕਰਨ, ਪੈ ਸਕਦੈ ਮਹਿੰਗਾ

ਮੇਖ : ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ ਅਫਸਰਾਂ ਦੇ ਸਾਫਟ ਰੁਖ ਕਰ ਕੇ ਆਪ ਦੀ ਕੋਈ ਸਮੱਸਿਆ ਸੁਲਝ ਸਕਦੀ ਹੈ, ਸ਼ਤਰੂ ਆਪ ਅੱਗੇ ਠਹਿਰਨ ਦੀ ਹਿੰਮਤ ਨਾ ਕਰ ਸਕਣਗੇ।

ਬ੍ਰਿਖ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ ਵਿਜਈ ਰੱਖੇਗਾ, ਯਤਨ ਕਰਨ ’ਤੇ ਕੋਈ ਸਕੀਮ ਪ੍ਰੋਗਰਾਮ ਸਿਰੇ ਚੜ੍ਹੇਗਾ, ਇਰਾਦਿਆਂ ’ਚ ਸਫਲਤਾ ਮਿਲੇਗੀ।

ਮਿਥੁਨ : ਸਿਤਾਰਾ ਸਿਹਤ ਲਈ ਕਮਜ਼ੋਰ ਇਸ ਲਈ ਸੀਮਾ ’ਚ ਖਾਣਾ-ਪੀਣਾ ਸਹੀ ਰਹੇਗਾ, ਕਿਸੇ ਦੀ ਜ਼ਿੰਮੇਵਾਰੀ ’ਚ ਵੀ ਨਾ ਫਸਣਾ ਸਹੀ ਰਹੇਗਾ ਪਰ ਅਰਥ ਦਸ਼ਾ ਠੀਕ ਠਾਕ।

ਕਰਕ : ਵਪਾਰ ਅਤੇ ਕੰਮਕਾਜ ਦੀ ਸਥਿਤੀ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਵਿਜੇ ਮਿਲੇਗੀ, ਮਾਣ-ਯਸ਼ ਦੀ ਪ੍ਰਾਪਤੀ, ਫੈਮਿਲੀ ਫ੍ਰੰਟ ’ਤੇ ਸਦਭਾਅ-ਤਾਲਮੇਲ, ਸੋਹਾਰਦ ਬਣਿਆ ਰਹੇਗਾ।

ਸਿੰਘ : ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਕਰਨਾ ਕਿਸੇ ਸਮੇਂ ਮਹਿੰਗਾ ਪੈ ਸਕਦਾ ਹੈ, ਸਫਰ ਨੂੰ ਟਾਲ ਦੇਣਾ ਸਹੀ ਰਹੇਗਾ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।

ਕੰਨਿਆ : ਜਨਰਲ ਸਿਤਾਰਾ ਮਜ਼ਬੂਤ, ਧਾਰਮਿਕ ਸਮਾਜਿਕ ਕੰਮਾਂ ’ਚ ਧਿਆਨ, ਕੰਮਕਾਜੀ ਮੋਰਚੇ ’ਤੇ ਸਥਿਤੀ ਬਿਹਤਰ, ਹਾਈ ਮੋਰੇਲ ਕਰ ਕੇ ਹਰ ਫ੍ਰੰਟ ’ਤੇ ਆਪ ਦੀ ਪੈਠ ਬਣੀ ਰਹੇਗੀ।

ਤੁਲਾ : ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਲਈ ਸ਼ੁਰੂਆਤੀ ਯਤਨ ਕਰਨ ’ਤੇ ਪਾਜ਼ੇਟਿਵ ਨਤੀਜਾ ਮਿਲੇਗਾ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ।

ਬ੍ਰਿਸ਼ਚਕ : ਕਿਸੇ ਵੱਡੇ ਆਦਮੀ ਦੀ ਮਦਦ ਨਾਲ ਆਪ ਦਾ ਕੋਈ ਉਲਝਿਆ ਰੁਕਿਆ, ਅਟਕਿਆ ਕੰਮ ਸਿਰੇ ਚੜ੍ਹ ਸਕਦਾ ਹੈ, ਤੇਜ ਪ੍ਰਭਾਵ ਬਣਿਆ ਰਹੇਗਾ।

ਧਨ : ਲੋਹਾ-ਲੋਹਾ ਮਸ਼ੀਨਰੀ, ਹਾਰਡ ਵੇਅਰ, ਸਰੀਆ, ਸਟੀਲ ਫਰਨੀਚਰ ਅਤੇ ਸਟੀਲ ਸ਼ਟਰਿੰਗ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ।

ਕੁੰਭ : ਸਿਤਾਰਾ ਉਲਝਣਾ ਝਗੜਿਆਂ, ਪੇਚੀਦਗੀਆਂ ਵਾਲਾ, ਇਸ ਲਈ ਕੋਈ ਵੀ ਨਵਾਂ ਜਾਂ ਇੰਪੋਰਟੈਂਟ ਕੰਮ ਹੱਥ ’ਚ ਲੈਣ ਤੋਂ ਬਚਣਾ ਚਾਹੀਦਾ ਹੈ।

ਮੀਨ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਯਤਨ ਕਰਨ ’ਤੇ ਕੰਮਕਾਜੀ ਪਲਾਨਿੰਗ ਵੀ ਚੰਗਾ ਨਤੀਜਾ ਦੇਵੇਗੀ, ਧਾਰਮਿਕ ਅਤੇ ਸਾਤਵਿਕ ਕੰਮਾਂ ’ਚ ਧਿਆਨ।

20 ਮਈ 2022, ਸ਼ੁੱਕਰਵਾਰ

ਜੇਠ ਵਦੀ ਤਿਥੀ ਪੰਚਮੀ (ਸ਼ਾਮ 5.30 ਤੱਕ) ਅਤੇ ਮਗਰੋਂ ਤਿਥੀ ਛੱਠ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਬ੍ਰਿਖ ’ਚ

ਚੰਦਰਮਾ ਧਨ ’ਚ

ਮੰਗਲ ਮੀਨ ’ਚ

ਬੁੱਧ ਬ੍ਰਿਖ ’ਚ

ਗੁਰੂ ਮੀਨ ’ਚ

ਸ਼ੁੱਕਰ ਮੀਨ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਜੇਠ ਪ੍ਰਵਿਸ਼ਟੇ 7, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 30 (ਵਿਸਾਖ) ਹਿਜਰੀ ਸਾਲ 1443, ਮਹੀਨਾ : ਸ਼ਵਾਲ ਤਰੀਕ : 18 , ਸੂਰਜ ਉਦੇ ਸਵੇਰੇ 5.33 ਵਜੇ, ਸੂਰਜ ਅਸਤ ਸ਼ਾਮ 7.16 ਵਜੇ (ਜਲੰਧਰ ਟਾਈਮ) ਨਕਸ਼ੱਤਰ : ਉਤਰਾ ਖਾੜਾ (20-21 ਮੱਧ ਰਾਤ 1.18 ਤੱਕ) ਅਤੇ ਮਗਰੋਂ ਨਕਸ਼ੱਤਰ ਸ਼੍ਰਵਣ, ਯੋਗ : ਸ਼ੁੱਭ (ਪੁਰਵ ਦੁਪਹਿਰ 11.25 ਤੱਕ) ਅਤੇ ਮਗਰੋਂ ਯੋਗ ਸ਼ੁਕਲ, ਚੰਦਰਮਾ : ਧਨ ਰਾਸ਼ੀ ’ਤੇ (ਸਵੇਰੇ 8.45 ਤੱਕ) ਅਤੇ ਮਗਰੋਂ ਮਕਰ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Mukesh

Content Editor

Related News